13.71C Vancouver
ADS

Oct 17, 2023 6:30 PM - Connect News

ਸਾਬਕਾ ਵਿਧਾਇਕ ਕੁਲਬੀਰ ਜ਼ੀਰਾ ਗ੍ਰਿਫਤਾਰ, ਰਾਜਾ ਵੜਿੰਗ ਨੇ ਇਸ ਨੂੰ ਘਿਨਾਉਣੀ ਰਾਜਨੀਤੀ ਦੱਸਿਆ

Share On
former-mla-kulbir-zira-arrested-raja-warring-calls-it-heinous-politics
Zira has been sent to judicial custody for 14 days after undergoing medical treatment. (Photo: X/@KulbirSinghZira)

ਪੰਜਾਬ ਦੇ ਜ਼ਿਲ੍ਹਾ ਫਿਰੋਜ਼ਪੁਰ ਦੇ ਜ਼ੀਰਾ ਵਿਧਾਨ ਸਭਾ ਹਲਕੇ ਦੇ ਸਾਬਕਾ ਵਿਧਾਇਕ ਅਤੇ ਜ਼ਿਲ੍ਹਾ ਕਾਂਗਰਸ ਕਮੇਟੀ ਦੇ ਪ੍ਰਧਾਨ ਕੁਲਬੀਰ ਸਿੰਘ ਜ਼ੀਰਾ ਨੂੰ ਅੱਜ ਤੜਕੇ ਪੁਲਸ ਨੇ ਉਨ੍ਹਾਂ ਦੇ ਘਰ ਤੋਂ ਗ੍ਰਿਫ਼ਤਾਰ ਕਰ ਲਿਆ ਹੈ।

ਜ਼ੀਰਾ ਦਾ ਮੈਡੀਕਲ ਕਰਵਾ ਕੇ 14 ਦਿਨਾਂ ਲਈ ਨਿਆਇਕ ਹਿਰਾਸਤ 'ਚ ਭੇਜ ਦਿੱਤਾ ਗਿਆ ਹੈ।

ਜ਼ੀਰਾ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਕਿਹਾ ਕਿ ਉਨ੍ਹਾਂ ਨੂੰ ਲੋਕਾਂ ਦੀ ਆਵਾਜ਼ ਚੁੱਕਣ ਕਰਕੇ ਗ੍ਰਿਫ਼ਤਾਰ ਕੀਤਾ ਗਿਆ ਹੈ।

ਜ਼ੀਰਾ ਨੇ ਕਿਹਾ ਕਿ ਪਿਛਲੇ ਦਿਨੀਂ ਸਰਪੰਚਾਂ ਨੂੰ ਉਨ੍ਹਾਂ ਦਾ ਹੱਕ ਦਿਵਾਉਣ ਲਈ ਸਮਰਥਕਾਂ ਨੂੰ ਨਾਲ ਲੈ ਕੇ ਉਨ੍ਹਾਂ ਨੇ ਬੀਡੀਪੀਓ ਦਫ਼ਤਰ ਜ਼ੀਰਾ ਵਿਖੇ ਸ਼ਾਂਤੀਪੂਰਵਕ ਧਰਨਾ ਲਗਾਇਆ ਸੀ।

ਕੁਲਬੀਰ ਸਿੰਘ ਜ਼ੀਰਾ ਨੇ ਕਿਹਾ ਕਿ ਲੋਕਾਂ ਦੇ ਹੱਕਾਂ ਲਈ ਆਵਾਜ਼ ਉਠਾਉਂਦਿਆਂ ਜੇਕਰ ਉਨ੍ਹਾਂ ਨੂੰ 10 ਵਾਰ ਵੀ ਜੇਲ੍ਹ ਜਾਣਾ ਪਵੇਗਾ ਤਾਂ ਉਹ ਜਾਣ ਨੂੰ ਤਿਆਰ ਰਹਿਣਗੇ।

ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਸਾਬਕਾ ਵਿਧਾਇਕ ਕੁਲਬੀਰ ਸਿੰਘ ਜ਼ੀਰਾ ਦੀ ਗ੍ਰਿਫਤਾਰੀ ਨੂੰ ਘਿਨਾਉਣੀ ਰਾਜਨੀਤੀ ਕਰਾਰ ਦਿੱਤਾ ਹੈ।

ਉਨ੍ਹਾਂ ਨੇ ਕਿਹਾ ਹੈ ਕਿ ਆਪ ਸਰਕਾਰ ਧੱਕੇਸ਼ਾਹੀ ਨਾਲ ਸਾਡੀ ਆਵਾਜ਼ ਨੂੰ ਦਬਾਉਣਾ ਚਾਹੁੰਦੀ ਹੈ ਪਰ ਅਸੀਂ ਚੁੱਪ ਨਹੀਂ ਰਹਾਂਗੇ।

Latest news

surrey-elections-on-october-17-voting-to-take-place-at-52-locations
Punjabi

17 ਅਕਤੂਬਰ ਨੂੰ ਸਰੀ ਚੋਣਾਂ, 52 ਥਾਵਾਂ ’ਤੇ ਪੈਣਗੀਆਂ ਵੋਟਾਂ

ਸਰੀ ਵਿਚ ਆਉਣ ਵਾਲੀਆਂ ਚੋਣਾਂ ਲਈ ਸ਼ਹਿਰ ਭਰ ਵਿਚ 52 ਵੋਟਿੰਗ ਲੋਕੇਸ਼ਨ ਬਣਾਈਆਂ ਗਈਆਂ ਹਨ। ਜਿਹੜੇ ਲੋਕ ਪਹਿਲਾਂ ਵੋਟ ਪਾਉਣਾ ਚਾਹੁੰਦੇ ਹਨ ਉਨ੍ਹਾਂ ਲਈ 7, 10, 14 ਅਤੇ 15 ਅਕਤੂਬਰ ਨੂੰ 10 ਐਡਵਾਂਸ ਵੋਟਿੰਗ ਕੇਂਦਰਾਂ ਜਿਵੇਂ ਕਲੋਵਰਡੇਲ ਮਨੋਰੰਜਨ ਕੇਂਦਰ, ਫਲੀਟਵੁੱਡ ਕਮਿਊਨਿਟੀ ਸੈਂਟਰ ਅਤੇ ਵੱਖ-ਵੱਖ ਸੈਕੰਡਰੀ ਸਕੂਲਾਂ ਵਿਚ ਸਵੇਰੇ 8 ਤੋਂ ਰਾਤ 8 ਵਜੇ ਤੱਕ ਵੋਟਿੰਗ ਦੀ ਸਹੂਲਤ ਹੋਵੇਗੀ।
bomb-threat-forces-emergency-landing-of-indigo-flight-in-ahmedabad
Punjabi

ਬੰਬ ਦੀ ਧਮਕੀ ਤੋਂ ਬਾਅਦ ਇੰਡੀਗੋ ਉਡਾਣ ਦੀ ਅਹਿਮਦਾਬਾਦ ’ਚ ਐਮਰਜੈਂਸੀ ਲੈਂਡਿੰਗ

ਭਾਰਤ ਦੇ ਸ਼ਹਿਰ ਲਖਨਊ ਤੋਂ ਸਾਊਦੀ ਅਰਬ ਨੂੰ ਜਾ ਰਹੀ ਇੰਡੀਗੋ ਦੀ ਉਡਾਣ ਦੀ ਬੰਬ ਦੀ ਧਮਕੀ ਮਿਲਣ ਤੋਂ ਬਾਅਦ ਅਹਿਮਦਾਬਾਦ ਵਿੱਚ ਐਮਰਜੈਂਸੀ ਲੈਂਡਿੰਗ ਕਰਵਾਈ ਗਈ। ਪੁਲਿਸ ਨੇ ਦੱਸਿਆ ਕਿ ਲਖਨਊ ਤੋਂ ਦਮਾਮ ਜਾ ਰਹੀ ਇੰਡੀਗੋ ਦੀ ਇੱਕ ਉਡਾਣ ਨੂੰ ਬੰਬ ਦੀ ਧਮਕੀ ਮਿਲਣ ਤੋਂ ਬਾਅਦ ਸਥਾਨਕ ਸਮੇਂ ਅਨੁਸਾਰ ਵੀਰਵਾਰ ਸ਼ਾਮ 5:45 ਵਜੇ ਨੂੰ ਅਹਿਮਦਾਬਾਦ ਹਵਾਈ ਅੱਡੇ ’ਤੇ ਐਮਰਜੈਂਸੀ ਲੈਂਡਿੰਗ ਕਰਨੀ ਪਈ, ਪਰ ਜਹਾਜ਼ ਵਿੱਚੋਂ ਕੁਝ ਵੀ ਸ਼ੱਕੀ ਨਹੀਂ ਮਿਲਿਆ।
truck-loaded-with-butane-canisters-catches-fire-in-burnaby-explosions-cause-panic
Punjabi

ਬਰਨਬੀ ’ਚ ਬਿਊਟੇਨ ਕੈਨਿਸਟਰਾਂ ਨਾਲ ਲੱਦੇ ਟਰੱਕ ਨੂੰ ਲੱਗੀ ਅੱਗ, ਧਮਾਕਿਆਂ ਨਾਲ ਮਚੀ ਹਫੜਾ-ਦਫੜੀ

ਬਰਨਬੀ ਵਿਚ ਲੌਹੀਡ ਮਾਲ ਅਤੇ ਸਕਾਈਟ੍ਰੇਨ ਸਟੇਸ਼ਨ ਨੇੜੇ ਇੱਕ ਵਪਾਰਕ ਟਰੱਕ ਵਿਚ ਅੱਗ ਲੱਗਣ ਦਾ ਮਾਮਲਾ ਸਾਹਮਣੇ ਆਇਆ ਹੈ, ਇਹ ਟਰੱਕ ਬਿਊਟੇਨ ਕੈਨਿਸਟਰ ਨਾਲ ਲੱਦਿਆ ਹੋਇਆ ਸੀ, ਜਿਸ ਵਿਚ ਧਮਾਕਾ ਹੁੰਦੇ ਹੀ ਇਹ ਚਾਰੋਂ ਪਾਸੇ ਹਵਾਈ ਗੋਲਿਆਂ ਵਾਂਗ ਉੱਡਦੇ ਹੋਏ ਦਿਖਾਈ ਦਿੱਤੇ।
canada-and-ukraine-announce-100-year-agreement-on-defence-energy-and-trade
Punjabi

ਕੈਨੇਡਾ ਅਤੇ ਯੂਕਰੇਨ ਨੇ ਰੱਖਿਆ,ਊਰਜਾ ਅਤੇ ਟਰੇਡ 'ਤੇ 100 ਸਾਲਾ ਸਮਝੌਤੇ ਦਾ ਕੀਤਾ ਐਲਾਨ

ਕੈਨੇਡਾ ਅਤੇ ਯੂਕਰੇਨ ਨੇ ਰੱਖਿਆ, ਊਰਜਾ ਅਤੇ ਟਰੇਡ 'ਤੇ 100 ਸਾਲਾ ਸਮਝੌਤੇ ਦਾ ਐਲਾਨ ਕੀਤਾ ਹੈ। ਪ੍ਰਧਾਨ ਮੰਤਰੀ ਮਾਰਕ ਕਾਰਨੀ ਅਤੇ ਰਾਸ਼ਟਰਪਤੀ ਵੋਲੋਦੀਮੀਰ ਜ਼ੇਲੇਂਸਕੀ ਨੇ ਅੱਜ ਕੈਲਗਰੀ ਵਿਚ ਮੁਲਾਕਾਤ ਦੌਰਾਨ ਇਸ ਸਮਝੌਤੇ 'ਤੇ ਦਸਤਖ਼ਤ ਕੀਤੇ। ਰੂਸ ਨਾਲ ਜੰਗ ਵਿਚਕਾਰ ਕੈਨੇਡਾ ਦਾ ਇਹ ਵੱਡਾ ਕਦਮ ਮੰਨਿਆ ਜਾ ਰਿਹਾ ਹੈ।
abbotsford-crash-motorcyclist-suffers-life-threatening-injuries-in-suv-collision
Punjabi

ਐਬਟਸਫੋਰਡ ਹਾਦਸਾ: SUV ਨਾਲ ਟੱਕਰ ’ਚ ਮੋਟਰਸਾਈਕਲ ਸਵਾਰ ਗੰਭੀਰ ਜ਼ਖ਼ਮੀ

ਐਬਟਸਫੋਰਡ ਵਿਚ ਜਾਰਜ ਫਰਗੂਸਨ ਵੇਅ ਅਤੇ ਗਲੈਡਿਸ ਐਵੇਨਿਊ ਦੇ ਇੰਟਰਸੈਕਸ਼ਨ 'ਤੇ ਇੱਕ ਮੋਟਰਸਾਈਕਲ ਅਤੇ ਐਸ.ਯੂ.ਵੀ. ਵਿਚਕਾਰ ਟੱਕਰ ਵਿਚ ਇੱਕ ਵਿਅਕਤੀ ਨੂੰ ਜਾਨਲੇਵਾ ਸੱਟਾਂ ਲੱਗੀਆਂ ਹਨ, ਜੋ ਹਸਪਤਾਲ ਵਿਚ ਜ਼ਿੰਦਗੀ ਅਤੇ ਮੌਤ ਦੀ ਜੰਗ ਲੜ ਰਿਹਾ ਹੈ। ਪੁਲਿਸ ਮੁਤਾਬਕ, ਇਹ ਟੱਕਰ ਬੁੱਧਵਾਰ ਨੂੰ ਸ਼ਾਮ ਕਰੀਬ 4 ਵਜੇ ਹੋਈ, ਇਸ ਹਾਦਸੇ ਵਿਚ ਐਸ.ਯੂ.ਵੀ. ਦੇ ਡਰਾਈਵਰ ਨੂੰ ਕੋਈ ਸਰੀਰਕ ਸੱਟ ਨਹੀਂ ਲੱਗੀ ਅਤੇ ਉਸ ਵਲੋਂ ਜਾਂਚ ਵਿਚ ਪੂਰਾ ਸਹਿਯੋਗ ਕੀਤਾ ਜਾ ਰਿਹਾ ਹੈ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link