17.38C Vancouver
ADS

Mar 1, 2020 2:09 AM -

ਕੈਨੇਡਾ ਵਿੱਚ ਕੋਵਿਡ-19 ਦੇ ਚਾਰ ਨਵੇਂ ਮਰੀਜ਼, ਅਮਰੀਕਾ ਵਿੱਚ ਵਾਇਰਸ ਕਾਰਣ ਪਹਿਲੀ ਮੌਤ

Share On
four-new-covid-19-cases-in-canada-first-death-in-the-u-s
Four new COVID-19 cases in Canada, first death in the U.S./ The Canadian Press

ਅੱਜ ਕੈਨੇਡਾ ਵਿੱਚ ਕੋਰੋਨਾਵਾਇਰਸ (ਕੋਵਿਡ 19) ਦੇ ਚਾਰ ਨਵੇਂ ਮਾਮਲੇ ਸਾਹਮਣੇ ਆਉਣ ਤੋਂ ਬਾਅਦ, ਕਨੇਡਾ ਵਿੱਚ ਇਸ ਵਾਇਰਸ ਨਾਲ ਪੀੜਿਤ ਮਰੀਜ਼ਾਂ ਦੀ ਕੁੱਲ ਗਿਣਤੀ 20 ਹੋ ਗਈ ਹੈ।

ਅੱਜ ਸਾਹਮਣੇ ਆਏ ਚਾਰ ਮਾਮਲਿਆਂ ਵਿੱਚੋਂ ਤਿੰਨ ਗ੍ਰੇਟਰ ਟਾਰਾਂਟੋ ਏਰੀਆ ਵਿੱਚ ਹਨ ਅਤੇ ਇੱਕ ਵੈਨਕੂਵਰ ਵਿੱਚ ਹੈ।

ਇਸ ਤੋਂ ਅਲਾਵਾ ਅਮਰੀਕਾ ਵਿੱਚ ਅੱਜ ਇਸ ਵਾਇਰਸ ਕਾਰਣ ਪਹਿਲੀ ਮੌਤ ਦਾ ਐਲਾਨ ਕੀਤਾ ਗਿਆ।

ਵਾਸ਼ਿੰਗਟਨ ਸਟੇਟ ਦੇ ਸਿਹਤ ਅਧਿਕਾਰੀਆਂ ਮੁਤਾਬਿਕ ਮਾਰੇ ਗਏ ਆਦਮੀ ਦੀ ਉਮਰ 50 ਤੋਂ 60 ਸਾਲ ਵਿੱਚ ਸੀ।

ਇਸ ਖ਼ਬਰ ਤੋਂ ਬਾਅਦ ਰਾਜ ਵਿੱਚ ਐਮਰਜੰਸੀ ਘੋਸ਼ਿਤ ਕਰ ਦਿੱਤੀ ਗਈ ਹੈ।

ਟਾਰਾਂਟੋ ਇਲਾਕੇ ਦੇ ਸਿਹਤ ਅਧਿਕਾਰੀਆਂ ਮੁਤਾਬਿਕ ਤਿੰਨਾਂ ਵਿੱਚੋਂ ਇੱਕ ਮਰੀਜ਼ ਇਰਾਨ ਤੋਂ ਪੀਅਰਸਨ ਏਅਰਪੋਰਟ, ਕਤਰ ਅਤੇ ਕੋਪੇਨਹੇਗਨ ਵਿੱਚ ਟਰਾਂਸਫਰ ਤੋਂ ਬਾਅਦ ਪਹੁੰਚੀ ਸੀ ਅਤੇ ਉਸ ਨੇ ਸਫ਼ਰ ਦੌਰਾਨ ਮਾਸਕ ਨਹੀਂ ਪਹਿਨਿਆ ਸੀ।

ਅਧਿਕਾਰੀਆਂ ਵੱਲੋਂ ਪਿੱਛਲੇ ਬੁੱਧਵਾਰ ਦੀਆਂ ਫਲਾਈਟਾਂ ਏ.ਸੀ. 883, ਕਿਉ.ਆਰ. 163 ਅਤੇ ਕਿਉ.ਆਰ. 484 ਦੀਆਂ ਬਿਜ਼ਨੈੱਸ ਕਲਾਸ ਸਵਾਰੀਆਂ ਨੂੰ ਸਤਰਕ ਕੀਤਾ ਜਾ ਰਿਹਾ ਹੈ।

ਇਹ ਔਰਤ ਫਲਾਈਟ ਤੋਂ ਬਾਅਦ ਗੋ ਬੱਸ 40 ਵਿੱਚ ਵੀ ਦੁਪਹਿਰ 3.55 ਵਜੇ ਸਵਾਰ ਹੋਈ ਸੀ।

Latest news

canada-eu-to-forge-a-new-strategic-partnership-geneviève-tuts
Punjabi

ਕੈਨੇਡਾ-ਯੂਰਪੀ ਯੂਨੀਅਨ ਵਿਚਾਲੇ ਬਣੇਗੀ ਨਵੀਂ ਰਣਨੀਤਕ ਸਾਂਝੇਦਾਰੀ : Geneviève Tuts

ਕੈਨੇਡਾ ਵਿਚ ਯੂਰਪੀ ਯੂਨੀਅਨ ਦੀ ਰਾਜਦੂਤ Geneviève Tuts ਨੇ ਖੁਲਾਸਾ ਕੀਤਾ ਹੈ ਕਿ ਈ. ਯੂ. ਅਤੇ ਔਟਵਾ ਵਿਚਕਾਰ ਇੱਕ ਬੇਮਿਸਾਲ ਰਣਨੀਤਕ ਭਾਈਵਾਲੀ ਹੋਣ ਜਾ ਰਹੀ ਹੈ। ਇਹ ਬਿਆਨ ਪ੍ਰਧਾਨ ਮੰਤਰੀ ਮਾਰਕ ਕਾਰਨੀ ਵੱਲੋਂ ਅਗਲੇ ਹਫ਼ਤੇ ਫਰਾਂਸ ਦੇ ਸਟ੍ਰਾਸਬਰਗ ਵਿਖੇ ਯੂਰਪੀਅਨ ਪਾਰਲੀਮੈਂਟ ਨੂੰ ਸੰਬੋਧਨ ਕਰਨ ਤੋਂ ਠੀਕ ਪਹਿਲਾਂ ਆਇਆ ਹੈ, ਜਿੱਥੇ ਉਹ ਇੱਕ ਗੈਰ-ਯੂਰਪੀਅਨ ਲੀਡਰ ਵਜੋਂ ਮਿਲੇ ਵਿਸ਼ੇਸ਼ ਸੱਦੇ 'ਤੇ ਪਹੁੰਚ ਰਹੇ ਹਨ।
bc-forestry-sector-urges-urgent-action-writes-to-premier-eby
Punjabi

ਬੀ.ਸੀ. ਦੇ ਫੋਰੈਸਟਰੀ ਸੈਕਟਰ ਲਈ ਤੁਰੰਤ ਕਦਮ ਚੁੱਕਣ ਦੀ ਮੰਗ, ਪ੍ਰੀਮੀਅਰ ਈਬੀ ਨੂੰ ਲਿਖੀ ਚਿੱਠੀ

ਬੀ.ਸੀ. ਦੇ ਜੰਗਲਾਤ ਖੇਤਰ ਨਾਲ ਜੁੜੀਆਂ ਪ੍ਰਮੁੱਖ ਜਥੇਬੰਦੀਆਂ ਨੇ ਪ੍ਰੀਮੀਅਰ ਡੇਵਿਡ ਈਬੀ ਨੂੰ ਇੱਕ ਚਿੱਠੀ ਲਿਖ ਕੇ ਸੂਬੇ ਦੇ ਜੰਗਲਾਤ ਉਦਯੋਗ ਲਈ ਤੁਰੰਤ ਕਦਮ ਚੁੱਕਣ ਦੀ ਮੰਗ ਕੀਤੀ ਹੈ। ਬੀਸੀ ਕੌਂਸਲ ਆਫ਼ ਫਾਰੈਸਟ ਇੰਡਸਟਰੀਜ਼, ਬੀਸੀ ਵੁੱਡ ਅਤੇ ਯੂਨਾਈਟਿਡ ਸਟੀਲਵਰਕਰਜ਼ ਵਲੋਂ ਸਾਂਝੇ ਤੌਰ 'ਤੇ ਇਸ ਮਹੀਨੇ ਸੂਬਾ ਸਰਕਾਰ ਨੂੰ ਲਿਖੀ ਗਈ ਇਸ ਚਿੱਠੀ ਵਿਚ ਪ੍ਰੀਮੀਅਰ ਦੀ ਅਗਵਾਈ ਵਿਚ Forestry Crisis Action Group ਦਾ ਗਠਨ ਕਰਨ ਦੀ ਅਪੀਲ ਕੀਤੀ ਗਈ ਹੈ।
canada-eases-study-rules-for-temporary-foreign-workers-allows-up-to-6-months-of-study-without-permit
Punjabi

ਕੈਨੇਡਾ 'ਚ ਅਸਥਾਈ ਵਿਦੇਸ਼ੀ ਕਾਮਿਆਂ ਨੂੰ ਵੱਡੀ ਰਾਹਤ, ਬਿਨਾਂ ਸਟੱਡੀ ਪਰਮਿਟ 6 ਮਹੀਨੇ ਤੱਕ ਪੜ੍ਹਾਈ ਦੀ ਇਜਾਜ਼ਤ

ਕੈਨੇਡਾ ਸਰਕਾਰ ਨੇ ਦੇਸ਼ ਵਿਚ ਪਹਿਲਾਂ ਤੋਂ ਮੌਜੂਦ ਅਸਥਾਈ ਵਿਦੇਸ਼ੀ ਕਾਮਿਆਂ ਲਈ ਇੱਕ ਵੱਡੀ ਰਾਹਤ ਦਾ ਐਲਾਨ ਕੀਤਾ ਹੈ, ਜਿਸ ਤਹਿਤ ਉਹ ਬਿਨਾਂ ਸਟੱਡੀ ਪਰਮਿਟ ਅਪਲਾਈ ਕੀਤੇ 6 ਮਹੀਨਿਆਂ ਤੱਕ ਪੜ੍ਹਾਈ ਜਾਂ ਕੋਈ ਸ਼ੌਰਟ-ਟਰਮ ਕੋਰਸ ਕਰ ਸਕਦੇ ਹਨ। IRCC ਮੁਤਾਬਕ, ਇਹ ਅਸਥਾਈ ਛੋਟ ਖ਼ਾਸ ਤੌਰ 'ਤੇ ਨਰਸਾਂ, ਪ੍ਰਯੋਗਸ਼ਾਲਾ ਤਕਨੀਸ਼ੀਅਨ ਅਤੇ ਡਿਮਾਂਡ ਵਾਲੇ ਵੱਖ-ਵੱਖ ਹੁਨਰਮੰਦ ਪੇਸ਼ੇਵਰਾਂ ਨੂੰ ਧਿਆਨ ਵਿਚ ਰੱਖ ਕੇ ਲਿਆਂਦੀ ਗਈ ਹੈ।
tariff-war-could-push-up-prices-at-canadian-retail-stores
Punjabi

ਟੈਰਿਫ ਵਾਰ ਦਾ ਅਸਰ: ਕੈਨੇਡਾ ਦੇ ਰਿਟੇਲ ਸਟੋਰਾਂ ’ਤੇ ਵਧ ਸਕਦੀਆਂ ਨੇ ਕੀਮਤਾਂ

ਕੈਨੇਡਾ ਦੇ ਰਿਟੇਲ ਸਟੋਰਾਂ 'ਤੇ ਟੈਰਿਫ ਵਾਰ ਕਾਰਨ ਕੀਮਤਾਂ ਵਿਚ ਵਾਧਾ ਦੇਖਣ ਨੂੰ ਮਿਲ ਸਕਦਾ ਹੈ, ਹਾਲਾਂਕਿ, ਸਟੋਰਾਂ ਕੋਲ ਅਜੇ ਪਹਿਲਾਂ ਤੋਂ ਮੌਜੂਦ inventory ਨੂੰ ਖ਼ਤਮ ਕਰਨ ਅਤੇ ਨਵੇਂ ਟੈਰਿਫ ਵਾਲਾ ਸਾਮਾਨ ਮੰਗਵਾਉਣ ਵਿਚ ਕੁਝ ਸਮਾਂ ਲੱਗੇਗਾ।
85-year-old-man-killed-by-stray-bullet-in-burnaby-apartment
Punjabi

ਬਰਨਬੀ ਵਿੱਚ Stray Bullet ਲੱਗਣ ਕਾਰਨ 85 ਸਾਲਾ ਬਜ਼ੁਰਗ ਦੀ ਮੌਤ

ਬਰਨਬੀ ਵਿੱਚ ਇੱਕ ਘਰ ਦੇ ਅੰਦਰ 85 ਸਾਲਾ ਬਜ਼ੁਰਗ ਦੀ ਇੱਕ stray bullet ਲੱਗਣ ਕਾਰਨ ਮੌਤ ਹੋ ਗਈ।ਇੰਟੈਗ੍ਰੇਟਿਡ ਹੋਮੀਸਾਈਡ ਇਨਵੈਸਟੀਗੇਸ਼ਨ ਟੀਮ ਮੁਤਾਬਕ, ਮ੍ਰਿਤਕ ਦੀ ਬੌਡੀ 30 ਅਗਸਤ ਨੂੰ ਕਿੰਗਸਵੇ ਦੇ 7400 ਬਲਾਕ ਵਿਚ ਸਥਿਤ ਉਸ ਦੇ apartment ਵਿਚੋਂ ਮਿਲੀ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link