13.3C Vancouver
ADS

May 4, 2021 3:32 PM -

ਲੈਂਗਲੀ ਦੇ ਮਾਲ ਦੇ ਬਾਹਰ ਵਾਪਰੀ ਗੋਲੀ ਚੱਲਣ ਦੀ ਵਾਰਦਾਤ ਵਿੱਚ ਇੱਕ ਆਦਮੀ ਜ਼ਖਮੀ

Share On
fourth-metro-vancouver-shooting-in-as-many-days-injures-man-outside-shopping-mall
The RCMP logo is seen outside Royal Canadian Mounted Police "E" Division Headquarters, in Surrey, B.C., on Friday, April 13, 2018. THE CANADIAN PRESS/Darryl Dyck

ਲੋਅਰਮੇਨਲੈਂਡ ਵਿੱਚ ਦਿਨ ਦਿਹਾੜੇ ਗੋਲੀ ਚੱਲਣ ਦੀਆਂ ਵਾਰਦਾਤਾਂ ਵਿੱਚ ਹੁਣ ਲੈਂਗਲੀ ਆਰ.ਸੀ.ਐੱਮ.ਪੀ. ਵੱਲੋਂ ਕੱਲ੍ਹ ਵਾਪਰੀ ਇੱਕ ਹੋਰ ਘਟਨਾ ਦੀ ਜਾਂਚ ਕੀਤੀ ਜਾ ਰਹੀ ਹੈ।

ਇਹ ਵਾਰਦਾਤ ਸੋਮਵਾਰ ਦੁਪਹਿਰ ਤਕਰੀਬਨ 3:30 ਵਜੇ ਲੈਂਗਲੀ ਦੇ ਵਿਲੋਬਰੁਕ ਮਾਲ ਦੇ ਬਾਹਰ ਵਾਪਰੀ।

ਪੁਲਿਸ ਨੂੰ ਗੋਲੀ ਚੱਲਣ ਦੀਆਂ ਕਈ ਰਿਪੋਰਟਾਂ ਮਿਲੀਆਂ ਅਤੇ ਇੱਕ ਆਦਮੀ ਨੂੰ ਜ਼ਖ਼ਮੀ ਹਾਲਤ ਵਿਚ ਹਸਪਤਾਲ ਲਿਜਾਇਆ ਗਿਆ।

ਪੁਲਿਸ ਅਨੁਸਾਰ ਪੀੜਤ ਦੀ ਹਾਲਤ ਗੰਭੀਰ ਹੈ ਅਤੇ ਅਧਿਕਾਰੀਆਂ ਅਨੁਸਾਰ ਉਸ ਨੂੰ ਮਿਥਕੇ ਨਿਸ਼ਾਨਾ ਬਣਾਇਆ ਪ੍ਰਤੀਤ ਹੁੰਦਾ ਹੈ।

ਇਸ ਘਟਨਾ ਤੋਂ ਤਕਰੀਬਨ ਅੱਧੇ ਘੰਟੇ ਬਾਅਦ 4 ਵਜੇ ਪੁਲਿਸ ਨੂੰ ਔਲਡਰਗਰੋਵ ਦੇ ਇੱਕ ਬੈਰੀ ਫਾਰਮ ਵਿਖੇ ਇੱਕ ਵਾਹਨ ਮਿਲਿਆ ਜਿਸ ਨੂੰ ਅੱਗ ਲਾ ਦਿੱਤੀ ਗਈ ਸੀ।

ਇਨ੍ਹਾਂ ਦੋਵਾਂ ਵਾਰਦਾਤਾਂ ਦੇ ਆਪਸ ਵਿੱਚ ਸਬੰਧ ਬਾਰੇ ਪੁਲਿਸ ਨੇ ਫਿਲਹਾਲ ਕੋਈ ਪੁਸ਼ਟੀ ਨਹੀਂ ਕੀਤੀ ਹੈ।

ਅਧਿਕਾਰੀਆਂ ਵੱਲੋਂ ਗਵਾਹਾਂ ਅਤੇ ਡੈਸ਼ਕੈਮ ਫੁਟੇਜ ਦੀ ਭਾਲ ਕੀਤੀ ਜਾ ਰਹੀ ਹੈ ਅਤੇ ਮਾਮਲੇ ਦੀ ਜਾਂਚ ਜਾਰੀ ਹੈ।

ਬੀਤੇ ਕੁਝ ਦਿਨਾਂ ਦੌਰਾਨ ਮੈਟਰੋ ਵੈਨਕੂਵਰ ਵਿੱਚ ਗੋਲੀ ਚੱਲਣ ਦੀ ਇਹ ਚੌਥੀ ਵਾਰਦਾਤ ਹੈ।

ਐਤਵਾਰ ਨੂੰ ਬਰਨਬੀ ਵਿੱਚ ਇੱਕ ਔਰਤ ਨੂੰ ਨਿਸ਼ਾਨਾ ਬਣਾਇਆ ਗਿਆ, ਸ਼ਨੀਵਾਰ ਨੂੰ ਡੈਲਟਾ ਦੇ ਮਾਲ ਦੇ ਬਾਹਰ ਇੱਕ 29 ਸਾਲਾ ਕੋਰੈਕਸ਼ਨਜ਼ ਅਫਸਰ ਨੂੰ ਗੋਲੀ ਮਾਰਕੇ ਕਤਲ ਕਰ ਦਿੱਤਾ ਗਿਆ ਅਤੇ ਸ਼ੁਕਰਵਾਰ ਨੂੰ ਸਰ੍ਹੀ ਦੇ ਇੱਕ 19 ਸਾਲਾ ਵਿਅਕਤੀ ਦੀ ਮੌਤ ਹੋ ਗਈ ਸੀ।

ਪੁਲਿਸ ਨੇ ਇਨ੍ਹਾਂ ਸਾਰੀਆਂ ਵਾਰਦਾਤਾਂ ਦੇ ਆਪਸ ਵਿੱਚ ਸੰਬੰਧ ਦੀ ਕੋਈ ਪੁਸ਼ਟੀ ਨਹੀਂ ਕੀਤੀ।

ਕੋਰੈਕਸ਼ਨਜ਼ ਅਫਸਰ ਬਿਕਰਮਦੀਪ ਰੰਧਾਵਾ ਦੇ ਮਾਮਲੇ ਵਿੱਚ ਡੈਲਟਾ ਪੁਲਿਸ ਵਲੋਂ ਇੱਕ ਪ੍ਰੈਸ ਕਾਨਫਰੰਸ ਆਯੋਜਿਤ ਕੀਤੀ ਜਾ ਰਹੀ ਹੈ। ਪੁਲਿਸ ਦਾ ਜਿੱਥੇ ਮੰਨਣਾ ਹੈ ਕਿ ਉਸ ਨੂੰ ਮਿਥਕੇ ਨਿਸ਼ਾਨਾ ਬਣਾਇਆ ਗਿਆ ਸੀ, ਓਥੇ ਹੀ ਉਸ ਨੂੰ ਕੋਈ ਹੋਰ ਸਮਝਕੇ ਮਾਰਣ ਦੀ ਸੰਭਾਵਨਾ ਵੀ ਬਣੀ ਹੋਈ ਹੈ।

Latest news

quebec-premier-open-to-return-of-u-s-wines-if-trade-gains-are-made
Punjabi

Quebec premier open to return of U.S. wines if trade gains are made

ਕੈਨੇਡਾ ਦੀ ਅਮਰੀਕਾ ਨਾਲ ਚੱਲ ਰਹੀ ਵਪਾਰ ਵਾਰਤਾ ਵਿਚ ਸ਼ਰਾਬ ਦੇ ਮੁੱਦੇ ਨੂੰ ਲੈ ਕੇ ਚੱਲ ਰਹੇ ਟਕਰਾਅ ਵਿਚਕਾਰ ਕਿਊਬੈਕ ਦੀ ਪ੍ਰੀਮੀਅਰ Christine Fréchette ਨੇ ਸੂਬੇ ਦੇ liquor ਸਟੋਰਾਂ ਵਿਚ ਅਮਰੀਕੀ wines ਦੀ ਵਾਪਸੀ ਦੀ ਇਜਾਜ਼ਤ ਦੇਣ ਲਈ ਸਹਿਮਤੀ ਦੇਣ ਦਾ ਸੰਕੇਤ ਦਿੱਤਾ ਹੈ ਪਰ ਕਿਹਾ ਕਿ ਉਹ ਇਸ ਤੋਂ ਪਹਿਲਾਂ ਟ੍ਰੇਡ ਮੋਰਚੇ 'ਤੇ ਕੋਈ ਸਫਲਤਾ ਦੇਖਣਾ ਚਾਹੁੰਦੇ ਹਨ।
merritt-closes-hiking-and-biking-trails-amid-wildfire-risk
Punjabi

ਮੈਰਿਟ ਵਿੱਚ ਜੰਗਲੀ ਖੇਤਰਾਂ ਦੇ ਹਾਈਕਿੰਗ ਅਤੇ ਬਾਈਕਿੰਗ ਟ੍ਰੇਲ 15 ਸਤੰਬਰ ਤੱਕ ਬੰਦ

ਬੀ.ਸੀ. ਦੇ ਮੈਰਿਟ ਸ਼ਹਿਰ ਦੇ ਆਲੇ-ਦੁਆਲੇ ਮਨੁੱਖੀ ਕਾਰਨਾਂ ਕਰਕੇ ਜੰਗਲੀ ਅੱਗ ਭੜਕਣ ਦੀ ਸੰਭਾਵਨਾ ਨੂੰ ਦੇਖਦੇ ਹੋਏ ਸਿਟੀ ਦੇ ਫਾਇਰ ਚੀਫ਼ ਨੇ ਉਨ੍ਹਾਂ ਦੇ ਘੇਰੇ ਅੰਦਰ ਆਉਂਦੇ ਸਾਰੇ ਜੰਗਲੀ ਖੇਤਰ ਵਿਚ ਹਾਈਕਿੰਗ ਅਤੇ ਬਾਈਕਿੰਗ ਲਈ ਵਰਤੇ ਜਾਣ ਵਾਲੇ ਰਸਤੇ ਨੂੰ ਤੁਰੰਤ ਪ੍ਰਭਾਵ ਨਾਲ ਬੰਦ ਕਰ ਦਿੱਤਾ ਹੈ। ਇਹ ਫੈਸਲਾ ਸ਼ਹਿਰ ਦੇ ਬਾਇ ਲਾਅ ਤਹਿਤ ਲਿਆ ਗਿਆ ਹੈ, ਜੋ ਪ੍ਰਸ਼ਾਸਨ ਨੂੰ ਜਨਜੀਵਨ ਅਤੇ ਸੰਪਤੀ ਦੀ ਸੁਰੱਖਿਆ ਲਈ ਅਜਿਹੇ ਖੇਤਰਾਂ ਨੂੰ ਬੰਦ ਕਰਨ ਦਾ ਅਧਿਕਾਰ ਦਿੰਦਾ ਹੈ।
overnight-highway-99-closures-planned-in-delta-for-bridge-work
Punjabi

ਡੈਲਟਾ ਵਿੱਚ ਬ੍ਰਿਜ ਕੰਮ ਲਈ ਹਾਈਵੇ 99 ’ਤੇ ਰਾਤ ਸਮੇਂ ਬੰਦ ਰਹਿਣਗੀਆਂ ਲੇਨਾਂ

ਡੈਲਟਾ ਵਿਚ ਹਾਈਵੇਅ 99 'ਤੇ ਡਰਾਈਵਰਾਂ ਨੂੰ ਅੱਜ ਤੋਂ ਦੋ ਰਾਤਾਂ ਦੇਰੀ ਦਾ ਸਾਹਮਣਾ ਕਰਨਾ ਪਵੇਗਾ। ਸ਼ਹਿਰ ਵਲੋਂ 78th ਸਟ੍ਰੀਟ ਓਵਰਪਾਸ ਲਈ ਨਵੇਂ ਪੁਲ ਦੇ ਗਰਡਰ ਲਗਾਉਣ ਦੇ ਕੰਮ ਦੇ ਚੱਲਦਿਆਂ ਟ੍ਰੈਫ਼ਿਕ ਐਡਵਾਇਜ਼ਰੀ ਜਾਰੀ ਕੀਤੀ ਗਈ ਹੈ। ਸੋਮਵਾਰ ਅਤੇ ਮੰਗਲਵਾਰ ਰਾਤ ਹਾਈਵੇ 99 ਪੂਰੀ ਤਰ੍ਹਾਂ ਬੰਦ ਰਹੇਗਾ। ਇਹ ਸ਼ਾਮ ਨੂੰ ਸਿੰਗਲ ਲੇਨ ਨੂੰ ਬੰਦ ਕਰਨ ਨਾਲ ਸ਼ੁਰੂ ਹੋਵੇਗਾ ਤੇ ਇੱਕ ਘੰਟੇ ਬਾਅਦ ਪੂਰੀ ਤਰ੍ਹਾਂ ਬੰਦ ਕਰ ਦਿੱਤਾ ਜਾਵੇਗਾ।
canadian-armed-forces-on-standby-as-b-c-wildfires-displace-thousands-in-okanagan
Punjabi

ਬੀ.ਸੀ. ਵਿਚ ਜੰਗਲੀ ਅੱਗ ਦੇ ਮੱਦੇਨਜ਼ਰ ਕੈਨੇਡੀਅਨ ਆਰਮਡ ਫੋਰਸਿਜ਼ ਸਟੈਂਡਬਾਏ 'ਤੇ

ਬੀ. ਸੀ. ਵਿਚ ਜੰਗਲੀ ਅੱਗ ਦੇ ਸੰਕਟ ਅਤੇ ਓਕਾਨਾਗਨ ਖੇਤਰ ਵਿਚ ਹਜ਼ਾਰਾਂ ਲੋਕਾਂ ਦੇ ਬੇਘਰ ਹੋਣ ਦੇ ਮੱਦੇਨਜ਼ਰ ਕੈਨੇਡੀਅਨ ਆਰਮਡ ਫੋਰਸਿਜ਼ ਨੂੰ ਪ੍ਰਭਾਵਿਤ ਇਲਾਕਿਆਂ ਵਿਚ ਮਦਦ ਲਈ ਸਟੈਂਡਬਾਏ ਰਹਿਣ ਦੇ ਹੁਕਮ ਦਿੱਤੇ ਗਏ ਹਨ। ਰੱਖਿਆ ਮੰਤਰੀ ਡੇਵਿਡ ਮੈਕਗਿੰਟੀ ਨੇ ਪੁਸ਼ਟੀ ਕੀਤੀ ਕਿ ਬੀ.ਸੀ. ਸਰਕਾਰ ਦੇ ਆਦੇਸ਼ ਮਿਲਦੇ ਹੀ ਫੌਜੀ ਸਹਾਇਤਾ ਨੂੰ ਤਾਇਨਾਤ ਕਰ ਦਿੱਤਾ ਜਾਵੇਗਾ।
vancouver-police-seek-public-help-identifying-suspect-in-kitsilano-assault
Punjabi

ਕਿਟਸੀਲਾਨੋ ਹਮਲੇ ਦੇ ਸ਼ੱਕੀ ਦੀ ਪਛਾਣ ਲਈ ਵੈਨਕੂਵਰ ਪੁਲਿਸ ਨੇ ਲੋਕਾਂ ਤੋਂ ਮੰਗੀ ਮਦਦ

ਵੈਨਕੂਵਰ ਪੁਲਿਸ ਨੇ ਕਿਟਸੀਲਾਨੋ ਇਲਾਕੇ ਵਿਚ ਇੱਕ ਬਜ਼ੁਰਗ 'ਤੇ ਹਮਲਾ ਕਰਨ ਵਾਲੇ ਸ਼ੱਕੀ ਵਿਅਕਤੀ ਦੀ ਪਛਾਣ ਕਰਨ ਲਈ ਆਮ ਜਨਤਾ ਤੋਂ ਮਦਦ ਮੰਗੀ ਹੈ ਅਤੇ ਉਸ ਦੀ ਇੱਕ ਤਸਵੀਰ ਵੀ ਜਾਰੀ ਕੀਤੀ ਹੈ। ਪੁਲਿਸ ਮੁਤਾਬਕ, ਇਹ ਘਟਨਾ 31 ਜੁਲਾਈ ਨੂੰ ਵਾਪਰੀ, ਜਾਂਚਕਰਤਾ ਦਾ ਮੰਨਣਾ ਹੈ ਕਿ 73 ਸਾਲਾ ਬਜ਼ੁਰਗ ਨੇ ਇੱਕ ਅਣਪਛਾਤੇ ਵਿਅਕਤੀ ਨੂੰ ਉੱਥੋਂ ਲੰਘਣ ਵਾਲੇ ਲੋਕਾਂ 'ਤੇ ਉੱਚੀ-ਉੱਚੀ ਚੀਕਣ ਤੋਂ ਰੋਕਿਆ ਸੀ ਅਤੇ ਉੱਥੋਂ ਚਲੇ ਜਾਣ ਲਈ ਕਿਹਾ ਸੀ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link