9.56C Vancouver
ADS

Sep 29, 2026 1:22 PM - Connect Newsroom - Ramandeep Kaur

ਸਰੀ ਦੇ ਸਾਬਕਾ ਪੁਲਿਸ ਚੀਫ਼ ਨੌਰਮ ਲਿਪਿੰਸਕੀ ਵੱਲੋਂ ਬਰਖ਼ਾਸਤਗੀ ਖ਼ਿਲਾਫ਼ ਜੁਡੀਸ਼ੀਅਲ ਰੀਵਿਊ ਦੀ ਮੰਗ

Share On
former-surrey-police-chief-norm-lipinski-seeks-judicial-review-of-dismissal
Former Surrey Police Chief Norm Lipinski challenges his dismissal in court, alleging political interference by Mayor Brenda Locke. (Photo: The Canadian Press)

ਸਰੀ ਦੇ ਸਾਬਕਾ ਪੁਲਿਸ ਚੀਫ ਨੌਰਮ ਲਿਪਿੰਸਕੀ ਨੇ ਅਦਾਲਤ ਦਾ ਦਰਵਾਜ਼ਾ ਖੜਕਾਉਂਦੇ ਹੋਏ ਉਨ੍ਹਾਂ ਨੂੰ ਅਹੁਦੇ ਤੋਂ ਹਟਾਏ ਜਾਣ ਖ਼ਿਲਾਫ਼ ਜੁਡੀਸ਼ੀਅਲ ਰੀਵਿਊ ਦੀ ਮੰਗ ਕੀਤੀ ਹੈ ਅਤੇ ਦੋਸ਼ ਲਾਇਆ ਹੈ ਕਿ ਉਨ੍ਹਾਂ ਨੂੰ ਹਟਾਉਣ ਪਿੱਛੇ ਮੇਅਰ ਬ੍ਰੈਂਡਾ ਲੌਕ ਦਾ ਸਿਆਸੀ ਦਖ਼ਲ ਮੁੱਖ ਕਾਰਨ ਸੀ। ਸੋਮਵਾਰ ਨੂੰ ਬੀ.ਸੀ. ਸੁਪਰੀਮ ਕੋਰਟ ਵਿਚ ਦਾਇਰ ਕੀਤੀ ਪਟੀਸ਼ਨ ਵਿਚ ਸਾਬਕਾ ਚੀਫ਼ ਨੇ ਕਿਹਾ ਕਿ ਬਰਖ਼ਾਸਤਗੀ ਤੋਂ ਪਹਿਲਾਂ ਉਨ੍ਹਾਂ ਨੂੰ ਕੋਈ ਨੋਟਿਸ ਨਹੀਂ ਦਿੱਤਾ ਗਿਆ ਅਤੇ ਨਾ ਹੀ ਪੱਖ ਰੱਖਣ ਦਾ ਮੌਕਾ ਮਿਲਿਆ।

ਲਿਪਿੰਸਕੀ ਮੁਤਾਬਕ, ਉਨ੍ਹਾਂ ਨੂੰ ਹਟਾਉਣ ਦਾ ਫ਼ੈਸਲਾ ਕਿਸੇ ਯੋਗਤਾ ਜਾਂ ਕੰਮ ਦੇ ਆਧਾਰ 'ਤੇ ਨਹੀਂ ਬਲਕਿ ਸਿਆਸੀ ਹਿੱਤਾਂ ਤੋਂ ਪ੍ਰੇਰਿਤ ਸੀ। ਉਨ੍ਹਾਂ ਸਿੱਧੇ ਤੌਰ 'ਤੇ ਬ੍ਰੈਂਡਾ ਲੌਕ 'ਤੇ ਉਂਗਲ ਉਠਾਉਂਦਿਆਂ ਕਿਹਾ ਕਿ ਮੇਅਰ ਸ਼ੁਰੂ ਤੋਂ ਹੀ ਆਰ.ਸੀ.ਐਮ.ਪੀ. ਦੇ ਬਦਲ ਵਜੋਂ ਸਰੀ ਪੁਲਿਸ ਸਰਵਿਸ ਲਿਆਉਣ ਦੇ ਖ਼ਿਲਾਫ਼ ਸਨ ਅਤੇ ਉਹ ਨਿੱਜੀ ਤੇ ਜਨਤਕ ਤੌਰ 'ਤੇ ਉਹਨਾਂ ਦੇ ਅਕਸ ਨੂੰ ਢਾਹ ਲਾਉਣ ਜਾਂ ਉਹਨਾਂ ਨੂੰ ਅਹੁਦੇ ਤੋਂ ਹਟਾਉਣ ਦੀਆਂ ਲਗਾਤਾਰ ਕੋਸ਼ਿਸ਼ਾਂ ਕਰ ਰਹੇ ਸਨ।

ਦੂਜੇ ਪਾਸੇ, ਲੌਕ ਦੀ ਪਾਰਟੀ ਸਰੀ ਕਨੈਕਟ ਨੇ ਇੱਕ ਬਿਆਨ ਜਾਰੀ ਕਰਦਿਆਂ ਸਪੱਸ਼ਟ ਕੀਤਾ ਹੈ ਕਿ ਪਟੀਸ਼ਨ ਵਿਚ ਮੇਅਰ ਜਾਂ ਸ਼ਹਿਰ ਦੀ ਕੌਂਸਲ ਨੂੰ ਧਿਰ ਨਹੀਂ ਬਣਾਇਆ ਗਿਆ ਹੈ। ਪਾਰਟੀ ਅਨੁਸਾਰ, ਸਰੀ ਪੁਲਿਸ ਸਰਵਿਸਸ ਦੇ ਸਟਾਫ਼ ਜਾਂ ਅਧਿਕਾਰੀਆਂ ਸੰਬੰਧੀ ਫ਼ੈਸਲੇ ਲੈਣ ਵਿਚ ਮੇਅਰ ਦਾ ਕੋਈ ਸੰਬੰਧ ਨਹੀਂ ਹੈ। ਗੌਰਤਲਬ ਹੈ ਕਿ ਇਹ ਵਿਵਾਦ ਉਸ ਸਮੇਂ ਭਖਿਆ ਹੈ ਜਦੋਂ 17 ਅਕਤੂਬਰ ਨੂੰ ਮੇਅਰ ਦੀਆਂ ਚੋਣਾਂ ਹੋਣ ਜਾ ਰਹੀਆਂ ਹਨ।

Latest news

u-s-may-remove-50-tariffs-on-some-canadian-agricultural-products
Punjabi

ਅਮਰੀਕਾ ਵੱਲੋਂ ਕੈਨੇਡੀਅਨ ਖੇਤੀਬਾੜੀ ਉਤਪਾਦਾਂ ’ਤੇ 50% ਟੈਰਿਫ ਹਟਾਉਣ ਦੀ ਤਿਆਰੀ

ਕੈਨੇਡਾ ਦੇ ਕੁਝ ਖੇਤੀਬਾੜੀ ਉਤਪਾਦਾਂ 'ਤੇ ਅਮਰੀਕਾ ਵਲੋਂ 50 ਫੀਸਦੀ ਟੈਰਿਫ ਹਟਾਇਆ ਜਾ ਸਕਦਾ ਹੈ। ਵਾਲ ਸਟ੍ਰੀਟਦੀ ਰਿਪੋਰਟ ਮੁਤਾਬਕ, ਮਿਡਟਰਮ ਚੋਣਾਂ ਵਿਚ Maine ਤੋਂ ਸੈਨੇਟਰ Susan Collins ਅਤੇ ਹੋਰ ਰਿਪਬਲਿਕਨ ਉਮੀਦਵਾਰਾਂ ਦੀ ਮਦਦ ਲਈ ਇਸ ਕਦਮ ਦਾ ਐਲਾਨ ਅੱਜ ਹੀ ਹੋ ਸਕਦਾ ਹੈ। ਇਸ ਵਿਚਕਾਰ Collins ਨੇ ਵੀ ਪੁਸ਼ਟੀ ਕੀਤੀ ਹੈ ਕਿ ਉਹਨਾਂ ਕਈ ਕੈਨੇਡੀਅਨ ਖੇਤੀਬਾੜੀ ਉਤਪਾਦਾਂ ਲਈ ਟੈਰਿਫ ਛੋਟ ਨੂੰ ਪੱਕਾ ਕਰ ਲਿਆ ਹੈ।
loblaw-cyberattack-may-have-exposed-data-of-nearly-2-million-canadians
Punjabi

ਲੌਬਲੌ ’ਤੇ ਸਾਈਬਰ ਹਮਲਾ, 20 ਲੱਖ ਕੈਨੇਡੀਅਨਾਂ ਦਾ ਡੇਟਾ ਪ੍ਰਭਾਵਿਤ ਹੋਣ ਦਾ ਖ਼ਦਸ਼ਾ

ਕੈਨੇਡਾ ਦੀ ਸੁਪਰਮਾਰਕੀਟ ਚੇਨ ਲੌਬਲੌ ਨੇ ਮਾਰਚ ਵਿਚ ਹੋਏ ਸਾਈਬਰ ਹਮਲੇ ਕਾਰਨ ਲਗਭਗ ਦੋ ਮਿਲੀਅਨ ਕੈਨੇਡੀਅਨ ਦਾ ਡੇਟਾ ਪ੍ਰਭਾਵਿਤ ਹੋਣ ਦਾ ਖ਼ਦਸ਼ਾ ਜਤਾਇਆ ਹੈ। ਕੰਪਨੀ ਨੇ ਪ੍ਰਭਾਵਿਤ ਗਾਹਕਾਂ ਨੂੰ ਸਿੱਧੇ ਤੌਰ 'ਤੇ ਨੋਟੀਫਿਕੇਸ਼ਨ ਭੇਜਣੇ ਸ਼ੁਰੂ ਕਰ ਦਿੱਤੇ ਹਨ, ਜਿਸ ਵਿਚ ਦੱਸਿਆ ਗਿਆ ਹੈ ਕਿ ਲੀਕ ਹੋਏ ਡੇਟਾ ਵਿਚ ਨਾਂ,ਈਮੇਲ,ਘਰ ਦਾ ਪਤਾ,ਜਨਮ ਤਾਰੀਖ਼,ਵਫ਼ਾਦਾਰੀ ਕਾਰਡ ਨੰਬਰ, ਖ਼ਾਸ ਖਰੀਦਦਾਰੀ ਆਰਡਰ ਦੇ ਵੇਰਵੇ ਅਤੇ ਪੇਮੈਂਟ ਕਾਰਡ ਦੀ ਅਧੂਰੀ ਜਾਣਕਾਰੀ ਸ਼ਾਮਲ ਹੋ ਸਕਦੀ ਹੈ।
bc-conservatives-target-david-ebys-vancouver-point-grey-riding
Punjabi

ਡੇਵਿਡ ਈਬੀ ਦੇ ਹਲਕੇ ’ਚ ਬੀ.ਸੀ. ਕੰਜ਼ਰਵੇਟਿਵਾਂ ਵੱਲੋਂ ਚੋਣ ਪ੍ਰਚਾਰ ਤੇਜ਼

ਬੀ.ਸੀ.ਕੰਜ਼ਰਵੇਟਿਵ ਵਲੋਂ ਅੱਜ ਡੇਵਿਡ ਈਬੀ ਦੇ ਹਲਕੇ ਵੈਨਕੂਵਰ-ਪੁਆਇੰਟ ਗ੍ਰੇਅ ਵਿਚ ਦਾਅ ਲਗਾਇਆ ਜਾ ਰਿਹਾ ਹੈ। ਹਾਲਾਂਕਿ, ਲੋਰਨ ਡੋਰਕਸਨ ਦੀ ਅੱਜ ਕੋਈ ਮੀਡੀਆ ਜਾਣਕਾਰੀ ਉਪਲੱਬਧ ਨਹੀਂ ਹੈ ਪਰ ਰਿਪੋਰਟਸ ਮੁਤਾਬਕ ਉਹ ਈਬੀ ਦੇ ਚੋਣ ਹਲਕੇ ਸਮੇਤ ਵੈਨਕੂਵਰ-ਕੁਇਲਚੇਨਾ ਅਤੇ ਵੈਨਕੂਵਰ-ਲੈਂਗਾਰਾ ਵਿਚ ਉਮੀਦਵਾਰਾਂ ਨਾਲ ਚੋਣ ਪ੍ਰਚਾਰ ਕਰ ਰਹੇ ਹਨ।
rahul-gandhi-likely-to-visit-punjab-ahead-of-assembly-elections
Punjabi

ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਰਾਹੁਲ ਗਾਂਧੀ ਦੇ ਪੰਜਾਬ ਦੌਰੇ ਦੀ ਸੰਭਾਵਨਾ

ਪੰਜਾਬ ਵਿੱਚ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਕਾਂਗਰਸ ਦੇ ਸੀਨੀਅਰ ਆਗੂ ਰਾਹੁਲ ਗਾਂਧੀ ਛੇਤੀ ਹੀ ਪੰਜਾਬ ਦਾ ਦੌਰਾ ਕਰਨਗੇ। ਰਾਹੁਲ ਗਾਂਧੀ ਦੇ ਇਸ ਪ੍ਰਸਤਾਵਿਤ ਦੌਰੇ ਦੀਆਂ ਤਿਆਰੀਆਂ ਦਾ ਜਾਇਜ਼ਾ ਲੈਣ ਅਤੇ ਰੂਪਰੇਖਾ ਉਲੀਕਣ ਲਈ ਕਾਂਗਰਸ ਪਾਰਟੀ ਦੇ ਆਲ ਇੰਡੀਆ ਜਨਰਲ ਸਕੱਤਰ ਕੇ.ਸੀ. ਵੇਣੂਗੋਪਾਲ 26 ਅਕਤੂਬਰ ਨੂੰ ਚੰਡੀਗੜ੍ਹ ਪਹੁੰਚਣਗੇ। ਆਪਣੇ ਇਸ ਇੱਕ ਦਿਨਾਂ ਅਹਿਮ ਦੌਰੇ ਦੌਰਾਨ ਕੇ.ਸੀ. ਵੇਣੂਗੋਪਾਲ ਪੰਜਾਬ ਕਾਂਗਰਸ ਦੇ ਸੀਨੀਅਰ ਆਗੂਆਂ ਅਤੇ ਅਹੁਦੇਦਾਰਾਂ ਨਾਲ ਉੱਚ-ਪੱਧਰੀ ਮੀਟਿੰਗਾਂ ਕਰਨਗੇ।
fire-causes-heavy-damage-to-two-storey-home-in-surreys-bridgeview-area
Punjabi

ਸਰੀ ਦੇ ਬ੍ਰਿਜਵਿਊ ਇਲਾਕੇ ’ਚ ਦੋ-ਮੰਜ਼ਿਲਾ ਘਰ ਨੂੰ ਲੱਗੀ ਅੱਗ, ਹੋਇਆ ਭਾਰੀ ਨੁਕਸਾਨ

ਸਰੀ ਦੇ ਬ੍ਰਿਜਵਿਊ ਇਲਾਕੇ ਵਿਚ ਵੀਰਵਾਰ ਰਾਤ ਇੱਕ ਦੋ-ਮੰਜ਼ਿਲਾ ਘਰ ਵਿਚ ਅੱਗ ਲੱਗ ਗਈ। ਫਾਇਰ ਫਾਇਟਰ ਡਿਪਮਾਰਟਮੈਂਟ ਮੁਤਾਬਕ, ਉਨ੍ਹਾਂ ਨੂੰ ਰਾਤ ਲਗਭਗ 11:00 ਵਜੇ ਓਲਡ ਯੈਲੋ ਰੋਡ ਨੇੜੇ Olsen Road ਦੇ 10900-ਬਲਾਕ ਵਿਚ ਸਥਿਤ ਇੱਕ ਘਰ ਵਿੱਚ ਅੱਗ ਲੱਗਣ ਦੀ ਸੂਚਨਾ ਮਿਲੀ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link