18.69C Vancouver
ADS

May 22, 2025 5:02 PM - Connect Newsroom

ਸਾਬਕਾ ਪੀ. ਐੱਮ. ਨੂੰ ਮਿਲੇਗੀ 8 ਮਿਲੀਅਨ ਡਾਲਰ ਤੋਂ ਵੱਧ ਪੈਨਸ਼ਨ

Share On
former-pm-set-to-earn-more-than-8-million-in-pension
Trudeau is one of them, who did not participate in the 2025 federal election. According to the Taxpayers Federation, former PM Justin Trudeau will receive $104,900 in severance pay.(Photo: The Canadian Press)

ਕੈਨੇਡਾ ਦੇ ਸਾਬਕਾ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੂੰ ਸਰਕਾਰੀ ਪੈਨਸ਼ਨ ਅਤੇ ਛੁੱਟੀ ਦੀ ਤਨਖਾਹ ਦੇ ਰੂਪ ਵਿਚ ਉਮਰ ਭਰ ਲਈ ਲਗਭਗ $8 ਮਿਲੀਅਨ ਮਿਲਣ ਦੀ ਉਮੀਦ ਹੈ। ਇਹ ਗਣਨਾ ਕੈਨੇਡੀਅਨ ਟੈਕਸਪੇਅਰਜ਼ ਫੈਡਰੇਸ਼ਨ ਨੇ ਕੀਤੀ ਹੈ। ਗਰੁੱਪ ਨੇ 110 ਮੈਂਬਰ ਪਾਰਲੀਮੈਂਟ ਦੀ ਪੈਨਸ਼ਨ ਯੋਗਤਾ ਦੇ ਅੰਕੜੇ ਜਾਰੀ ਕੀਤੇ ਹਨ, ਜਿਨ੍ਹਾਂ ਨੇ ਜਾਂ ਤਾਂ ਦੁਬਾਰਾ ਚੋਣ ਨਹੀਂ ਲੜੀ ਜਾਂ ਸੰਸਦ ਵਿਚ ਵਾਪਸੀ ਦੀ ਆਪਣੀ ਕੋਸ਼ਿਸ਼ ਹਾਰ ਗਏ।

ਉਨ੍ਹਾਂ ਵਿਚੋਂ ਟਰੂਡੋ ਵੀ ਇੱਕ ਹਨ, ਜਿਨ੍ਹਾਂ ਨੇ 2025 ਦੀਆਂ ਫੈਡਰਲ ਚੋਣਾਂ ਵਿਚ ਹਿੱਸਾ ਨਹੀਂ ਲਿਆ ਸੀ। ਟੈਕਸਪੇਅਰਜ਼ ਫੈਡਰੇਸ਼ਨ ਮੁਤਾਬਕ, ਸਾਬਕਾ ਪੀ. ਐੱਮ. ਜਸਟਿਨ ਟਰੂਡੋ ਨੂੰ ਛੁੱਟੀ ਦੀ ਤਨਖਾਹ ਦੇ ਰੂਪ ਵਿਚ $104,900 ਪ੍ਰਾਪਤ ਹੋਣਗੇ।

ਉਥੇ ਹੀ ਜੇ ਉਹ 90 ਸਾਲ ਤੱਕ ਉਮਰ ਹਢਾਉਂਦੇ ਹਨ ਤਾਂ 16 ਸਾਲ ਐਮ.ਪੀ. ਅਤੇ 10 ਸਾਲ ਪ੍ਰਧਾਨ ਮੰਤਰੀ ਵਜੋਂ ਸੇਵਾ ਲਈ ਉਨ੍ਹਾਂ ਨੂੰ ਕੁੱਲ ਮਿਲਾ ਕੇ $8.4 ਮਿਲੀਅਨ ਦਾ ਪੈਨਸ਼ਨ ਭੁਗਤਾਨ ਮਿਲੇਗਾ।ਕੈਨੇਡੀਅਨ ਟੈਕਸਪੇਅਰਜ਼ ਫੈਡਰੇਸ਼ਨ ਦੇ ਫੈਡਰਲ ਡਾਇਰੈਕਟਰ ਫ੍ਰੈਂਕੋ ਟੈਰਾਜ਼ਾਨੋ ਨੇ ਕਿਹਾ ਕਿ ਸਾਂਸਦ ਅਤੇ ਪ੍ਰਧਾਨ ਮੰਤਰੀ ਹੋਣ ਲਈ ਵੱਖ-ਵੱਖ ਪੈਨਸ਼ਨ ਹੈ।

Latest news

rcmp-seek-publics-help-to-identify-suspect-in-attempted-abduction-of-9-year-old-girl
Punjabi

ਲੋਇਡਮਿੰਸਟਰ 'ਚ 9 ਸਾਲਾ ਬੱਚੀ ਨੂੰ ਅਗਵਾ ਕਰਨ ਦੀ ਕੋਸ਼ਿਸ਼, RCMP ਨੇ ਸ਼ੱਕੀ ਦਾ ਸਕੈਚ ਕੀਤਾ ਜਾਰੀ

ਲੋਇਡਮਿੰਸਟਰ ਵਿੱਚ ਮਾਊਂਟੀਜ਼ ਨੇ 9 ਸਾਲਾ ਬੱਚੀ ਨੂੰ ਅਗਵਾ ਕਰਨ ਦੀ ਕੋਸ਼ਿਸ਼ ਕਰਨ ਵਾਲੇ ਇੱਕ ਵਿਅਕਤੀ ਦੀ ਪਛਾਣ ਕਰਨ ਲਈ ਲੋਕਾਂ ਨੂੰ ਮਦਦ ਦੀ ਅਪੀਲ ਕੀਤੀ ਹੈ। ਆਰ.ਸੀ.ਐਮ.ਪੀ. ਮੁਤਾਬਕ ਇਹ ਘਟਨਾ 14 ਅਗਸਤ ਨੂੰ ਵਾਪਰੀ ਸੀ। ਪੁਲਿਸ ਨੇ ਮਾਮਲੇ ਸਬੰਧੀ ਹੋਰ ਵੇਰਵੇ ਜਾਰੀ ਨਹੀਂ ਕੀਤੇ ਹਨ। ਸ਼ੁੱਕਰਵਾਰ ਨੂੰ ਆਰ.ਸੀ.ਐਮ.ਪੀ. ਨੇ ਸ਼ੱਕੀ ਵਿਅਕਤੀ ਦਾ ਕੰਪੋਜ਼ਿਟ ਸਕੈਚ ਜਾਰੀ ਕੀਤਾ।
dripa-repeal-petition-approved-as-harman-bhangu-takes-aim-at-eby-government
Punjabi

ਹਰਮਨ ਭੰਗੂ ਨੇ ਈਬੀ ਸਰਕਾਰ ’ਤੇ ਸਾਧਿਆ ਨਿਸ਼ਾਨਾ, DRIPA ਖ਼ਿਲਾਫ਼ ਪਟੀਸ਼ਨ ਨੂੰ ਹਰੀ ਝੰਡੀ

ਬੀ.ਸੀ. ਦੀ ਵਿਰੋਧੀ ਧਿਰ ਦੇ ਵਿਧਾਇਕ ਹਰਮਨ ਭੰਗੂ ਨੇ ਇਲੈਕਸ਼ਨ ਡਿਪਾਰਟਮੈਂਟ ਵਲੋਂ Declaration on the Rights of Indigenous Peoples Act ਨੂੰ ਰੱਦ ਕਰਨ ਦੀ ਪਟੀਸ਼ਨ ਸ਼ੁਰੂ ਕਰਨ ਨੂੰ ਦਿੱਤੀ ਗਈ ਮਨਜ਼ੂਰੀ 'ਤੇ ਖ਼ੁਸ਼ੀ ਦਾ ਪ੍ਰਗਟਾਵਾ ਕਰਦਿਆਂ ਪ੍ਰੀਮੀਅਰ ਡੇਵਿਡ ਈਬੀ 'ਤੇ ਨਿਸ਼ਾਨਾ ਸਾਧਿਆ ਹੈ।
amid-u-s-trade-war-b-c-takes-major-steps-to-remove-internal-trade-barriers
Punjabi

ਅਮਰੀਕਾ ਨਾਲ ਟਰੇਡ ਵਾਰ ਵਿਚਕਾਰ ਬੀ.ਸੀ. ਨੇ ਅੰਦਰੂਨੀ ਵਪਾਰ ਰੁਕਾਵਟਾਂ ਹਟਾਉਣ ਲਈ ਚੁੱਕੇ ਵੱਡੇ ਕਦਮ

ਬੀ.ਸੀ. ਸਰਕਾਰ ਨੇ ਅਮਰੀਕਾ ਨਾਲ ਵਪਾਰਕ ਅਨਿਸ਼ਚਿਤਤਾ ਦੇ ਦੌਰ ਵਿਚ ਅੰਦਰੂਨੀ ਵਾਪਰ ਰੁਕਾਵਟਾਂ ਨੂੰ ਖ਼ਤਮ ਕਰਨ ਲਈ ਸੂਬਿਆਂ ਵਿਚਕਾਰ ਕਈ ਮੁੱਦਿਆਂ 'ਤੇ ਸਹਿਮਤੀ ਬਣਨ ਦਾ ਐਲਾਨ ਕੀਤਾ ਹੈ। ਜੌਬਸ ਅਤੇ ਆਰਥਿਕ ਵਿਕਾਸ ਮਿਨਿਸਟਰ ਐਡਰੀਅਨ ਡਿਕਸ ਮੁਤਾਬਕ, ਵੀਰਵਾਰ ਨੂੰ ਫੈਡਰਲ, ਪ੍ਰੋਵਿੰਸ਼ੀਅਲ ਅਤੇ ਖੇਤਰੀ ਮੰਤਰੀ ਦੀ ਅੰਦਰੂਨੀ ਵਪਾਰ ਕਮੇਟੀ ਦੀ ਮੀਟਿੰਗ ਹੋਈ, ਜਿਸ ਵਿਚ ਕੈਨੇਡੀਅਨ ਮੁਕਤ ਵਪਾਰ ਸਮਝੌਤੇ ਵਿਚ ਅਹਿਮ ਸੋਧਾਂ ਨੂੰ ਮਨਜ਼ੂਰੀ ਦਿੱਤੀ ਗਈ ਹੈ।
shooting-in-abbotsford-three-suspects-arrested
Punjabi

ਐਬਟਸਫੋਰਡ ਵਿੱਚ ਹੋਈ ਸ਼ੂਟਿੰਗ, 3 ਸ਼ੱਕੀ ਗ੍ਰਿਫ਼ਤਾਰ

ਐਬਟਸਫੋਰਡ ਵਿਚ ਸ਼ੂਟਿੰਗ ਦੀ ਵਾਰਦਾਤ ਸਾਹਮਣੇ ਆਈ ਹੈ। ਪੁਲਿਸ ਮੁਤਾਬਕ, ਬੁੱਧਵਾਰ ਸਵੇਰ ਕਰੀਬ 6:10 ਵਜੇ ਕਲੀਅਰਬਰੂਕ ਰੋਡ ਦੇ 2400 ਬਲਾਕ ਵਿਚ ਸਥਿਤ ਇੱਕ ਆਊਟਡੋਰ ਪਾਰਕਿੰਟ ਲੌਟ ਵਿਚ ਗੋਲੀਆਂ ਚੱਲੀਆਂ, ਜਿੱਥੇ ਔਫੀਸਰ ਦੇ ਪਹੁੰਚਣ ਤੋਂ ਪਹਿਲਾਂ ਹੀ ਸ਼ੱਕੀ ਅਤੇ ਪੀੜਤ ਦੋਵੇਂ ਮੌਕੇ ਤੋਂ ਫ਼ਰਾਰ ਹੋ ਚੁੱਕੇ ਸਨ।
32-canadians-missing-after-nepal-tibet-border-floods
Punjabi

ਨੇਪਾਲ-ਤਿੱਬਤ ਹੜ੍ਹਾਂ ਮਗਰੋਂ 32 ਕੈਨੇਡੀਅਨ ਲਾਪਤਾ

ਕੈਨੇਡਾ ਸਰਕਾਰ ਨੇ ਨੇਪਾਲ-ਤਿੱਬਤ ਬਾਰਡਰ 'ਤੇ ਲਾਪਤਾ ਹੋਏ ਕੈਨੇਡੀਅਨਜ਼ ਦੀ ਗਿਣਤੀ 30 ਤੋਂ ਪਾਰ ਹੋਣ ਦੀ ਪੁਸ਼ਟੀ ਕੀਤੀ ਹੈ। ਵਿਦੇਸ਼ ਮੰਤਰੀ ਅਨੀਤਾ ਆਨੰਦ ਅਤੇ ਅੰਤਰਰਾਸ਼ਟਰੀ ਮਾਮਲਿਆਂ ਲਈ ਮੰਤਰੀ ਰਣਦੀਪ ਸਰਾਏ ਨੇ ਤਾਜ਼ਾ ਜਾਣਕਾਰੀ ਦਿੰਦਿਆ ਦੱਸਿਆ ਕਿ ਨੇਪਾਲ ਵਿਚ ਕੈਨੇਡਾ ਦੇ ਰਾਜਦੂਤ ਨੇ ਗਲੋਬਲ ਅਫੇਅਰਜ਼ ਕੈਨੇਡਾ ਨੂੰ ਇਸ ਬਾਰੇ ਜਾਣਕਾਰੀ ਦਿੱਤੀ ਹੈ ਕਿ ਹੁਣ ਤੱਕ ਕੁੱਲ ਲਾਪਤਾ 1,924 ਲੋਕਾਂ ਵਿਚ 32 ਕੈਨੇਡੀਅਨ ਸ਼ਾਮਲ ਹਨ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link