21.09C Vancouver
ADS

Sep 25, 2025 7:02 PM - The Canadian Press

ਐਨ.ਡੀ.ਪੀ. 'ਚ ਬਦਲਾਅ ਲਿਆਉਣ ਲਈ ਸਾਬਕਾ ਵਿਧਾਇਕਾਂ ਨੇ ਸ਼ੁਰੂ ਕੀਤਾ ਪ੍ਰਾਜੈਕਟ

Share On
former-mps-launch-volunteer-effort-to-renew-ndp-ahead-of-leadership-race
Peter Julian and Matthew Green say their volunteer group is hoping to engage with party members across the country after the party's crushing election loss.(Photo- The Canadian Press)

ਐਨ.ਡੀ.ਪੀ. ਦੇ ਦੋ ਸਾਬਕਾ ਵਿਧਾਇਕ ਪੀਟਰ ਜੂਲੀਅਨ ਅਤੇ ਮੈਥਿਊ ਗ੍ਰੀਨ ਨੇ ਅਪ੍ਰੈਲ ਵਿੱਚ ਚੋਣਾਂ ਹਾਰਨ ਤੋਂ ਬਾਅਦ ਹੁਣ ਲੀਡਰਸ਼ਿਪ ਦੀ ਦੌੜ ਤੋਂ ਪਹਿਲਾਂ ਪਾਰਟੀ ਨੂੰ ਰੀਨਿਊ ਕਰਨ ਲਈ ਯਤਨ ਸ਼ੁਰੂ ਕਰ ਦਿੱਤੇ ਹਨ। ਉਨ੍ਹਾਂ ਦਾ ਕਹਿਣਾ ਹੈ ਕਿ ਪਾਰਟੀ ਦੀ ਹਾਰ ਤੋਂ ਬਾਅਦ ਉਹ ਸਵੈ-ਇੱਛਾ ਨਾਲ ਦੇਸ਼ ਭਰ ਦੇ ਪਾਰਟੀ ਮੈਂਬਰਾਂ ਨਾਲ ਜੁੜਨ ਲਈ ਕੋਸ਼ਿਸ਼ ਕਰਨਗੇ।

ਐਨ.ਡੀ.ਪੀ. ਨੇ ਅਪ੍ਰੈਲ ਵਿੱਚ ਸਿਰਫ ਸੱਤ ਸੀਟਾਂ ਜਿੱਤੀਆਂ ਸਨ, ਇਸ ਹਾਰ ਤੋਂ ਬਾਅਦ ਜਗਮੀਤ ਸਿੰਘ ਵੱਲੋਂ ਵੀ ਅਸਤੀਫਾ ਦੇ ਦਿੱਤਾ ਗਿਆ ਸੀ। ਹੁਣ ਪਾਰਟੀ ਵਿਨੀਪੈੱਗ ਵਿੱਚ ਹੋਣ ਵਾਲੇ ਸੰਮੇਲਨ ਵਿੱਚ ਆਪਣਾ ਅਗਲਾ ਨੇਤਾ ਚੁਣਨ ਲਈ ਤਿਆਰ ਹੈ ।

ਦੋਵੇਂ ਮੈਂਬਰਾਂ ਦਾ ਕਹਿਣਾ ਹੈ ਕਿ ਉਨ੍ਹਾਂ ਦੀ ਪਾਰਟੀ ਆਪਣੇ ਮੈਂਬਰਾਂ ਨੂੰ ਫਿਰ ਤੋਂ ਜੋੜਨ ਲਈ ਛੇ ਮਹੀਨੇ ਹੋਰ ਇੰਤਜ਼ਾਰ ਨਹੀਂ ਕਰ ਸਕਦੀ । ਉਹ ਪਾਰਟੀ ਦੇ ਭਵਿੱਖ ਨੂੰ ਚਾਰਟ ਕਰਨ ਲਈ ਯਤਨਸ਼ੀਲ ਹਨ। ਪੀਟਰ ਜੂਲੀਅਨ ਦਾ ਕਹਿਣਾ ਹੈ ਕਿ ਚੋਣਾਂ ਤੋਂ ਬਾਅਦ ਉਨ੍ਹਾਂ ਨੇ ਨਿਊ ਡੈਮੋਕ੍ਰੇਟਿਕਸ ਤੋਂ ਸੁਣਿਆ ਸੀ ਕਿ ਵੋਟਰ ਲਿਬਰਲਜ਼ ਨੂੰ ਸਮਰਥਨ ਦੇ ਕੇ ਪਛਤਾਵਾ ਮਹਿਸੂਸ ਕਰ ਰਹੇ ਹਨ ।

Latest news

edmonton-area-residents-urged-to-conserve-water-as-heavy-rainfall-overwhelms-drainage-systems
Punjabi

ਭਾਰੀ ਮੀਂਹ ਕਾਰਨ ਐਡਮਿੰਟਨ ਖੇਤਰ ਦੇ ਨਿਵਾਸੀਆਂ ਨੂੰ ਪਾਣੀ ਦੀ ਵਰਤੋਂ ਘੱਟ ਕਰਨ ਦੀ ਕੀਤੀ ਗਈ ਅਪੀਲ

ਐਡਮਿੰਟਨ ਅਤੇ ਇਸ ਦੇ ਆਲੇ-ਦੁਆਲੇ ਦੇ ਇਲਾਕਿਆਂ ਵਿੱਚ ਭਾਰੀ ਮੀਂਹ ਤੋਂ ਬਾਅਦ ਹਾਲਾਤ ਖ਼ਰਾਬ ਹਨ। EPCOR ਮੁਤਾਬਕ ਉਨ੍ਹਾਂ ਨੂੰ ਸੜਕਾਂ 'ਤੇ ਪਾਣੀ ਜਮ੍ਹਾ ਹੋਣ ਅਤੇ ਹੜ੍ਹ ਵਰਗੀ ਸਥਿਤੀ ਨੂੰ ਲੈ ਕੇ 600 ਤੋਂ ਵੱਧ ਫੋਨ ਕੌਲਜ਼ ਆਈਆਂ। ਮੀਂਹ ਕਾਰਨ ਗੰਦੇ ਪਾਣੀ ਦੇ ਸਿਸਟਮ 'ਤੇ ਭਾਰੀ ਦਬਾਅ ਹੈ, ਜਿਸ ਦੇ ਮੱਦੇਨਜ਼ਰ ਐਡਮਿੰਟਨ ਦੇ ਨਿਵਾਸੀਆਂ ਨੂੰ ਅਪੀਲ ਕੀਤੀ ਗਈ ਹੈ ਕਿ ਉਹ ਪਾਣੀ ਦੀ ਵਰਤੋਂ ਘੱਟ ਤੋਂ ਘੱਟ ਕਰਨ ਕਿਉਂਕਿ ਅੱਜ ਹੋਰ ਮੀਂਹ ਪੈਣ ਦੀ ਸੰਭਾਵਨਾ ਹੈ।Beaumont ਅਤੇ ਸੇਂਟ ਐਲਬਰਟ ਪ੍ਰਸ਼ਾਸਨ ਨੇ ਵੀ ਲੋਕਾਂ ਨੂੰ ਗੈਰ-ਜ਼ਰੂਰੀ ਪਾਣੀ ਦੀ ਵਰਤੋਂ ਤੁਰੰਤ ਬੰਦ ਕਰਨ ਦੀ ਹਿਦਾਇਤ ਦਿੱਤੀ।
canadas-inflation-rate-rises-to-3-2-in-may-as-gasoline-prices-surge
Punjabi

ਗੈਸੋਲੀਨ ਕੀਮਤਾਂ ਦੇ ਉਛਾਲ ਨਾਲ ਕੈਨੇਡਾ ਦੀ ਮਹਿੰਗਾਈ ਦਰ ਮਈ ਵਿੱਚ 3.2 ਫੀਸਦੀ 'ਤੇ ਪਹੁੰਚੀ

ਕੈਨੇਡਾ ਦੀ ਮਹਿੰਗਾਈ ਦਰ ਵੱਧ ਕੇ ਲਗਭਗ ਦੋ ਸਾਲਾਂ ਦੇ ਉੱਚ ਪੱਧਰ 'ਤੇ ਪਹੁੰਚ ਗਈ ਹੈ। ਸਟੈਟਿਸਟਿਕਸ ਵਿਭਾਗ ਮੁਤਾਬਕ, ਗੈਸੋਲੀਨ ਕੀਮਤਾਂ ਵਿਚ ਹੋਏ ਵਾਧੇ ਕਾਰਨ ਮਈ ਦੌਰਾਨ ਮਹਿੰਗਾਈ 3.2 ਫੀਸਦੀ ਦਰਜ ਹੋਈ ਹੈ, ਜੋ ਕਿ ਅਪ੍ਰੈਲ ਦੇ ਮੁਕਾਬਲੇ 0.4 ਫੀਸਦੀ ਜ਼ਿਆਦਾ ਅਤੇ ਦਸੰਬਰ 2023 ਤੋਂ ਬਾਅਦ ਸਭ ਤੋਂ ਉੱਚਾ ਪੱਧਰ ਹੈ।
vancouver-driver-crashes-into-tree-after-fleeing-police-through-underground-parking-garage
Punjabi

ਵੈਨਕੂਵਰ ਵਿਚ ਡਰਾਈਵਰ ਨੇ ਪੁਲਿਸ ਤੋਂ ਬਚਣ ਲਈ ਭਜਾਈ ਕਾਰ ਦਰੱਖਤ ਨਾਲ ਟਕਰਾਈ

ਵੈਨਕੂਵਰ ਵਿਚ ਬੀਤੇ ਕੱਲ੍ਹ ਇੱਕ ਡਰਾਈਵਰ ਨੇ ਪੁਲਿਸ ਤੋਂ ਬਚਣ ਲਈ ਇੱਕ ਅੰਡਰਗ੍ਰਾਊਂਡ ਪਾਰਕਿੰਗ ਗੈਰਾਜ ਰਾਹੀਂ ਗੱਡੀ ਭਜਾ ਲਈ, ਜੋ ਅੱਗੇ ਇੱਕ ਦਰਖ਼ਤ ਨਾਲ ਟਕਰਾ ਗਈ। ਪੁਲਿਸ ਮੁਤਾਬਕ, ਇਸ 30 ਸਾਲਾ ਨੌਜਵਾਨ 'ਤੇ ਗੱਡੀ ਚਲਾਉਣ ਦੀ ਪਾਬੰਦੀ ਲੱਗੀ ਹੋਈ ਸੀ ਅਤੇ ਮਾਮਲਾ ਉਦੋਂ ਸਾਹਮਣੇ ਆਇਆ ਜਦੋਂ ਪੁਲਿਸ ਦੀ ਗੱਡੀ ਵਿਚ ਲੱਗੇ ਆਟੋਮੈਟਿਕ ਲਾਇਸੈਂਸ ਪਲੇਟ ਰੀਡਰ ਨੇ ਇੱਕ ਕਾਰ ਦੀ ਪਛਾਣ ਕੀਤੀ, ਜਿਸ ਦਾ ਇਨਸ਼ੋਰੈਂਸ ਖ਼ਤਮ ਹੋ ਚੁੱਕਾ ਸੀ ਅਤੇ ਉਸ ਨੂੰ ਪਾਬੰਦੀਸ਼ੁਦਾ ਡਰਾਈਵਰ ਚਲਾ ਰਿਹਾ ਸੀ।
b-c-approves-underground-block-cave-mining-expansion-at-red-chris-mine
Punjabi

ਬੀ.ਸੀ. ਸਰਕਾਰ ਨੇ ਰੈੱਡ ਕ੍ਰਿਸ ਮਾਈਨ ਵਿੱਚ ਬਲਾਕ-ਕੇਵਿੰਗ ਖਣਨ ਨੂੰ ਦਿੱਤੀ ਮਨਜ਼ੂਰੀ

ਬੀ.ਸੀ. ਸਰਕਾਰ ਨੇ ਤਾਂਬਾ ਅਤੇ ਗੋਲਡ ਦੀ ਮਾਈਨਿੰਗ ਕਰਨ ਵਾਲੀ ਰੈਡ ਕ੍ਰਿਸ ਮਾਈਨ ਦੇ ਵਿਸਥਾਰ ਪ੍ਰੋਜੈਕਟ ਨੂੰ ਰਸਮੀ ਮਨਜ਼ੂਰੀ ਦੇ ਦਿੱਤੀ ਹੈ। ਇਹ ਖਾਨ ਉੱਤਰ-ਪੱਛਮੀ ਬੀ. ਸੀ. ਵਿਚ ਇਸਕੁਟ ਇਲਾਕੇ ਤੋਂ ਲਗਭਗ 18 ਕਿਲੋਮੀਟਰ ਦੀ ਦੂਰੀ 'ਤੇ ਹੈ।ਪ੍ਰੀਮੀਅਰ ਡੇਵਿਡ ਈਬੀ ਅਤੇ ਮਾਈਨਿੰਗ ਮੰਤਰੀ ਜਗਰੂਪ ਬਰਾੜ ਮੁਤਾਬਕ,ਰੈਡ ਕ੍ਰਿਸ ਮਾਈਨ ਦੇ ਵਿਸਥਾਰ ਪ੍ਰੋਜੈਕਟ ਦੇ ਨਿਰਮਾਣ ਕਾਰਜ ਦੌਰਾਨ ਲਗਭਗ 1,800 ਨਵੇਂ ਲੋਕਾਂ ਨੂੰ ਰੁਜ਼ਗਾਰ ਮਿਲੇਗਾ ਅਤੇ ਇਹ ਪ੍ਰੋਜੈਕਟ ਕੰਪਨੀ ਨਾਲ ਪਹਿਲਾਂ ਤੋਂ ਕੰਮ ਕਰ ਰਹੇ 1,500 ਪੱਕੇ ਮੁਲਾਜ਼ਮਾਂ ਦੀਆਂ ਨੌਕਰੀਆਂ ਨੂੰ ਵੀ ਸੁਰੱਖਿਅਤ ਰੱਖੇਗਾ।
canada-imposes-10-temporary-tariff-on-certain-canned-vegetable-imports
Punjabi

ਕੈਨੇਡਾ ਸਰਕਾਰ ਨੇ ਕੁਝ ਡੱਬਾਬੰਦ ਸਬਜ਼ੀਆਂ ਦੇ ਆਯਾਤ 'ਤੇ 10% ਲਗਾਇਆ ਟੈਰਿਫ

ਕੈਨੇਡਾ ਸਰਕਾਰ ਨੇ ਡੱਬਾਬੰਦ ​​ਸਬਜ਼ੀਆਂ ਦੇ ਇੰਪੋਰਟ 'ਤੇ 10 ਫੀਸਦੀ ਟੈਰਿਫ ਲਗਾ ਦਿੱਤਾ ਹੈ। ਵਿੱਤ ਮਿਨਿਸਟਰ ਫ੍ਰਾਂਸਵਾ-ਫਿਲਿਪ ਸ਼ੈਂਪੇਨ ਨੇ ਸ਼ੁੱਕਰਵਾਰ ਨੂੰ ਇੱਕ ਬਿਆਨ ਵਿਚ ਦੱਸਿਆ ਕਿ ਇਹ ਟੈਰਿਫ ਤੁਰੰਤ ਪ੍ਰਭਾਵ ਨਾਲ ਲਾਗੂ ਹੋ ਗਿਆ ਹੈ ਅਤੇ ਵੱਧ ਤੋਂ ਵੱਧ 200 ਦਿਨਾਂ ਤੱਕ ਜਾਰੀ ਰਹੇਗਾ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link