13.55C Vancouver
ADS

Jan 23, 2025 3:05 PM - The Canadian Press

ਕੈਲਗਰੀ ਦਾ ਇਕ ਸਾਬਕਾ ਅਧਿਆਪਕ ਵਿਦਿਆਰਥੀਆਂ ਨਾਲ ਜਿਣਸੀ ਸ਼ੋਸ਼ਣ ਕਰਨ ਦੇ ਦੋਸ਼ ਵਿਚ ਚਾਰਜ

Share On
former-calgary-teacher-accused-of-sexually-assaulting-students-in-1990s
Police say they were made aware of the allegations last year when the male complainants came forward.

ਕੈਲਗਰੀ ਦੇ ਇਕ ਸਾਬਕਾ ਅਧਿਆਪਕ ਨੂੰ ਕਈ ਸਾਲ ਪਹਿਲਾਂ ਆਪਣੇ ਵਿਦਿਆਰਥੀਆਂ ਨੂੰ ਜਿਣਸੀ ਸ਼ੋਸ਼ਣ ਕਰਨ ਦੇ ਦੋਸ਼ ਵਿਚ ਚਾਰਜ ਕੀਤਾ ਗਿਆ ਹੈ।

ਕੈਲਗਰੀ ਪੁਲਿਸ ਨੇ ਪਿਛਲੇ ਸਾਲ ਇਸ ਦੀ ਜਾਂਚ ਸ਼ੁਰੂ ਕੀਤੀ ਜਦ ਦੋ ਪੀੜਤਾਂ ਨੇ ਸ਼ਿਕਾਇਤ ਕੀਤੀ ਸੀ ਕਿ ਜੌਨ ਵੇਅਰ ਸਕੂਲ ਵਿਚ 1991 ਤੋਂ 1995 ਵਿਚਕਾਰ ਉਨ੍ਹਾਂ ਦੇ ਅਧਿਆਪਕ ਰਹੇ ਫਰੈੱਡ ਹੈਨਰੀ ਆਰਚਰ ਨੇ ਉਨ੍ਹਾਂ ਦਾ ਜਿਣਸੀ ਸ਼ੋਸ਼ਣ ਕੀਤਾ ਸੀ।ਦੋਵੇਂ ਪੀੜਤ ਉਸ ਸਮੇਂ 12 ਸਾਲ ਦੇ ਸਨ ਅਤੇ 7 ਗਰੇਡ ਵਿਚ ਪੜ੍ਹਦੇ ਸਨ। ਆਰਚਰ ਨੇ ਇਕ ਪੀੜਤ ਨੂੰ ਸਕੂਲ ਤੋਂ ਬਾਅਦ ਮੈਥਸ ਦੀ ਟਿਊਸ਼ਨ ਕਰਵਾਉਣ ਲਈ ਔਫਰ ਕੀਤਾ ਸੀ ਅਤੇ ਇਸ ਦੌਰਾਨ ਅਤੇ ਆਪਣੀ ਗੱਡੀ ਵਿਚ ਉਸ ਨੇ ਅਸ਼ਲੀਲ ਹਰਕਤਾਂ ਕੀਤੀਆਂ। ਦੂਜੇ ਪੀੜਤ ਨੂੰ ਉਸ ਨੇ ਆਪਣੇ ਘਰ ਅਤੇ ਵਾਹਨ ਵਿਚ ਸ਼ਿਕਾਰ ਬਣਾਇਆ।

ਪੁਲਿਸ ਨੇ ਹਾਈ ਰਿਵਰ ਦੇ 80 ਸਾਲਾ ਆਰਚਰ ਨੂੰ 16 ਸਾਲ ਤੋਂ ਘੱਟ ਉਮਰ ਵਾਲਿਆਂ ਦਾ ਜਿਣਸੀ ਸ਼ੋਸ਼ਣ ਕਰਨ ਦੇ ਦੋਸ਼ ਵਿਚ ਚਾਰਜ ਕੀਤਾ ਗਿਆ ਹੈ। ਉਸ ਨੂੰ ਮਾਰਚ ਵਿਚ ਅਦਾਲਤ ਵਿਚ ਪੇਸ਼ ਕੀਤਾ ਜਾਣਾ ਹੈ।

Latest news

european-parliament-opens-ottawa-office-as-canada-eu-ties-deepen
Punjabi

ਕੈਨੇਡਾ-ਈਯੂ ਸਬੰਧ ਹੋਰ ਮਜ਼ਬੂਤ, ਯੂਰਪੀ ਸੰਸਦ ਨੇ ਔਟਵਾ ’ਚ ਖੋਲ੍ਹਿਆ ਨਵਾਂ ਦਫ਼ਤਰ

ਕੈਨੇਡਾ ਅਤੇ ਯੂਰਪੀ ਯੂਨੀਅਨ ਵਿਚਾਲੇ ਕੂਟਨੀਤਕ ਨੇੜਤਾ ਹੋਰ ਵੀ ਮਜ਼ਬੂਤ ਹੋਣ ਜਾ ਰਹੀ ਹੈ, ਪ੍ਰਧਾਨ ਮੰਤਰੀ ਮਾਰਕ ਕਾਰਨੀ ਦੇ ਯੂਰਪ ਦੌਰੇ ਤੋਂ ਪਹਿਲਾਂ ਯੂਰਪੀ ਸੰਸਦ ਨੇ ਔਟਵਾ ਵਿਚ ਆਪਣੀ ਵਿਸ਼ੇਸ਼ ਸ਼ਾਖਾ ਖੋਲ੍ਹਣ ਦਾ ਐਲਾਨ ਕੀਤਾ ਹੈ। ਇਹ ਕਦਮ ਪ੍ਰਧਾਨ ਮੰਤਰੀ ਵਲੋਂ ਅਮਰੀਕਾ 'ਤੇ ਨਿਰਭਰਤਾ ਘਟਾਉਣ ਲਈ ਯੂਰਪੀ ਸੰਘ ਨਾਲ ਵਪਾਰਕ ਅਤੇ ਡਿਫੈਂਸ ਭਾਈਵਾਲੀ ਬਣਾਉਣ ਦੀਆਂ ਕੋਸ਼ਿਸ਼ਾਂ ਵਿਚਕਾਰ ਆਇਆ ਹੈ।
surrey-police-service-issues-warning-about-a-high-risk-offender
Punjabi

ਸਰੀ ਪੁਲਿਸ ਸਰਵਿਸ ਨੇ ਇੱਕ ਹਾਈ-ਰਿਸਕ ਅਪਰਾਧੀ ਨੂੰ ਲੈ ਕੇ ਜਾਰੀ ਕੀਤੀ ਚਿਤਾਵਨੀ

ਸਰੀ ਪੁਲਿਸ ਸਰਵਿਸ ਨੇ ਇੱਕ ਹਾਈ-ਰਿਸਕ ਅਪਰਾਧੀ ਨੂੰ ਲੈ ਕੇ ਚਿਤਾਵਨੀ ਜਾਰੀ ਕੀਤੀ ਹੈ। ਪੁਲਿਸ ਮੁਤਾਬਕ, 26 ਸਾਲਾਸਕਾਈਲਰ ਵੇਨ ਪੈਲੇਟੀਅਰ ਨਾਂ ਦੇ ਇਸ ਮੁਲਜ਼ਮ ਨੂੰ ਸਰੀ ਵਿਚ ਰਿਲੀਜ਼ ਕੀਤਾ ਗਿਆ ਹੈ, ਜਿਸ ਦਾ ਔਰਤਾਂ ਸਮੇਤ ਲੋਕਾਂ ਪ੍ਰਤੀ ਹਿੰਸਕ ਅਤੇ sexual ਅਪਰਾਧਾਂ ਦਾ ਇਤਿਹਾਸ ਰਿਹਾ ਹੈ।
b-c-conservative-mla-donegal-wilson-announces-decision-to-join-milobars-new-party
Punjabi

ਬੀ.ਸੀ. ਕੰਜ਼ਰਵੇਟਿਵ ਦੀ ਵਿਧਾਇਕਾ Donegal Wilson ਨੇ ਮਿਲੋਬਾਰ ਦੀ ਨਵੀਂ ਪਾਰਟੀ ਜੁਆਇਨ ਕਰਨ ਦਾ ਕੀਤਾ ਐਲਾਨ

ਬੀ.ਸੀ. ਕੰਜ਼ਰਵੇਟਿਵ ਦੇ ਬਾਗੀ ਵਿਧਾਇਕਾਂ ਵਿਚੋਂ ਇੱਕ ਹੋਰ ਵਿਧਾਇਕਾ Donegal Wilson ਨੇ ਪੀਟਰ ਮਿਲੋਬਾਰ ਦੀ ਨਵੀਂ ਪਾਰਟੀ ਨੂੰ ਜੁਆਇੰਨ ਕਰਨ ਦਾ ਐਲਾਨ ਕੀਤਾ ਹੈ, ਜਿਸ ਨਾਲ ਉਹ ਇਸ ਨਵੇਂ ਗਰੁੱਪ ਦੀ 7ਵੀਂ ਵਿਧਾਇਕ ਬਣ ਗਈ ਹੈ।
home-sales-in-b-c-decline-4-7-in-august
Punjabi

ਬੀ.ਸੀ. ’ਚ ਅਗਸਤ ਮਹੀਨੇ ਦੌਰਾਨ ਘਰਾਂ ਦੀ ਵਿਕਰੀ 4.7% ਘਟੀ

ਬੀ.ਸੀ. ਵਿਚ ਅਗਸਤ ਮਹੀਨੇ ਦੌਰਾਨ ਘਰਾਂ ਦੀ ਸਾਲਾਨਾ ਵਿਕਰੀ ਵਿਚ ਗਿਰਾਵਟ ਦਰਜ ਕੀਤੀ ਗਈ ਹੈ। ਸੂਬੇ ਦੀ ਰੀਅਲ ਅਸਟੇਟ ਐਸੋਸੀਏਸ਼ਨ ਮੁਤਾਬਕ, ਪਿਛਲੇ ਮਹੀਨੇ 5,653 ਰਿਹਾਇਸ਼ੀ ਯੂਨਿਟਾਂ ਦੀ ਵਿਕਰੀ ਹੋਈ, ਜੋ ਅਗਸਤ 2025 ਦੇ ਮੁਕਾਬਲੇ 4.7 ਫੀਸਦੀ ਘੱਟ ਅਤੇ ਪਿਛਲੇ 10 ਸਾਲਾਂ ਦੀ ਔਸਤਨ ਨਾਲੋਂ 25.4 ਫੀਸਦੀ ਹੇਠਾਂ ਹੈ।
russia-welcomes-trump-appeal-for-ukraine-to-halt-attacks-on-fuel-facilities
Punjabi

ਰੂਸ ਨੇ ਟਰੰਪ ਦੀ ਯੂਕਰੇਨ ਨੂੰ ਡੀਜ਼ਲ ਸਹੂਲਤਾਂ ’ਤੇ ਹਮਲੇ ਰੋਕਣ ਦੀ ਅਪੀਲ ਦਾ ਸਵਾਗਤ ਕੀਤਾ

ਰੂਸ ਨੇ ਸੋਮਵਾਰ ਨੂੰ ਅਮਰੀਕਾ ਦੇ ਰਾਸ਼ਟਰਪਤੀ ਡੋਨਲਡ ਟਰੰਪ ਵੱਲੋਂ ਯੂਕਰੇਨ ਨੂੰ ਰੂਸ ਦੀਆਂ ਡੀਜ਼ਲ ਉਤਪਾਦਨ ਸਹੂਲਤਾਂ ’ਤੇ ਹਮਲੇ ਰੋਕਣ ਦੀ ਕੀਤੀ ਗਈ ਅਪੀਲ ਦਾ ਸਵਾਗਤ ਕੀਤਾ ਹੈ। ਟਰੰਪ ਨੇ ਐਤਵਾਰ ਨੂੰ ਯੂਕਰੇਨ ਦੇ ਰਾਸ਼ਟਰਪਤੀ ਵੋਲੋਦੀਮੀਰ ਜ਼ੇਲੇਂਸਕੀ ਨੂੰ ਰੂਸ ਦੇ ਡੀਜ਼ਲ ਢਾਂਚੇ ਨੂੰ ਨਿਸ਼ਾਨਾ ਬਣਾਉਣ ਤੋਂ ਰੋਕਣ ਲਈ ਕਿਹਾ ਸੀ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link