16.12C Vancouver
ADS

Aug 31, 2026 3:19 PM - Connect Newsroom - Ramandeep Kaur

$4.3 ਮਿਲੀਅਨ ਦੀ ਮੌਰਗੇਜ ਧੋਖਾਧੜੀ, ਸਾਬਕਾ ਪੰਜਾਬੀ ਵਕੀਲ ਗ੍ਰਿਫਤਾਰ

Share On
former-punjabi-lawyer-arrested-in-4-3m-mortgage-fraud-investigation
According to police, Mann is alleged to have been involved in mortgage fraud-related activities since 2019. (Photo: X Peel Regional Police)

ਓਨਟਾਰੀਓ ਦੀ ਪੀਲ ਰੀਜਨ ਪੁਲਿਸ ਨੇ $4 ਮਿਲੀਅਨ ਤੋਂ ਵੱਧ ਦੇ ਧੋਖਾਧੜੀ ਨਾਲ ਜੁੜੀ ਜਾਂਚ ਮਾਮਲੇ ਵਿਚ ਇੱਕ ਸਾਬਕਾ ਪੰਜਾਬੀ ਵਕੀਲ ਨੂੰ ਗ੍ਰਿਫਤਾਰ ਕੀਤਾ ਹੈ, ਜਿਸ ਦੀ ਪਛਾਣ ਪਵਨਜੀਤ ਸਿੰਘ ਮਾਨ ਵਜੋਂ ਸਾਹਮਣੇ ਆਈ ਹੈ। ਪਵਨਜੀਤ 'ਤੇ ਦੋਸ਼ ਹੈ ਕਿ ਉਹ 2019 ਤੋਂ ਮੌਰਗੇਜ ਧੋਖਾਧੜੀ ਗਤੀਵਧੀਆਂ ਚਲਾ ਰਿਹਾ ਸੀ ਅਤੇ ਜੁਲਾਈ 2025 ਵਿਚ ਓਨਟਾਰੀਓ ਦੇ ਲਾਅ ਸੋਸਾਇਟੀ ਟ੍ਰਿਬਿਊਨਲ ਨੇ ਉਸ ਦਾ ਲਾਈਸੈਂਸ ਰੱਦ ਕਰ ਦਿੱਤਾ ਸੀ।

ਇਸ ਸਾਲ ਜੂਨ ਅਤੇ ਜੁਲਾਈ ਵਿਚਕਾਰ ਪੀਲ ਪੁਲਿਸ ਨੂੰ ਵੀ ਪਵਨਜੀਤ ਖਿਲਾਫ ਕਈ ਸ਼ਿਕਾਇਤਾਂ ਮਿਲੀਆਂ ਅਤੇ ਅਗਸਤ ਵਿਚ ਜਾਂਚ ਸ਼ੁਰੂ ਹੋਈ, ਜਿਸ ਦੌਰਾਨ ਇਹ ਖੁਲਾਸਾ ਹੋਇਆ ਕਿ ਪਵਨਜੀਤ ਸਿੰਘ ਮਾਨ ਨੇ ਕਥਿਤ ਤੌਰ 'ਤੇ 4 ਵੱਖ-ਵੱਖ ਮੌਰਗੇਜ ਅਤੇ ਚੈੱਕ ਧੋਖਾਧੜੀ ਕੀਤੇ, ਜਿਸ ਵਿਚ ਪੀੜਤਾਂ ਨੂੰ ਲਗਭਗ $4.3 ਮਿਲੀਅਨ ਦਾ ਨੁਕਸਾਨ ਹੋਇਆ।

ਇਸ ਇਨਵੈਸਟੀਗੇਸ਼ਨ ਦੇ ਚੱਲਦੇ 52 ਸਾਲਾ ਪਵਨਜੀਤ ਸਿੰਘ ਮਾਨ ਨੂੰ 21 ਅਗਸਤ ਨੂੰ ਬਰੈਂਪਟਨ ਤੋਂ ਗ੍ਰਿਫਤਾਰ ਕੀਤਾ ਗਿਆ ਅਤੇ ਉਸ ਖਿਲਾਫ ਫਰੌਡ ਅਤੇ ਭਰੋਸੇ ਦੀ ਉਲੰਘਣਾ ਸਮੇਤ 13 ਚਾਰਜਿਜ਼ ਲਗਾਏ ਗਏ ਹਨ। ਜਾਂਚਕਰਤਾ ਦਾ ਮੰਨਣਾ ਹੈ ਕਿ ਇਸ ਕੇਸ ਵਿਚ ਹੋਰ ਵੀ ਪੀੜਤ ਹੋ ਸਕਦੇ ਹਨ, ਜਿਸ ਕਾਰਨ ਇਸ ਦੀ ਜਾਂਚ ਅਜੇ ਵੀ ਜਾਰੀ ਰੱਖੀ ਗਈ ਹੈ।

Latest news

canada-eu-to-forge-a-new-strategic-partnership-geneviève-tuts
Punjabi

ਕੈਨੇਡਾ-ਯੂਰਪੀ ਯੂਨੀਅਨ ਵਿਚਾਲੇ ਬਣੇਗੀ ਨਵੀਂ ਰਣਨੀਤਕ ਸਾਂਝੇਦਾਰੀ : Geneviève Tuts

ਕੈਨੇਡਾ ਵਿਚ ਯੂਰਪੀ ਯੂਨੀਅਨ ਦੀ ਰਾਜਦੂਤ Geneviève Tuts ਨੇ ਖੁਲਾਸਾ ਕੀਤਾ ਹੈ ਕਿ ਈ. ਯੂ. ਅਤੇ ਔਟਵਾ ਵਿਚਕਾਰ ਇੱਕ ਬੇਮਿਸਾਲ ਰਣਨੀਤਕ ਭਾਈਵਾਲੀ ਹੋਣ ਜਾ ਰਹੀ ਹੈ। ਇਹ ਬਿਆਨ ਪ੍ਰਧਾਨ ਮੰਤਰੀ ਮਾਰਕ ਕਾਰਨੀ ਵੱਲੋਂ ਅਗਲੇ ਹਫ਼ਤੇ ਫਰਾਂਸ ਦੇ ਸਟ੍ਰਾਸਬਰਗ ਵਿਖੇ ਯੂਰਪੀਅਨ ਪਾਰਲੀਮੈਂਟ ਨੂੰ ਸੰਬੋਧਨ ਕਰਨ ਤੋਂ ਠੀਕ ਪਹਿਲਾਂ ਆਇਆ ਹੈ, ਜਿੱਥੇ ਉਹ ਇੱਕ ਗੈਰ-ਯੂਰਪੀਅਨ ਲੀਡਰ ਵਜੋਂ ਮਿਲੇ ਵਿਸ਼ੇਸ਼ ਸੱਦੇ 'ਤੇ ਪਹੁੰਚ ਰਹੇ ਹਨ।
bc-forestry-sector-urges-urgent-action-writes-to-premier-eby
Punjabi

ਬੀ.ਸੀ. ਦੇ ਫੋਰੈਸਟਰੀ ਸੈਕਟਰ ਲਈ ਤੁਰੰਤ ਕਦਮ ਚੁੱਕਣ ਦੀ ਮੰਗ, ਪ੍ਰੀਮੀਅਰ ਈਬੀ ਨੂੰ ਲਿਖੀ ਚਿੱਠੀ

ਬੀ.ਸੀ. ਦੇ ਜੰਗਲਾਤ ਖੇਤਰ ਨਾਲ ਜੁੜੀਆਂ ਪ੍ਰਮੁੱਖ ਜਥੇਬੰਦੀਆਂ ਨੇ ਪ੍ਰੀਮੀਅਰ ਡੇਵਿਡ ਈਬੀ ਨੂੰ ਇੱਕ ਚਿੱਠੀ ਲਿਖ ਕੇ ਸੂਬੇ ਦੇ ਜੰਗਲਾਤ ਉਦਯੋਗ ਲਈ ਤੁਰੰਤ ਕਦਮ ਚੁੱਕਣ ਦੀ ਮੰਗ ਕੀਤੀ ਹੈ। ਬੀਸੀ ਕੌਂਸਲ ਆਫ਼ ਫਾਰੈਸਟ ਇੰਡਸਟਰੀਜ਼, ਬੀਸੀ ਵੁੱਡ ਅਤੇ ਯੂਨਾਈਟਿਡ ਸਟੀਲਵਰਕਰਜ਼ ਵਲੋਂ ਸਾਂਝੇ ਤੌਰ 'ਤੇ ਇਸ ਮਹੀਨੇ ਸੂਬਾ ਸਰਕਾਰ ਨੂੰ ਲਿਖੀ ਗਈ ਇਸ ਚਿੱਠੀ ਵਿਚ ਪ੍ਰੀਮੀਅਰ ਦੀ ਅਗਵਾਈ ਵਿਚ Forestry Crisis Action Group ਦਾ ਗਠਨ ਕਰਨ ਦੀ ਅਪੀਲ ਕੀਤੀ ਗਈ ਹੈ।
canada-eases-study-rules-for-temporary-foreign-workers-allows-up-to-6-months-of-study-without-permit
Punjabi

ਕੈਨੇਡਾ 'ਚ ਅਸਥਾਈ ਵਿਦੇਸ਼ੀ ਕਾਮਿਆਂ ਨੂੰ ਵੱਡੀ ਰਾਹਤ, ਬਿਨਾਂ ਸਟੱਡੀ ਪਰਮਿਟ 6 ਮਹੀਨੇ ਤੱਕ ਪੜ੍ਹਾਈ ਦੀ ਇਜਾਜ਼ਤ

ਕੈਨੇਡਾ ਸਰਕਾਰ ਨੇ ਦੇਸ਼ ਵਿਚ ਪਹਿਲਾਂ ਤੋਂ ਮੌਜੂਦ ਅਸਥਾਈ ਵਿਦੇਸ਼ੀ ਕਾਮਿਆਂ ਲਈ ਇੱਕ ਵੱਡੀ ਰਾਹਤ ਦਾ ਐਲਾਨ ਕੀਤਾ ਹੈ, ਜਿਸ ਤਹਿਤ ਉਹ ਬਿਨਾਂ ਸਟੱਡੀ ਪਰਮਿਟ ਅਪਲਾਈ ਕੀਤੇ 6 ਮਹੀਨਿਆਂ ਤੱਕ ਪੜ੍ਹਾਈ ਜਾਂ ਕੋਈ ਸ਼ੌਰਟ-ਟਰਮ ਕੋਰਸ ਕਰ ਸਕਦੇ ਹਨ। IRCC ਮੁਤਾਬਕ, ਇਹ ਅਸਥਾਈ ਛੋਟ ਖ਼ਾਸ ਤੌਰ 'ਤੇ ਨਰਸਾਂ, ਪ੍ਰਯੋਗਸ਼ਾਲਾ ਤਕਨੀਸ਼ੀਅਨ ਅਤੇ ਡਿਮਾਂਡ ਵਾਲੇ ਵੱਖ-ਵੱਖ ਹੁਨਰਮੰਦ ਪੇਸ਼ੇਵਰਾਂ ਨੂੰ ਧਿਆਨ ਵਿਚ ਰੱਖ ਕੇ ਲਿਆਂਦੀ ਗਈ ਹੈ।
tariff-war-could-push-up-prices-at-canadian-retail-stores
Punjabi

ਟੈਰਿਫ ਵਾਰ ਦਾ ਅਸਰ: ਕੈਨੇਡਾ ਦੇ ਰਿਟੇਲ ਸਟੋਰਾਂ ’ਤੇ ਵਧ ਸਕਦੀਆਂ ਨੇ ਕੀਮਤਾਂ

ਕੈਨੇਡਾ ਦੇ ਰਿਟੇਲ ਸਟੋਰਾਂ 'ਤੇ ਟੈਰਿਫ ਵਾਰ ਕਾਰਨ ਕੀਮਤਾਂ ਵਿਚ ਵਾਧਾ ਦੇਖਣ ਨੂੰ ਮਿਲ ਸਕਦਾ ਹੈ, ਹਾਲਾਂਕਿ, ਸਟੋਰਾਂ ਕੋਲ ਅਜੇ ਪਹਿਲਾਂ ਤੋਂ ਮੌਜੂਦ inventory ਨੂੰ ਖ਼ਤਮ ਕਰਨ ਅਤੇ ਨਵੇਂ ਟੈਰਿਫ ਵਾਲਾ ਸਾਮਾਨ ਮੰਗਵਾਉਣ ਵਿਚ ਕੁਝ ਸਮਾਂ ਲੱਗੇਗਾ।
85-year-old-man-killed-by-stray-bullet-in-burnaby-apartment
Punjabi

ਬਰਨਬੀ ਵਿੱਚ Stray Bullet ਲੱਗਣ ਕਾਰਨ 85 ਸਾਲਾ ਬਜ਼ੁਰਗ ਦੀ ਮੌਤ

ਬਰਨਬੀ ਵਿੱਚ ਇੱਕ ਘਰ ਦੇ ਅੰਦਰ 85 ਸਾਲਾ ਬਜ਼ੁਰਗ ਦੀ ਇੱਕ stray bullet ਲੱਗਣ ਕਾਰਨ ਮੌਤ ਹੋ ਗਈ।ਇੰਟੈਗ੍ਰੇਟਿਡ ਹੋਮੀਸਾਈਡ ਇਨਵੈਸਟੀਗੇਸ਼ਨ ਟੀਮ ਮੁਤਾਬਕ, ਮ੍ਰਿਤਕ ਦੀ ਬੌਡੀ 30 ਅਗਸਤ ਨੂੰ ਕਿੰਗਸਵੇ ਦੇ 7400 ਬਲਾਕ ਵਿਚ ਸਥਿਤ ਉਸ ਦੇ apartment ਵਿਚੋਂ ਮਿਲੀ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link