16.05C Vancouver
ADS

Jan 16, 2024 6:55 PM - The Connect News

ਐਲਬਰਟਾ ਦੀ ਸਾਬਕਾ ਪ੍ਰੀਮੀਅਰ ਰੇਚਲ ਨੋਟਲੇ ਨੇ ਐੱਨ. ਡੀ. ਪੀ ਦੇ ਅਹੁਦੇ ਅਸਤੀਫ਼ਾ ਦੇਣ ਦਾ ਕੀਤਾ ਐਲਾਨ

Share On
former-premier-of-alberta-rachel-notley-announced-to-resign-from-the-post-of-ndp
At that time the party was on only two seats. In 2015, under his leadership, the New Democratic Party formed the government in the state with 54 seats and at that time.

ਐਲਬਰਟਾ ਦੀ ਸਾਬਕਾ ਪ੍ਰੀਮੀਅਰ ਰੇਚਲ ਨੋਟਲੇ ਨੇ ਸੂਬੇ ਦੀ ਐੱਨ. ਡੀ. ਪੀ. ਦੇ ਪ੍ਰਧਾਨ ਵਜੋਂ ਅਸਤੀਫੇ ਦਾ ਐਲਾਨ ਕਰ ਦਿੱਤਾ ਹੈ। ਨੋਟਲੇ 2014 ਤੋਂ ਐਲਬਰਟਾ ਐੱਨ. ਡੀ. ਪੀ. ਦੀ ਲੀਡਰ ਹਨ।

ਉਹ ਪਹਿਲੀ ਵਾਰ 2008 ਵਿਚ ਐਡਮੰਟਨ-ਸਟਰੈਥਕੋਨਾ ਤੋਂ ਐੱਮ. ਐੱਲ. ਏ.ਬਣੇ ਸਨ। ਉਸ ਸਮੇਂ ਪਾਰਟੀ ਸਿਰਫ਼ ਦੋ ਸੀਟ ’ਤੇ ਸੀ। 2015 ਵਿਚ ਉਨ੍ਹਾਂ ਦੀ ਲੀਡਰਸ਼ਿਪ ਵਿਚ ਨਿਊ ਡੈਮੋਕਰੇਟਿਕ ਨੇ 54 ਸੀਟਾਂ ਨਾਲ ਸੂਬੇ ਵਿਚ ਸਰਕਾਰ ਬਣਾਈ ਸੀ ਅਤੇ ਉਸ ਵੇਲੇ ਨੋਟਲੇ ਪਹਿਲੀ ਵਾਰ ਪ੍ਰੀਮੀਅਰ ਬਣੇ ਸਨ। ਨੋਟਲੇ ਵਲੋਂ ਅਸਤੀਫੇ ਦੀ ਘੋਸ਼ਣਾ ਨਾਲ ਪਾਰਟੀ ਨੂੰ ਨਵੇਂ ਲੀਡਰ ਦੀ ਚੋਣ ਲਈ ਤਿਆਰੀ ਕਰਨੀ ਹੋਵੇਗੀ।

ਨੋਟਲੇ ਦਾ ਕਹਿਣਾ ਹੈ ਕਿ 2027 ਤੱਕ ਉਨ੍ਹਾਂ ਦੀ ਟੀਮ ਪੂਰੀ ਹੋਣ ਤੱਕ ਉਹ ਐਡਮੰਟਨ-ਸਟਰੈਥਕੋਨਾ ਦੀ ਮੈਂਬਰ ਰਹਿ ਵੀ ਸਕਦੇ ਹਨ ਅਤੇ ਇਸ ਨੂੰ ਛੱਡ ਵੀ ਸਕਦੇ ਹਨ।

ਹਾਲਾਂਕਿ, ਉਨ੍ਹਾਂ ਐਨ.ਡੀ.ਪੀ. ਲਈ ਮੁੜ ਚੋਣ ਲੜਨ ਤੋਂ ਇਨਕਾਰ ਨਹੀਂ ਕੀਤਾ ਹੈ। ਨੋਟਲੇ ਦਾ ਪਾਲਣ-ਪੋਸ਼ਣ ਐਲਬਰਟਾ ਦੇ ਫੇਅਰਵਿਊ ਵਿਚ ਹੋਇਆ ਅਤੇ ਉਨ੍ਹਾਂ ਦੇ ਪਿਤਾ ਗ੍ਰਾਂਟ ਨੋਟਲੇ ਐਲਬਰਟਾ ਦੇ ਐਨ.ਡੀ.ਪੀ. ਲੀਡਰ ਰਹੇ ਹਨ।

ਉਨ੍ਹਾਂ ਅਲਬਰਟਾ ਦੀ ਯੂਨੀਵਰਸਿਟੀ ਤੋਂ ਰਾਜਨੀਤੀ ਸ਼ਾਸਤਰ ਨਾਲਬੈਚਲਰ ਆਫ਼ ਆਰਟਸ ਕੀਤੀ ਅਤਓਸਗੂਡ ਹਾਲ ਲਾਅ ਸਕੂਲ ਤੋਂ ਕਾਨੂੰਨ ਦੀ ਡਿਗਰੀ ਕੀਤੀ ਹੈ।

Latest news

nikki-sharmas-demand-from-meta-canadian-children-deserve-the-same-online-protection-as-kids-in-the-us
Punjabi

ਮੈਟਾ ਨੂੰ ਨਿੱਕੀ ਸ਼ਰਮਾ ਦੀ ਦੋ-ਟੂਕ ਮੰਗ, ‘ਕੈਨੇਡੀਅਨ ਬੱਚਿਆਂ ਨੂੰ ਵੀ ਮਿਲੇ US ਵਰਗੀ ਸੁਰੱਖਿਆ’

ਬੀ.ਸੀ. ਦੀ ਅਟਾਰਨੀ ਜਨਰਲ ਨਿੱਕੀ ਸ਼ਰਮਾ ਨੇ ਮੈਟਾ ਨੂੰ ਅਮਰੀਕਾ ਵਿਚ ਬੱਚਿਆਂ ਦੀ ਔਨਲਾਈਨ ਸੁਰੱਖਿਆ ਨੂੰ ਲੈ ਕੇ ਚੁੱਕੇ ਗਏ ਕਦਮ ਦੀ ਤਰਜ 'ਤੇ ਕੈਨੇਡਾ ਵਿਚ ਵੀ ਇਹ ਸੁਰੱਖਿਆ ਉਪਾਅ ਲਾਗੂ ਕਰਨ ਦੀ ਮੰਗ ਕੀਤੀ ਹੈ। ਉਨ੍ਹਾਂ ਸੋਮਵਾਰ ਨੂੰ ਬਿਆਨ ਵਿਚ ਕਿਹਾ ਕਿ ਕੈਨੇਡੀਅਨ ਬੱਚੇ ਵੀ ਅਮਰੀਕੀ ਬੱਚਿਆਂ ਵਾਂਗ ਬਰਾਬਰ ਔਨਲਾਈਨ ਸੁਰੱਖਿਆ ਦੇ ਹੱਕਦਾਰ ਹਨ।
nepal-tibet-flood-death-toll-rises-to-955-over-3-900-still-missing
Punjabi

ਨੇਪਾਲ-ਤਿੱਬਤ ਹੜ੍ਹ ’ਚ ਮੌਤਾਂ ਦੀ ਗਿਣਤੀ ਹੋਈ955, 3,900 ਤੋਂ ਵੱਧ ਲਾਪਤਾ

ਨੇਪਾਲ ਅਤੇ ਤਿੱਬਤ ਵਿੱਚ 26 ਅਗਸਤ ਨੂੰ ਆਏ ਹੜ੍ਹਾਂ ਕਾਰਨ ਮਰਨ ਵਾਲਿਆਂ ਦੀ ਗਿਣਤੀ 955 ਹੋ ਗਈ ਹੈ। ਇਕੱਲੇ ਨੇਪਾਲ ਵਿੱਚ 939 ਮੌਤਾਂ ਹੋਈਆਂ ਹਨ, ਜਦੋਂ ਕਿ ਤਿੱਬਤ ਵਿੱਚ ਮਰਨ ਵਾਲਿਆਂ ਦੀ ਗਿਣਤੀ 16 ਤੱਕ ਪਹੁੰਚ ਗਈ ਹੈ। 3,900 ਤੋਂ ਵੱਧ ਲੋਕ ਅਜੇ ਵੀ ਲਾਪਤਾ ਹਨ।
bank-of-canada-expected-to-hold-interest-rate-at-2-25-rate-hikes-possible-in-2027
Punjabi

ਬੈਂਕ ਆਫ ਕੈਨੇਡਾ ਵੱਲੋਂ ਵਿਆਜ ਦਰ 2.25% ’ਤੇ ਰੱਖਣ ਦੀ ਉਮੀਦ, 2027 ’ਚ ਵਧ ਸਕਦੀਆਂ ਹਨ ਦਰਾਂ

ਕੈਨੇਡਾ ਦਾ ਸੈਂਟਰਲ ਬੈਂਕ ਬੁੱਧਵਾਰ ਨੂੰ ਹੋਣ ਵਾਲੀ ਆਪਣੀ ਅਹਿਮ ਮੀਟਿੰਗ ਵਿਚ ਬੈਂਚਮਾਰਕ ਇੰਟਰਸਟ ਰੇਟ 2.25 ਫ਼ੀਸਦੀ 'ਤੇ ਸਥਿਰ ਰੱਖ ਸਕਦਾ ਹੈ, ਜੋ ਕਿ ਲਗਾਤਾਰ ਸੱਤਵੀਂ ਵਾਰ ਅਜਿਹਾ ਹੋਵੇਗਾ। ਵਿੱਤੀ ਬਾਜ਼ਾਰ ਅਤੇ ਆਰਥਿਕ ਮਾਹਰ ਦਾ ਮੰਨਣਾ ਹੈ ਕਿ ਬੈਂਕ ਔਫ ਕੈਨੇਡਾ ਫਿਲਹਾਲ ਮੌਜੂਦਾ ਚੱਲ ਰਹੇ ਹਾਲਤ 'ਤੇ ਨੇੜਿਓਂ ਨਜ਼ਰ ਰੱਖਣ ਦੀ ਪਾਲਿਸੀ ਅਪਣਾਏਗਾ।
trump-warns-canada-over-venezuela-oil-deal-signals-u-s-may-no-longer-need-canadian-crude
Punjabi

ਅਮਰੀਕਾ-ਵੈਨੇਜ਼ੁਏਲਾ ਤੇਲ ਡੀਲ ਨੂੰ ਲੈ ਕੇ ਟਰੰਪ ਦੀ ਕੈਨੇਡਾ ਨੂੰ ਚੇਤਾਵਨੀ, ਕਿਹਾ- ਭਵਿੱਖ ’ਚ ਨਹੀਂ ਪਵੇਗੀ ਕੱਚੇ ਤੇਲ ਦੀ ਲੋੜ

ਕੈਨੇਡਾ ਖਿਲਾਫ ਅਮਰੀਕੀ ਰਾਸ਼ਟਰਪਤੀ ਡੌਨਲਡ ਟਰੰਪ ਦੇ ਹਮਲੇ ਜਾਰੀ ਹਨ। ਉਨ੍ਹਾਂ ਵੈਨੇਜ਼ੁਏਲਾ ਨਾਲ ਕੀਤੇ 65 ਬਿਲੀਅਨ ਬੈਰਲ ਦੇ ਤੇਲ ਸਮਝੌਤੇ ਨੂੰ ਔਟਵਾ ਲਈ ਸਿੱਧੀ ਚੇਤਾਵਨੀ ਦੱਸਿਆ ਹੈ ਅਤੇ ਸੰਕੇਤ ਦਿੱਤਾ ਕਿ ਭਵਿੱਖ ਵਿਚ ਅਮਰੀਕਾ ਨੂੰ ਕੈਨੇਡਾ ਦੇ ਕੱਚੇ ਤੇਲ ਦੀ ਲੋੜ ਨਹੀਂ ਪਵੇਗੀ।
b-c-ndp-mla-and-indigenous-leader-joan-philip-dies-at-74-vancouver-strathcona-seat-vacant
Punjabi

ਜੋਨ ਫਿਲਿਪ ਦਾ 74 ਸਾਲ ਦੀ ਉਮਰ ’ਚ ਦਿਹਾਂਤ, ਵੈਨਕੂਵਰ-ਸਟ੍ਰੈਥਕੋਨਾ ਸੀਟ ਖਾਲੀ

ਬੀ.ਸੀ. ਐਨ.ਡੀ.ਪੀ. ਦੀ ਵਿਧਾਇਕ ਅਤੇ ਪ੍ਰਮੁੱਖ Indigenous ਆਗੂ ਜੋਨ ਫਿਲਿਪ ਦਾ 74 ਸਾਲ ਦੀ ਉਮਰ ਵਿਚ ਦਿਹਾਂਤ ਹੋ ਗਿਆ ਹੈ। ਉਹ ਵੈਨਕੂਵਰ-ਸਟ੍ਰੈਥਕੋਨਾ ਦੀ ਨੁਮਾਇੰਦਗੀ ਕਰ ਰਹੇ ਸਨ।ਯੂਨੀਅਨ ਔਫ ਬੀ.ਸੀ. ਇੰਡੀਅਨ ਚੀਫ਼ਸ ਮੁਤਾਬਕ, ਫਿਲਿਪ ਨੇ ਸ਼ੁੱਕਰਵਾਰ ਦੁਪਹਿਰ ਨੂੰ ਹਸਪਤਾਲ ਵਿਚ ਪਰਿਵਾਰ ਦੀ ਮੌਜੂਦਗੀ ਵਿਚ ਆਖਰੀ ਸਾਹ ਲਏ। ਉਹ ਪਿਛਲੇ ਕੁਝ ਸਮੇਂ ਤੋਂ ਗੰਭੀਰ ਬੀਮਾਰੀ ਨਾਲ ਜੂਝ ਰਹੇ ਸਨ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link