29.77C Vancouver
ADS

May 8, 2020 7:24 PM -

ਜਿਨਸੀ ਹਮਲਿਆਂ ਸਮੇਤ, 13 ਅਪਰਾਧਿਕ ਦੋਸ਼ਾਂ ਦਾ ਸਾਹਮਣਾ ਕਰ ਰਿਹਾ ਸਾਬਕਾ ਐਨ.ਐਸ. ਗਾਰਡ

Share On
former-n-s-guard-faces-13-charges-including-sex-assaults-at-womens-prison
The Nova Institution for Women is seen in Truro, N.S. on Tuesday, May 6, 2014. A year-long police investigation has resulted in 13 criminal charges against a former correctional officer who is also the subject of a civil lawsuit alleging he assaulted several inmates at the Nova Institution for Women in Truro, N.S. THE CANADIAN PRESS/Andrew Vaughan

ਲਗਭਗ ਇੱਕ ਸਾਲ ਤੱਕ ਚੱਲੀ ਪੁਲਿਸ ਦੀ ਜਾਂਚ ਤੋਂ ਬਾਅਦ, ਇੱਕ ਸਾਬਕਾ ਕਰੈਕਸ਼ਨਲ ਅਫਸਰ 'ਤੇ 13 ਅਪਰਾਧਿਕ ਦੋਸ਼ ਲਗਾਏ ਗਏ ਹਨ।

ਇਸ ਅਫਸਰ ਦੇ ਕਥਿਤ ਹਮਲੇ ਨੋਵਾ ਸਕੌਸ਼ੀਆ ਦੇ ਔਰਤਾਂ ਦੇ ਫੈਡਰਲ ਪ੍ਰਿਜ਼ਨ 'ਚ ਵਾਪਰੇ ਸਨ।

ਇਸ ਨਾਲ ਸੰਬੰਧਤ ਇੱਕ ਸਿਵਿਲ ਲਾਅ ਸੂਟ ਵੀ ਜਾਰੀ ਹੈ।

ਟਰੂਰੋ ਪੁਲਿਸ ਦਾ ਕਹਿਣਾ ਹੈ ਕਿ ਬ੍ਰਾਇਨ ਵਿਲਸਨ 6 ਜਿਨਸੀ ਹਮਲਿਆਂ ਦੇ ਆਰੋਪਾਂ ਦਾ ਸਾਹਮਣਾ ਕਰ ਰਿਹਾ ਹੈ।

ਇਸਤੋਂ ਅਲਾਵਾ 6 ਵਿਸ਼ਵਾਸ ਤੋੜਨ ਦੇ ਆਰੋਪ ਅਤੇ ਇੱਕ ਦੋਸ਼ ਜਿਨਸੀ ਫਾਇਦੇ ਲੈਣ ਲਈ ਬਣਾਏ ਗਏ ਸੰਪਰਕ ਦਾ ਲੱਗਿਆ ਹੈ।

ਪੁਲਿਸ ਦਾ ਕਹਿਣਾ ਹੈ ਕਿ. ਮਾਰਚ 2019 'ਚ ਉਨ੍ਹਾਂ ਨੂੰ ਸ਼ਿਕਾਇਤ ਮਿਲੀ ਸੀ, ਜਿਸ ਵਿੱਚ ਵਿਲਸਨ ਦੇ ਨੋਵਾ ਸਕੌਸ਼ੀਆ 'ਚ ਟਰੂਰੋ ਦੇ ਨੋਵਾ ਇੰਸਟੀਟਿਊਸ਼ਨ ਫਾਰ ਵਿਮੈਨ (Nova institution for women) 'ਚ ਕਈ ਕੈਦੀ ਔਰਤਾਂ ਨਾਲ ਗਲਤ ਸੰਬੰਧ ਹੋਣ ਦੇ ਇਲਜਾਮ ਲਗਾਏ ਗਏ ਸਨ।

ਪੁਲਿਸ ਦਾ ਕਹਿਣਾ ਹੈ ਕਿ ਵਿਲਸਨ ਨੂੰ ਬਾਅਦ 'ਚ ਜਸਟਿਸ ਸਾਹਮਣੇ ਲਿਆਂਦਾ ਗਿਆ ਅਤੇ ਕੁਝ ਸ਼ਰਤਾਂ 'ਤੇ ਰਿਹਾਅ ਕਰ ਦਿੱਤਾ ਗਿਆ।

ਵਿਲਸਨ ਦੀ ਅਗਲੀ ਕੋਰਟ ਦੀ ਪੇਸ਼ੀ 12 ਅਗਸਤ ਦੀ ਹੈ।

ਇਹ ਸਪਸ਼ਟ ਨਹੀਂ ਹੈ ਕਿ ਅਪਰਾਧਿਕ ਮਾਮਲੇ 'ਚ ਸ਼ਾਮਿਲ ਸ਼ਿਕਾਇਤਾਂ ਨੂੰ ਸਿਵਿਲ ਲਾਅ ਸੂਟ ਦਾ ਵੀ ਹਿੱਸਾ ਬਣਾਇਆ ਗਿਆ ਹੈ ਜਾਂ ਨਹੀਂ।

ਟਰੂਰੋ ਪੁਲਿਸ ਦੇ ਮੁਖੀ, ਡੇਵਿਡ ਮੈਕਨੀਲ ਦਾ ਕਹਿਣਾ ਸੀ ਕਿ ਨੋਵਾ ਇੰਸਟੀਟਿਊਸ਼ਨ 'ਚ 'ਚ ਵੀ ਜਿਨਸੀ ਹਮਲੇ ਦੀ ਜਾਂਚ ਆਰੰਭ ਦਿੱਤੀ ਗਈ ਸੀ।

ਟਰੂਰੋ ਦੀ ਮਲਟੀ ਲੈਵਲ ਫੈਸਿਲਿਟੀ, ਕੈਨੇਡਾ ਦੀਆਂ ਔਰਤਾਂ ਲਈ ਸਥਾਪਿਤ 6 ਫੈਡਰਲ ਕਰੈਕਸ਼ਨਲ ਫੈਸਿਲਟੀਆਂ ਵਿੱਚੋਂ ਇੱਕ ਹੈ।

Latest news

vancouver-driver-crashes-into-tree-after-fleeing-police-through-underground-parking-garage
Punjabi

ਵੈਨਕੂਵਰ ਵਿਚ ਡਰਾਈਵਰ ਨੇ ਪੁਲਿਸ ਤੋਂ ਬਚਣ ਲਈ ਭਜਾਈ ਕਾਰ ਦਰੱਖਤ ਨਾਲ ਟਕਰਾਈ

ਵੈਨਕੂਵਰ ਵਿਚ ਬੀਤੇ ਕੱਲ੍ਹ ਇੱਕ ਡਰਾਈਵਰ ਨੇ ਪੁਲਿਸ ਤੋਂ ਬਚਣ ਲਈ ਇੱਕ ਅੰਡਰਗ੍ਰਾਊਂਡ ਪਾਰਕਿੰਗ ਗੈਰਾਜ ਰਾਹੀਂ ਗੱਡੀ ਭਜਾ ਲਈ, ਜੋ ਅੱਗੇ ਇੱਕ ਦਰਖ਼ਤ ਨਾਲ ਟਕਰਾ ਗਈ। ਪੁਲਿਸ ਮੁਤਾਬਕ, ਇਸ 30 ਸਾਲਾ ਨੌਜਵਾਨ 'ਤੇ ਗੱਡੀ ਚਲਾਉਣ ਦੀ ਪਾਬੰਦੀ ਲੱਗੀ ਹੋਈ ਸੀ ਅਤੇ ਮਾਮਲਾ ਉਦੋਂ ਸਾਹਮਣੇ ਆਇਆ ਜਦੋਂ ਪੁਲਿਸ ਦੀ ਗੱਡੀ ਵਿਚ ਲੱਗੇ ਆਟੋਮੈਟਿਕ ਲਾਇਸੈਂਸ ਪਲੇਟ ਰੀਡਰ ਨੇ ਇੱਕ ਕਾਰ ਦੀ ਪਛਾਣ ਕੀਤੀ, ਜਿਸ ਦਾ ਇਨਸ਼ੋਰੈਂਸ ਖ਼ਤਮ ਹੋ ਚੁੱਕਾ ਸੀ ਅਤੇ ਉਸ ਨੂੰ ਪਾਬੰਦੀਸ਼ੁਦਾ ਡਰਾਈਵਰ ਚਲਾ ਰਿਹਾ ਸੀ।
b-c-approves-underground-block-cave-mining-expansion-at-red-chris-mine
Punjabi

ਬੀ.ਸੀ. ਸਰਕਾਰ ਨੇ ਰੈੱਡ ਕ੍ਰਿਸ ਮਾਈਨ ਵਿੱਚ ਬਲਾਕ-ਕੇਵਿੰਗ ਖਣਨ ਨੂੰ ਦਿੱਤੀ ਮਨਜ਼ੂਰੀ

ਬੀ.ਸੀ. ਸਰਕਾਰ ਨੇ ਤਾਂਬਾ ਅਤੇ ਗੋਲਡ ਦੀ ਮਾਈਨਿੰਗ ਕਰਨ ਵਾਲੀ ਰੈਡ ਕ੍ਰਿਸ ਮਾਈਨ ਦੇ ਵਿਸਥਾਰ ਪ੍ਰੋਜੈਕਟ ਨੂੰ ਰਸਮੀ ਮਨਜ਼ੂਰੀ ਦੇ ਦਿੱਤੀ ਹੈ। ਇਹ ਖਾਨ ਉੱਤਰ-ਪੱਛਮੀ ਬੀ. ਸੀ. ਵਿਚ ਇਸਕੁਟ ਇਲਾਕੇ ਤੋਂ ਲਗਭਗ 18 ਕਿਲੋਮੀਟਰ ਦੀ ਦੂਰੀ 'ਤੇ ਹੈ।ਪ੍ਰੀਮੀਅਰ ਡੇਵਿਡ ਈਬੀ ਅਤੇ ਮਾਈਨਿੰਗ ਮੰਤਰੀ ਜਗਰੂਪ ਬਰਾੜ ਮੁਤਾਬਕ,ਰੈਡ ਕ੍ਰਿਸ ਮਾਈਨ ਦੇ ਵਿਸਥਾਰ ਪ੍ਰੋਜੈਕਟ ਦੇ ਨਿਰਮਾਣ ਕਾਰਜ ਦੌਰਾਨ ਲਗਭਗ 1,800 ਨਵੇਂ ਲੋਕਾਂ ਨੂੰ ਰੁਜ਼ਗਾਰ ਮਿਲੇਗਾ ਅਤੇ ਇਹ ਪ੍ਰੋਜੈਕਟ ਕੰਪਨੀ ਨਾਲ ਪਹਿਲਾਂ ਤੋਂ ਕੰਮ ਕਰ ਰਹੇ 1,500 ਪੱਕੇ ਮੁਲਾਜ਼ਮਾਂ ਦੀਆਂ ਨੌਕਰੀਆਂ ਨੂੰ ਵੀ ਸੁਰੱਖਿਅਤ ਰੱਖੇਗਾ।
canada-imposes-10-temporary-tariff-on-certain-canned-vegetable-imports
Punjabi

ਕੈਨੇਡਾ ਸਰਕਾਰ ਨੇ ਕੁਝ ਡੱਬਾਬੰਦ ਸਬਜ਼ੀਆਂ ਦੇ ਆਯਾਤ 'ਤੇ 10% ਲਗਾਇਆ ਟੈਰਿਫ

ਕੈਨੇਡਾ ਸਰਕਾਰ ਨੇ ਡੱਬਾਬੰਦ ​​ਸਬਜ਼ੀਆਂ ਦੇ ਇੰਪੋਰਟ 'ਤੇ 10 ਫੀਸਦੀ ਟੈਰਿਫ ਲਗਾ ਦਿੱਤਾ ਹੈ। ਵਿੱਤ ਮਿਨਿਸਟਰ ਫ੍ਰਾਂਸਵਾ-ਫਿਲਿਪ ਸ਼ੈਂਪੇਨ ਨੇ ਸ਼ੁੱਕਰਵਾਰ ਨੂੰ ਇੱਕ ਬਿਆਨ ਵਿਚ ਦੱਸਿਆ ਕਿ ਇਹ ਟੈਰਿਫ ਤੁਰੰਤ ਪ੍ਰਭਾਵ ਨਾਲ ਲਾਗੂ ਹੋ ਗਿਆ ਹੈ ਅਤੇ ਵੱਧ ਤੋਂ ਵੱਧ 200 ਦਿਨਾਂ ਤੱਕ ਜਾਰੀ ਰਹੇਗਾ।
crane-driver-missing-after-vehicle-plunges-into-wapiti-river-near-grande-prairie
Punjabi

ਉੱਤਰ-ਪੱਛਮੀ ਐਲਬਰਟਾ ਵਿੱਚ ਨਦੀ 'ਚ ਡਿੱਗੀ ਕਰੇਨ, ਡਰਾਈਵਰ ਲਾਪਤਾ

ਉੱਤਰ-ਪੱਛਮੀ ਐਲਬਰਟਾ ਵਿੱਚ ਮੰਗਲਵਾਰ ਇਕ ਕਰੇਨ ਨਦੀ ਵਿਚ ਡਿੱਗ ਗਈ, ਜਿਸ ਦੇ ਡਰਾਈਵਰ ਦੀ ਭਾਲ ਕੀਤੀ ਜਾ ਰਹੀ ਹੈ। ਇਹ ਘਟਨਾ ਮੰਗਲਵਾਰ ਨੂੰ Grande Prairie ਦੇ ਨੇੜੇ ਵਾਪਰੀ। ਪੁਲਿਸ ਮੁਤਾਬਕ, ਇੱਕ ਕਮਰਸ਼ੀਅਲ ਕਰੇਨ ਵਾਪਿਟੀ ਰਿਵਰ ਬ੍ਰਿਜ ਦੀ ਗਾਰਡਰੇਲ ਨੂੰ ਤੋੜਦੀ ਹੋਈ ਸਿੱਧੀ ਪਾਣੀ ਵਿੱਚ ਜਾ ਡਿੱਗੀ।
skm-delegation-raises-bbmb-membership-water-management-concerns-with-punjab-governor
Punjabi

ਐੱਸ.ਕੇ.ਐੱਮ. ਵਫ਼ਦ ਨੇ ਪੰਜਾਬ ਦੇ ਰਾਜਪਾਲ ਨਾਲ ਕੀਤੀ ਮੁਲਾਕਾਤ,ਬੀਬੀਐੱਮਬੀ ਮੈਂਬਰਸ਼ਿਪ ਅਤੇ ਪਾਣੀ ਦੇ ਮੁੱਦੇ ਚੁੱਕੇ

ਸੰਯੁਕਤ ਕਿਸਾਨ ਮੋਰਚਾ ਦੇ ਇੱਕ ਉੱਚ-ਪੱਧਰੀ ਵਫ਼ਦ ਨੇ ਅੱਜ ਲੋਕ ਭਵਨ ਵਿਖੇ ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਨਾਲ ਇੱਕ ਅਹਿਮ ਮੀਟਿੰਗ ਕੀਤੀ। ਕਰੀਬ ਡੇਢ ਘੰਟਾ ਚੱਲੀ ਇਸ ਮੁਲਾਕਾਤ ਦੌਰਾਨ ਕਿਸਾਨ ਆਗੂਆਂ ਨੇ ਕੇਂਦਰ ਅਤੇ ਪੰਜਾਬ ਸਰਕਾਰ ਨਾਲ ਸਬੰਧਿਤ ਕਿਸਾਨੀ ਮੁੱਦਿਆਂ 'ਤੇ ਵਿਸਥਾਰਪੂਰਵਕ ਚਰਚਾ ਕੀਤੀ ਅਤੇ ਰਾਜਪਾਲ ਨੂੰ ਇੱਕ ਮੰਗ-ਪੱਤਰ ਸੌਂਪਿਆ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link