16.65C Vancouver
ADS

Jan 26, 2022 8:23 PM - The Canadian Press

ਰਿਚਮੰਡ 'ਚ ਡੁਪਲੈਕਸ 'ਚ 4 ਲੋਕਾਂ ਦੀ ਮੌਤ; ਆਈ.ਹਿੱਟ ਕਰ ਰਹੀ ਜਾਂਚ

Share On
four-people-found-dead-at-home-in-richmond-b-c
Police say four people were found dead at a home in Richmond, B.C., in what they describe as a targeted shooting. (Photo - IHIT/Twitter)

ਰਿਚਮੰਡ 'ਚ ਇੱਕ ਡੁਪਲੈਕਸ 'ਚ ਗੋਲੀਬਾਰੀ ਦੀ ਭਿਆਨਕ ਘਟਨਾ ਵਾਪਰੀ ਹੈ।

ਘਟਨਾ 'ਚ 4 ਲੋਕਾਂ ਦੀ ਮੌਤ ਹੋ ਗਈ ਹੈ।

ਆਰ.ਸੀ.ਐਮ.ਪੀ. ਵੱਲੋਂ ਇਸ ਘਟਨਾ ਨੂੰ 'ਸੀਰੀਅਸ ਇਨਸੀਡੈਂਟ' ਦੱਸਿਆ ਗਿਆ ਹੈ।

ਘਟਨਾ ਤੋਂ ਬਾਅਦ ਇੰਟੈਗ੍ਰੇਟਿਡ ਹੋਮੀਸਾਈਡ ਇਨਵੈਸਟੀਗੇਸ਼ਨ ਟੀਮ ਯਾਨੀ ਕਿ ਆਈ.ਹਿਟ ਨੂੰ ਮੌਕੇ 'ਤੇ ਸੱਦਿਆ ਗਿਆ ਹੈ।

ਘਟਨਾ ਕਿਵੇਂ ਵਾਪਰੀ ਇਸ ਸੰਬੰਧੀ ਬਹੁਤੀ ਜਾਣਕਾਰੀ ਸਾਂਝੀ ਨਹੀਂ ਕੀਤੀ ਗਈ ਹੈ।

ਅਫਸਰਾਂ ਨੂੰ ਮੰਗਲਵਾਰ ਰਾਤ ਆਲਡਰਬ੍ਰਿਜ ਵੇਅ ਦੇ ਉੱਤਰ ਵਿੱਚ ਗਾਰਡਨ ਸਿਟੀ ਰੋਡ ਕੋਲ ਸੱਦਿਆ ਗਿਆ ਸੀ।

ਘਟਨਾ ਤੋਂ ਬਾਅਦ ਪੁਲਿਸ ਦੀ ਜਾਂਚ ਦੌਰਾਨ ਇਲਾਕੇ 'ਚ ਆਵਾਜਾਈ ਪ੍ਰਭਾਵਿਤ ਹੋਈ ਸੀ।

ਆਈ.ਹਿਟ ਵੱਲੋਂ ਬੁੱਧਵਾਰ ਸਵੇਰੇ ਕਰੀਬ 11 ਵਜੇ ਇੱਕ ਟਵੀਟ ਕਰ ਜਾਣਕਾਰੀ ਸਾਂਝੀ ਕੀਤੀ ਗਈ ਕਿ ਘਟਨਾ 'ਚ 4 ਲੋਕਾਂ ਦੀ ਮੌਤ ਹੋ ਗਈ ਹੈ ਅਤੇ ਮੌਕੇ 'ਤੇ ਸਬੂਤ ਇਕੱਤਰ ਕਰਨ ਦੀ ਕੋਸ਼ਿਸ਼ ਜਾਰੀ ਹੈ।

ਪੀੜਤਾਂ ਦੀ ਪਛਾਣ ਸਾਂਝੀ ਨਹੀਂ ਕੀਤੀ ਗਈ ਹੈ ਪਰ ਜਾਣਕਾਰੀ ਦਿੱਤੀ ਗਈ ਹੈ ਕਿ ਸ਼ੁਰੂਆਤੀ ਜਾਂਚ ਵਿੱਚ ਮੰਨਿਆ ਜਾ ਰਿਹਾ ਹੈ ਕਿ ਇਹ ਇੱਕ-ਦੂਜੇ ਨੂੰ ਜਾਣਦੇ ਸਨ।

Latest news

charges-approved-following-break-in-to-chinatown-business
Punjabi

ਸ਼ੀਸ਼ਾ ਤੋੜ ਕੇ ਕਾਰੋਬਾਰੀ ਇਮਾਰਤ 'ਚ ਦਾਖਲ ਹੋਣ ਵਾਲੇ ਨੂੰ ਪੁਲਿਸ ਨੇ ਕੀਤਾ ਗ੍ਰਿਫ਼ਤਾਰ

ਵੈਨਕੂਵਰ ਪੁਲਿਸ ਵੱਲੋਂ ਲੰਘੇ ਕੱਲ੍ਹ ਇਕ ਸ਼ੱਕੀ ਨੂੰ ਗ੍ਰਿਫ਼ਤਾਰ ਕੀਤੇ ਜਾਣ ਮਗਰੋਂ ਉਸ 'ਤੇ ਬਰੇਕ ਐਂਡ ਐਂਟਰ ਦੇ ਚਾਰਜਸ ਤੈਅ ਹੋਏ ਹਨ। ਸਵੇਰੇ 7 ਵਜੇ ਤੋਂ ਬਾਅਦ ਵੈਨਕੂਵਰ ਪੁਲਿਸ ਵਿਭਾਗ ਨੇ ਜਾਰਜੀਆ ਸਟਰੀਟ ਐਂਡ ਗੋਰ ਐਵੇਨਿਊ ਦੇ ਕੋਲ ਇਕ ਬਿਜ਼ਨਸ 'ਚ ਖਿੜਕੀ ਟੁੱਟੇ ਹੋਣ ਦੀ ਸੂਚਨਾ ਮਗਰੋਂ ਮੌਕੇ 'ਤੇ ਪਹੁੰਚ ਕੇ ਇਮਾਰਤ ਦੀ ਤਲਾਸ਼ੀ ਲਈ।ਇਕ ਕਰਮਚਾਰੀ ਨੇ ਦੱਸਿਆ ਕਿ ਉਸ ਨੇ ਇਕ ਵਿਅਕਤੀ ਨੂੰ ਖਿੜਕੀ ਤੋੜ ਕੇ ਅੰਦਰ ਦਾਖਲ ਹੁੰਦਿਆਂ ਦੇਖਿਆ ਸੀ। ਵੀਡੀਓ ਫੁਟੇਜ ਦੇਖਣ ਮਗਰੋਂ ਪੁਲਿਸ ਨੂੰ ਲੱਗਾ ਕਿ ਸ਼ੱਕੀ ਅਜੇ ਵੀ ਅੰਦਰ ਹੀ ਹੈ। ਇਸ ਮਗਰੋਂ ਸ਼ੱਕੀ ਨੂੰ ਭਾਲ ਕੇ ਬਿਨਾਂ ਕਿਸੇ ਘਟਨਾ ਦੇ ਗ੍ਰਿਫ਼ਤਾਰ ਕਰ ਲਿਆ। 28 ਸਾਲਾ ਰੇਮੰਡ ਚੈਨ 'ਤੇ ਬਰੇਕ ਐਂਡ ਐਂਟਰ ਦੇ ਚਾਰਜਸ ਲਾਏ ਗਏ ਹਨ।
b-c-wildfire-official-warns-of-arson-risk-as-major-fires-intensify
Punjabi

ਬੀ.ਸੀ. ਵਿੱਚ ਵਾਈਲਡਫਾਇਰ ਦੀ ਸਥਿਤੀ ਗੰਭੀਰ, ਜਾਣਬੁੱਝ ਕੇ ਅੱਗ ਲਗਾਉਣ ਵਾਲਿਆਂ ਨੂੰ ਦਿੱਤੀ ਚਿਤਾਵਨੀ

ਬੀ.ਸੀ. ਵਾਈਲਡਫਾਇਰ ਸਰਵਿਸ ਦੇ ਨਿਰਦੇਸ਼ਕ ਕਲਿਫ ਚੈਪਮੈਨ ਨੇ ਸੂਬੇ ਵਿਚ ਵਾਈਲਡਫਾਇਰ ਦੇ ਮੌਜੂਦਾ ਹਾਲਾਤ 'ਤੇ ਚਿੰਤਾ ਜਤਾਉਂਦਿਆਂ ਜਾਣਬੁੱਝ ਕੇ ਲਗਾਈ ਜਾਣ ਵਾਲੀ ਅੱਗ ਨੂੰ ਲੈ ਕੇ ਚਿਤਾਵਨੀ ਦਿੱਤੀ ਹੈ। ਉਨ੍ਹਾਂ ਅੱਜ ਜੰਗਲਾਤ ਮੰਤਰੀ ਰਵੀ ਪਰਮਾਰ ਅਤੇ Eਐਮਰਜੈਂਸੀ ਪ੍ਰਬੰਧਨ ਮੰਤਰੀ ਕੈਲੀ ਗ੍ਰੀਨ ਨਾਲ ਪ੍ਰੈਸ ਕਾਨਫਰੰਸ ਵਿਚ ਸ਼ਾਮਲ ਹੁੰਦਿਆਂ ਕਿਹਾ ਕਿ ਉਨ੍ਹਾਂ ਦਾ ਡਿਪਾਰਟਮੈਂਟ ਕਿਸੇ ਵੀ ਸ਼ੱਕੀ ਅੱਗ ਦੀ ਜਾਂਚ ਲਈ ਆਰ.ਸੀ.ਐੱਮ.ਪੀ. ਨਾਲ ਮਿਲ ਕੇ ਕੰਮ ਕਰ ਰਿਹਾ ਹੈ ਅਤੇ ਕ੍ਰਾਈਮ Stoppers ਨਾਲ ਵੀ ਹੱਥ ਮਿਲਾਇਆ ਗਿਆ ਹੈ।
more-than-29-000-canadians-sign-petition-calling-for-removal-of-u-s-ambassador-pete-hoekstra
Punjabi

29,000 ਤੋਂ ਵੱਧ ਕੈਨੇਡੀਅਨਾਂ ਨੇ ਅਮਰੀਕੀ ਰਾਜਦੂਤ ਨੂੰ ਹਟਾਉਣ ਦੀ ਮੰਗ ਵਾਲੀ ਪਟੀਸ਼ਨ ’ਤੇ ਕੀਤੇ ਦਸਤਖਤ

ਕੈਨੇਡਾ ਦੀ ਰਾਜਨੀਤੀ ਵਿਚ ਦਖਲ ਦੇਣ ਅਤੇ ਵਿਵਾਦਪੂਰਨ ਬਿਆਨਬਾਜ਼ੀ ਦੇ ਦੋਸ਼ਾਂ ਤਹਿਤ ਅਮਰੀਕੀ ਰਾਜਦੂਤ ਪੀਟ ਹੋਇਕਸਟਰਾ ਨੂੰ ਹਟਾਉਣ ਲਈ 29,000 ਤੋਂ ਵੱਧ ਕੈਨੇਡੀਅਨ ਨਾਗਰਿਕਾਂ ਨੇ ਇੱਕ ਔਨਲਾਈਨ ਪਟੀਸ਼ਨ 'ਤੇ ਦਸਤਖਤ ਕੀਤੇ ਹਨ, ਜਿਸ ਨੂੰ ਇਸੇ ਫਾਲ ਵਿਚ ਗ੍ਰੀਨ ਪਾਰਟੀ ਦੀ ਲੀਡਰ ਐਲਿਜ਼ਾਬੈਥ ਮੇਅ ਵਲੋਂ ਹਾਊਸ ਔਫ਼ ਕਾਮਨਜ਼ ਵਿਚ ਪੇਸ਼ ਕੀਤੇ ਜਾਣ ਦੀ ਉਮੀਦ ਹੈ।
b-c-man-charged-after-police-find-more-than-14-000-child-exploitation-images-and-videos
Punjabi

ਸਰੀ 'ਚ 37 ਸਾਲਾ ਮੁਲਜ਼ਮ ਨੂੰ ਬੱਚਿਆਂ ਦੇ ਗਲਤ ਵੀਡੀਓ ਅਤੇ ਤਸਵੀਰਾਂ ਰੱਖਣ ਦੇ ਮਾਮਲੇ 'ਚ ਕੀਤਾ ਗਿਆ ਚਾਰਜ

ਸਰੀ ਵਿਚ ਇੱਕ 37 ਸਾਲਾ ਮੁਲਜ਼ਮ ਨੂੰ ਬੱਚਿਆਂ ਦੇ 14,000 ਦੇ ਕਰੀਬ ਗਲਤ ਵੀਡੀਓ ਅਤੇ ਤਸਵੀਰਾਂ ਰੱਖਣ ਦੇ ਮਾਮਲੇ ਵਿਚ ਚਾਰਜ ਕੀਤਾ ਗਿਆ ਹੈ। ਸਰੀ ਪੁਲਿਸ ਸਰਵਿਸ ਮੁਤਾਬਕ, ਉਨ੍ਹਾਂ ਨੂੰ ਇੱਕ ਸ਼ੱਕੀ ਕੋਲ ਬੱਚਿਆਂ ਦੇ ਜਿਨਸੀ ਸ਼ੋਸ਼ਣ ਸੰਬੰਧੀ ਸਮੱਗਰੀ ਹੋਣ ਦੀ ਗੁਪਤ ਸੂਚਨਾ ਮਿਲੀ ਸੀ, ਜਿਸ ਦੇ ਆਧਾਰ 'ਤੇ ਇਹ ਜਾਂਚ ਮਈ 2025 ਵਿਚ ਸ਼ੁਰੂ ਹੋਈ ਸੀ।
canada-u-s-trade-talks-enter-final-stage-as-possible-deal-takes-shape
Punjabi

ਕੈਨੇਡਾ-ਅਮਰੀਕਾ ਵਿਚਾਲੇ ਸੰਭਾਵੀ ਟਰੇਡ ਡੀਲ 'ਤੇ ਆਖਰੀ ਦੌਰ ਦੀ ਗੱਲਬਾਤ

ਕੈਨੇਡਾ-ਅਮਰੀਕਾ ਵਪਾਰ ਮੰਤਰੀ ਡੋਮਿਨਿਕ ਲੇਬਲੈਂਕ ਅਤੇ ਉਨ੍ਹਾਂ ਦੇ ਅਮਰੀਕੀ ਹਮਰੁਤਬਾ ਜੈਮੀਸਨ ਗ੍ਰੀਰ ਵਲੋਂ ਸੋਮਵਾਰ ਤੱਕ ਟਰੰਪ ਕੋਲ ਸੰਭਾਵੀ ਡੀਲ ਦੀ ਰੂਪ-ਰੇਖਾ ਪੇਸ਼ ਕੀਤੀ ਜਾ ਸਕਦੀ ਹੈ। ਇਹ ਕਦਮ 19 ਅਗਸਤ ਤੋਂ ਕੈਨੇਡੀਅਨ ਨਿਰਯਾਤ 'ਤੇ ਲੱਗਣ ਵਾਲੇ 50 ਫ਼ੀਸਦੀ ਨਵੇਂ ਟੈਰਿਫਸ ਤੋਂ ਬਚਣ ਲਈ ਦੋਵਾਂ ਦੇਸ਼ਾਂ ਵਿਚਾਲੇ ਚੱਲ ਰਹੀ ਆਖਰੀ ਦੌਰ ਦੀ ਗੱਲਬਾਤ ਦਾ ਹਿੱਸਾ ਹੈ।
ADS

Related News

post card alt

ਸ਼ੀਸ਼ਾ ਤੋੜ ਕੇ ਕਾਰੋਬਾਰੀ ਇਮਾਰਤ 'ਚ ਦਾਖਲ ਹੋਣ ਵਾਲੇ ਨੂੰ ਪੁਲਿਸ ਨੇ ਕੀਤਾ ਗ੍ਰਿਫ਼ਤਾਰ

ਵੈਨਕੂਵਰ ਪੁਲਿਸ ਵੱਲੋਂ ਲੰਘੇ ਕੱਲ੍ਹ ਇਕ ਸ਼ੱਕੀ ਨੂੰ ਗ੍ਰਿਫ਼ਤਾਰ ਕੀਤੇ ਜਾਣ ਮਗਰੋਂ ਉਸ 'ਤੇ ਬਰੇਕ ਐਂਡ ਐਂਟਰ ਦੇ ਚਾਰਜਸ ਤੈਅ ਹੋਏ ਹਨ। ਸਵੇਰੇ 7 ਵਜੇ ਤੋਂ ਬਾਅਦ ਵੈਨਕੂਵਰ ਪੁਲਿਸ ਵਿਭਾਗ ਨੇ ਜਾਰਜੀਆ ਸਟਰੀਟ ਐਂਡ ਗੋਰ ਐਵੇਨਿਊ ਦੇ ਕੋਲ ਇਕ ਬਿਜ਼ਨਸ 'ਚ ਖਿੜਕੀ ਟੁੱਟੇ ਹੋਣ ਦੀ ਸੂਚਨਾ ਮਗਰੋਂ ਮੌਕੇ 'ਤੇ ਪਹੁੰਚ ਕੇ ਇਮਾਰਤ ਦੀ ਤਲਾਸ਼ੀ ਲਈ।ਇਕ ਕਰਮਚਾਰੀ ਨੇ ਦੱਸਿਆ ਕਿ ਉਸ ਨੇ ਇਕ ਵਿਅਕਤੀ ਨੂੰ ਖਿੜਕੀ ਤੋੜ ਕੇ ਅੰਦਰ ਦਾਖਲ ਹੁੰਦਿਆਂ ਦੇਖਿਆ ਸੀ। ਵੀਡੀਓ ਫੁਟੇਜ ਦੇਖਣ ਮਗਰੋਂ ਪੁਲਿਸ ਨੂੰ ਲੱਗਾ ਕਿ ਸ਼ੱਕੀ ਅਜੇ ਵੀ ਅੰਦਰ ਹੀ ਹੈ। ਇਸ ਮਗਰੋਂ ਸ਼ੱਕੀ ਨੂੰ ਭਾਲ ਕੇ ਬਿਨਾਂ ਕਿਸੇ ਘਟਨਾ ਦੇ ਗ੍ਰਿਫ਼ਤਾਰ ਕਰ ਲਿਆ। 28 ਸਾਲਾ ਰੇਮੰਡ ਚੈਨ 'ਤੇ ਬਰੇਕ ਐਂਡ ਐਂਟਰ ਦੇ ਚਾਰਜਸ ਲਾਏ ਗਏ ਹਨ।
connect fm logo

Legals

Journalism code of ethics
© 2024 AKASH BROADCASTING INC.
Android app linkApple app link