15.9C Vancouver
ADS

May 30, 2020 1:32 AM -

ਲਗਾਤਾਰ ਚੌਥੇ ਦਿਨ ਕੈਨੇਡਾ 'ਚ ਕੋਵਿਡ-19 ਦੇ 1,000 ਤੋਂ ਘੱਟ ਮਾਮਲੇ ਹੋਏ ਰਿਪੋਰਟ

Share On
fourth-straight-day-of-less-than-1-000-covid-19-cases-in-canada
FILE - In this illustration provided by the Centers for Disease Control and Prevention (CDC) in January 2020 shows the 2019 Novel Coronavirus (2019-nCoV). This virus was identified as the cause of an outbreak of respiratory illness first detected in Wuhan, China. A woman in the San Francisco Bay Area who became ill after returning from a trip to China has become the ninth person in the U.S. to test positive for a new virus, health authorities said Sunday, Feb. 2, 2020. (CDC via AP, File)

ਕੈਨੇਡਾ ਵਿੱਚ ਕੋਰੋਨਾ ਵਾਇਰਸ ਦੇ ਲਈ ਪਾਜ਼ਿਟਿਵ ਪਾਏ ਗਏ ਲੋਕਾਂ ਦਾ ਅੰਕੜਾ 89,000 ਤੋਂ ਟੱਪ ਗਿਆ ਹੈ। ਹੁਣ ਕੈਨੇਡਾ 'ਚ ਵਾਇਰਸ ਸੰਬੰਧੀ 89,418 ਮਾਮਲੇ ਸਾਹਮਣੇ ਆ ਚੁੱਕੇ ਹਨ। ਕੈਨੇਡਾ 'ਚ ਕੁੱਲ 6,979 ਲੋਕ ਇਸ ਵਾਇਰਸ ਕਾਰਨ ਜਾਨ ਗਵਾ ਚੁੱਕੇ ਹਨ। ਕੈਨੇਡਾ ਹੁਣ ਕੋਰੋਨਾ ਵਾਇਰਸ ਦੇ ਮਾਮਲਿਆਂ 'ਚ ਵਿਸ਼ਵ 'ਚ 13ਵੇਂ ਨੰਬਰ 'ਤੇ ਬਣਿਆ ਹੋਇਆ ਹੈ। ਅੱਜ ਕੈਨੇਡਾ 'ਚ ਕੋਵਿਡ-19 ਦੇ 906 ਮਾਮਲੇ ਅਤੇ ਵਾਇਰਸ ਸੰਬੰਧੀ ਮੌਤਾਂ ਦੇ 103 ਮਾਮਲੇ ਰਿਪੋਰਟ ਹੋਏ ਹਨ। ਕੈਨੇਡਾ 'ਚ ਵਾਇਰਸ ਸੰਬੰਧੀ ਮਾਮਲਿਆਂ ਦਾ ਅੰਕੜਾ ਲਗਾਤਾਰ ਚੌਥੇ ਦਿਨ 1,000 ਤੋਂ ਘੱਟ ਰਿਹਾ ਹੈ।


ਬੀ.ਸੀ. 'ਚ ਚਾਰ ਮਾਮਲੇ ਹੋਏ ਰਿਪੋਰਟ

ਬੀ.ਸੀ. 'ਚ ਕੋਰੋਨਾ ਵਾਇਰਸ ਦੇ 4 ਹੋਰ ਮਾਮਲੇ ਰਿਪੋਰਟ ਹੋਏ ਹਨ। ਪਰ ਖਾਸ ਗੱਲ ਇਹ ਹੈ ਕਿ ਅੱਜ ਸੂਬੇ 'ਚ ਕਿਸੇ ਵਾਇਰਸ ਪੀੜਤ ਦੇ ਦਮ ਤੋੜਨ ਦੀ ਜਾਣਕਾਰੀ ਨਹੀਂ ਹੈ। ਬੀ.ਸੀ. 'ਚ ਕੋਵਿਡ-19 ਦੇ ਕੁੱਲ ਮਾਮਲਿਆਂ ਦੀ ਗਿਣਤੀ 2,562 ਹੋ ਗਈ ਹੈ। ਸਿਹਤ ਅਧਿਕਾਰੀਆਂ ਨੇ ਜਾਣਕਾਰੀ ਦਿੱਤੀ ਕਿ ਸੂਬੇ ਦੇ 2,170 ਵਾਇਰਸ ਪੀੜਤ ਰਿਕਵਰ ਕਰ ਚੁੱਕੇ ਹਨ। ਸੂਬੇ 'ਚ ਵਾਇਰਸ ਸੰਬੰਧੀ ਮੌਤਾਂ ਦੀ ਗਿਣਤੀ 164 ਹੈ। ਸਿਹਤ ਅਧਿਕਾਰੀਆਂ ਨੇ ਜਾਣਕਾਰੀ ਦਿੱਤੀ ਕਿ ਬੀ.ਸੀ. 'ਚ ਐਕਟਿਵ ਮਾਮਲਿਆਂ ਦੀ ਗਿਣਤੀ 228 ਦੀ ਹੈ।


ਕਿਊਬੈਕ 'ਚ ਵਾਇਰਸ ਪੀੜਤਾਂ ਦੀ ਗਿਣਤੀ 50,000 ਤੋਂ ਪਾਰ

ਕਿਊਬੈਕ 'ਚ ਕੋਰੋਨਾ ਵਾਇਰਸ ਨਾਲ ਪੀੜਤ ਲੋਕਾਂ ਦੀ ਗਿਣਤੀ 50,000 ਤੋਂ ਪਾਰ ਹੋ ਗਈ ਹੈ। ਸੂਬੇ 'ਚ ਵਾਇਰਸ ਪੀੜਤਾਂ ਦੀ ਗਿਣਤੀ 50,232 ਤੱਕ ਪਹੁੰਚ ਗਈ ਹੈ। ਸੂਬੇ 'ਚ 61 ਹੋਰ ਵਾਇਰਸ ਪੀੜਤਾਂ ਦੇ ਦਮ ਤੋੜਨ ਦੀ ਜਾਣਕਾਰੀ ਸਾਂਝੀ ਕੀਤੀ ਗਈ ਹੈ, ਜਿਸ ਦੇ ਨਾਲ ਸੂਬੇ 'ਚ ਜਾਨ ਗਵਾਉਣ ਵਾਲੇ ਵਾਇਰਸ ਪੀੜਤਾਂ ਦੀ ਗਿਣਤੀ 4,363 ਹੋ ਗਈ ਹੈ। ਸੂਬੇ 'ਚ ਵਾਇਰਸ ਸੰਬੰਧੀ 530 ਨਵੇਂ ਮਾਮਲੇ ਸਾਹਮਣੇ ਆਏ ਦੱਸੇ ਗਏ ਹਨ।


ਔਟੈਰੀਓ 'ਚ 41 ਹੋਰ ਵਾਇਰਸ ਪੀੜਤਾਂ ਨੇ ਤੋੜਿਆ ਦਮ

ਔਂਟੈਰੀਓ 'ਚ ਕੋਰੋਨਾ ਵਾਇਰਸ ਨਾਲ ਪੀੜਤ ਲੋਕਾਂ ਦੀ ਗਿਣਤੀ 27,210 ਤੱਕ ਪਹੁੰਚ ਚੁੱਕੀ ਹੈ। ਸੂਬੇ 'ਚ ਇਸ ਵਾਇਰਸ ਸੰਬੰਧੀ 344 ਹੋਰ ਮਾਮਲੇ ਉਜਾਗਰ ਹੋਣ ਬਾਰੇ ਦੱਸਿਆ ਗਿਆ ਹੈ। ਇਸ ਤੋਂ ਅਲਾਵਾ ਸੂਬੇ 'ਚ 41 ਹੋਰ ਲੋਕਾਂ ਦੀ ਇਸ ਵਾਇਰਸ ਕਾਰਨ ਜਾਨ ਚਲੀ ਗਈ ਹੈ। ਹੁਣ ਤੱਕ ਸੂਬੇ ਦੇ 2,230 ਵਾਇਰਸ ਪੀੜਤ ਦਮ ਤੋੜ ਚੁੱਕੇ ਹਨ।


ਐਲਬਰਟਾ 'ਚ ਕਿਸੇ ਵਾਇਰਸ ਪੀੜਤ ਦੇ ਦਮ ਤੋੜਨ ਤੋਂ ਰਿਹਾ ਬਚਾਅ

ਐਲਬਰਟਾ ਦੇ ਵਿੱਚ ਕੋਵਿਡ-19 ਦੇ 22 ਹੋਰ ਮਾਮਲੇ ਉਜਾਗਰ ਹੋਣ ਦੀ ਜਾਣਕਾਰੀ ਸਾਂਝੀ ਕੀਤੀ ਗਈ ਹੈ। ਹੁਣ ਸੂਬੇ 'ਚ ਵਾਇਰਸ ਸੰਬੰਧੀ ਪੀੜਤਾਂ ਦੀ ਗਿਣਤੀ 6,977 ਤੱਕ ਪਹੁੰਚ ਗਈ ਹੈ। ਸੂਬੇ ਦੀ ਚੀਫ ਮੈਡੀਕਲ ਅਫਸਰ, ਡਾ. ਡੀਨਾ ਹਿੰਸ਼ਾ ਨੇ ਇਹ ਜਾਣਕਾਰੀਆਂ ਮੀਡੀਆ ਸਾਹਮਣੇ ਰੱਖੀਆਂ। ਉਨ੍ਹਾਂ ਦੱਸਿਆ ਕਿ ਐਲਬਰਟਾ 'ਚ ਕਿਸੇ ਹੋਰ ਵਾਇਰਸ ਪੀੜਤ ਨੇ ਦਮ ਨਹੀਂ ਤੋੜਿਆ ਹੈ। ਹੁਣ ਤਕ ਸੂਬੇ 'ਚ ਜਾਨ ਗਵਾਉਣ ਵਾਲੇ ਵਾਇਰਸ ਪੀੜਤਾਂ ਦੀ ਗਿਣਤੀ 143 ਹੋ ਚੁੱਕੀ ਹੈ। ਡਾ. ਹਿੰਸ਼ਾ ਨੇ ਜਾਣਕਾਰੀ ਦਿੱਤੀ ਕਿ ਸੂਬੇ ਵੱਲੋਂ ਹੁਣ ਤੱਕ 2,50,000 ਤੋਂ ਵਧੇਰੇ ਟੈਸਟ ਕੀਤੇ ਜਾ ਚੁੱਕੇ ਹਨ। ਉਨ੍ਹਾਂ ਦੱਸਿਆ ਕਿ ਅੱਜ ਸਾਂਝੇ ਕੀਤੇ ਗਏ ਅੰਕੜੇ ਵੀ 3,000 ਤੋਂ ਵਧੇਰੇ ਟੈਸਟਸ ਦਾ ਨਤੀਜਾ ਹਨ।


ਬਾਕੀ ਸੂਬਿਆਂ ਦਾ ਹਾਲ

ਇਸ ਤੋਂ ਅਲਾਵਾ ਸਸਕੈਚਵਿਨ ਵਿੱਚ 641, ਮੈਨੀਟੋਬਾ 'ਚ 294, ਨਿਊ ਬਰੰਸਵਿਕ 'ਚ 128, ਨੋਵਾ ਸਕੌਸ਼ੀਆ 'ਚ 1,055, ਪੀ.ਈ.ਆਈ. 'ਚ 27, ਅਤੇ ਨਿਊਫਾਊਂਡਲੈਂਡ ਅਤੇ ਲੈਬਰੇਡੌਰ 'ਚ 261 ਮਾਮਲੇ ਸਾਹਮਣੇ ਆ ਚੁੱਕੇ ਹਨ। ਕੈਨੇਡਾ 'ਚ ਕੁੱਲ 6,979 ਲੋਕ ਇਸ ਵਾਇਰਸ ਕਾਰਨ ਜਾਨ ਗਵਾ ਚੁੱਕੇ ਹਨ। ਕੈਨੇਡਾ ਦੇ 47,000 ਤੋਂ ਵਧੇਰੇ ਵਾਇਰਸ ਪੀੜਤ ਹੁਣ ਰਿਕਵਰ ਕਰ ਚੁੱਕੇ ਹਨ।

Latest news

tariff-war-could-push-up-prices-at-canadian-retail-stores
Punjabi

ਟੈਰਿਫ ਵਾਰ ਦਾ ਅਸਰ: ਕੈਨੇਡਾ ਦੇ ਰਿਟੇਲ ਸਟੋਰਾਂ ’ਤੇ ਵਧ ਸਕਦੀਆਂ ਨੇ ਕੀਮਤਾਂ

ਕੈਨੇਡਾ ਦੇ ਰਿਟੇਲ ਸਟੋਰਾਂ 'ਤੇ ਟੈਰਿਫ ਵਾਰ ਕਾਰਨ ਕੀਮਤਾਂ ਵਿਚ ਵਾਧਾ ਦੇਖਣ ਨੂੰ ਮਿਲ ਸਕਦਾ ਹੈ, ਹਾਲਾਂਕਿ, ਸਟੋਰਾਂ ਕੋਲ ਅਜੇ ਪਹਿਲਾਂ ਤੋਂ ਮੌਜੂਦ inventory ਨੂੰ ਖ਼ਤਮ ਕਰਨ ਅਤੇ ਨਵੇਂ ਟੈਰਿਫ ਵਾਲਾ ਸਾਮਾਨ ਮੰਗਵਾਉਣ ਵਿਚ ਕੁਝ ਸਮਾਂ ਲੱਗੇਗਾ।
85-year-old-man-killed-by-stray-bullet-in-burnaby-apartment
Punjabi

ਬਰਨਬੀ ਵਿੱਚ Stray Bullet ਲੱਗਣ ਕਾਰਨ 85 ਸਾਲਾ ਬਜ਼ੁਰਗ ਦੀ ਮੌਤ

ਬਰਨਬੀ ਵਿੱਚ ਇੱਕ ਘਰ ਦੇ ਅੰਦਰ 85 ਸਾਲਾ ਬਜ਼ੁਰਗ ਦੀ ਇੱਕ stray bullet ਲੱਗਣ ਕਾਰਨ ਮੌਤ ਹੋ ਗਈ।ਇੰਟੈਗ੍ਰੇਟਿਡ ਹੋਮੀਸਾਈਡ ਇਨਵੈਸਟੀਗੇਸ਼ਨ ਟੀਮ ਮੁਤਾਬਕ, ਮ੍ਰਿਤਕ ਦੀ ਬੌਡੀ 30 ਅਗਸਤ ਨੂੰ ਕਿੰਗਸਵੇ ਦੇ 7400 ਬਲਾਕ ਵਿਚ ਸਥਿਤ ਉਸ ਦੇ apartment ਵਿਚੋਂ ਮਿਲੀ।
delta-election-one-delta-school-board-candidate-suraj-uppal-withdraws-candidacy
Punjabi

ਡੈਲਟਾ ਚੋਣਾਂ: ਵਨ ਡੈਲਟਾ ਦੇ ਸਕੂਲ ਬੋਰਡ ਉਮੀਦਵਾਰ ਸੂਰਜ ਉੱਪਲ ਨੇ ਵਾਪਸ ਲਈ ਉਮੀਦਵਾਰੀ

ਡੈਲਟਾ ਮਿਊਂਸੀਪਲ ਚੋਣਾਂ ਵਿਚ ਵਨ ਡੈਲਟਾ ਪਾਰਟੀ ਦੇ ਸਕੂਲ ਬੋਰਡ ਉਮੀਦਵਾਰ ਸੂਰਜ ਉੱਪਲ ਨੇ ਆਪਣੀ ਉਮੀਦਵਾਰੀ ਵਾਪਸ ਲੈ ਲਈ ਹੈ। ਉੱਪਲ ਨੇ ਸੋਸ਼ਲ ਮੀਡੀਆ 'ਤੇ ਇੱਕ ਬਿਆਨ ਜਾਰੀ ਕਰਦਿਆਂ ਕਿਹਾ ਕਿ ਕਈ ਵਾਰ ਅੱਗੇ ਵਧਣ ਲਈ ਪਿੱਛੇ ਹਟਣਾ ਹੀ ਸਭ ਤੋਂ ਵਧੀਆ ਰਸਤਾ ਹੁੰਦਾ ਹੈ, ਇਸ ਲਈ ਉਹ ਸਕੂਲ ਟਰੱਸਟੀ ਦੀ ਦੌੜ ਵਿਚੋਂ ਬਾਹਰ ਹੋ ਰਹੇ ਹਨ।
ottawa-alberta-pledge-to-build-1-460-affordable-houses
Punjabi

ਐਲਬਰਟਾ ਅਤੇ ਫੈਡਰਲ ਸਰਕਾਰ ਮਿਲ ਕੇ ਬਣਾਉਣਗੇ 1,460 ਕਿਫਾਇਤੀ ਘਰ

ਐਲਬਰਟਾ ਅਤੇ ਫੈਡਰਲ ਸਰਕਾਰ ਨੇ ਰਲ ਕੇ ਸੂਬੇ ਭਰ ਵਿੱਚ ਘੱਟੋ-ਘੱਟ 1,460 ਕਿਫਾਇਤੀ ਰਿਹਾਇਸ਼ੀ ਯੂਨਿਟ ਬਣਾਉਣ ਦਾ ਅਹਿਮ ਵਾਅਦਾ ਕੀਤਾ ਹੈ। ਇਸ ਪ੍ਰੋਜੈਕਟ ਤਹਿਤ ਫੈਡਰਲ ਸਰਕਾਰ ਆਪਣੀ ਨਵੀਂ ਏਜੰਸੀ ਬਿਲਡ ਕੈਨੇਡਾ ਹੋਮ ਰਾਹੀਂ 220 ਮਿਲੀਅਨ ਡਾਲਰ ਦਾ ਯੋਗਦਾਨ ਪਾਵੇਗੀ, ਜਦਕਿ ਐਲਬਰਟਾ ਸਰਕਾਰ ਵੱਲੋਂ 165 ਮਿਲੀਅਨ ਡਾਲਰ ਖਰਚ ਕੀਤੇ ਜਾਣਗੇ।
court-restrains-majithia-khaira-and-retired-justice-ranjit-singh-in-gurpreet-kaur-case
Punjabi

ਮਜੀਠੀਆ-ਖਹਿਰਾ ਸਮੇਤ 3 ਖ਼ਿਲਾਫ਼ ਗੁਰਪ੍ਰੀਤ ਕੌਰ ਦੀ ਪਟੀਸ਼ਨ, ਅਦਾਲਤ ਨੇ ਲਾਈ ਰੋਕ

ਪੰਜਾਬ ਦੇ ਮੁੱਖ ਮੰਤਰੀ ਦੀ ਪਤਨੀ ਗੁਰਪ੍ਰੀਤ ਕੌਰ ਖ਼ਿਲਾਫ਼ ਰਿਸ਼ਵਤ ਦੀ ਮੰਗ ਦੇ ਕਥਿਤ ਦੋਸ਼ਾਂ ਨਾਲ ਜੁੜੀ ਕੋਈ ਵੀ ਬੇਬੁਨਿਆਦ ਅਤੇ ਬਦਨਾਮ ਕਰਨ ਵਾਲੀ ਸਮੱਗਰੀ ਸੋਸ਼ਲ ਮੀਡੀਆ ਪਲੇਟਫਾਰਮਾਂ ਜਾਂ ਕਿਸੇ ਹੋਰ ਮਾਧਿਅਮ ਰਾਹੀਂ ਪ੍ਰਕਾਸ਼ਤ ਕਰਨ, ਫੈਲਾਉਣ ਜਾਂ ਜਾਰੀ ਕਰਨ ਤੋਂ ਸੇਵਾ-ਮੁਕਤ ਜਸਟਿਸ ਰਣਜੀਤ ਸਿੰਘ, ਸ਼੍ਰੋਮਣੀ ਅਕਾਲੀ ਦਲ ਦੇ ਆਗੂ ਬਿਕਰਮ ਸਿੰਘ ਮਜੀਠੀਆ ਅਤੇ ਕਾਂਗਰਸ ਆਗੂ ਸੁਖਪਾਲ ਸਿੰਘ ਖਹਿਰਾ ਨੂੰ ਅਦਾਲਤ ਨੇ ਅਗਲੇ ਹੁਕਮਾਂ ਤੱਕ ਆਰਜ਼ੀ ਤੌਰ ’ਤੇ ਰੋਕ ਦਿੱਤਾ ਹੈ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link