17.48C Vancouver
ADS

Oct 22, 2024 5:01 PM - Connect Newsroom

ਸਾਬਕਾ ਵਿਧਾਇਕ ਦਲਬੀਰ ਗੋਲਡੀ ਨੇ ‘ਆਪ’ ਨੂੰ ਕਿਹਾ ਅਲਵਿਦਾ

Share On
former-mla-dalbir-singh-goldy-left-aap
In the 2022 elections too, Congress had pitted Goldy against Bhagwant Mann but he had to face defeat.(Photo: Facebook/Dalvir Singh "Goldy Khangura)

ਪੰਜਾਬ ਦੇ ਸੰਗਰੂਰ ਜ਼ਿਲ੍ਹੇ ਦੇ ਧੂਰੀ ਹਲਕੇ ਤੋਂ ਸਾਬਕਾ ਵਿਧਾਇਕ ਦਲਬੀਰ ਸਿੰਘ ਗੋਲਡੀ ਨੇ ਆਮ ਆਦਮੀ ਪਾਰਟੀ ਛੱਡ ਦਿੱਤੀ ਹੈ। ਉਨ੍ਹਾਂ ਕਿਹਾ ਕਿ ਉਹ ਹੁਣ ਕਿਸੇ ਪਾਰਟੀ ਦਾ ਹਿੱਸਾ ਨਹੀਂ ਹਨ।

ਉਨ੍ਹਾਂ ਇਹ ਵੀ ਸੰਕੇਤ ਦਿੱਤਾ ਕਿ ਉਹ ਕਾਂਗਰਸ ਵਿਚ ਵਾਪਸੀ ਕਰ ਸਕਦੇ ਹਨ। ਗੋਲਡੀ ਨੇ ਕਿਹਾ ਕਿ ਉਹ 2027 ਦੀਆਂ ਵਿਧਾਨ ਸਭਾ ਚੋਣਾਂ ਧੂਰੀ ਹਲਕੇ ਤੋਂ ਹੀ ਲੜਨਗੇ ਭਾਵੇਂ ਉਨ੍ਹਾਂ ਸਾਹਮਣੇ ਦੁਬਾਰਾ ਮੁੱਖ ਮੰਤਰੀ ਭਗਵੰਤ ਮਾਨ ਹੀ ਕਿਉਂ ਨਾ ਖੜ੍ਹੇ ਹੋਣ।

2022 ਦੀਆਂ ਚੋਣਾਂ ਵਿਚ ਵੀ ਕਾਂਗਰਸ ਨੇ ਗੋਲਡੀ ਨੂੰ ਭਗਵੰਤ ਮਾਨ ਖਿਲਾਫ ਖੜ੍ਹੇ ਕੀਤਾ ਸੀ ਪਰ ਉਨ੍ਹਾਂ ਨੂੰ ਹਾਰ ਦਾ ਸਾਹਮਣਾ ਕਰਨਾ ਪਿਆ ਸੀ। ਇਸ ਮਗਰੋਂ ਇਸ ਸਾਲ ਮਈ ਵਿਚ ਦਲਬੀਰ ਸਿੰਘ ਗੋਲਡੀ ਕਾਂਗਰਸ ਛੱਡ ਕੇ ਆਮ ਆਦਮੀ ਪਾਰਟੀ ਵਿਚ ਸ਼ਾਮਲ ਹੋ ਗਏ ਸਨ।

Latest news

b-c-premier-david-eby-begins-first-trade-mission-to-china
Punjabi

ਪ੍ਰੀਮੀਅਰ ਈਬੀ ਚੀਨ ਦੇ ਪਹਿਲੇ ਵਪਾਰਕ ਦੌਰੇ 'ਤੇ, ਅਮਰੀਕੀ ਨਿਰਭਰਤਾ ਘਟਾਉਣ 'ਤੇ ਫੋਕਸ

ਪ੍ਰੀਮੀਅਰ ਡੇਵਿਡ ਈਬੀ ਸ਼ਨੀਵਾਰ ਤੋਂ ਚੀਨ ਦੇ ਆਪਣੇ ਪਹਿਲੇ ਵਪਾਰਕ ਦੌਰੇ 'ਤੇ ਹਨ, ਜਿਸ ਦਾ ਮੁੱਖ ਉਦੇਸ਼ ਅਮਰੀਕਾ 'ਤੇ ਸੂਬੇ ਦੀ ਨਿਰਭਰਤਾ ਨੂੰ ਘਟਾਉਣਾ ਅਤੇ ਅਗਲੇ 10 ਸਾਲਾਂ ਵਿਚ ਗੈਰ-ਅਮਰੀਕੀ ਬਾਜ਼ਾਰਾਂ ਨਾਲ ਅੰਤਰਰਾਸ਼ਟਰੀ ਵਪਾਰ ਨੂੰ ਦੁੱਗਣਾ ਕਰਨਾ ਹੈ। ਚੀਨ ਬੀ.ਸੀ. ਦਾ ਦੂਜਾ ਸਭ ਤੋਂ ਵੱਡਾ ਵਪਾਰਕ ਭਾਈਵਾਲ ਹੈ ਅਤੇ ਇਸ ਯਾਤਰਾ ਦੌਰਾਨ ਈਬੀ ਬੀਜਿੰਗ, ਸ਼ੰਘਾਈ ਅਤੇ Guangzhou ਵਰਗੇ ਪ੍ਰਮੁੱਖ ਸ਼ਹਿਰਾਂ ਵਿਚ ਸਰਕਾਰੀ ਅਤੇ ਕਾਰੋਬਾਰੀ ਆਗੂਆਂ ਨਾਲ ਮੁਲਾਕਾਤਾਂ ਕਰਨਗੇ।
federal-government-relaunches-green-home-retrofit-program-in-b-c-and-other-provinces
Punjabi

ਫੈਡਰਲ ਸਰਕਾਰ ਨੇ ਬੀ.ਸੀ. ਅਤੇ ਹੋਰ ਸੂਬਿਆਂ ਵਿੱਚ ਗ੍ਰੀਨ ਹੋਮ ਰੀਟ੍ਰੋਫਿਟ ਪ੍ਰੋਗਰਾਮ ਮੁੜ ਕੀਤਾ ਸ਼ੁਰੂ

ਕੈਨੇਡਾ ਦੀ ਫੈਡਰਲ ਸਰਕਾਰ ਨੇ $500 ਮਿਲੀਅਨ ਦੀ ਫੰਡਿੰਗ ਨਾਲ ਬੀ.ਸੀ. ਸਮੇਤ 4 ਸੂਬਿਆਂ ਵਿਚ ਗ੍ਰੀਨ ਹੋਮ ਰੀਟ੍ਰੋਫਿਟ ਪ੍ਰੋਗਰਾਮ ਰੀਲਾਂਚ ਕਰਨ ਦਾ ਐਲਾਨ ਕੀਤਾ ਹੈ। ਇਸ ਪ੍ਰੋਗਰਾਮ ਵਿਚ 35,000 ਤੋਂ ਵੱਧ ਪਰਿਵਾਰਾਂ ਨੂੰ ਬਿਨਾਂ ਕਿਸੇ ਖ਼ਰਚੇ ਦੇ ਘਰਾਂ ਵਿਚ ਹੀਟ ਪੰਪ ਲਗਵਾਉਣ, ਇਨਸੂਲੇਸ਼ਨ ਅਤੇ ਏਅਰ ਸੀਲਿੰਗ ਵਰਗੇ Energy-efficient upgrades ਕਰਵਾਉਣ ਲਈ ਰਿਬੇਟ ਮਿਲੇਗੀ।
pro-separatist-billboard-sparks-alberta-independence-rally-in-taber
Punjabi

ਟੇਬਰ 'ਚ ਐਲਬਰਟਾ ਦੀ ਆਜ਼ਾਦੀ ਦੇ ਸਮਰਥਨ ਵਿੱਚ ਰੈਲੀ, ਵਿਵਾਦਿਤ ਬਿਲਬੋਰਡ ਬਣਿਆ ਕੇਂਦਰ

ਐਲਬਰਟਾ ਦੇ ਕਸਬੇ ਟੇਬਰ ਵਿੱਚ ਲੱਗਾ ਸੂਬੇ ਨੂੰ ਵੱਖਰਾ ਦੇਸ਼ ਬਣਾਉਣ ਪੱਖੀ ਬਿਲਬੋਰਡ ਐਤਵਾਰ ਨੂੰ ਹੋਈ ਇੱਕ ਰੈਲੀ ਦਾ ਮੁੱਖ ਕੇਂਦਰ ਬਣ ਗਿਆ। ਪ੍ਰਦਰਸ਼ਨਕਾਰੀਆਂ ਵੱਲੋਂ ਐਲਬਰਟਾ ਨੂੰ ਕੈਨੇਡਾ ਤੋਂ ਆਜ਼ਾਦ ਕਰਨ ਦੀ ਮੰਗ ਜ਼ੋਰ-ਸ਼ੋਰ ਨਾਲ ਉਠਾਈ ਗਈ।ਤੇਜ਼ ਹਵਾਵਾਂ ਅਤੇ ਭਾਰੀ ਮੀਂਹ ਦੇ ਬਾਵਜੂਦ ਲਗਭਗ 150 ਲੋਕਾਂ ਨੇ ਸਮਿੱਟੀ ਰੈਸਟੋਰੈਂਟ ਦੀ ਪਾਰਕਿੰਗ ਵਿੱਚ ਇਕੱਠੇ ਹੋਏ।
24-year-old-woman-killed-in-crash-near-banff-national-park
Punjabi

ਬੈਨਫ ਨੈਸ਼ਨਲ ਪਾਰਕ ਨੇੜੇ ਸੜਕ ਹਾਦਸੇ ਵਿੱਚ 24 ਸਾਲਾ ਮਹਿਲਾ ਦੀ ਹੋਈ ਮੌਤ

ਬੈਨਫ ਦੇ ਨੇੜੇ ਐਤਵਾਰ ਸਵੇਰੇ ਵਾਪਰੇ ਇੱਕ ਸਿੰਗਲ ਵ੍ਹੀਕਲ ਹਾਦਸੇ ਵਿੱਚ ਕੈਨਮੋਰ ਦੀ 24 ਸਾਲਾ ਲੜਕੀ ਦੀ ਮੌਤ ਹੋ ਗਈ। ਆਰ.ਸੀ.ਐਮ.ਪੀ. ਦੇ ਅਧਿਕਾਰੀਆਂ ਨੇ ਦੱਸਿਆ ਕਿ ਇਹ ਸਵੇਰੇ 5:30 ਵਜੇ ਦੇ ਕਰੀਬ ਹਾਈਵੇਅ 1 'ਤੇ, ਬੈਨਫ਼ ਨੈਸ਼ਨਲ ਪਾਰਕ ਦੇ ਗੇਟ ਤੋਂ ਲਗਭਗ ਦੋ ਕਿਲੋਮੀਟਰ ਵੈਸਟ ਵੱਲ ਵਾਪਰਿਆ। ਇਸ ਘਟਨਾ ਦੀ ਸੂਚਨਾ ਮਿਲਣ ਤੋਂ ਬਾਅਦ ਅਧਿਕਾਰੀ ਮੌਕੇ ‘ਤੇ ਪਹੁੰਚੇ।
canada-makes-history-becomes-first-team-to-reach-fifa-world-cup-2026-round-of-16
Punjabi

ਕੈਨੇਡਾ ਨੇ ਰਚਿਆ ਇਤਿਹਾਸ, ਫੀਫਾ ਵਰਲਡ ਕੱਪ 2026 ਦੇ ਪ੍ਰੀ-ਕੁਆਰਟਰ ਫਾਈਨਲ 'ਚ ਪਹੁੰਚਣ ਵਾਲੀ ਪਹਿਲੀ ਟੀਮ ਬਣੀ

ਕੈਨੇਡਾ ਦੀ ਫੁੱਟਬਾਲ ਟੀਮ ਫੀਫਾ ਵਰਲਡ ਕੱਪ 2026 ਦੇ ਦੇ ਪ੍ਰੀ-ਕੁਆਰਟਰ ਫਾਈਨਲ ਮੁਕਾਬਲੇ ਵਿੱਚ ਪਹੁੰਚਣ ਵਾਲੀ ਪਹਿਲੀ ਟੀਮ ਬਣ ਗਈ ਹੈ। ਸੋਮਵਾਰ ਨੂੰ ਆਪਣੇ ਆਖਰੀ ਸਕੂਲ ਮੈਚ ਵਿਚ ਕੈਨੇਡਾ ਨੇ ਦੱਖਣੀ ਅਫਰੀਕਾ ਦੀ ਮਜ਼ਬੂਤ ਟੀਮ ਨੂੰ ਇਕ ਗੋਲ ਨਾਲ ਹਰਾ ਦਿੱਤਾ। ਇਹ ਪਹਿਲਾ ਮੌਕਾ ਹੈ ਜਦੋਂ ਕੈਨੇਡਾ ਨੇ ਇਸ ਟੂਰਨਾਮੈਂਟ ਦਾ ਨਾਕਆਊਟ ਮੈਚ ਜਿੱਤਿਆ ਹੈ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link