15.52C Vancouver
ADS

Aug 29, 2025 6:38 PM - Connect Newsroom

ਫੋਰਟ ਸੇਂਟ ਜੌਨ ਆਰ.ਸੀ.ਐਮ.ਪੀ. ਨੇ ਡਰੱਗ ਦੀ ਜਾਂਚ ਦੇ ਸਬੰਧ ਦੋ ਨੌਜਵਾਨਾਂ ਨੂੰ ਕੀਤਾ ਗ੍ਰਿਫਤਾਰ

Share On
fort-st-john-rcmp-arrest-two-males-and-execute-search-warrant-in-drug-investigation
The search followed the arrest of two males that day after they attempted to flee from Police in the parking lot of the hotel. (Image/Fort St. John RCMP)

ਫੋਰਟ ਸੇਂਟ ਜੌਨ ਆਰ.ਸੀ.ਐਮ.ਪੀ. ਨੇ ਡਰੱਗ ਦੀ ਜਾਂਚ ਦੇ ਸਬੰਧ ਵਿਚ 20 ਅਤੇ 21 ਸਾਲ ਦੇ ਦੋ ਨੌਜਵਾਨਾਂ ਨੂੰ ਗ੍ਰਿਫਤਾਰ ਕੀਤਾ। ਇਹ ਕਾਰਵਾਈ ਫੋਰਟ ਸੇਂਟ ਜੌਨ ਦੇ 93 ਐਵੇਨਿਊ ਅਤੇ 100 ਸਟ੍ਰੀਟ ਕੋਲ ਇੱਕ ਹੋਟਲ ਦੇ ਕਮਰੇ ਵਿਚ 15 ਅਗਸਤ ਨੂੰ ਮਾਰੀ ਗਈ ਛਾਪੇਮਾਰੀ ਦੇ ਸਬੰਧ ਵਿਚ ਹੋਈ। ਪੁਲਿਸ ਨੇ ਕਿਹਾ ਕਿ ਜਾਂਚ ਉਦੋਂ ਸ਼ੁਰੂ ਹੋਈ ਜਦੋਂ ਇੱਕ ਸ਼ੱਕੀ ਗੱਡੀ ਨੇ ਹੋਟਲ ਦੇ ਪਾਰਕਿੰਗ ਲਾਟ ਵਿਚ ਪੁਲਿਸ ਨੂੰ ਦੇਖ ਕੇ ਭੱਜਣ ਦੀ ਕੋਸ਼ਿਸ਼ ਕੀਤੀ, ਜਿਸ ਦੇ ਨਤੀਜੇ ਵਜੋਂ ਪੁਲਿਸ ਵਾਹਨਾਂ ਅਤੇ ਸ਼ੱਕੀ ਵਾਹਨ ਦੀ ਟੱਕਰ ਹੋਈ, ਜਿਸ ਵਿਚ ਦੋਵਾਂ ਵਾਹਨਾਂ ਨੂੰ ਨੁਕਸਾਨ ਪੁੱਜਾ।

ਸ਼ੱਕੀ ਵਾਹਨ ਦੇ ਅੰਦਰ ਪੁਲਿਸ ਨੂੰ ਡਰੱਗ, ਕਰੰਸੀ ਅਤੇ ਦੋ ਲੋਡ ਕੀਤੀਆਂ ਹੋਈਆਂ ਹੈਂਡਗੰਨ ਮਿਲੀਆਂ, ਜਿਨ੍ਹਾਂ ਵਿਚੋਂ ਇੱਕ ਨੂੰ ਪੂਰੀ ਤਰ੍ਹਾਂ ਆਟੋਮੈਟਿਕ ਵਿਚ ਬਦਲਿਆ ਗਿਆ ਸੀ। ਇਸ ਮਗਰੋਂ ਪੁਲਿਸ ਨੇ ਹੋਟਲ ਦੇ ਉਸ ਕਮਰੇ ਦੀ ਤਲਾਸ਼ੀ ਲਈ, ਜਿੱਥੇ ਉਹ ਠਹਿਰੇ ਹੋਏ ਸਨ ਅਤੇ ਉਥੋਂ ਭਾਰੀ ਮਾਤਰਾ ਵਿਚ ਡਰੱਗ,ਕਰੰਸੀ ਅਤੇ ਤੀਜਾ ਹਥਿਆਰ ਬਰਾਮਦ ਕੀਤਾ।

ਪੁਲਿਸ ਨੇ ਕਿਹਾ ਕਿ ਇਹ ਦੋਵੇਂ ਨੌਜਵਾਨ ਫੋਰਟ ਸੇਂਟ ਜੌਨ ਤੋਂ ਬਾਹਰ ਦੇ ਸਨ ਅਤੇ ਇੱਥੇ ਡਰੱਗ ਤਸਕਰੀ ਦਾ ਧੰਦਾ ਚਲਾ ਰਹੇ ਸਨ। ਪੁਲਿਸ ਨੇ ਕਿਹਾ ਕਿ ਚਾਰਜਿਜ਼ ਦੀ ਪ੍ਰਵਾਨਗੀ ਤੱਕ ਉਨ੍ਹਾਂ ਨੂੰ ਹਿਰਾਸਤ ਤੋਂ ਰਿਹਾਅ ਕੀਤਾ ਗਿਆ ਹੈ।

Latest news

bmo-announces-70-billion-investment-over-10-years-in-key-canadian-sectors
Punjabi

BMO ਵੱਲੋਂ ਕੈਨੇਡਾ ਦੇ ਮਹੱਤਵਪੂਰਨ ਸੈਕਟਰਾਂ ਲਈ 10 ਸਾਲਾਂ ’ਚ $70 ਬਿਲੀਅਨ ਨਿਵੇਸ਼ ਦਾ ਐਲਾਨ

ਕੈਨੇਡਾ ਦੇ ਪ੍ਰਮੁੱਖ ਬੈਂਕ ਵਿਚੋਂ ਇੱਕ ਬੈਂਕ ਔਫ਼ ਮਾਂਟਰੀਅਲ ਨੇ ਦੇਸ਼ ਦੀ ਆਰਥਿਕਤਾ ਲਈ ਮਹੱਤਵਪੂਰਨ ਮੰਨੇ ਜਾਣ ਵਾਲੇ ਮਹੱਤਵਪੂਰਨ ਖਣਿਜ ਅਤੇ ਬਿਜਲੀ ਵਰਗੇ ਸੈਕਟਰ ਲਈ ਅਗਲੇ 10 ਸਾਲਾਂ ਵਿਚ $70-ਬਿਲੀਅਨ ਦਾ ਕੈਪੀਟਲ ਲਗਾਉਣ ਦਾ ਐਲਾਨ ਕੀਤਾ ਹੈ। ਬੈਂਕ ਦਾ ਕਹਿਣਾ ਹੈ ਕਿ ਇਸ ਕਦਮ ਦਾ ਮਕਸਦ ਕੈਨੇਡਾ ਦੀ ਆਰਥਿਕ ਸੁਰੱਖਿਆ ਅਤੇ ਸਥਿਰਤਾ ਨੂੰ ਮਜ਼ਬੂਤ ਕਰਨਾ ਹੈ।
canada-ends-special-family-sponsorship-exemption-for-refugees
Punjabi

ਕੈਨੇਡਾ ਨੇ ਸ਼ਰਨਾਰਥੀਆਂ ਲਈ ਪਰਿਵਾਰ ਸਪਾਂਸਰ ਕਰਨ ਵਾਲੀ ਵਿਸ਼ੇਸ਼ ਛੋਟ ਕੀਤੀ ਖ਼ਤਮ

ਕੈਨੇਡਾ ਸਰਕਾਰ ਨੇ ਸ਼ਰਨਾਰਥੀਆਂ ਲਈ ਸਥਾਈ ਨਿਵਾਸ ਦੀ ਉਸ ਵਿਸ਼ੇਸ਼ ਪੌਲਿਸੀ ਨੂੰ ਚੁੱਪ-ਚਪੀਤੇ ਖ਼ਤਮ ਕਰ ਦਿੱਤਾ ਹੈ, ਜਿਸ ਤਹਿਤ ਕੁਝ ਸ਼ਰਨਾਰਥੀਆਂ ਨੂੰ ਆਪਣੇ ਪਰਿਵਾਰ ਦੇ ਉਨ੍ਹਾਂ ਮੈਂਬਰਾਂ ਨੂੰ ਵੀ ਸਪਾਂਸਰ ਕਰਨ ਦੀ ਛੋਟ ਮਿਲ ਰਹੀ ਸੀ, ਜਿਨ੍ਹਾਂ ਦਾ ਜ਼ਿਕਰ ਉਨ੍ਹਾਂ ਨੇ ਆਪਣੀ ਸ਼ੁਰੂਆਤੀ ਅਰਜ਼ੀਆਂ ਵਿਚ ਨਹੀਂ ਕੀਤਾ ਸੀ।
bc-anti-gang-task-force-seizes-guns-drugs-and-cash-in-fort-st-john
Punjabi

ਬੀ.ਸੀ. ਦੇ ਫੋਰਟ ਸੇਂਟ ਜੌਨ ’ਚ ਪੁਲਿਸ ਦੀ ਵੱਡੀ ਕਾਰਵਾਈ, ਹਥਿਆਰ ਤੇ ਨਸ਼ੀਲੇ ਪਦਾਰਥ ਜ਼ਬਤ

ਬੀ.ਸੀ. ਦੀ ਐਂਟੀ-ਗੈਂਗ ਪੁਲਿਸ ਟਾਸਕ ਫੋਰਸ ਨੇ ਫੋਰਟ ਸੇਂਟ ਜੌਨ ਕਮਿਊਨਿਟੀ ਵਿਚ ਇੱਕ ਵੱਡੀ ਕਾਰਵਾਈ ਕਰਦੇ ਹੋਏ ਭਾਰੀ ਮਾਤਰਾ ਵਿਚ ਹਥਿਆਰ, ਨਸ਼ੀਲੇ ਪਦਾਰਥ ਅਤੇ ਕਰੰਸੀ ਜ਼ਬਤ ਕੀਤੀ ਹੈ। ਸੂਬੇ ਦੀ ਕੰਬਾਇਡ ਫੋਰਸ ਸਪੈਸ਼ਲ ਇਨਫੋਰਸਮੈਂਟ ਯੂਨਿਟ ਦੀ ਸਾਰਜੈਂਟ ਸਰਬਜੀਤ ਕੌਰ ਸੰਘਾ ਮੁਤਾਬਕ, ਔਫੀਸਰ ਨੂੰ ਲੋਕਲ ਪੁਲਿਸ ਦੀ ਬੇਨਤੀ 'ਤੇ 21 ਅਗਸਤ ਤੋਂ 5 ਸਤੰਬਰ ਤੱਕ ਇਸ ਇਲਾਕੇ ਵਿਚ ਤਾਇਨਾਤ ਕੀਤਾ ਗਿਆ ਸੀ।
calgary-police-lay-extortion-charges-continue-search-for-suspect
Punjabi

ਕੈਲਗਰੀ ’ਚ ਫਿਰੌਤੀ ਮਾਮਲਾ: 23 ਸਾਲਾ ਕਨੂਰੀਤ ਕੌਰ ਖ਼ਿਲਾਫ਼ ਦੋਸ਼ ਤੈਅ, ਤਨਵੀਰ ਸਿੰਘ ਦੀ ਭਾਲ ਜਾਰੀ

ਕੈਲਗਰੀ ਪੁਲਿਸ ਨੇ ਫਿਰੌਤੀ ਮੰਗਣ ਦੇ ਮਾਮਲੇ ਵਿੱਚ ਕਨੂਰੀਤ ਕੌਰ, ਤਨਵੀਰ ਸਿੰਘ ਅਤੇ ਇਕ ਨਾਬਾਲਗ ਖ਼ਿਲਾਫ਼ ਦੋਸ਼ ਤੈਅ ਕੀਤੇ ਹਨ। ਪੁਲਿਸ ਇਸ ਮਾਮਲੇ ਵਿੱਚ ਕੈਲਗਰੀ ਦੇ 21 ਸਾਲਾ ਤਨਵੀਰ ਸਿੰਘ ਦੀ ਭਾਲ ਕਰ ਰਹੀ ਹੈ, ਜਿਸ ਖ਼ਿਲਾਫ਼ 5,000 ਡਾਲਰ ਤੋਂ ਵੱਧ ਦੀ ਚੋਰੀ ਦੀ ਜਾਇਦਾਦ ਰੱਖਣ ਦੇ ਵਾਰੰਟ ਜਾਰੀ ਕੀਤੇ ਗਏ ਹਨ।ਗੌਰਤਲਬ ਹੈ ਕਿ 25 ਮਾਰਚ ਨੂੰ ਸ਼ਾਮ 4:30 ਵਜੇ ਇੱਕ ਔਰਤ ਨੂੰ ਵਟਸਐਪ 'ਤੇ ਇੱਕ ਅਣਪਛਾਤੇ ਨੰਬਰ ਤੋਂ ਪੈਸੇ ਮੰਗੇ ਗਏ। ਸ਼ੱਕੀਆਂ ਕੋਲ ਪੀੜਤ ਦੇ ਨਿੱਜੀ ਅਤੇ ਵਪਾਰਕ ਮਾਮਲਿਆਂ ਬਾਰੇ ਪੂਰੀ ਜਾਣਕਾਰੀ ਸੀ।
canada-u-s-remain-in-contact-despite-trade-talks-breakdown-leblanc
Punjabi

ਟ੍ਰੇਡ ਵਾਰਤਾ ਟੁੱਟਣ ਦੇ ਬਾਵਜੂਦ ਕੈਨੇਡਾ-ਅਮਰੀਕਾ ਵਿਚਾਲੇ ਸੰਪਰਕ ਜਾਰੀ: ਲੇਬਲੈਂਕ

ਕੈਨੇਡਾ ਅਤੇ ਅਮਰੀਕਾ ਟ੍ਰੇ਼ਡ ਵਾਰਤਾ ਟੁੱਟਣ ਦੇ ਬਾਵਜੂਦ ਇੱਕ-ਦੂਜੇ ਲਗਾਤਾਰ ਸੰਪਰਕ ਵਿਚ ਹਨ, ਇਸ ਗੱਲ ਦੀ ਪੁਸ਼ਟੀ ਮੰਤਰੀ ਡੋਮਿਨਿਕ ਲੇਬਲੈਂਕ ਨੇ ਕੀਤੀ ਹੈ। ਉਨ੍ਹਾਂ ਕਿਹਾ ਕਿ ਭਾਵੇਂ ਅਸੀਂ ਇਸ ਵੇਲੇ ਵਾਸ਼ਿੰਗਟਨ ਨਾਲ ਸਿੱਧੇ ਕਿਸੇ ਰਸਮੀ ਵਪਾਰਕ ਗੱਲਬਾਤ ਵਿਚ ਸ਼ਾਮਲ ਨਹੀਂ ਹਾਂ ਪਰ ਸਾਡੇ ਵਿਚਾਲੇ ਆਪਸੀ ਸੰਪਰਕ ਅਜੇ ਵੀ ਬਣਿਆ ਹੋਇਆ ਹੈ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link