13.51C Vancouver
ADS

Oct 4, 2024 4:03 PM - Connect Newsroom - Mandeep Kaur

ਸਾਬਕਾ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਛੱਡਿਆ ਘਰ, ਨਵੇਂ ਘਰ ਹੋਏ ਸ਼ਿਫ਼ਟ

Share On
former-chief-minister-arvind-kejriwal-left-the-house-shifted-to-a-new-house
This house was given to AAP's Rajya Sabha member from Punjab, Ashok Mittal. Kejriwal had resigned from the post of Chief Minister on September 17. (Photo: Facebook/Arvind Kejriwal)

ਦਿੱਲੀ ਦੇ ਸਾਬਕਾ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ 9 ਸਾਲ ਬਾਅਦ ਆਪਣਾ ਮੁੱਖ ਮੰਤਰੀ ਨਿਵਾਸ ਖਾਲੀ ਕਰ ਦਿੱਤਾ ਹੈ। ਉਹ ਸ਼ੁੱਕਰਵਾਰ ਦੁਪਹਿਰ ਦਿੱਲੀ ਦੇ ਫਿਰੋਜ਼ਸ਼ਾਹ ਰੋਡ ’ਤੇ ਬੰਗਲਾ ਨੰਬਰ 5 ਵਿਚ ਸ਼ਿਫਟ ਹੋਏ। ਇਹ ਬੰਗਲਾ ‘ਆਪ’ ਦੇ ਪੰਜਾਬ ਤੋਂ ਰਾਜ ਸਭਾ ਮੈਂਬਰ ਅਸ਼ੋਕ ਮਿੱਤਲ ਨੂੰ ਦਿੱਤਾ ਗਿਆ ਸੀ। ਕੇਜਰੀਵਾਲ ਨੇ 17 ਸਤੰਬਰ ਨੂੰ ਮੁੱਖ ਮੰਤਰੀ ਅਹੁਦੇ ਤੋਂ ਅਸਤੀਫਾ ਦਿੱਤਾ ਸੀ।

ਇਸ ਦੌਰਾਨ ਉਨ੍ਹਾਂ ਨੇ ਮੁੱਖ ਮੰਤਰੀ ਨਿਵਾਸ ਅਤੇ ਸਾਰੀਆਂ ਸਰਕਾਰੀ ਸਹੂਲਤਾਂ ਛੱਡਣ ਦਾ ਐਲਾਨ ਕੀਤਾ ਸੀ। ਦਿੱਲੀ ਵਿਚ ਕੋਈ ਸਰਕਾਰੀ ਸੀ. ਐੱਮ. ਹਾਊਸ ਨਹੀਂ ਹੈ। ਕੇਜਰੀਵਾਲ ਤੋਂ ਪਹਿਲਾਂ ਜੋ ਵੀ ਮੁੱਖ ਮੰਤਰੀ ਹੋਏ ਉਹ ਵੱਖ-ਵੱਖ ਬੰਗਲਿਆਂ ਵਿਚ ਰਹਿ ਚੁੱਕੇ ਹਨ।

Latest news

canada-and-switzerland-set-for-crucial-fifa-world-cup-group-b-clash-in-vancouver
Punjabi

ਕੈਨੇਡਾ ਅਤੇ ਸਵਿਟਜ਼ਰਲੈਂਡ ਅੱਜ ਫੀਫਾ ਵਰਲਡ ਕੱਪ ਦੇ ਅਹਿਮ ਮੁਕਾਬਲੇ 'ਚ ਆਹਮੋ-ਸਾਹਮਣੇ

ਕੈਨੇਡਾ ਅਤੇ ਸਵਿਟਜ਼ਰਲੈਂਡ ਅੱਜ ਵੈਨਕੂਵਰ ਦੇ ਬੀ.ਸੀ. ਪਲੇਸ ਸਟੇਡੀਅਮ ਵਿਚ ਫੀਫਾ ਵਰਲਡ ਕੱਪ ਦੇ ਆਪਣੇ ਆਖਰੀ ਗਰੁੱਪ ਬੀ ਮੈਚ ਲਈ ਆਹਮੋ-ਸਾਹਮਣੇ ਹੋਣਗੇ। ਕੈਨੇਡੀਅਨ ਕੈਪਟਨ ਅਲਫੋਂਸੋ ਡੇਵਿਸ ਦੇ ਵੀ ਇਸ ਟੂਰਨਾਮੈਂਟ ਵਿਚ ਉਤਰਨ ਦੀ ਉਮੀਦ ਹੈ, ਜੋ ਹੈਮਸਟ੍ਰਿੰਗ ਦੀ ਸੱਟ ਕਾਰਨ ਕੈਨੇਡਾ ਦੇ ਪਹਿਲੇ ਦੋ ਗਰੁੱਪ ਮੈਚਾਂ ਵਿਚ ਨਹੀਂ ਖੇਡ ਸਕੇ ਸਨ।
porter-airlines-cuts-fuel-surcharge-on-reward-flights-amid-falling-oil-prices
Punjabi

ਤੇਲ ਦੀਆਂ ਕੀਮਤਾਂ ਘਟੀਆਂ ,ਪੋਰਟਰ ਏਅਰਲਾਈਨ ਨੇ ਘਟਾਇਆ ਰਿਵਾਰਡ ਫਲਾਈਟਾਂ 'ਤੇ ਫਿਊਲ ਸਰਚਾਰਜ

ਕੈਨੇਡੀਅਨ ਏਅਰਲਾਈਨ ਪੋਰਟਰ ਨੇ ਤੇਲ ਦੀਆਂ ਕੀਮਤਾਂ ਵਿਚ ਆਈ ਗਿਰਾਵਟ ਅਤੇ ਬਾਜ਼ਾਰ ਦੇ ਆਮ ਵਾਂਗ ਹੋਣ ਦੇ ਮੱਦੇਨਜ਼ਰ ਨੇ ਆਪਣੀਆਂ ਨਵੀਆਂ VIPorter reward flight ਫਲਾਈਟਾਂ ਦੀ ਬੁਕਿੰਗ 'ਤੇ ਲਗਾਏ ਗਏ ਅਸਥਾਈ ਫਿਊਲ ਸਰਚਾਰਜ ਨੂੰ $40 ਤੋਂ ਘਟਾ ਕੇ $20 ਕਰ ਦਿੱਤਾ ਹੈ, ਜੋ ਕਿ ਮੰਗਲਵਾਰ ਤੋਂ ਲਾਗੂ ਹੋ ਗਿਆ ਹੈ।
u-s-kayaker-dies-after-capsizing-on-b-c-s-okanagan-lake
Punjabi

ਬੀ.ਸੀ. ਦੇ ਓਕਾਨਾਗਨ ਲੇਕ ਵਿਚ ਕਾਯਕਰ ਪਲਟਣ ਕਾਰਨ ਅਮਰੀਕੀ ਨਾਗਰਿਕ ਦੀ ਮੌਤ

ਬੀ. ਸੀ. ਵਿਚ ਕੈਲੋਨਾ ਨੇੜੇ ਓਕਾਨਾਗਨ ਲੇਕ ਵਿਚ ਇੱਕ ਕਾਯਕਰ ਪਲਟਣ ਨਾਲ ਇੱਕ ਵਿਅਕਤੀ ਦੀ ਮੌਤ ਹੋ ਗਈ। ਵੈਸਟ ਕੈਲੋਨਾ ਆਰ.ਸੀ.ਐਮ.ਪੀ.ਮੁਤਾਬਕ ਇਹ ਹਾਦਸਾ 19 ਜੂਨ ਨੂੰ ਸ਼ਾਮ ਕਰੀਬ 7 ਵਜੇ ਵੈਸਟਬੈਂਕ ਫਸਟ ਨੇਸ਼ਨ ਬੀਚ ਨੇੜੇ ਵਾਪਰਿਆ, ਜਿੱਥੇ ਅਚਾਨਕ ਚੱਲੀਆਂ ਤੇਜ਼ ਹਵਾਵਾਂ ਕਾਰਨ ਕਾਇਕ ਵਿਚ ਸਵਾਰ ਦੋਵੇਂ ਪੈਡਲਰ ਪਾਣੀ ਵਿਚ ਡਿੱਗ ਗਏ ਅਤੇ ਤੈਰ ਕੇ ਕਿਨਾਰੇ ਆਉਣ ਦੀ ਕੋਸ਼ਿਸ਼ ਕਰਨ ਲੱਗੇ ਪਰ ਇਨ੍ਹਾਂ ਵਿਚੋਂ ਇੱਕ ਵਿਅਕਤੀ ਪਾਣੀ ਅੰਦਰ ਡੁੱਬ ਗਿਆ ਜੋ ਬਾਅਦ ਵਿਚ ਉੱਪਰ ਨਹੀਂ ਆ ਸਕਿਆ।
house-destroyed-in-wildfire-near-b-c-s-lytton-village-ahead-of-2021-fire-anniversary
Punjabi

ਲਿਟਨ ਨੇੜੇ ਜੰਗਲੀ ਅੱਗ ਨੇ ਇੱਕ ਘਰ ਕੀਤਾ ਸੁਆਹ, 2021 ਦੀ ਤਬਾਹੀ ਦੀਆਂ ਯਾਦਾਂ ਤਾਜ਼ਾ

ਬੀ.ਸੀ. ਦੇ ਲਿਟਨ ਵੀਲੇਜ ਨੇੜੇ ਬੇਕਾਬੂ ਹੋਈ ਜੰਗਲੀ ਅੱਗ ਵਿਚ ਇੱਕ ਘਰ ਇਸ ਦੀ ਲਪੇਟ ਵਿਚ ਆਉਣ ਨਾਲ ਪੂਰੀ ਤਰ੍ਹਾਂ ਤਬਾਹ ਹੋ ਗਿਆ ਹੈ। ਇਹ ਮੰਦਭਾਗੀ ਘਟਨਾ 2021 ਦੇ ਉਸ ਭਿਆਨਕ ਜੰਗਲੀ ਅੱਗ ਦੀ ਪੰਜਵੀਂ ਬਰਸੀ ਤੋਂ ਮਹਿਜ਼ ਕੁਝ ਦਿਨ ਪਹਿਲਾਂ ਵਾਪਰੀ ਹੈ, ਜਿਸ ਵਿਚ ਇਹ ਪੂਰਾ ਇਲਾਕਾ ਤਬਾਹ ਹੋ ਗਿਆ ਸੀ ਅਤੇ ਦੋ ਲੋਕਾਂ ਦੀ ਜਾਨ ਚਲੀ ਗਈ ਸੀ। ਮੌਜੂਦਾ ਸਮੇਂ ਬਲ ਰਹੀ ਅੱਗ ਦੀ ਲਪੇਟ ਵਿਚ ਆਉਣ ਕਾਰਨ ਹੋਰ ਕਿੰਨੇ structures ਨੂੰ ਨੁਕਸਾਨ ਪਹੁੰਚਿਆ ਹੈ, ਇਸ ਬਾਰੇ ਅਜੇ ਸਥਿਤੀ ਸਪੱਸ਼ਟ ਨਹੀਂ ਹੈ ਕਿਉਂਕਿ ਬਚਾਅ ਟੀਮਾਂ ਅਜੇ ਤੱਕ ਪ੍ਰਭਾਵਿਤ ਇਲਾਕਿਆਂ ਦਾ ਮੁਲਾਂਕਣ ਨਹੀਂ ਕਰ ਸਕੀਆਂ ਹਨ।
carney-pays-tribute-to-air-india-flight-182-victims-vows-stronger-security-measures
Punjabi

ਪੀ.ਐਮ. ਕਾਰਨੀ ਨੇ ਏਅਰ ਇੰਡੀਆ ਫਲਾਈਟ 182 ਦੇ ਪੀੜਤਾਂ ਨੂੰ ਦਿੱਤੀ ਸ਼ਰਧਾਂਜਲੀ

ਪ੍ਰਧਾਨ ਮੰਤਰੀ ਮਾਰਕ ਕਾਰਨੀ ਨੇ ਅੱਜ ਤੋਂ 41 ਸਾਲ ਪਹਿਲਾਂ ਏਅਰ ਇੰਡੀਆ ਦੀ ਫਲਾਈਟ 182 'ਤੇ ਹੋਏ ਬੰਬ ਧਮਾਕੇ ਦੇ ਪੀੜਤਾਂ ਲਈ ਰਾਸ਼ਟਰੀ ਯਾਦਗਾਰੀ ਦਿਵਸ 'ਤੇ ਬਿਆਨ ਜਾਰੀ ਕੀਤਾ। ਪ੍ਰਧਾਨ ਮੰਤਰੀ ਨੇ ਕਿਹਾ ਕਿ ਇਸ ਹਮਲੇ ਵਿਚ 268 ਕੈਨੇਡੀਅਨਜ਼ ਸਮੇਤ 329 ਬੇਕਸੂਰ ਲੋਕਾਂ ਦੀ ਜਾਨ ਲਈ ਗਈ,ਜੋ ਕਿ ਕੈਨੇਡਾ ਦੇ ਇਤਿਹਾਸ ਦਾ ਸਭ ਤੋਂ ਘਾਤਕ ਹਮਲਾ ਸੀ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link