13.91C Vancouver
ADS

Jul 8, 2025 2:13 PM - The Canadian Press

ਕਿਊਬੈਕ ਸਿਟੀ 'ਤੇ ਕਬਜ਼ਾ ਕਰਨ ਅਤੇ ਸਰਕਾਰ ਵਿਰੋਧੀ ਮਿਲਟਰੀ ਬਣਾਉਣ ਦੀ ਸਾਜ਼ਿਸ਼ ਤਹਿਤ 4 ਗ੍ਰਿਫ਼ਤਾਰ

Share On
four-charged-in-alleged-violent-extremist-plot-to-take-over-quebec-city
Police describe the case as "ideologically motivated violent extremism."(Photo - The Canadian Press)

ਕੈਨੇਡਾ ਦੀ ਨੈਸ਼ਨਲ ਪੁਲਿਸ ਫੋਰਸ ਨੇ ਕਿਊਬੈਕ ਸਿਟੀ 'ਤੇ ਕਥਿਤ ਕਬਜ਼ਾ ਕਰਨ ਦੀਆਂ ਸਰਗਰਮੀਆਂ ਅਤੇ ਸਰਕਾਰ ਵਿਰੋਧੀ ਮਿਲਟਰੀ ਬਣਾਉਣ ਦੀ ਸਾਜ਼ਿਸ਼ ਵਿਚ ਤਿੰਨ ਲੋਕਾਂ ਨੂੰ ਅੱਤਵਾਦੀ ਗਤੀਵਿਧੀ ਦੇ ਦੋਸ਼ਾਂ ਨਾਲ ਚਾਰਜ ਕੀਤਾ ਹੈ ਅਤੇ ਚੌਥੇ ਸ਼ੱਕੀ 'ਤੇ ਕਈ ਵਿਸਫੋਟਕ ਅਤੇ ਹਥਿਆਰਾਂ ਦੇ ਸਬੰਧ ਵਿਚ ਦੋਸ਼ ਲਗਾਏ ਗਏ ਹਨ। ਇਨ੍ਹਾਂ ਸ਼ੱਕੀਆਂ ਵਿਚ ਕੁਝ ਕੈਨੇਡੀਅਨ ਆਰਮਡ ਫੋਰਸਿਜ਼ ਦੇ ਸਰਗਰਮ ਮੈਂਬਰ ਹਨ।

ਆਰ.ਸੀ.ਐਮ.ਪੀ.ਮੁਤਾਬਕ,ਤਿੰਨ ਆਦਮੀਆਂ ਨੇ ਮਿਲਟਰੀ ਸ਼ੈਲੀ ਦੀ ਸਿਖਲਾਈ ਦੇ ਨਾਲ-ਨਾਲ ਸ਼ੂਟਿੰਗ,ਬਚਾਅ ਤੇ ਨੈਵੀਗੇਸ਼ਨ ਅਭਿਆਸ ਵਿਚ ਹਿੱਸਾ ਲਿਆ। ਉਨ੍ਹਾਂ ਇੱਕ ਸਕਾਊਟਿੰਗ ਓਪਰੇਸ਼ਨ ਵੀ ਕੀਤਾ।

ਇਨ੍ਹਾਂ ਗਤੀਵਿਧੀਆਂ ਵਿਚ ਕਈ ਤਰ੍ਹਾਂ ਦੇ ਹਥਿਆਰ,ਕੁਝ ਪਾਬੰਦੀਸ਼ੁਦਾ ਹਥਿਆਰਾਂ ਦੇ ਨਾਲ-ਨਾਲ ਉੱਚ-ਸਮਰੱਥਾ ਵਾਲੇ ਮੈਗਜ਼ੀਨ ਅਤੇ ਰਣਨੀਤਕ ਉਪਕਰਣ ਵਰਤੇ ਗਏ ਸਨ। ਜਨਵਰੀ 2024 ਵਿਚ ਛਾਪਮੇਰੀ ਵਿਚ ਇਨ੍ਹਾਂ ਕੋਲੋਂ 16 ਵਿਸਫੋਟਕ ਡਿਵਾਈਸ, 83 ਹਥਿਆਰ, 11,000 ਰਾਊਂਡ ਗੋਲਾ ਬਾਰੂਦ ਅਤੇ ਹੋਰ ਫੌਜੀ ਉਪਕਰਣ ਜ਼ਬਤ ਕੀਤੇ ਗਏ ਸਨ।

Latest news

european-parliament-opens-ottawa-office-as-canada-eu-ties-deepen
Punjabi

ਕੈਨੇਡਾ-ਈਯੂ ਸਬੰਧ ਹੋਰ ਮਜ਼ਬੂਤ, ਯੂਰਪੀ ਸੰਸਦ ਨੇ ਔਟਵਾ ’ਚ ਖੋਲ੍ਹਿਆ ਨਵਾਂ ਦਫ਼ਤਰ

ਕੈਨੇਡਾ ਅਤੇ ਯੂਰਪੀ ਯੂਨੀਅਨ ਵਿਚਾਲੇ ਕੂਟਨੀਤਕ ਨੇੜਤਾ ਹੋਰ ਵੀ ਮਜ਼ਬੂਤ ਹੋਣ ਜਾ ਰਹੀ ਹੈ, ਪ੍ਰਧਾਨ ਮੰਤਰੀ ਮਾਰਕ ਕਾਰਨੀ ਦੇ ਯੂਰਪ ਦੌਰੇ ਤੋਂ ਪਹਿਲਾਂ ਯੂਰਪੀ ਸੰਸਦ ਨੇ ਔਟਵਾ ਵਿਚ ਆਪਣੀ ਵਿਸ਼ੇਸ਼ ਸ਼ਾਖਾ ਖੋਲ੍ਹਣ ਦਾ ਐਲਾਨ ਕੀਤਾ ਹੈ। ਇਹ ਕਦਮ ਪ੍ਰਧਾਨ ਮੰਤਰੀ ਵਲੋਂ ਅਮਰੀਕਾ 'ਤੇ ਨਿਰਭਰਤਾ ਘਟਾਉਣ ਲਈ ਯੂਰਪੀ ਸੰਘ ਨਾਲ ਵਪਾਰਕ ਅਤੇ ਡਿਫੈਂਸ ਭਾਈਵਾਲੀ ਬਣਾਉਣ ਦੀਆਂ ਕੋਸ਼ਿਸ਼ਾਂ ਵਿਚਕਾਰ ਆਇਆ ਹੈ।
surrey-police-service-issues-warning-about-a-high-risk-offender
Punjabi

ਸਰੀ ਪੁਲਿਸ ਸਰਵਿਸ ਨੇ ਇੱਕ ਹਾਈ-ਰਿਸਕ ਅਪਰਾਧੀ ਨੂੰ ਲੈ ਕੇ ਜਾਰੀ ਕੀਤੀ ਚਿਤਾਵਨੀ

ਸਰੀ ਪੁਲਿਸ ਸਰਵਿਸ ਨੇ ਇੱਕ ਹਾਈ-ਰਿਸਕ ਅਪਰਾਧੀ ਨੂੰ ਲੈ ਕੇ ਚਿਤਾਵਨੀ ਜਾਰੀ ਕੀਤੀ ਹੈ। ਪੁਲਿਸ ਮੁਤਾਬਕ, 26 ਸਾਲਾਸਕਾਈਲਰ ਵੇਨ ਪੈਲੇਟੀਅਰ ਨਾਂ ਦੇ ਇਸ ਮੁਲਜ਼ਮ ਨੂੰ ਸਰੀ ਵਿਚ ਰਿਲੀਜ਼ ਕੀਤਾ ਗਿਆ ਹੈ, ਜਿਸ ਦਾ ਔਰਤਾਂ ਸਮੇਤ ਲੋਕਾਂ ਪ੍ਰਤੀ ਹਿੰਸਕ ਅਤੇ sexual ਅਪਰਾਧਾਂ ਦਾ ਇਤਿਹਾਸ ਰਿਹਾ ਹੈ।
b-c-conservative-mla-donegal-wilson-announces-decision-to-join-milobars-new-party
Punjabi

ਬੀ.ਸੀ. ਕੰਜ਼ਰਵੇਟਿਵ ਦੀ ਵਿਧਾਇਕਾ Donegal Wilson ਨੇ ਮਿਲੋਬਾਰ ਦੀ ਨਵੀਂ ਪਾਰਟੀ ਜੁਆਇਨ ਕਰਨ ਦਾ ਕੀਤਾ ਐਲਾਨ

ਬੀ.ਸੀ. ਕੰਜ਼ਰਵੇਟਿਵ ਦੇ ਬਾਗੀ ਵਿਧਾਇਕਾਂ ਵਿਚੋਂ ਇੱਕ ਹੋਰ ਵਿਧਾਇਕਾ Donegal Wilson ਨੇ ਪੀਟਰ ਮਿਲੋਬਾਰ ਦੀ ਨਵੀਂ ਪਾਰਟੀ ਨੂੰ ਜੁਆਇੰਨ ਕਰਨ ਦਾ ਐਲਾਨ ਕੀਤਾ ਹੈ, ਜਿਸ ਨਾਲ ਉਹ ਇਸ ਨਵੇਂ ਗਰੁੱਪ ਦੀ 7ਵੀਂ ਵਿਧਾਇਕ ਬਣ ਗਈ ਹੈ।
home-sales-in-b-c-decline-4-7-in-august
Punjabi

ਬੀ.ਸੀ. ’ਚ ਅਗਸਤ ਮਹੀਨੇ ਦੌਰਾਨ ਘਰਾਂ ਦੀ ਵਿਕਰੀ 4.7% ਘਟੀ

ਬੀ.ਸੀ. ਵਿਚ ਅਗਸਤ ਮਹੀਨੇ ਦੌਰਾਨ ਘਰਾਂ ਦੀ ਸਾਲਾਨਾ ਵਿਕਰੀ ਵਿਚ ਗਿਰਾਵਟ ਦਰਜ ਕੀਤੀ ਗਈ ਹੈ। ਸੂਬੇ ਦੀ ਰੀਅਲ ਅਸਟੇਟ ਐਸੋਸੀਏਸ਼ਨ ਮੁਤਾਬਕ, ਪਿਛਲੇ ਮਹੀਨੇ 5,653 ਰਿਹਾਇਸ਼ੀ ਯੂਨਿਟਾਂ ਦੀ ਵਿਕਰੀ ਹੋਈ, ਜੋ ਅਗਸਤ 2025 ਦੇ ਮੁਕਾਬਲੇ 4.7 ਫੀਸਦੀ ਘੱਟ ਅਤੇ ਪਿਛਲੇ 10 ਸਾਲਾਂ ਦੀ ਔਸਤਨ ਨਾਲੋਂ 25.4 ਫੀਸਦੀ ਹੇਠਾਂ ਹੈ।
russia-welcomes-trump-appeal-for-ukraine-to-halt-attacks-on-fuel-facilities
Punjabi

ਰੂਸ ਨੇ ਟਰੰਪ ਦੀ ਯੂਕਰੇਨ ਨੂੰ ਡੀਜ਼ਲ ਸਹੂਲਤਾਂ ’ਤੇ ਹਮਲੇ ਰੋਕਣ ਦੀ ਅਪੀਲ ਦਾ ਸਵਾਗਤ ਕੀਤਾ

ਰੂਸ ਨੇ ਸੋਮਵਾਰ ਨੂੰ ਅਮਰੀਕਾ ਦੇ ਰਾਸ਼ਟਰਪਤੀ ਡੋਨਲਡ ਟਰੰਪ ਵੱਲੋਂ ਯੂਕਰੇਨ ਨੂੰ ਰੂਸ ਦੀਆਂ ਡੀਜ਼ਲ ਉਤਪਾਦਨ ਸਹੂਲਤਾਂ ’ਤੇ ਹਮਲੇ ਰੋਕਣ ਦੀ ਕੀਤੀ ਗਈ ਅਪੀਲ ਦਾ ਸਵਾਗਤ ਕੀਤਾ ਹੈ। ਟਰੰਪ ਨੇ ਐਤਵਾਰ ਨੂੰ ਯੂਕਰੇਨ ਦੇ ਰਾਸ਼ਟਰਪਤੀ ਵੋਲੋਦੀਮੀਰ ਜ਼ੇਲੇਂਸਕੀ ਨੂੰ ਰੂਸ ਦੇ ਡੀਜ਼ਲ ਢਾਂਚੇ ਨੂੰ ਨਿਸ਼ਾਨਾ ਬਣਾਉਣ ਤੋਂ ਰੋਕਣ ਲਈ ਕਿਹਾ ਸੀ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link