19.02C Vancouver
ADS

Jul 16, 2025 9:42 PM -

ਕੈਨੇਡਾ ਦੀ ਸਾਬਕਾ ਵਿਸ਼ਵ ਨੰਬਰ 5 ਖਿਡਾਰਨ ਟੈਨਿਸ ਤੋਂ ਲਵੇਗੀ ਸੰਨਿਆਸ

Share On
former-world-no-5-eugenie-bouchard-to-retire-from-tennis
Tennis Canada shared the above image on X with the following post: Genie’s Last Dance. Eugenie Bouchard will retire from professional tennis following the National Bank Open, bringing to a close a historic and unforgettable journey. Thank you, Genie, for breaking barriers, inspiring countless Canadians, and showing us how big dreams can be. We’ll never forget the joy you brought to the court.

ਕੈਨੇਡਾ ਦੀ ਨਾਮੀ ਟੈਨਿਸ ਖਿਡਾਰਨ ਯੂਜੀਨ ਬੁਸ਼ਾਰਡ, ਲੌਨ ਟੈਨਿਸ ਦੀ ਖੇਡ ਤੋਂ ਸੰਨਿਆਸ ਲੈਣ ਜਾ ਰਹੀ ਹੈ।

ਇਸ ਸੰਬੰਧੀ ਜਾਣਕਾਰੀ ਅੱਜ ਟੈਨਿਸ ਕੈਨੇਡਾ ਨੇ ਦਿੱਤੀ।

31 ਸਾਲਾ ਬੁਸ਼ਾਰਡ ਆਪਣੇ ਘਰੇਲੂ ਮੈਦਾਨ 'ਚ ਆਪਣਾ ਆਖਰੀ ਅੰਤਰਰਾਸ਼ਟਰੀ ਟੂਰਨਾਮੈਂਟ ਖੇਡੇਗੀ।

ਉਹ 26 ਜੁਲਾਈ ਤੋਂ ਸ਼ੁਰੂ ਹੋਣ ਜਾ ਰਹੇ ਮੌਂਟਰੀਅਲ 'ਚ ਖੇਡੇ ਜਾਣ ਵਾਲੇ ਨੈਸ਼ਨਲ ਬੈਂਕ ਓਪਨ 'ਚ ਖੇਡਦੀ ਵਿਖਾਈ ਦਵੇਗੀ।

ਬੁਸ਼ਾਰਡ ਦਾ ਕਰੀਅਰ ਉਤਾਰ-ਚੜ੍ਹਾ ਵਾਲਾ ਰਿਹਾ ਹੈ ਅਤੇ ਸਾਲ 2014 ਦੇ ਸੀਜਨ ਦੌਰਾਨ ਉਨ੍ਹਾਂ ਡਬਲਿਊ.ਟੀ.ਏ. ਵਿੱਚ ਵਿਸ਼ਵ ਨੰਬਰ 5 ਤੱਕ ਦੀ ਰੈਂਕਿੰਗ ਹਾਸਿਲ ਕਰ ਲਈ ਸੀ।

ਉਸ ਸੀਜਨ ਦੌਰਾਨ ਬੁਸ਼ਾਰਡ ਨੇ ਵਿੰਬੈਲਡਨ ਗਰੈਂਡ ਸਲੈਮ ਦੇ ਫਾਈਨਲ 'ਚ ਵੀ ਐਂਟਰੀ ਕੀਤੀ ਸੀ ਜਿਥੇ ਉਨ੍ਹਾਂ ਨੂੰ ਪੈਟਰਾ ਕਵਿਤੋਵਾ ਤੋਂ ਹਾਰ ਦਾ ਸਾਹਮਣਾ ਕੀਤਾ ਸੀ।

ਸਾਲ 2012 'ਚ ਬੁਸ਼ਾਰਡ ਨੇ ਜੂਨੀਅਰ ਵਿੰਬੈਲਡਨ ਖਿਤਾਬ ਆਪਣੇ ਨਾਮ ਕੀਤਾ ਸੀ।

ਟੈਨਿਸ ਕੈਨੇਡਾ ਨੇ 'X' 'ਤੇ ਸੰਨਿਆਸ ਸੰਬੰਧੀ ਐਲਾਨ ਮੌਕੇ ਪੋਸਟ ਸਾਂਝੀ ਕਰਦਿਆਂ ਲਿਖਿਆ:

https://x.com/TennisCanada/sta...

Latest news

european-parliament-opens-ottawa-office-as-canada-eu-ties-deepen
Punjabi

ਕੈਨੇਡਾ-ਈਯੂ ਸਬੰਧ ਹੋਰ ਮਜ਼ਬੂਤ, ਯੂਰਪੀ ਸੰਸਦ ਨੇ ਔਟਵਾ ’ਚ ਖੋਲ੍ਹਿਆ ਨਵਾਂ ਦਫ਼ਤਰ

ਕੈਨੇਡਾ ਅਤੇ ਯੂਰਪੀ ਯੂਨੀਅਨ ਵਿਚਾਲੇ ਕੂਟਨੀਤਕ ਨੇੜਤਾ ਹੋਰ ਵੀ ਮਜ਼ਬੂਤ ਹੋਣ ਜਾ ਰਹੀ ਹੈ, ਪ੍ਰਧਾਨ ਮੰਤਰੀ ਮਾਰਕ ਕਾਰਨੀ ਦੇ ਯੂਰਪ ਦੌਰੇ ਤੋਂ ਪਹਿਲਾਂ ਯੂਰਪੀ ਸੰਸਦ ਨੇ ਔਟਵਾ ਵਿਚ ਆਪਣੀ ਵਿਸ਼ੇਸ਼ ਸ਼ਾਖਾ ਖੋਲ੍ਹਣ ਦਾ ਐਲਾਨ ਕੀਤਾ ਹੈ। ਇਹ ਕਦਮ ਪ੍ਰਧਾਨ ਮੰਤਰੀ ਵਲੋਂ ਅਮਰੀਕਾ 'ਤੇ ਨਿਰਭਰਤਾ ਘਟਾਉਣ ਲਈ ਯੂਰਪੀ ਸੰਘ ਨਾਲ ਵਪਾਰਕ ਅਤੇ ਡਿਫੈਂਸ ਭਾਈਵਾਲੀ ਬਣਾਉਣ ਦੀਆਂ ਕੋਸ਼ਿਸ਼ਾਂ ਵਿਚਕਾਰ ਆਇਆ ਹੈ।
surrey-police-service-issues-warning-about-a-high-risk-offender
Punjabi

ਸਰੀ ਪੁਲਿਸ ਸਰਵਿਸ ਨੇ ਇੱਕ ਹਾਈ-ਰਿਸਕ ਅਪਰਾਧੀ ਨੂੰ ਲੈ ਕੇ ਜਾਰੀ ਕੀਤੀ ਚਿਤਾਵਨੀ

ਸਰੀ ਪੁਲਿਸ ਸਰਵਿਸ ਨੇ ਇੱਕ ਹਾਈ-ਰਿਸਕ ਅਪਰਾਧੀ ਨੂੰ ਲੈ ਕੇ ਚਿਤਾਵਨੀ ਜਾਰੀ ਕੀਤੀ ਹੈ। ਪੁਲਿਸ ਮੁਤਾਬਕ, 26 ਸਾਲਾਸਕਾਈਲਰ ਵੇਨ ਪੈਲੇਟੀਅਰ ਨਾਂ ਦੇ ਇਸ ਮੁਲਜ਼ਮ ਨੂੰ ਸਰੀ ਵਿਚ ਰਿਲੀਜ਼ ਕੀਤਾ ਗਿਆ ਹੈ, ਜਿਸ ਦਾ ਔਰਤਾਂ ਸਮੇਤ ਲੋਕਾਂ ਪ੍ਰਤੀ ਹਿੰਸਕ ਅਤੇ sexual ਅਪਰਾਧਾਂ ਦਾ ਇਤਿਹਾਸ ਰਿਹਾ ਹੈ।
b-c-conservative-mla-donegal-wilson-announces-decision-to-join-milobars-new-party
Punjabi

ਬੀ.ਸੀ. ਕੰਜ਼ਰਵੇਟਿਵ ਦੀ ਵਿਧਾਇਕਾ Donegal Wilson ਨੇ ਮਿਲੋਬਾਰ ਦੀ ਨਵੀਂ ਪਾਰਟੀ ਜੁਆਇਨ ਕਰਨ ਦਾ ਕੀਤਾ ਐਲਾਨ

ਬੀ.ਸੀ. ਕੰਜ਼ਰਵੇਟਿਵ ਦੇ ਬਾਗੀ ਵਿਧਾਇਕਾਂ ਵਿਚੋਂ ਇੱਕ ਹੋਰ ਵਿਧਾਇਕਾ Donegal Wilson ਨੇ ਪੀਟਰ ਮਿਲੋਬਾਰ ਦੀ ਨਵੀਂ ਪਾਰਟੀ ਨੂੰ ਜੁਆਇੰਨ ਕਰਨ ਦਾ ਐਲਾਨ ਕੀਤਾ ਹੈ, ਜਿਸ ਨਾਲ ਉਹ ਇਸ ਨਵੇਂ ਗਰੁੱਪ ਦੀ 7ਵੀਂ ਵਿਧਾਇਕ ਬਣ ਗਈ ਹੈ।
home-sales-in-b-c-decline-4-7-in-august
Punjabi

ਬੀ.ਸੀ. ’ਚ ਅਗਸਤ ਮਹੀਨੇ ਦੌਰਾਨ ਘਰਾਂ ਦੀ ਵਿਕਰੀ 4.7% ਘਟੀ

ਬੀ.ਸੀ. ਵਿਚ ਅਗਸਤ ਮਹੀਨੇ ਦੌਰਾਨ ਘਰਾਂ ਦੀ ਸਾਲਾਨਾ ਵਿਕਰੀ ਵਿਚ ਗਿਰਾਵਟ ਦਰਜ ਕੀਤੀ ਗਈ ਹੈ। ਸੂਬੇ ਦੀ ਰੀਅਲ ਅਸਟੇਟ ਐਸੋਸੀਏਸ਼ਨ ਮੁਤਾਬਕ, ਪਿਛਲੇ ਮਹੀਨੇ 5,653 ਰਿਹਾਇਸ਼ੀ ਯੂਨਿਟਾਂ ਦੀ ਵਿਕਰੀ ਹੋਈ, ਜੋ ਅਗਸਤ 2025 ਦੇ ਮੁਕਾਬਲੇ 4.7 ਫੀਸਦੀ ਘੱਟ ਅਤੇ ਪਿਛਲੇ 10 ਸਾਲਾਂ ਦੀ ਔਸਤਨ ਨਾਲੋਂ 25.4 ਫੀਸਦੀ ਹੇਠਾਂ ਹੈ।
russia-welcomes-trump-appeal-for-ukraine-to-halt-attacks-on-fuel-facilities
Punjabi

ਰੂਸ ਨੇ ਟਰੰਪ ਦੀ ਯੂਕਰੇਨ ਨੂੰ ਡੀਜ਼ਲ ਸਹੂਲਤਾਂ ’ਤੇ ਹਮਲੇ ਰੋਕਣ ਦੀ ਅਪੀਲ ਦਾ ਸਵਾਗਤ ਕੀਤਾ

ਰੂਸ ਨੇ ਸੋਮਵਾਰ ਨੂੰ ਅਮਰੀਕਾ ਦੇ ਰਾਸ਼ਟਰਪਤੀ ਡੋਨਲਡ ਟਰੰਪ ਵੱਲੋਂ ਯੂਕਰੇਨ ਨੂੰ ਰੂਸ ਦੀਆਂ ਡੀਜ਼ਲ ਉਤਪਾਦਨ ਸਹੂਲਤਾਂ ’ਤੇ ਹਮਲੇ ਰੋਕਣ ਦੀ ਕੀਤੀ ਗਈ ਅਪੀਲ ਦਾ ਸਵਾਗਤ ਕੀਤਾ ਹੈ। ਟਰੰਪ ਨੇ ਐਤਵਾਰ ਨੂੰ ਯੂਕਰੇਨ ਦੇ ਰਾਸ਼ਟਰਪਤੀ ਵੋਲੋਦੀਮੀਰ ਜ਼ੇਲੇਂਸਕੀ ਨੂੰ ਰੂਸ ਦੇ ਡੀਜ਼ਲ ਢਾਂਚੇ ਨੂੰ ਨਿਸ਼ਾਨਾ ਬਣਾਉਣ ਤੋਂ ਰੋਕਣ ਲਈ ਕਿਹਾ ਸੀ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link