10.45C Vancouver
ADS

May 15, 2020 2:42 AM -

ਸਾਬਕਾ ਐਮ.ਪੀ. ਅਤੇ ਮਨਪ੍ਰੀਤ ਬਾਦਲ ਦੇ ਪਿਤਾ, ਗੁਰਦਾਸ ਸਿੰਘ ਬਾਦਲ ਦਾ ਦੇਹਾਂਤ

Share On
former-mp-and-manpreet-badals-father-gurdas-singh-badal-has-passed-away
Gurdas Singh Badal, father of Punjab's Finance Minister Manpreet Singh Badal, and brother of the former Chief Minister of Punjab, Parkash Singh Badal has passed away.

ਪੰਜਾਬ ਦੇ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਦੇ ਪਿਤਾ, ਅਤੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦੇ ਭਰਾ, ਸਾਬਕਾ ਐਮ.ਪੀ. ਗੁਰਦਾਸ ਸਿੰਘ ਬਾਦਲ ਦਾ ਦੇਹਾਂਤ ਹੋ ਗਿਆ ਹੈ।

ਇਸ ਦੀ ਜਾਣਕਾਰੀ ਮਨਪ੍ਰੀਤ ਸਿੰਘ ਬਾਦਲ ਨੇ ਇੱਕ ਟਵੀਟ ਰਾਹੀਂ ਸਾਂਝੀ ਕੀਤੀ ਹੈ।


ਮਨਪ੍ਰੀਤ ਸਿੰਘ ਬਾਦਲ ਨੇ ਟਵੀਟ 'ਚ ਲਿਖਿਆ, "ਬੇਹੱਦ ਦੁੱਖ ਦੇ ਨਾਲ ਸੂਚਿਤ ਕਰ ਰਿਹਾ ਹਾਂ, ਮੇਰੇ ਪਿਤਾ ਸ. ਗੁਰਦਾਸ ਸਿੰਘ ਬਾਦਲ ਇਸ ਦੁਨੀਆ 'ਚ ਨਹੀਂ ਰਹੇ। ਉਨ੍ਹਾਂ ਨੇ ਮੋਹਾਲੀ ਦੇ ਫੋਰਟਿਸ ਹਸਪਤਾਲ 'ਚ ਬੀਤੀ ਰਾਤ ਆਖਰੀ ਸਾਹ ਲਏ। ਉਨ੍ਹਾਂ ਦੀ ਉਮਰ 90 ਸਾਲ ਸੀ। ਮੇਰੀ ਮਾਂ ਦੀ ਮਾਰਚ ਮਹੀਨੇ 'ਚ ਹੋਈ ਮੌਤ ਤੋਂ ਬਾਅਦ, ਮੇਰੇ ਪਿਤਾ ਦੀ ਸਿਹਤ ਠੀਕ ਨਹੀਂ ਰਹਿ ਰਹੀ ਸੀ। ਬੀਤੇ ਕੁਝ ਦਿਨ ਤੋਂ ਓਹ ਲਾਈਫ ਸੱਪੋਰਟ ਸਿਸਟਮ 'ਤੇ ਸਨ।"


ਇਹ ਟਵੀਟ ਸਾਂਝਾ ਕਰਨ ਤੋਂ ਠੀਕ ਬਾਅਦ, ਮਨਪ੍ਰੀਤ ਸਿੰਘ ਬਾਦਲ ਨੇ ਇੱਕ ਹੋਰ ਟਵੀਟ 'ਚ ਬੇਨਤੀ ਕੀਤੀ ਕਿ ਕੋਵਿਡ-19 ਕਾਰਨ ਬਣੇ ਹਾਲਾਤਾਂ ਦੇ ਮੱਦੇਨਜ਼ਰ, ਉਨ੍ਹਾਂ ਦੇ ਪਿਤਾ ਦੇ ਸੰਸਕਾਰ ਮੌਕੇ ਪਹੁੰਚ ਨਾ ਕੀਤੀ ਜਾਵੇ।

ਮਨਪ੍ਰੀਤ ਬਾਦਲ ਨੇ ਲਿਖਿਆ, "ਮੌਜੂਦਾ ਪੈਂਡੇਮਿਕ ਨੂੰ ਧਿਆਨ ਵਿੱਚ ਰੱਖਦੇ ਹੋਏ, ਅਸੀਂ ਦੋਸਤਾਂ ਅਤੇ ਚਾਹੁਣ ਵਾਲਿਆਂ ਨੂੰ ਬੇਨਤੀ ਕਰਨੀ ਚਾਹਾਂਗੇ ਕਿ ਸਾਡੇ ਜੱਦੀ ਪਿੰਡ 'ਚ ਹੋਣ ਵਾਲੇ ਅੰਤਿਮ ਸੰਸਕਾਰ ਮੌਕੇ ਪਹੁੰਚ ਨਾ ਕੀਤੀ ਜਾਵੇ।"

ਸਾਬਕਾ ਐਮ.ਪੀ. ਗੁਰਦਾਸ ਸਿੰਘ ਬਾਦਲ ਬੀਤੇ ਕਰੀਬ ਦੋ ਹਫ਼ਤੇ ਤੋਂ ਮੋਹਾਲੀ ਦੇ ਹਸਪਤਾਲ 'ਚ ਦਾਖਿਲ ਸਨ। ਉਨ੍ਹਾਂ ਦੀ ਸਿਹਤ ਨਾਜ਼ੁਕ ਬਣੀ ਹੋਈ ਸੀ।

ਗੁਰਦਾਸ ਸਿੰਘ ਬਾਦਲ ਦੀ ਸੱਤਵੀਂ ਲੋਕ ਸਭਾ 'ਚ ਸਾਲ 1967 ਵਿੱਚ ਫਾਜ਼ਿਲਕਾ ਸੀਟ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਮੈਂਬਰ ਵਜੋਂ ਚੋਣ ਹੋਈ ਸੀ।


ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਟਵੀਟ ਕਰ ਗੁਰਦਾਸ ਸਿੰਘ ਬਾਦਲ ਦੀ ਤਸਵੀਰ ਸਾਂਝੀ ਕੀਤੀ ਹੈ ਅਤੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ।

Latest news

edmonton-gurdwara-attack-criminal-charges-laid-against-27-year-old-man
Punjabi

ਐਡਮਿੰਟਨ ਗੁਰਦੁਆਰਾ ਹਮਲਾ: 27 ਸਾਲਾ ਵਿਅਕਤੀਆਂ ਖ਼ਿਲਾਫ਼ ਅਪਰਾਧਿਕ ਮਾਮਲੇ ਦਰਜ

ਐਡਮਿੰਟਨ ਪੁਲਿਸ ਨੇ ਪਿਛਲੇ ਮਹੀਨੇ ਗੁਰਦੁਆਰਾ ਨਾਨਕਸਰ ਸਾਹਿਬ ਵਿਖੇ ਹੋਏ ਹਮਲੇ ਦੇ ਸਬੰਧ ਵਿਚ 27 ਸਾਲਾ ਹਮਲਾਵਰ ਵਿਰੁੱਧ ਅਪਰਾਧਿਕ ਮਾਮਲੇ ਦਰਜ ਕਰ ਦਿੱਤੇ ਹਨ। ਪੁਲਿਸ ਮੁਤਾਬਕ ਮੁਲਜ਼ਮ Austin Sim-Pelletier 'ਤੇ bodily harm ਦੇ ਦੋ ਮਾਮਲੇ ਅਤੇ ਇਸ ਤੋਂ ਇਲਾਵਾ ਖ਼ਤਰਨਾਕ ਮਕਸਦ ਲਈ ਹਥਿਆਰ ਰੱਖਣ ਤੇ mischief ਦੇ ਚਾਰਜਿਜ਼ ਵੀ ਲਗਾਏ ਗਏ ਹਨ।
surrey-elections-on-october-17-voting-to-take-place-at-52-locations
Punjabi

17 ਅਕਤੂਬਰ ਨੂੰ ਸਰੀ ਚੋਣਾਂ, 52 ਥਾਵਾਂ ’ਤੇ ਪੈਣਗੀਆਂ ਵੋਟਾਂ

ਸਰੀ ਵਿਚ ਆਉਣ ਵਾਲੀਆਂ ਚੋਣਾਂ ਲਈ ਸ਼ਹਿਰ ਭਰ ਵਿਚ 52 ਵੋਟਿੰਗ ਲੋਕੇਸ਼ਨ ਬਣਾਈਆਂ ਗਈਆਂ ਹਨ। ਜਿਹੜੇ ਲੋਕ ਪਹਿਲਾਂ ਵੋਟ ਪਾਉਣਾ ਚਾਹੁੰਦੇ ਹਨ ਉਨ੍ਹਾਂ ਲਈ 7, 10, 14 ਅਤੇ 15 ਅਕਤੂਬਰ ਨੂੰ 10 ਐਡਵਾਂਸ ਵੋਟਿੰਗ ਕੇਂਦਰਾਂ ਜਿਵੇਂ ਕਲੋਵਰਡੇਲ ਮਨੋਰੰਜਨ ਕੇਂਦਰ, ਫਲੀਟਵੁੱਡ ਕਮਿਊਨਿਟੀ ਸੈਂਟਰ ਅਤੇ ਵੱਖ-ਵੱਖ ਸੈਕੰਡਰੀ ਸਕੂਲਾਂ ਵਿਚ ਸਵੇਰੇ 8 ਤੋਂ ਰਾਤ 8 ਵਜੇ ਤੱਕ ਵੋਟਿੰਗ ਦੀ ਸਹੂਲਤ ਹੋਵੇਗੀ।
bomb-threat-forces-emergency-landing-of-indigo-flight-in-ahmedabad
Punjabi

ਬੰਬ ਦੀ ਧਮਕੀ ਤੋਂ ਬਾਅਦ ਇੰਡੀਗੋ ਉਡਾਣ ਦੀ ਅਹਿਮਦਾਬਾਦ ’ਚ ਐਮਰਜੈਂਸੀ ਲੈਂਡਿੰਗ

ਭਾਰਤ ਦੇ ਸ਼ਹਿਰ ਲਖਨਊ ਤੋਂ ਸਾਊਦੀ ਅਰਬ ਨੂੰ ਜਾ ਰਹੀ ਇੰਡੀਗੋ ਦੀ ਉਡਾਣ ਦੀ ਬੰਬ ਦੀ ਧਮਕੀ ਮਿਲਣ ਤੋਂ ਬਾਅਦ ਅਹਿਮਦਾਬਾਦ ਵਿੱਚ ਐਮਰਜੈਂਸੀ ਲੈਂਡਿੰਗ ਕਰਵਾਈ ਗਈ। ਪੁਲਿਸ ਨੇ ਦੱਸਿਆ ਕਿ ਲਖਨਊ ਤੋਂ ਦਮਾਮ ਜਾ ਰਹੀ ਇੰਡੀਗੋ ਦੀ ਇੱਕ ਉਡਾਣ ਨੂੰ ਬੰਬ ਦੀ ਧਮਕੀ ਮਿਲਣ ਤੋਂ ਬਾਅਦ ਸਥਾਨਕ ਸਮੇਂ ਅਨੁਸਾਰ ਵੀਰਵਾਰ ਸ਼ਾਮ 5:45 ਵਜੇ ਨੂੰ ਅਹਿਮਦਾਬਾਦ ਹਵਾਈ ਅੱਡੇ ’ਤੇ ਐਮਰਜੈਂਸੀ ਲੈਂਡਿੰਗ ਕਰਨੀ ਪਈ, ਪਰ ਜਹਾਜ਼ ਵਿੱਚੋਂ ਕੁਝ ਵੀ ਸ਼ੱਕੀ ਨਹੀਂ ਮਿਲਿਆ।
truck-loaded-with-butane-canisters-catches-fire-in-burnaby-explosions-cause-panic
Punjabi

ਬਰਨਬੀ ’ਚ ਬਿਊਟੇਨ ਕੈਨਿਸਟਰਾਂ ਨਾਲ ਲੱਦੇ ਟਰੱਕ ਨੂੰ ਲੱਗੀ ਅੱਗ, ਧਮਾਕਿਆਂ ਨਾਲ ਮਚੀ ਹਫੜਾ-ਦਫੜੀ

ਬਰਨਬੀ ਵਿਚ ਲੌਹੀਡ ਮਾਲ ਅਤੇ ਸਕਾਈਟ੍ਰੇਨ ਸਟੇਸ਼ਨ ਨੇੜੇ ਇੱਕ ਵਪਾਰਕ ਟਰੱਕ ਵਿਚ ਅੱਗ ਲੱਗਣ ਦਾ ਮਾਮਲਾ ਸਾਹਮਣੇ ਆਇਆ ਹੈ, ਇਹ ਟਰੱਕ ਬਿਊਟੇਨ ਕੈਨਿਸਟਰ ਨਾਲ ਲੱਦਿਆ ਹੋਇਆ ਸੀ, ਜਿਸ ਵਿਚ ਧਮਾਕਾ ਹੁੰਦੇ ਹੀ ਇਹ ਚਾਰੋਂ ਪਾਸੇ ਹਵਾਈ ਗੋਲਿਆਂ ਵਾਂਗ ਉੱਡਦੇ ਹੋਏ ਦਿਖਾਈ ਦਿੱਤੇ।
canada-and-ukraine-announce-100-year-agreement-on-defence-energy-and-trade
Punjabi

ਕੈਨੇਡਾ ਅਤੇ ਯੂਕਰੇਨ ਨੇ ਰੱਖਿਆ,ਊਰਜਾ ਅਤੇ ਟਰੇਡ 'ਤੇ 100 ਸਾਲਾ ਸਮਝੌਤੇ ਦਾ ਕੀਤਾ ਐਲਾਨ

ਕੈਨੇਡਾ ਅਤੇ ਯੂਕਰੇਨ ਨੇ ਰੱਖਿਆ, ਊਰਜਾ ਅਤੇ ਟਰੇਡ 'ਤੇ 100 ਸਾਲਾ ਸਮਝੌਤੇ ਦਾ ਐਲਾਨ ਕੀਤਾ ਹੈ। ਪ੍ਰਧਾਨ ਮੰਤਰੀ ਮਾਰਕ ਕਾਰਨੀ ਅਤੇ ਰਾਸ਼ਟਰਪਤੀ ਵੋਲੋਦੀਮੀਰ ਜ਼ੇਲੇਂਸਕੀ ਨੇ ਅੱਜ ਕੈਲਗਰੀ ਵਿਚ ਮੁਲਾਕਾਤ ਦੌਰਾਨ ਇਸ ਸਮਝੌਤੇ 'ਤੇ ਦਸਤਖ਼ਤ ਕੀਤੇ। ਰੂਸ ਨਾਲ ਜੰਗ ਵਿਚਕਾਰ ਕੈਨੇਡਾ ਦਾ ਇਹ ਵੱਡਾ ਕਦਮ ਮੰਨਿਆ ਜਾ ਰਿਹਾ ਹੈ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link