16.17C Vancouver
ADS

Aug 29, 2023 7:59 PM - Connect News

ਪਾਕਿਸਤਾਨ ਦੇ ਸਾਬਕਾ ਪ੍ਰਧਾਨ ਮੰਤਰੀ ਇਮਰਾਨ ਖਾਨ ਰਿਹਾਈ ਮਗਰੋਂ ਦੂਜੇ ਮਾਮਲੇ 'ਚ ਗ੍ਰਿਫਤਾਰ

Share On
former-pak-pm-imran-khan-arrested-in-second-case-after-his-release
Former Law Minister and Public Prosecutor Attaullah Tarar said that Imran's sentence has been suspended, he has got bail, but he cannot be released from jail at present. (Photo: Imran Khan's Twitter Account)

ਪਾਕਿਸਤਾਨ ਦੇ ਸਾਬਕਾ ਪ੍ਰਧਾਨ ਮੰਤਰੀ ਇਮਰਾਨ ਖਾਨ ਦੀ ਪਟੀਸ਼ਨ 'ਤੇ ਇਸਲਾਮਾਬਾਦ ਹਾਈ ਕੋਰਟ ਨੇ ਆਪਣਾ ਫੈਸਲਾ ਸੁਣਾਇਆ ਹੈ, ਜਿਸ ਵਿੱਚ ਤੋਸ਼ਾਖਾਨਾ ਭ੍ਰਿਸ਼ਟਾਚਾਰ ਮਾਮਲੇ ਵਿੱਚ ਖਾਨ ਦੀ ਤਿੰਨ ਸਾਲ ਦੀ ਕੈਦ ਦੀ ਸਜ਼ਾ ਨੂੰ ਮੁਲਤਵੀ ਕਰਨ ਦੀ ਬੇਨਤੀ ਕੀਤੀ ਗਈ ਸੀ।

ਇਸ 'ਤੇ ਆਪਣਾ ਫੈਸਲਾ ਸੁਣਾਉਂਦੇ ਹੋਏ ਅਦਾਲਤ ਨੇ ਇਮਰਾਨ ਖ਼ਾਨ ਦੀ ਸਜ਼ਾ 'ਤੇ ਰੋਕ ਲਗਾ ਦਿੱਤੀ ਹੈ, ਜਿਸ ਤੋਂ ਬਾਅਦ ਉਨ੍ਹਾਂ ਦੀ ਰਿਹਾਈ ਦੇ ਹੁਕਮ ਦਿੱਤੇ ਗਏ ਹਨ।

ਪਰ ਰਿਹਾਈ ਦੇ ਹੁਕਮ ਦੇ ਬਾਅਦ ਉਨ੍ਹਾਂ ਨੂੰ ਮੁੜ ਤੋਂ ਗ੍ਰਿਫਤਾਰ ਕਰ ਲਿਆ ਗਿਆ।

ਖਾਨ ਨੂੰ ਸੀਕ੍ਰੇਟ ਲੈਟਰ ਚੋਰੀ ਕੇਸ ਵਿੱਚ ਹਿਰਾਸਤ 'ਚ ਲਿਆ ਗਿਆ ਹੈ।

ਇਹ ਜਾਣਕਾਰੀ ਪਾਕਿਸਤਾਨ ਦੇ ਅਖ਼ਬਾਰ 'ਦਾ ਡੌਨ' ਨੇ ਦਿੱਤੀ ਹੈ।

ਸਾਬਕਾ ਕਾਨੂੰਨ ਮੰਤਰੀ ਅਤੇ ਸਰਕਾਰੀ ਵਕੀਲ ਅਤਾ ਤਰਾੜ ਨੇ ਕਿਹਾ ਕਿ ਇਮਰਾਨ ਦੀ ਸਜ਼ਾ ਸਸਪੈਂਡ ਹੋਈ ਹੈ, ਉਨ੍ਹਾਂ ਨੂੰ ਜ਼ਮਾਨਤ ਮਿਲੀ ਹੈ , ਪਰ ਉਹ ਫਿਲਹਾਲ ਜੇਲ੍ਹ ਤੋਂ ਰਿਹਾਅ ਨਹੀਂ ਹੋ ਸਕਦੇ।

ਇਸਦਾ ਕਾਰਨ ਹੈ ਕਿ ਸੀਕ੍ਰੇਟ ਲੈਟਰ ਚੋਰੀ ਕੇਸ ਦੇ ਮਾਮਲੇ ਵਿੱਚ ਅਦਾਲਤ ਨੇ ਜਾਂਚ ਏਜੰਸੀਆਂ ਨੂੰ 14 ਦਿਨ ਦਾ ਫਿਜ਼ੀਕਲ ਰਿਮਾਂਡ ਦਿੱਤਾ ਹੈ।

ਜ਼ਿਕਰਯੋਗ ਹੈ ਕਿ ਇਮਰਾਨ ਖਾਨ ਨੂੰ 2018 ਤੋਂ 2022 ਤੱਕ ਪ੍ਰਧਾਨ ਮੰਤਰੀ ਦੇ ਕਾਰਜਕਾਲ ਦੌਰਾਨ ਉਨ੍ਹਾਂ ਅਤੇ ਉਨ੍ਹਾਂ ਦੇ ਪਰਿਵਾਰ ਦੁਆਰਾ ਪ੍ਰਾਪਤ ਸਰਕਾਰੀ ਤੋਹਫ਼ਿਆਂ ਨੂੰ ਗੈਰ-ਕਾਨੂੰਨੀ ਤੌਰ 'ਤੇ ਵੇਚਣ ਦੇ ਦੋਸ਼ ਵਿੱਚ ਸਜ਼ਾ ਸੁਣਾਈ ਗਈ ਸੀ।

ਉਸ 'ਤੇ ਪੰਜ ਸਾਲਾਂ ਲਈ ਰਾਜਨੀਤੀ ਵਿਚ ਹਿੱਸਾ ਲੈਣ 'ਤੇ ਵੀ ਪਾਬੰਦੀ ਲਗਾ ਦਿੱਤੀ ਗਈ ਸੀ, ਅਤੇ ਆਉਣ ਵਾਲੀਆਂ ਚੋਣਾਂ ਲੜਨ ਤੋਂ ਰੋਕ ਦਿੱਤਾ ਗਿਆ ਸੀ।

Latest news

alberta-could-see-billions-in-budget-surplus-amid-high-oil-prices
Punjabi

ਐਲਬਰਟਾ ਨੂੰ ਤੇਲ ਦੀਆਂ ਉੱਚੀਆਂ ਕੀਮਤਾਂ ਨਾਲ ਵੱਡੇ ਸਰਪਲੱਸ ਦੀ ਉਮੀਦ

ਐਲਬਰਟਾ ਸਰਕਾਰ ਨੂੰ ਕੱਚੇ ਤੇਲ ਦੀਆਂ ਉੱਚੀਆਂ ਕੀਮਤਾਂ ਦੇ ਚੱਲਦਿਆਂ ਚਾਲੂ ਵਿੱਤੀ ਸਾਲ ਵਿੱਚ ਅਰਬਾਂ ਡਾਲਰਾਂ ਦਾ ਬਜਟ ਸਰਪਲੱਸ ਹੋਣ ਦਾ ਅਨੁਮਾਨ ਲਗਾਇਆ ਜਾ ਰਿਹਾ ਹੈ।ਯੂਨੀਵਰਸਿਟੀ ਔਫ ਕੈਲਗਰੀ ਦੇ ਪ੍ਰੋਫੈਸਰ Trevor Tombe ਅਨੁਸਾਰ, ਸਰਕਾਰ ਕੋਲ ਇਸ ਵਿੱਤੀ ਸਾਲ ਵਿੱਚ ਹੁਣ ਤੱਕ $3.8 ਬਿਲੀਅਨ ਦਾ ਸਰਪਲੱਸ ਇਕੱਠਾ ਹੋ ਚੁੱਕਾ ਹੈ।
trump-says-us-will-maintain-total-control-over-strait-of-hormuz
Punjabi

ਹੋਰਮੁਜ਼ ਜਲ ਮਾਰਗ ’ਤੇ ਅਮਰੀਕਾ ਦਾ ‘ਪੂਰਾ ਕੰਟਰੋਲ’: ਟਰੰਪ ਦਾ ਦਾਅਵਾ

ਅਮਰੀਕਾ ਦੇ ਰਾਸ਼ਟਰਪਤੀ ਡੋਨਲਡ ਟਰੰਪ ਨੇ ਬੁੱਧਵਾਰ ਨੂੰ ਫਿਰ ਤੋਂ ਦਾਅਵਾ ਕੀਤਾ ਕਿ ਅਮਰੀਕਾ ਦਾ ਹੋਰਮੁਜ਼ ਜਲ ਮਾਰਗ 'ਤੇ ਪੂਰਾ ਕੰਟਰੋਲ ਹੈ ਅਤੇ ਉਹ ਇਸ ਕੰਟਰੋਲ ਨੂੰ ਕਾਇਮ ਰੱਖੇਗਾ। ਟਰੰਪ ਨੇ ਇਹ ਗੱਲ ਆਪਣੇ ਟਰੁੱਥ ਸੋਸ਼ਲ ਪਲੇਟਫਾਰਮ 'ਤੇ ਕਹੀ। ਟਰੰਪ ਨੇ ਅਮਰੀਕੀ ਜਲ ਸੈਨਾ ਦੀ ਨਾਕਾਬੰਦੀ ਨੂੰ “ਵਾਲ ਆਫ਼ ਸਟੀਲ” ਕਰਾਰ ਦਿੰਦਿਆਂ ਕਿਹਾ ਕਿ ਈਰਾਨ ਇਸ ਬਾਰੇ ਕੁਝ ਨਹੀਂ ਕਰ ਸਕਦਾ।
19-year-old-arrested-after-knife-waving-incident-in-vancouvers-granville-entertainment-district
Punjabi

ਵੈਨਕੂਵਰ ਦੇ ਗ੍ਰੈਨਵਿਲ ਐਂਟਰਟੇਨਮੈਂਟ ਡਿਸਟ੍ਰਿਕਟ ਵਿਚ ਚਾਕੂ ਲਹਿਰਾਉਣ ਵਾਲਾ 19 ਸਾਲਾ ਨੌਜਵਾਨ ਗ੍ਰਿਫ਼ਤਾਰ

ਵੈਨਕੂਵਰ ਦੇ ਗ੍ਰੈਨਵਿਲ ਐਂਟਰਟੇਨਮੈਂਟ ਡਿਸਟ੍ਰਿਕਟ ਵਿਚ ਪੁਲਿਸ ਵਲੋਂ ਇੱਕ 19 ਸਾਲਾ ਨੌਜਵਾਨ ਨੂੰ ਚਾਕੂ ਨਾਲ ਹੰਗਾਮਾ ਕਰਨ ਅਤੇ ਡਰ ਦਾ ਮਾਹੌਲ ਪੈਦਾ ਕਰਨ ਦੇ ਦੋਸ਼ ਹੇਠ ਗ੍ਰਿਫ਼ਤਾਰ ਕੀਤਾ ਗਿਆ ਹੈ। ਪੁਲਿਸ ਮੁਤਾਬਕ, ਘਟਨਾ ਅੱਜ ਤੜਕੇ ਲਗਭਗ 1:50 ਵਜੇ ਵਾਪਰੀ। ਇੱਕ ਦੁਕਾਨ ਦੇ ਕਰਮਚਾਰੀ ਨੇ ਨੌਜਵਾਨ ਨੂੰ ਟੇਬਲ ਉਲਟਾਉਂਦੇ ਅਤੇ ਆਉਣ-ਜਾਣ ਵਾਲੇ ਲੋਕਾਂ ਨੂੰ ਚਾਕੂ ਦਿਖਾਉਂਦੇ ਹੋਏ ਦੇਖਿਆ। ਜਦੋਂ ਕਰਮਚਾਰੀ ਨੇ ਉਸ ਨੂੰ ਰੋਕਣ ਦੀ ਕੋਸ਼ਿਸ਼ ਕੀਤੀ ਤਾਂ ਮੁਲਜ਼ਮ ਨੇ ਗੁੱਸੇ ਵਿਚ ਆ ਕੇ ਦੁਕਾਨ ਦੇ ਬੋਰਡ 'ਤੇ ਚਾਕੂ ਮਾਰਨਾ ਸ਼ੁਰੂ ਕਰ ਦਿੱਤਾ, ਜਿਸ ਤੋਂ ਬਾਅਦ ਕਰਮਚਾਰੀ ਨੇ ਪਿੱਛੇ ਹਟ ਕੇ ਪੁਲਿਸ ਨੂੰ ਫੋਨ ਕੀਤਾ।
canada-announces-34-million-in-climate-funding-for-communities
Punjabi

ਕੈਨੇਡਾ ਦੀਆਂ 128 ਕਮਿਊਨਿਟੀਆਂ ਲਈ $34 ਮਿਲੀਅਨ ਦੀ ਕਲਾਈਮੇਟ ਫੰਡਿੰਗ ਦਾ ਐਲਾਨ

ਕੈਨੇਡਾ ਦੀ ਫੈਡਰਲ ਸਰਕਾਰ ਨੇ ਦੇਸ਼ ਭਰ ਦੀਆਂ ਕਮਿਊਨਿਟੀ ਨੂੰ ਜਲਵਾਯੂ ਤਬਦੀਲੀ ਨਾਲ ਨਜਿੱਠਣ ਵਿਚ ਮਦਦ ਕਰਨ ਲਈ $34-ਮਿਲੀਅਨ ਦੀ ਸਹਾਇਤਾ ਦੇਣ ਦਾ ਐਲਾਨ ਕੀਤਾ ਹੈ। ਇਸ ਫੰਡਿੰਗ ਦਾ ਉਦੇਸ਼ ਨਗਰ ਪਾਲਿਕਾਵਾਂ ਅਤੇ ਸਥਾਨਕ ਸੰਸਥਾਵਾਂ ਨੂੰ ਅਜਿਹੇ ਪ੍ਰੋਜੈਕਟ ਸ਼ੁਰੂ ਕਰਨ ਵਿਚ ਮਦਦ ਕਰਨਾ ਹੈ ਜੋ ਹੜ੍ਹ, ਜੰਗਲਾਂ ਦੀ ਅੱਗ ਅਤੇ ਗਰਮੀ ਵਰਗੀਆਂ ਕੁਦਰਤੀ ਆਫ਼ਤਾਂ ਦੇ ਖ਼ਤਰੇ ਨੂੰ ਘਟਾ ਸਕਣ।
early-morning-shooting-in-surreys-cloverdale-leaves-one-injured
Punjabi

ਸਰੀ ਦੇ ਕਲੋਵਰਡੇਲ ’ਚ ਤੜਕੇ ਹੋਈ ਗੋਲੀਬਾਰੀ, ਇੱਕ ਵਿਅਕਤੀ ਜ਼ਖ਼ਮੀ

ਸਰੀ ਵਿਚ ਤੜਕੇ ਸ਼ੂਟਿੰਗ ਦੀ ਵਾਰਦਾਤ ਹੋਈ ਹੈ ਅਤੇ ਪੁਲਿਸ ਵਲੋਂ ਸ਼ੱਕੀ ਮੁਲਜ਼ਮਾਂ ਦੀ ਭਾਲ ਕੀਤੀ ਜਾ ਰਹੀ ਹੈ, ਇਸ ਵਾਰਦਾਤ ਵਿਚ ਇੱਕ ਵਿਅਕਤੀ ਵਾਲ-ਵਾਲ ਬਚਿਆ ਅਤੇ ਮਾਮੂਲੀ ਜ਼ਖ਼ਮੀ ਹੋਇਆ ਹੈ। ਸਰੀ ਪੁਲਿਸ ਸਰਵਿਸ ਮੁਤਾਬਕ,ਘਟਨਾ ਸਵੇਰ ਲਗਭਗ 3:50 ਵਜੇ ਕਲੋਵਰਡੇਲ ਇਲਾਕੇ ਵਿਚ 60 ਐਵੇਨਿਊ ਅਤੇ 177 ਸਟ੍ਰੀਟ ਨੇੜੇ ਇੱਕ ਘਰ ਕੋਲ ਵਾਪਰੀ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link