17.47C Vancouver
ADS

Mar 3, 2025 6:20 PM - The Canadian Press

ਕੈਨੇਡਾ ਦੇ ਸਾਬਕਾ ਪ੍ਰਧਾਨ ਮੰਤਰੀ ਨੇ ਮਾਰਕ ਕਾਰਨੀ 'ਤੇ ਸਾਧਿਆ ਨਿਸ਼ਾਨਾ

Share On
former-pm-harper-blasts-liberal-leadership-candidate-carneys-economic-record
Harper accuses Carney of taking unearned credit for steering the Canadian economy out of the global financial crisis more than 15 years ago.(Photo: The Canadian Press)

ਕੈਨੇਡਾ ਦੇ ਸਾਬਕਾ ਪ੍ਰਧਾਨ ਮੰਤਰੀ ਸਟੀਫਨ ਹਾਰਪਰ ਨੇ ਲਿਬਰਲ ਪਾਰਟੀ ਦੀ ਲੀਡਰਸ਼ਿਪ ਦੌੜ ਦੇ ਮੋਹਰੀ ਉਮੀਦਵਾਰ ਮਾਰਕ ਕਾਰਨੀ 'ਤੇ ਵੱਡਾ ਨਿਸ਼ਾਨਾ ਸਾਧਿਆ ਹੈ। ਹਾਰਪਰ ਨੇ ਕਿਹਾ ਕਿ ਕਾਰਨੀ 2008 ਦੇ ਵਿੱਤੀ ਸੰਕਟ ਨਾਲ ਨਜਿੱਠਣ ਦਾ ਝੂਠਾ ਕ੍ਰੈਡਿਟ ਲੈ ਰਹੇ ਹਨ, ਜਦੋਂ ਕਿ ਵਿਸ਼ਵ ਵਿੱਤੀ ਸੰਕਟ ਦੌਰਾਨ ਕੈਨੇਡਾ ਦੀ ਆਰਥਿਕਤਾ ਦੇ ਦਿਨ ਪ੍ਰਤੀ ਦਿਨ ਪ੍ਰਬੰਧਨ ਵਿੱਚ ਕਾਰਨੀ ਦਾ ਕੋਈ ਯੋਗਦਾਨ ਨਹੀਂ ਸੀ।


ਕਾਰਨੀ ਨੂੰ 2008 ਦੇ ਵਿੱਤੀ ਸੰਕਟ ਦੌਰਾਨ ਬੈਂਕ ਆਫ ਕੈਨੇਡਾ ਦੀ ਵਾਗਡੋਰ ਸੰਭਾਲਣ ਵਾਲੇ ਕੰਜ਼ਰਵੇਟਿਵ ਪਾਰਟੀ ਦੇ ਸਾਬਕਾ ਪ੍ਰਧਾਨ ਮੰਤਰੀ ਹਾਰਪਰ ਨੇ ਕਿਹਾ ਕਿ ਮੈਂ ਇਹ ਸਾਫ ਕਰ ਦੇਵਾਂ ਕਿ ਉਸ ਸਮੇਂ ਦੇ ਵਿੱਤ ਮੰਤਰੀ ਜਿਮ ਫਲੈਹਰਟੀ ਨੇ ਹੀ ਅਰਥਵਿਵਸਥਾ ਨੂੰ ਬਚਾਇਆ ਸੀ ਅਤੇ ਇਸ ਸਬੰਧੀ ਸਖ਼ਤ ਫੈਸਲੇ ਲਏ ਸਨ।

ਉਨ੍ਹਾਂ ਕਿਹਾ ਕਿ ਕਾਰਨੀ ਨੂੰ ਰੋਜ਼ਾਨਾ ਦੇ ਆਧਾਰ 'ਤੇ ਕੈਨੇਡਾ ਦੀ ਅਰਥਵਿਵਸਥਾ ਚਲਾਉਣ ਬਾਰੇ ਕੋਈ ਤਜਰਬਾ ਨਹੀਂ ਹੈ। ਗੌਰਤਲਬ ਹੈ ਕਿ ਸਾਬਕਾ ਪ੍ਰਧਾਨ ਮੰਤਰੀ ਨੇ ਇਹ ਹਮਲਾ ਉਦੋਂ ਬੋਲਿਆ ਹੈ ਜਦੋਂ ਲਿਬਰਲ ਪਾਰਟੀ ਵਲੋਂ ਆਪਣਾ ਅਗਲਾ ਲੀਡਰ 9 ਮਾਰਚ ਨੂੰ ਚੁਣੇ ਜਾਣ ਵਿਚ ਮਹਿਜ ਕੁਝ ਹੀ ਦਿਨ ਬਾਕੀ ਹਨ।

Latest news

nikki-sharmas-demand-from-meta-canadian-children-deserve-the-same-online-protection-as-kids-in-the-us
Punjabi

ਮੈਟਾ ਨੂੰ ਨਿੱਕੀ ਸ਼ਰਮਾ ਦੀ ਦੋ-ਟੂਕ ਮੰਗ, ‘ਕੈਨੇਡੀਅਨ ਬੱਚਿਆਂ ਨੂੰ ਵੀ ਮਿਲੇ US ਵਰਗੀ ਸੁਰੱਖਿਆ’

ਬੀ.ਸੀ. ਦੀ ਅਟਾਰਨੀ ਜਨਰਲ ਨਿੱਕੀ ਸ਼ਰਮਾ ਨੇ ਮੈਟਾ ਨੂੰ ਅਮਰੀਕਾ ਵਿਚ ਬੱਚਿਆਂ ਦੀ ਔਨਲਾਈਨ ਸੁਰੱਖਿਆ ਨੂੰ ਲੈ ਕੇ ਚੁੱਕੇ ਗਏ ਕਦਮ ਦੀ ਤਰਜ 'ਤੇ ਕੈਨੇਡਾ ਵਿਚ ਵੀ ਇਹ ਸੁਰੱਖਿਆ ਉਪਾਅ ਲਾਗੂ ਕਰਨ ਦੀ ਮੰਗ ਕੀਤੀ ਹੈ। ਉਨ੍ਹਾਂ ਸੋਮਵਾਰ ਨੂੰ ਬਿਆਨ ਵਿਚ ਕਿਹਾ ਕਿ ਕੈਨੇਡੀਅਨ ਬੱਚੇ ਵੀ ਅਮਰੀਕੀ ਬੱਚਿਆਂ ਵਾਂਗ ਬਰਾਬਰ ਔਨਲਾਈਨ ਸੁਰੱਖਿਆ ਦੇ ਹੱਕਦਾਰ ਹਨ।
nepal-tibet-flood-death-toll-rises-to-955-over-3-900-still-missing
Punjabi

ਨੇਪਾਲ-ਤਿੱਬਤ ਹੜ੍ਹ ’ਚ ਮੌਤਾਂ ਦੀ ਗਿਣਤੀ ਹੋਈ955, 3,900 ਤੋਂ ਵੱਧ ਲਾਪਤਾ

ਨੇਪਾਲ ਅਤੇ ਤਿੱਬਤ ਵਿੱਚ 26 ਅਗਸਤ ਨੂੰ ਆਏ ਹੜ੍ਹਾਂ ਕਾਰਨ ਮਰਨ ਵਾਲਿਆਂ ਦੀ ਗਿਣਤੀ 955 ਹੋ ਗਈ ਹੈ। ਇਕੱਲੇ ਨੇਪਾਲ ਵਿੱਚ 939 ਮੌਤਾਂ ਹੋਈਆਂ ਹਨ, ਜਦੋਂ ਕਿ ਤਿੱਬਤ ਵਿੱਚ ਮਰਨ ਵਾਲਿਆਂ ਦੀ ਗਿਣਤੀ 16 ਤੱਕ ਪਹੁੰਚ ਗਈ ਹੈ। 3,900 ਤੋਂ ਵੱਧ ਲੋਕ ਅਜੇ ਵੀ ਲਾਪਤਾ ਹਨ।
bank-of-canada-expected-to-hold-interest-rate-at-2-25-rate-hikes-possible-in-2027
Punjabi

ਬੈਂਕ ਆਫ ਕੈਨੇਡਾ ਵੱਲੋਂ ਵਿਆਜ ਦਰ 2.25% ’ਤੇ ਰੱਖਣ ਦੀ ਉਮੀਦ, 2027 ’ਚ ਵਧ ਸਕਦੀਆਂ ਹਨ ਦਰਾਂ

ਕੈਨੇਡਾ ਦਾ ਸੈਂਟਰਲ ਬੈਂਕ ਬੁੱਧਵਾਰ ਨੂੰ ਹੋਣ ਵਾਲੀ ਆਪਣੀ ਅਹਿਮ ਮੀਟਿੰਗ ਵਿਚ ਬੈਂਚਮਾਰਕ ਇੰਟਰਸਟ ਰੇਟ 2.25 ਫ਼ੀਸਦੀ 'ਤੇ ਸਥਿਰ ਰੱਖ ਸਕਦਾ ਹੈ, ਜੋ ਕਿ ਲਗਾਤਾਰ ਸੱਤਵੀਂ ਵਾਰ ਅਜਿਹਾ ਹੋਵੇਗਾ। ਵਿੱਤੀ ਬਾਜ਼ਾਰ ਅਤੇ ਆਰਥਿਕ ਮਾਹਰ ਦਾ ਮੰਨਣਾ ਹੈ ਕਿ ਬੈਂਕ ਔਫ ਕੈਨੇਡਾ ਫਿਲਹਾਲ ਮੌਜੂਦਾ ਚੱਲ ਰਹੇ ਹਾਲਤ 'ਤੇ ਨੇੜਿਓਂ ਨਜ਼ਰ ਰੱਖਣ ਦੀ ਪਾਲਿਸੀ ਅਪਣਾਏਗਾ।
trump-warns-canada-over-venezuela-oil-deal-signals-u-s-may-no-longer-need-canadian-crude
Punjabi

ਅਮਰੀਕਾ-ਵੈਨੇਜ਼ੁਏਲਾ ਤੇਲ ਡੀਲ ਨੂੰ ਲੈ ਕੇ ਟਰੰਪ ਦੀ ਕੈਨੇਡਾ ਨੂੰ ਚੇਤਾਵਨੀ, ਕਿਹਾ- ਭਵਿੱਖ ’ਚ ਨਹੀਂ ਪਵੇਗੀ ਕੱਚੇ ਤੇਲ ਦੀ ਲੋੜ

ਕੈਨੇਡਾ ਖਿਲਾਫ ਅਮਰੀਕੀ ਰਾਸ਼ਟਰਪਤੀ ਡੌਨਲਡ ਟਰੰਪ ਦੇ ਹਮਲੇ ਜਾਰੀ ਹਨ। ਉਨ੍ਹਾਂ ਵੈਨੇਜ਼ੁਏਲਾ ਨਾਲ ਕੀਤੇ 65 ਬਿਲੀਅਨ ਬੈਰਲ ਦੇ ਤੇਲ ਸਮਝੌਤੇ ਨੂੰ ਔਟਵਾ ਲਈ ਸਿੱਧੀ ਚੇਤਾਵਨੀ ਦੱਸਿਆ ਹੈ ਅਤੇ ਸੰਕੇਤ ਦਿੱਤਾ ਕਿ ਭਵਿੱਖ ਵਿਚ ਅਮਰੀਕਾ ਨੂੰ ਕੈਨੇਡਾ ਦੇ ਕੱਚੇ ਤੇਲ ਦੀ ਲੋੜ ਨਹੀਂ ਪਵੇਗੀ।
b-c-ndp-mla-and-indigenous-leader-joan-philip-dies-at-74-vancouver-strathcona-seat-vacant
Punjabi

ਜੋਨ ਫਿਲਿਪ ਦਾ 74 ਸਾਲ ਦੀ ਉਮਰ ’ਚ ਦਿਹਾਂਤ, ਵੈਨਕੂਵਰ-ਸਟ੍ਰੈਥਕੋਨਾ ਸੀਟ ਖਾਲੀ

ਬੀ.ਸੀ. ਐਨ.ਡੀ.ਪੀ. ਦੀ ਵਿਧਾਇਕ ਅਤੇ ਪ੍ਰਮੁੱਖ Indigenous ਆਗੂ ਜੋਨ ਫਿਲਿਪ ਦਾ 74 ਸਾਲ ਦੀ ਉਮਰ ਵਿਚ ਦਿਹਾਂਤ ਹੋ ਗਿਆ ਹੈ। ਉਹ ਵੈਨਕੂਵਰ-ਸਟ੍ਰੈਥਕੋਨਾ ਦੀ ਨੁਮਾਇੰਦਗੀ ਕਰ ਰਹੇ ਸਨ।ਯੂਨੀਅਨ ਔਫ ਬੀ.ਸੀ. ਇੰਡੀਅਨ ਚੀਫ਼ਸ ਮੁਤਾਬਕ, ਫਿਲਿਪ ਨੇ ਸ਼ੁੱਕਰਵਾਰ ਦੁਪਹਿਰ ਨੂੰ ਹਸਪਤਾਲ ਵਿਚ ਪਰਿਵਾਰ ਦੀ ਮੌਜੂਦਗੀ ਵਿਚ ਆਖਰੀ ਸਾਹ ਲਏ। ਉਹ ਪਿਛਲੇ ਕੁਝ ਸਮੇਂ ਤੋਂ ਗੰਭੀਰ ਬੀਮਾਰੀ ਨਾਲ ਜੂਝ ਰਹੇ ਸਨ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link