15.52C Vancouver
ADS

Aug 7, 2020 3:28 PM -

ਮੈਨੀਟੋਬਾ ਪੋਰਕ ਪਲਾਂਟ ਵਿੱਚ 4 ਹੋਰ ਮੁਲਾਜ਼ਮ ਕੋਵਿਡ-19 ਪੌਜ਼ਿਟਿਵ

Share On
four-more-workers-test-positive-for-covid-19-at-manitoba-pork-plant
A Maple Leaf Foods employee walks past a Maple Leaf sign at the company's meat facility in Toronto on December 15, 2008. The union representing workers at a meat-processing plant in Manitoba says four more employees have tested positive for COVID-19. THE CANADIAN PRESS/Nathan Denette

ਮੈਨੀਟੋਬਾ ਦੇ ਇੱਕ ਮੀਟ ਪ੍ਰੋਸੈਸਿੰਗ ਪਲਾਂਟ ਦੇ ਵਰਕਰਾਂ ਦੀ ਪ੍ਰਤੀਨਿਧਤਾ ਕਰਦੀ ਯੂਨੀਅਨ ਮੁਤਾਬਕ 4 ਮੁਲਾਜ਼ਮਾਂ ਦਾ ਕੋਵਿਡ-19 ਟੈਸਟ ਪੌਜ਼ਿਟਿਵ ਆਇਆ ਹੈ।

ਵੀਕਐਂਡ ਤੋਂ ਬਾਅਦ, ਬਰੈਂਡਨ ਵਿੱਚ ਸਥਿਤ ਮੇਪਲ ਲੀਫ ਪੋਰਕ ਪਲਾਂਟ ਵਿੱਚ 8 ਮੁਲਾਜ਼ਮਾਂ ਦੀ ਕੋਵਿਡ-19 ਤੋਂ ਪ੍ਰਭਾਵਤ ਹੋਣ ਦੀ ਪੁਸ਼ਟੀ ਕੀਤੀ ਗਈ ਹੈ।

ਯੂਨਾਈਟਿਡ ਫੂਡ ਐਂਡ ਕਮਰਸ਼ਲ ਵਰਕਰਜ਼ ਲੋਕਲ 832 ਦੇ ਪ੍ਰੈਜ਼ੀਡੈਂਟ ਜੈੱਫ ਟਰੇਗਰ ਮੁਤਾਬਕ ਹੋਰ ਮਾਮਲੇ ਸਾਹਮਣੇ ਆਉਣ ਦਾ ਅੰਦਾਜ਼ਾ ਹੈ।

2,000 ਵਰਕਰਾਂ ਦੀ ਪ੍ਰਤੀਨਿਧਤਾ ਕਰਦੀ ਯੂਨੀਅਨ ਵਲੋਂ ਸਥਿਤੀ ਕਾਬੂ ਹੋ ਜਾਣ ਤੱਕ ਕੰਪਨੀ ਤੋਂ ਪਲਾਂਟ ਬੰਦ ਕਰਨ ਦੀ ਮੰਗ ਕੀਤੀ ਜਾ ਰਹੀ ਹੈ।

ਮੇਪਲ ਲੀਫ ਦਾ ਕਹਿਣਾ ਕਿ ਕੋਵਿਡ-19 ਦੇ ਸਾਹਮਣੇ ਆਏ ਮਾਮਲੇ ਕੰਮ ਦੀ ਥਾਂ ਤੇ ਫੈਲਾਅ ਕਾਰਨ ਨਹੀਂ ਬਲਕਿ ਕਮਿਊਨਟੀ ਆਊਟਬ੍ਰੇਕ ਦਾ ਹਿੱਸਾ ਹਨ।

ਵੀਰਵਾਰ ਨੂੰ ਸਿਹਤ ਅਧਿਕਾਰੀਆਂ ਵਲੋਂ ਪਲਾਂਟ ਦਾ ਨਿਰੀਖਣ ਕੀਤਾ ਗਿਆ ਜਿਸ ਤੋਂ ਬਾਅਦ ਕੰਪਨੀ ਨੂੰ ਆਪਣਾ ਕੰਮ ਜਾਰੀ ਰੱਖਣ ਦੀ ਮਨਜ਼ੂਰੀ ਦੇ ਦਿੱਤੀ ਗਈ ਹੈ।


Latest news

nikki-sharmas-demand-from-meta-canadian-children-deserve-the-same-online-protection-as-kids-in-the-us
Punjabi

ਮੈਟਾ ਨੂੰ ਨਿੱਕੀ ਸ਼ਰਮਾ ਦੀ ਦੋ-ਟੂਕ ਮੰਗ, ‘ਕੈਨੇਡੀਅਨ ਬੱਚਿਆਂ ਨੂੰ ਵੀ ਮਿਲੇ US ਵਰਗੀ ਸੁਰੱਖਿਆ’

ਬੀ.ਸੀ. ਦੀ ਅਟਾਰਨੀ ਜਨਰਲ ਨਿੱਕੀ ਸ਼ਰਮਾ ਨੇ ਮੈਟਾ ਨੂੰ ਅਮਰੀਕਾ ਵਿਚ ਬੱਚਿਆਂ ਦੀ ਔਨਲਾਈਨ ਸੁਰੱਖਿਆ ਨੂੰ ਲੈ ਕੇ ਚੁੱਕੇ ਗਏ ਕਦਮ ਦੀ ਤਰਜ 'ਤੇ ਕੈਨੇਡਾ ਵਿਚ ਵੀ ਇਹ ਸੁਰੱਖਿਆ ਉਪਾਅ ਲਾਗੂ ਕਰਨ ਦੀ ਮੰਗ ਕੀਤੀ ਹੈ। ਉਨ੍ਹਾਂ ਸੋਮਵਾਰ ਨੂੰ ਬਿਆਨ ਵਿਚ ਕਿਹਾ ਕਿ ਕੈਨੇਡੀਅਨ ਬੱਚੇ ਵੀ ਅਮਰੀਕੀ ਬੱਚਿਆਂ ਵਾਂਗ ਬਰਾਬਰ ਔਨਲਾਈਨ ਸੁਰੱਖਿਆ ਦੇ ਹੱਕਦਾਰ ਹਨ।
nepal-tibet-flood-death-toll-rises-to-955-over-3-900-still-missing
Punjabi

ਨੇਪਾਲ-ਤਿੱਬਤ ਹੜ੍ਹ ’ਚ ਮੌਤਾਂ ਦੀ ਗਿਣਤੀ ਹੋਈ955, 3,900 ਤੋਂ ਵੱਧ ਲਾਪਤਾ

ਨੇਪਾਲ ਅਤੇ ਤਿੱਬਤ ਵਿੱਚ 26 ਅਗਸਤ ਨੂੰ ਆਏ ਹੜ੍ਹਾਂ ਕਾਰਨ ਮਰਨ ਵਾਲਿਆਂ ਦੀ ਗਿਣਤੀ 955 ਹੋ ਗਈ ਹੈ। ਇਕੱਲੇ ਨੇਪਾਲ ਵਿੱਚ 939 ਮੌਤਾਂ ਹੋਈਆਂ ਹਨ, ਜਦੋਂ ਕਿ ਤਿੱਬਤ ਵਿੱਚ ਮਰਨ ਵਾਲਿਆਂ ਦੀ ਗਿਣਤੀ 16 ਤੱਕ ਪਹੁੰਚ ਗਈ ਹੈ। 3,900 ਤੋਂ ਵੱਧ ਲੋਕ ਅਜੇ ਵੀ ਲਾਪਤਾ ਹਨ।
bank-of-canada-expected-to-hold-interest-rate-at-2-25-rate-hikes-possible-in-2027
Punjabi

ਬੈਂਕ ਆਫ ਕੈਨੇਡਾ ਵੱਲੋਂ ਵਿਆਜ ਦਰ 2.25% ’ਤੇ ਰੱਖਣ ਦੀ ਉਮੀਦ, 2027 ’ਚ ਵਧ ਸਕਦੀਆਂ ਹਨ ਦਰਾਂ

ਕੈਨੇਡਾ ਦਾ ਸੈਂਟਰਲ ਬੈਂਕ ਬੁੱਧਵਾਰ ਨੂੰ ਹੋਣ ਵਾਲੀ ਆਪਣੀ ਅਹਿਮ ਮੀਟਿੰਗ ਵਿਚ ਬੈਂਚਮਾਰਕ ਇੰਟਰਸਟ ਰੇਟ 2.25 ਫ਼ੀਸਦੀ 'ਤੇ ਸਥਿਰ ਰੱਖ ਸਕਦਾ ਹੈ, ਜੋ ਕਿ ਲਗਾਤਾਰ ਸੱਤਵੀਂ ਵਾਰ ਅਜਿਹਾ ਹੋਵੇਗਾ। ਵਿੱਤੀ ਬਾਜ਼ਾਰ ਅਤੇ ਆਰਥਿਕ ਮਾਹਰ ਦਾ ਮੰਨਣਾ ਹੈ ਕਿ ਬੈਂਕ ਔਫ ਕੈਨੇਡਾ ਫਿਲਹਾਲ ਮੌਜੂਦਾ ਚੱਲ ਰਹੇ ਹਾਲਤ 'ਤੇ ਨੇੜਿਓਂ ਨਜ਼ਰ ਰੱਖਣ ਦੀ ਪਾਲਿਸੀ ਅਪਣਾਏਗਾ।
trump-warns-canada-over-venezuela-oil-deal-signals-u-s-may-no-longer-need-canadian-crude
Punjabi

ਅਮਰੀਕਾ-ਵੈਨੇਜ਼ੁਏਲਾ ਤੇਲ ਡੀਲ ਨੂੰ ਲੈ ਕੇ ਟਰੰਪ ਦੀ ਕੈਨੇਡਾ ਨੂੰ ਚੇਤਾਵਨੀ, ਕਿਹਾ- ਭਵਿੱਖ ’ਚ ਨਹੀਂ ਪਵੇਗੀ ਕੱਚੇ ਤੇਲ ਦੀ ਲੋੜ

ਕੈਨੇਡਾ ਖਿਲਾਫ ਅਮਰੀਕੀ ਰਾਸ਼ਟਰਪਤੀ ਡੌਨਲਡ ਟਰੰਪ ਦੇ ਹਮਲੇ ਜਾਰੀ ਹਨ। ਉਨ੍ਹਾਂ ਵੈਨੇਜ਼ੁਏਲਾ ਨਾਲ ਕੀਤੇ 65 ਬਿਲੀਅਨ ਬੈਰਲ ਦੇ ਤੇਲ ਸਮਝੌਤੇ ਨੂੰ ਔਟਵਾ ਲਈ ਸਿੱਧੀ ਚੇਤਾਵਨੀ ਦੱਸਿਆ ਹੈ ਅਤੇ ਸੰਕੇਤ ਦਿੱਤਾ ਕਿ ਭਵਿੱਖ ਵਿਚ ਅਮਰੀਕਾ ਨੂੰ ਕੈਨੇਡਾ ਦੇ ਕੱਚੇ ਤੇਲ ਦੀ ਲੋੜ ਨਹੀਂ ਪਵੇਗੀ।
b-c-ndp-mla-and-indigenous-leader-joan-philip-dies-at-74-vancouver-strathcona-seat-vacant
Punjabi

ਜੋਨ ਫਿਲਿਪ ਦਾ 74 ਸਾਲ ਦੀ ਉਮਰ ’ਚ ਦਿਹਾਂਤ, ਵੈਨਕੂਵਰ-ਸਟ੍ਰੈਥਕੋਨਾ ਸੀਟ ਖਾਲੀ

ਬੀ.ਸੀ. ਐਨ.ਡੀ.ਪੀ. ਦੀ ਵਿਧਾਇਕ ਅਤੇ ਪ੍ਰਮੁੱਖ Indigenous ਆਗੂ ਜੋਨ ਫਿਲਿਪ ਦਾ 74 ਸਾਲ ਦੀ ਉਮਰ ਵਿਚ ਦਿਹਾਂਤ ਹੋ ਗਿਆ ਹੈ। ਉਹ ਵੈਨਕੂਵਰ-ਸਟ੍ਰੈਥਕੋਨਾ ਦੀ ਨੁਮਾਇੰਦਗੀ ਕਰ ਰਹੇ ਸਨ।ਯੂਨੀਅਨ ਔਫ ਬੀ.ਸੀ. ਇੰਡੀਅਨ ਚੀਫ਼ਸ ਮੁਤਾਬਕ, ਫਿਲਿਪ ਨੇ ਸ਼ੁੱਕਰਵਾਰ ਦੁਪਹਿਰ ਨੂੰ ਹਸਪਤਾਲ ਵਿਚ ਪਰਿਵਾਰ ਦੀ ਮੌਜੂਦਗੀ ਵਿਚ ਆਖਰੀ ਸਾਹ ਲਏ। ਉਹ ਪਿਛਲੇ ਕੁਝ ਸਮੇਂ ਤੋਂ ਗੰਭੀਰ ਬੀਮਾਰੀ ਨਾਲ ਜੂਝ ਰਹੇ ਸਨ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link