14.22C Vancouver
ADS

Mar 10, 2026 5:40 PM - Connect Newsroom - Ramandeep Kaur with files from The Canadian Press

ਐਮ.ਪੀ. ਦੇ ਬ੍ਰਾਡਕਾਸਟਰ ਨੇ ਮੈਨੂੰ ਚੁੱਪ ਕਰਵਾਇਆ ਅਤੇ ਡਰਾਇਆ: ਟ੍ਰੈਵਿਸ ਧਨਰਾਜ

Share On
former-cbc-anchor-tells-mps-broadcaster-silenced-and-intimidated-him
During his testimony, Dhanraj said the Canadian Broadcasting Corporation created what he described as a “toxic culture where intimidation went unchecked.”(Photo: The Canadian Press)

ਕੈਨੇਡਾ ਦੇ ਜਨਤਕ ਪ੍ਰਸਾਰਕ ਸੀ.ਬੀ.ਸੀ. ਦੇ ਸਾਬਕਾ ਟੈਲੀਵਿਜ਼ਨ ਰਿਪੋਰਟਰ ਅਤੇ ਐਂਕਰ ਟ੍ਰੈਵਿਸ ਧਨਰਾਜ ਨੇ ਅੱਜ ਹਾਊਸ ਔਫ ਕਾਮਨਜ਼ ਦੀ ਕਮੇਟੀ ਸਾਹਮਣੇ ਪੇਸ਼ ਹੋ ਕੇ ਸੀ.ਬੀ.ਸੀ. 'ਤੇ ਗੰਭੀਰ ਇਲਜ਼ਾਮ ਲਗਾਏ ਹਨ।

"ਕੈਨੇਡਾ ਟੂਨਾਈਟ" ਪ੍ਰੋਗਰਾਮ ਦੇ ਸਾਬਕਾ ਹੋਸਟ ਨੇ ਦੱਸਿਆ ਕਿ ਸੀ.ਬੀ.ਸੀ. ਨੇ ਉਨ੍ਹਾਂ ਨੂੰ ਕਈ ਮੌਕਿਆਂ 'ਤੇ ਚੁੱਪ ਕਰਵਾਉਣ ਅਤੇ ਡਰਾਉਣ-ਧਮਕਾਉਣ ਦੀ ਕੋਸ਼ਿਸ਼ ਕੀਤੀ। ਧਨਰਾਜ ਨੇ ਹੈਰੀਟੇਜ ਕਮੇਟੀ ਨੂੰ ਦੱਸਿਆ ਕਿ ਸੀ.ਬੀ.ਸੀ. ਦੇ ਅੰਦਰ ਇੱਕ ਟੌਕਸਿਸ ਕਲਚਰ ਹੈ, ਜਿੱਥੇ ਕਰਮਚਾਰੀਆਂ ਨੂੰ ਡਰਾਉਣਾ-ਧਮਕਾਉਣਾ ਆਮ ਗੱਲ ਹੈ ਅਤੇ ਇਸ ਨੂੰ ਰੋਕਣ ਲਈ ਕੋਈ ਕਦਮ ਨਹੀਂ ਚੁੱਕੇ ਜਾਂਦੇ।

ਉਨ੍ਹਾਂ ਕਿਹਾ ਕਿ ਭਾਵੇਂ ਉਨ੍ਹਾਂ ਨੂੰ ਜਨਤਕ ਤੌਰ 'ਤੇ ਇੱਕ ਨਿਡਰ ਅਤੇ ਵਿਭਿੰਨ ਵਾਲੇ ਹੋਸਟ ਵਜੋਂ ਪੇਸ਼ ਕੀਤਾ ਜਾਂਦਾ ਸੀ ਪਰ ਅਸਲੀਅਤ ਵਿਚ ਇਹ ਸਿਰਫ਼ ਦਿਖਾਵਾ ਸੀ। 2025 ਵਿਚ ਸੀ.ਬੀ.ਸੀ. ਛੱਡਣ ਵੇਲੇ ਵੀ ਧਨਰਾਜ ਨੇ ਸਟਾਫ਼ ਨੂੰ ਭੇਜੀ ਇੱਕ ਈਮੇਲ ਵਿਚ ਬਦਲਾਖੋਰੀ, ਬਾਹਰ ਕੱਢਣ ਅਤੇ ਮਾਨਸਿਕ ਨੁਕਸਾਨ ਦੇ ਕਲਚਰ ਦੀ ਗੱਲ ਕਹੀ ਸੀ।

ਧਨਰਾਜ ਨੇ ਆਪਣੇ ਪੌਡਕਾਸਟ "Can't Be Censored" 'ਤੇ ਇਹ ਗੱਲ ਕਹੀ ਸੀ ਕਿ ਉਹ ਸੰਸਦੀ ਕਮੇਟੀ ਸਾਹਮਣੇ ਨਾਮ ਨਸ਼ਰ ਕਰਨਗੇ ਅਤੇ ਸੀ.ਬੀ.ਸੀ. ਦੇ ਅੰਦਰੂਨੀ ਫੈਸਲਿਆਂ ਦੀ ਅਸਲੀ ਤਸਵੀਰ ਪੇਸ਼ ਕਰਨਗੇ।

Latest news

langley-school-district-bans-e-scooters-and-e-bikes-on-school-grounds
Punjabi

ਲੈਂਗਲੀ ਸਕੂਲ ਡਿਸਟ੍ਰਿਕਟ ਨੇ ਈ-ਸਕੂਟਰ ਤੇ ਈ-ਬਾਈਕਸ ’ਤੇ ਲਗਾਈ ਪਾਬੰਦੀ

ਬੀ.ਸੀ. ਦੀ ਲੈਂਗਲੀ ਸਕੂਲ ਡਿਸਟ੍ਰਿਕਟ ਨੇ ਨਵੇਂ ਅਕੈਡਮਿਕ ਸਾਲ ਦੀ ਸ਼ੁਰੂਆਤ 'ਤੇ ਵਿਦਿਆਰਥੀਆਂ ਦੀ ਸੁਰੱਖਿਆ ਨੂੰ ਮੁੱਖ ਰੱਖਦਿਆਂ ਈ-ਸਕੂਟਰ ਅਤੇ ਈ-ਬਾਈਕ 'ਤੇ ਮੁਕੰਮਲ ਪਾਬੰਦੀ ਲਗਾ ਦਿੱਤੀ ਹੈ। ਇਹ ਨਵੇਂ ਨਿਯਮ ਡਿਸਟ੍ਰਿਕਟ ਦੇ ਸਾਰੇ elementary, ਮਿਡਲ ਅਤੇ ਸੈਕੰਡਰੀ ਸਕੂਲਾਂ 'ਤੇ ਤੁਰੰਤ ਪ੍ਰਭਾਵ ਤੋਂ ਲਾਗੂ ਹੋ ਗਏ ਹਨ।
behbal-kalan-firing-case-sukhbir-badal-summoned-again-by-sit-questioning-set-for-september-11
Punjabi

ਬਹਿਬਲ ਕਲਾਂ ਗੋਲੀਕਾਂਡ: ਸੁਖਬੀਰ ਸਿੰਘ ਬਾਦਲ ਨੂੰ SIT ਦਾ ਮੁੜ ਸੰਮਨ, 11 ਸਤੰਬਰ ਨੂੰ ਹੋਵੇਗੀ ਪੁੱਛਗਿੱਛ

ਪੰਜਾਬ ਦੇ ਬਹਿਬਲ ਕਲਾਂ ਗੋਲੀਕਾਂਡ ਮਾਮਲੇ ਵਿਚ SIT ਨੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੂੰ ਮੁੜ ਤੋਂ ਸੰਮਨ ਭੇਜਿਆ ਹੈ। ਗੋਲੀਕਾਂਡ ਮਾਮਲੇ ਵਿਚ ਸੁਖਬੀਰ ਬਾਦਲ ਤੋਂ 11 ਸਤੰਬਰ ਨੂੰ ਪੁੱਛਗਿੱਛ ਹੋਵੇਗੀ। ਇਸ ਤੋਂ ਪਹਿਲਾਂ ਸੁਖਬੀਰ ਬਾਦਲ 20 ਜੁਲਾਈ ਨੂੰ ਸਿੱਟ ਅੱਗੇ ਪੇਸ਼ ਹੋਏ ਸਨ। ਹੁਣ 11 ਸਤੰਬਰ ਨੂੰ ਸੁਖਬੀਰ ਬਾਦਲ ਨੂੰ ਪੁੱਛਗਿੱਛ ਲਈ ਚੰਡੀਗੜ੍ਹ ਸੱਦਿਆ ਗਿਆ ਹੈ।
canada-and-eu-to-unite-against-u-s-china-global-dominance
Punjabi

ਅਮਰੀਕਾ-ਚੀਨ ਦੇ ਦਬਦਬੇ ਖ਼ਿਲਾਫ਼ ਕੈਨੇਡਾ ਤੇ ਯੂਰਪੀ ਯੂਨੀਅਨ ਹੋਣਗੇ ਇੱਕਜੁੱਟ

ਕੈਨੇਡਾ ਅਤੇ ਯੂਰਪੀ ਯੂਨੀਅਨ ਮਿਲ ਕੇ ਅਮਰੀਕਾ ਤੇ ਚੀਨ ਦੇ ਗਲੋਬਲ ਦਬਦਬੇ ਦਾ ਟਾਕਰਾ ਕਰਨ ਲਈ ਵਪਾਰ ਤੋਂ ਲੈ ਕੇ ਸੁਰੱਖਿਆ ਤੱਕ ਇੱਕ ਨਵੇਂ ਰਣਨੀਤਕ ਗਠਜੋੜ ਬਣਾਉਣ ਦੀ ਸੰਭਾਵਨਾ ਤਲਾਸ਼ ਰਹੇ ਹਨ। ਰਿਪੋਰਟਸ ਮੁਤਾਬਕ, ਯੂਰਪੀ ਕਮਿਸ਼ਨ ਦੀ President Ursula von der Leye 16 ਸਤੰਬਰ ਨੂੰ ਫਰਾਂਸ ਦੇ ਸਟ੍ਰਾਸਬਰਗ ਵਿਖੇ ਆਪਣੇ ਸਲਾਨਾ ਸੰਬੋਧਨ ਦੌਰਾਨ ਇਸ ਰਣਨੀਤੀ ਦਾ ਰਸਮੀ ਐਲਾਨ ਕਰ ਸਕਦੇ ਹਨ।
surrey-police-board-begins-nationwide-search-for-new-chief-constable
Punjabi

ਸਰੀ ਪੁਲਿਸ ਬੋਰਡ ਵੱਲੋਂ ਨਵੇਂ ਚੀਫ਼ ਕਾਂਸਟੇਬਲ ਦੀ ਦੇਸ਼-ਵਿਆਪੀ ਭਾਲ ਸ਼ੁਰੂ

ਸਰੀ ਪੁਲਿਸ ਬੋਰਡ ਨੇ ਐਸ.ਪੀ.ਐਸ. ਦੀ ਕਮਾਂਡ ਸੰਭਾਲਣ ਲਈ ਨਵੇਂ ਚੀਫ਼ ਕਾਂਸਟੇਬਲ ਦੀ ਦੇਸ਼ ਵਿਆਪੀ ਭਾਲ ਅਧਿਕਾਰਤ ਤੌਰ 'ਤੇ ਸ਼ੁਰੂ ਕਰ ਦਿੱਤੀ ਹੈ। ਬੋਰਡ ਨੇ ਇਸ ਭਰਤੀ ਪ੍ਰਕਿਰਿਆ ਨੂੰ ਨੇਪਰੇ ਚਾੜ੍ਹਨ ਅਤੇ ਯੋਗ ਉਮੀਦਵਾਰ ਦੀ ਚੋਣ ਲਈ ਹਾਲ ਹੀ ਵਿਚ PFM Executive Search ਨਾਮਕ ਫਰਮ ਨੂੰ ਜ਼ਿੰਮੇਵਾਰੀ ਸੌਂਪੀ ਹੈ।
canada-and-china-resume-military-talks-after-more-than-eight-years
Punjabi

ਕੈਨੇਡਾ-ਚੀਨ ਵਿਚਾਲੇ 8 ਸਾਲ ਬਾਅਦ ਮੁੜ ਸ਼ੁਰੂ ਹੋਈ ਫੌਜੀ ਗੱਲਬਾਤ

ਕੈਨੇਡਾ ਅਤੇ ਚੀਨ ਦੇ ਫੌਜੀ ਅਧਿਕਾਰੀਆਂ ਵਿਚਾਲੇ 8 ਸਾਲਾਂ ਤੋਂ ਵੱਧ ਸਮੇਂ ਬਾਅਦ ਪਹਿਲੀ ਵਾਰ ਔਟਵਾ ਵਿਚ ਗੁਪਤ ਰੂਪ ਵਿਚ ਰੱਖਿਆ ਤਾਲਮੇਲ ਵਾਰਤਾ ਹੋਈ ਹੈ। ਚੀਨ ਦੇ ਡਿਫੈਂਸ ਮੰਤਰਾਲਾ ਨੇ ਪੁਸ਼ਟੀ ਕੀਤੀ ਹੈ ਕਿ ਇਹ ਮੀਟਿੰਗ 4 ਸਤੰਬਰ ਨੂੰ ਹੋਈ ਸੀ, ਜਿਸ ਦਾ ਉਦੇਸ਼ ਦੋਵਾਂ ਦੇਸ਼ਾਂ ਦੇ ਫੌਜੀ ਪੱਧਰ 'ਤੇ ਸੰਚਾਰ ਨੂੰ ਬਹਾਲ ਕਰਨਾ ਸੀ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link