Sep 27, 2024 5:24 PM - Connect Newsroom

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਪਿਛਲੇ ਦੋ ਦਿਨ ਤੋਂ ਮੁਹਾਲੀ ਦੇ ਫੋਰਟਿਸ ਹਸਪਤਾਲ ਵਿੱਚ ਦਾਖ਼ਲ ਹਨ। ਉਨ੍ਹਾਂ ਦੀ ਸਿਹਤ ਨੂੰ ਲੈ ਕੇ ਹਸਪਤਾਲ ਨੇ ਦੱਸਿਆ ਹੈ ਕਿ ਅੱਜ ਉਨ੍ਹਾਂ ਨੇ ਮੁੱਖ ਮੰਤਰੀ ਭਗਵੰਤ ਮਾਨ ਦੇ ਦਿਲ ਨਾਲ ਸਬੰਧਤ ਕੁਝ ਟੈਸਟ ਕੀਤੇ, ਜਿਨ੍ਹਾਂ ਦੇ ਨਤੀਜਿਆਂ ਦੀ ਅਜੇ ਉਡੀਕ ਹੈ।
ਹਸਪਤਾਲ ਮੁਤਾਬਕ, ਉਨ੍ਹਾਂ ਦੀ ਹਾਲਾਤ ਸਥਿਰ ਹੈ ਅਤੇ ਉਮੀਦ ਹੈ ਕਿ ਉਨ੍ਹਾਂ ਦੀ ਸਿਹਤ ਵਿਚ ਜਲਦ ਸੁਧਾਰ ਹੋਵੇਗਾ। ਰਿਪੋਰਟਸ ਮੁਤਾਬਕ, ਮੁੱਖ ਮੰਤਰੀ ਭਗਵੰਤ ਮਾਨ ਦੇ ਦਿਲ ਦੀਆਂ ਧਮਨੀਆਂ ਵਿਚ ਬਲੱਡ ਪ੍ਰੈਸ਼ਰ ਵਧਣ ਕਾਰਨ ਉਨ੍ਹਾਂ ਨੂੰ ਸਾਹ ਅਤੇ ਛਾਤੀ ਵਿਚ ਦਰਦ ਦਾ ਸਾਹਮਣਾ ਕਰਨਾ ਪੈ ਰਿਹਾ ਹੈ।




