15.88C Vancouver
ADS

Aug 1, 2025 5:02 PM - Connect Newsroom

ਅਮਰੀਕਾ ਦੀ ਸਾਬਕਾ ਉਪ ਰਾਸ਼ਟਰਪਤੀ ਕਮਲਾ ਹੈਰਿਸ ਨੇ ਰਾਜਨੀਤੀ ਤੋਂ ਦੂਰ ਹੋਣ ਦਾ ਕੀਤਾ ਐਲਾਨ

Share On
former-us-vice-president-kamala-harris-announces-retirement-from-politics
Harris said that in this broken system, she has no intention of running for any political office, including the post of governor of California.(Photo - The Canadian Press)

ਅਮਰੀਕਾ ਦੀ ਸਾਬਕਾ ਉਪ ਰਾਸ਼ਟਰਪਤੀ ਕਮਲਾ ਹੈਰਿਸ ਨੇ ਰਾਜਨੀਤੀ ਤੋਂ ਦੂਰ ਹੋਣ ਦਾ ਐਲਾਨ ਕੀਤਾ ਹੈ। ਉਨ੍ਹਾਂ ਇੱਕ ਇੰਟਰਵਿਊ ਵਿਚ ਕਿਹਾ ਕਿ ਅਮਰੀਕੀ ਰਾਜਨੀਤਿਕ ਸਿਸਟਮ ਇਸ ਵੇਲੇ ਟੁੱਟ ਚੁੱਕਾ ਹੈ ਅਤੇ ਹੁਣ ਲਈ ਉਹ ਇਸ ਵਿਚ ਦੁਬਾਰਾ ਵਾਪਸ ਨਹੀਂ ਜਾਣਾ ਚਾਹੁੰਦੇ। ਹੈਰਿਸ ਨੇ ਕਿਹਾ ਕਿ ਇਸ ਟੁੱਟੀ ਹੋਈ ਵਿਵਸਥਾ ਵਿਚ ਉਨ੍ਹਾਂ ਦਾ ਕੈਲੀਫੋਰਨੀਆ ਦੇ ਗਵਰਨਰ ਦੇ ਅਹੁਦੇ ਸਮੇਤ ਕਿਸੇ ਵੀ ਰਾਜਨੀਤਿਕ ਅਹੁਦੇ ਲਈ ਚੋਣ ਦਾ ਕੋਈ ਇਰਾਦਾ ਨਹੀਂ ਹੈ।

ਉਨ੍ਹਾਂ ਅੱਗੇ ਕਿਹਾ ਕਿ ਜਿਨ੍ਹਾਂ ਲੋਕਾਂ ਨੂੰ ਸਾਡੀ ਵਿਵਸਥਾ ਦੇ ਰਾਖੇ ਦੇ ਰੂਪ ਵਿਚ ਕੰਮ ਕਰਨਾ ਚਾਹੀਦਾ ਸੀ ਉਨ੍ਹਾਂ ਨੇ ਟਰੰਪ ਅੱਗੇ ਗੋਡੇ ਟੇਕ ਦਿੱਤੇ ਹਨ। 2024 ਦੀਆਂ ਰਾਸ਼ਟਰਪਤੀ ਚੋਣਾਂ ਤੋਂ ਬਾਅਦ ਆਪਣੀ ਪਹਿਲੀ ਇੰਟਰਵਿਊ ਵਿਚ ਕਮਲਾ ਹੈਰਿਸ ਨੇ ਕਾਂਗਰਸ ਦੇ ਹੱਥ 'ਤੇ ਹੱਥ ਧਰ ਬੈਠਣ ਅਤੇ ਟਰੰਪ ਦੀਆਂ ਕੁਝ ਨੀਤੀਆਂ ਖਿਲਾਫ ਨਾ ਖੜ੍ਹੇ ਹੋਣ ਦੀ ਆਲੋਚਨਾ ਕੀਤੀ।

ਹੈਰਿਸ ਨੇ ਇਹ ਸਪੱਸ਼ਟ ਨਹੀਂ ਕੀਤਾ ਕਿ ਉਹ 2028 ਵਿਚ ਵਾਈਟ ਹਾਊਸ ਲਈ ਚੋਣਾਂ ਲੜਨਗੇ ਜਾਂ ਨਹੀਂ। ਉਹਨਾਂ ਕਿਹਾ ਕਿ ਮੈਂ ਹਮੇਸ਼ਾ ਮੰਨਦੀ ਸੀ ਕਿ ਸਾਡਾ ਸਿਸਟਮ ਮੂਲ ਸਿਧਾਂਤਾ ਦੀ ਰੱਖਿਆ ਲਈ ਮਜਬੂਤ ਹੋਵੇਗਾ ਪਰ ਮੌਜੂਦਾ ਸਮੇਂ ਉਨ੍ਹਾਂ ਨੂੰ ਅਜਿਹਾ ਨਹੀਂ ਲੱਗਦਾ।

Latest news

edmonton-gurdwara-attack-criminal-charges-laid-against-27-year-old-man
Punjabi

ਐਡਮਿੰਟਨ ਗੁਰਦੁਆਰਾ ਹਮਲਾ: 27 ਸਾਲਾ ਵਿਅਕਤੀਆਂ ਖ਼ਿਲਾਫ਼ ਅਪਰਾਧਿਕ ਮਾਮਲੇ ਦਰਜ

ਐਡਮਿੰਟਨ ਪੁਲਿਸ ਨੇ ਪਿਛਲੇ ਮਹੀਨੇ ਗੁਰਦੁਆਰਾ ਨਾਨਕਸਰ ਸਾਹਿਬ ਵਿਖੇ ਹੋਏ ਹਮਲੇ ਦੇ ਸਬੰਧ ਵਿਚ 27 ਸਾਲਾ ਹਮਲਾਵਰ ਵਿਰੁੱਧ ਅਪਰਾਧਿਕ ਮਾਮਲੇ ਦਰਜ ਕਰ ਦਿੱਤੇ ਹਨ। ਪੁਲਿਸ ਮੁਤਾਬਕ ਮੁਲਜ਼ਮ Austin Sim-Pelletier 'ਤੇ bodily harm ਦੇ ਦੋ ਮਾਮਲੇ ਅਤੇ ਇਸ ਤੋਂ ਇਲਾਵਾ ਖ਼ਤਰਨਾਕ ਮਕਸਦ ਲਈ ਹਥਿਆਰ ਰੱਖਣ ਤੇ mischief ਦੇ ਚਾਰਜਿਜ਼ ਵੀ ਲਗਾਏ ਗਏ ਹਨ।
surrey-elections-on-october-17-voting-to-take-place-at-52-locations
Punjabi

17 ਅਕਤੂਬਰ ਨੂੰ ਸਰੀ ਚੋਣਾਂ, 52 ਥਾਵਾਂ ’ਤੇ ਪੈਣਗੀਆਂ ਵੋਟਾਂ

ਸਰੀ ਵਿਚ ਆਉਣ ਵਾਲੀਆਂ ਚੋਣਾਂ ਲਈ ਸ਼ਹਿਰ ਭਰ ਵਿਚ 52 ਵੋਟਿੰਗ ਲੋਕੇਸ਼ਨ ਬਣਾਈਆਂ ਗਈਆਂ ਹਨ। ਜਿਹੜੇ ਲੋਕ ਪਹਿਲਾਂ ਵੋਟ ਪਾਉਣਾ ਚਾਹੁੰਦੇ ਹਨ ਉਨ੍ਹਾਂ ਲਈ 7, 10, 14 ਅਤੇ 15 ਅਕਤੂਬਰ ਨੂੰ 10 ਐਡਵਾਂਸ ਵੋਟਿੰਗ ਕੇਂਦਰਾਂ ਜਿਵੇਂ ਕਲੋਵਰਡੇਲ ਮਨੋਰੰਜਨ ਕੇਂਦਰ, ਫਲੀਟਵੁੱਡ ਕਮਿਊਨਿਟੀ ਸੈਂਟਰ ਅਤੇ ਵੱਖ-ਵੱਖ ਸੈਕੰਡਰੀ ਸਕੂਲਾਂ ਵਿਚ ਸਵੇਰੇ 8 ਤੋਂ ਰਾਤ 8 ਵਜੇ ਤੱਕ ਵੋਟਿੰਗ ਦੀ ਸਹੂਲਤ ਹੋਵੇਗੀ।
bomb-threat-forces-emergency-landing-of-indigo-flight-in-ahmedabad
Punjabi

ਬੰਬ ਦੀ ਧਮਕੀ ਤੋਂ ਬਾਅਦ ਇੰਡੀਗੋ ਉਡਾਣ ਦੀ ਅਹਿਮਦਾਬਾਦ ’ਚ ਐਮਰਜੈਂਸੀ ਲੈਂਡਿੰਗ

ਭਾਰਤ ਦੇ ਸ਼ਹਿਰ ਲਖਨਊ ਤੋਂ ਸਾਊਦੀ ਅਰਬ ਨੂੰ ਜਾ ਰਹੀ ਇੰਡੀਗੋ ਦੀ ਉਡਾਣ ਦੀ ਬੰਬ ਦੀ ਧਮਕੀ ਮਿਲਣ ਤੋਂ ਬਾਅਦ ਅਹਿਮਦਾਬਾਦ ਵਿੱਚ ਐਮਰਜੈਂਸੀ ਲੈਂਡਿੰਗ ਕਰਵਾਈ ਗਈ। ਪੁਲਿਸ ਨੇ ਦੱਸਿਆ ਕਿ ਲਖਨਊ ਤੋਂ ਦਮਾਮ ਜਾ ਰਹੀ ਇੰਡੀਗੋ ਦੀ ਇੱਕ ਉਡਾਣ ਨੂੰ ਬੰਬ ਦੀ ਧਮਕੀ ਮਿਲਣ ਤੋਂ ਬਾਅਦ ਸਥਾਨਕ ਸਮੇਂ ਅਨੁਸਾਰ ਵੀਰਵਾਰ ਸ਼ਾਮ 5:45 ਵਜੇ ਨੂੰ ਅਹਿਮਦਾਬਾਦ ਹਵਾਈ ਅੱਡੇ ’ਤੇ ਐਮਰਜੈਂਸੀ ਲੈਂਡਿੰਗ ਕਰਨੀ ਪਈ, ਪਰ ਜਹਾਜ਼ ਵਿੱਚੋਂ ਕੁਝ ਵੀ ਸ਼ੱਕੀ ਨਹੀਂ ਮਿਲਿਆ।
truck-loaded-with-butane-canisters-catches-fire-in-burnaby-explosions-cause-panic
Punjabi

ਬਰਨਬੀ ’ਚ ਬਿਊਟੇਨ ਕੈਨਿਸਟਰਾਂ ਨਾਲ ਲੱਦੇ ਟਰੱਕ ਨੂੰ ਲੱਗੀ ਅੱਗ, ਧਮਾਕਿਆਂ ਨਾਲ ਮਚੀ ਹਫੜਾ-ਦਫੜੀ

ਬਰਨਬੀ ਵਿਚ ਲੌਹੀਡ ਮਾਲ ਅਤੇ ਸਕਾਈਟ੍ਰੇਨ ਸਟੇਸ਼ਨ ਨੇੜੇ ਇੱਕ ਵਪਾਰਕ ਟਰੱਕ ਵਿਚ ਅੱਗ ਲੱਗਣ ਦਾ ਮਾਮਲਾ ਸਾਹਮਣੇ ਆਇਆ ਹੈ, ਇਹ ਟਰੱਕ ਬਿਊਟੇਨ ਕੈਨਿਸਟਰ ਨਾਲ ਲੱਦਿਆ ਹੋਇਆ ਸੀ, ਜਿਸ ਵਿਚ ਧਮਾਕਾ ਹੁੰਦੇ ਹੀ ਇਹ ਚਾਰੋਂ ਪਾਸੇ ਹਵਾਈ ਗੋਲਿਆਂ ਵਾਂਗ ਉੱਡਦੇ ਹੋਏ ਦਿਖਾਈ ਦਿੱਤੇ।
canada-and-ukraine-announce-100-year-agreement-on-defence-energy-and-trade
Punjabi

ਕੈਨੇਡਾ ਅਤੇ ਯੂਕਰੇਨ ਨੇ ਰੱਖਿਆ,ਊਰਜਾ ਅਤੇ ਟਰੇਡ 'ਤੇ 100 ਸਾਲਾ ਸਮਝੌਤੇ ਦਾ ਕੀਤਾ ਐਲਾਨ

ਕੈਨੇਡਾ ਅਤੇ ਯੂਕਰੇਨ ਨੇ ਰੱਖਿਆ, ਊਰਜਾ ਅਤੇ ਟਰੇਡ 'ਤੇ 100 ਸਾਲਾ ਸਮਝੌਤੇ ਦਾ ਐਲਾਨ ਕੀਤਾ ਹੈ। ਪ੍ਰਧਾਨ ਮੰਤਰੀ ਮਾਰਕ ਕਾਰਨੀ ਅਤੇ ਰਾਸ਼ਟਰਪਤੀ ਵੋਲੋਦੀਮੀਰ ਜ਼ੇਲੇਂਸਕੀ ਨੇ ਅੱਜ ਕੈਲਗਰੀ ਵਿਚ ਮੁਲਾਕਾਤ ਦੌਰਾਨ ਇਸ ਸਮਝੌਤੇ 'ਤੇ ਦਸਤਖ਼ਤ ਕੀਤੇ। ਰੂਸ ਨਾਲ ਜੰਗ ਵਿਚਕਾਰ ਕੈਨੇਡਾ ਦਾ ਇਹ ਵੱਡਾ ਕਦਮ ਮੰਨਿਆ ਜਾ ਰਿਹਾ ਹੈ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link