19.88C Vancouver
ADS

Dec 5, 2024 6:10 PM - The Canadian Press

ਫਰਾਂਸ ਦੇ 62 ਸਾਲਾਂ ਦੇ ਇਤਿਹਾਸ ’ਚ ਪਹਿਲੀ ਵਾਰ, 3 ਮਹੀਨਿਆਂ ’ਚ ਡਿੱਗੀ ਪ੍ਰਧਾਨ ਮੰਤਰੀ ਬਾਰਨੀਅਰ ਦੀ ਸਰਕਾਰ

Share On
frances-macron-to-address-nation-day-after-no-confidence-vote-topples-government
The Elysee presidential palace said Macron ``took note'' of Barnier's resignation. The National Assembly ousted Barnier by 331 votes, making him the shortest-serving prime minister in modern French history. (Photo: Twiter/@MichelBarnier)

ਫਰਾਂਸ ਵਿਚ ਤਿੰਨ ਮਹੀਨੇ ਪਹਿਲਾਂ ਬਣੀ ਪ੍ਰਧਾਨ ਮੰਤਰੀ ਮਿਸ਼ੇਲ ਬਾਰਨੀਅਰ ਦੀ ਸਰਕਾਰ ਬੁੱਧਵਾਰ ਡਿੱਗ ਗਈ। ਫਰਾਂਸ ਦੇ 62 ਸਾਲ ਦੇ ਇਤਿਹਾਸ ਵਿਚ ਇਹ ਪਹਿਲੀ ਵਾਰ ਹੋਇਆ ਹੈ, ਜਦੋਂ ਸੰਸਦ ਵਿਚ ਬੇਭਰੋਸਗੀ ਮਤੇ ਜ਼ਰੀਏ ਕਿਸੇ ਪ੍ਰਧਾਨ ਮੰਤਰੀ ਨੂੰ ਸੱਤਾ ਗੁਆਉਣੀ ਪਈ ਹੈ। ਇਸ ਮਤੇ ਦੇ ਸਮਰਥਨ ਵਿਚ 331 ਵੋਟ ਪਏ, ਜਦੋਂ ਕਿ ਇਸ ਲਈ 288 ਵੋਟ ਹੀ ਕਾਫੀ ਸਨ।

ਬਾਰਨੀਅਰ ਨੂੰ ਫਰਾਂਸ ਦੇ ਇਤਿਹਾਸ ਵਿਚ ਸਭ ਤੋਂ ਘੱਟ ਦਿਨਾਂ ਤੱਕ ਸਰਕਾਰ ਚਲਾਉਣ ਵਾਲੇ ਪ੍ਰਧਾਨ ਮੰਤਰੀ ਮੰਨਿਆ ਜਾਵੇਗਾ। ਉਨ੍ਹਾਂ ਹਾਲ ਹੀ ਵਿਚ ਬਜਟ ਕੀਤਾ ਸੀ, ਜਿਸ ਵਿਚ ਉਨ੍ਹਾਂ ਨੇ ਟੈਕਸ ਵਧਾਉਣ ਦਾ ਫੈਸਲਾ ਲਿਆ ਅਤੇ ਬਿਨਾਂ ਵੋਟਿੰਗ ਦੇ ਹੀ ਇਸ ਨੂੰ ਪਾਸ ਕਰਵਾ ਕੇ ਲਾਗੂ ਕਰ ਦਿੱਤਾ ਸੀ। ਇਸ ਦੇ ਵਿਰੋਧ ਵਿਚ ਨਵਾਂ ਪ੍ਰਸਿੱਧ ਫਰੰਸ ਅਤੇ ਨੈਸ਼ਨਲ ਰੈਲੀ ਪਾਰਟੀ ਇਕਜੁੱਟ ਹੋਏ ਅਤੇ ਬਾਰਨੀਅਰ ਖਿਲਾਫ ਬੇਭਰੋਸਗੀ ਮਤਾ ਲਿਆਂਦਾ ਜੋ ਪਾਸ ਹੋ ਗਿਆ।

ਫਰਾਂਸ ਦੇ ਸੰਵਿਧਾਨ ਅਨੁਸਾਰ, ਬਾਰਨੀਅਰ ਦੇ ਅਸਤੀਫੇ ਤੋਂ ਬਾਅਦ, ਰਾਸ਼ਟਰਪਤੀ ਮੈਕਰੋਨ ਨੂੰ ਨਵਾਂ ਪ੍ਰਧਾਨ ਮੰਤਰੀ ਨਿਯੁਕਤ ਕਰਨਾ ਹੋਵੇਗਾ ਕਿਉਂਕਿ ਫਰਾਂਸ ਵਿਚ ਜੁਲਾਈ ਵਿਚ ਹੀ ਚੋਣਾਂ ਹੋਈਆਂ ਸਨ ਅਤੇ ਜੁਲਾਈ 2025 ਤੋਂ ਪਹਿਲਾਂ ਇਲੈਕਸ਼ਨ ਨਹੀਂ ਹੋ ਸਕਦੇ।

Latest news

langley-school-district-bans-e-scooters-and-e-bikes-on-school-grounds
Punjabi

ਲੈਂਗਲੀ ਸਕੂਲ ਡਿਸਟ੍ਰਿਕਟ ਨੇ ਈ-ਸਕੂਟਰ ਤੇ ਈ-ਬਾਈਕਸ ’ਤੇ ਲਗਾਈ ਪਾਬੰਦੀ

ਬੀ.ਸੀ. ਦੀ ਲੈਂਗਲੀ ਸਕੂਲ ਡਿਸਟ੍ਰਿਕਟ ਨੇ ਨਵੇਂ ਅਕੈਡਮਿਕ ਸਾਲ ਦੀ ਸ਼ੁਰੂਆਤ 'ਤੇ ਵਿਦਿਆਰਥੀਆਂ ਦੀ ਸੁਰੱਖਿਆ ਨੂੰ ਮੁੱਖ ਰੱਖਦਿਆਂ ਈ-ਸਕੂਟਰ ਅਤੇ ਈ-ਬਾਈਕ 'ਤੇ ਮੁਕੰਮਲ ਪਾਬੰਦੀ ਲਗਾ ਦਿੱਤੀ ਹੈ। ਇਹ ਨਵੇਂ ਨਿਯਮ ਡਿਸਟ੍ਰਿਕਟ ਦੇ ਸਾਰੇ elementary, ਮਿਡਲ ਅਤੇ ਸੈਕੰਡਰੀ ਸਕੂਲਾਂ 'ਤੇ ਤੁਰੰਤ ਪ੍ਰਭਾਵ ਤੋਂ ਲਾਗੂ ਹੋ ਗਏ ਹਨ।
behbal-kalan-firing-case-sukhbir-badal-summoned-again-by-sit-questioning-set-for-september-11
Punjabi

ਬਹਿਬਲ ਕਲਾਂ ਗੋਲੀਕਾਂਡ: ਸੁਖਬੀਰ ਸਿੰਘ ਬਾਦਲ ਨੂੰ SIT ਦਾ ਮੁੜ ਸੰਮਨ, 11 ਸਤੰਬਰ ਨੂੰ ਹੋਵੇਗੀ ਪੁੱਛਗਿੱਛ

ਪੰਜਾਬ ਦੇ ਬਹਿਬਲ ਕਲਾਂ ਗੋਲੀਕਾਂਡ ਮਾਮਲੇ ਵਿਚ SIT ਨੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੂੰ ਮੁੜ ਤੋਂ ਸੰਮਨ ਭੇਜਿਆ ਹੈ। ਗੋਲੀਕਾਂਡ ਮਾਮਲੇ ਵਿਚ ਸੁਖਬੀਰ ਬਾਦਲ ਤੋਂ 11 ਸਤੰਬਰ ਨੂੰ ਪੁੱਛਗਿੱਛ ਹੋਵੇਗੀ। ਇਸ ਤੋਂ ਪਹਿਲਾਂ ਸੁਖਬੀਰ ਬਾਦਲ 20 ਜੁਲਾਈ ਨੂੰ ਸਿੱਟ ਅੱਗੇ ਪੇਸ਼ ਹੋਏ ਸਨ। ਹੁਣ 11 ਸਤੰਬਰ ਨੂੰ ਸੁਖਬੀਰ ਬਾਦਲ ਨੂੰ ਪੁੱਛਗਿੱਛ ਲਈ ਚੰਡੀਗੜ੍ਹ ਸੱਦਿਆ ਗਿਆ ਹੈ।
canada-and-eu-to-unite-against-u-s-china-global-dominance
Punjabi

ਅਮਰੀਕਾ-ਚੀਨ ਦੇ ਦਬਦਬੇ ਖ਼ਿਲਾਫ਼ ਕੈਨੇਡਾ ਤੇ ਯੂਰਪੀ ਯੂਨੀਅਨ ਹੋਣਗੇ ਇੱਕਜੁੱਟ

ਕੈਨੇਡਾ ਅਤੇ ਯੂਰਪੀ ਯੂਨੀਅਨ ਮਿਲ ਕੇ ਅਮਰੀਕਾ ਤੇ ਚੀਨ ਦੇ ਗਲੋਬਲ ਦਬਦਬੇ ਦਾ ਟਾਕਰਾ ਕਰਨ ਲਈ ਵਪਾਰ ਤੋਂ ਲੈ ਕੇ ਸੁਰੱਖਿਆ ਤੱਕ ਇੱਕ ਨਵੇਂ ਰਣਨੀਤਕ ਗਠਜੋੜ ਬਣਾਉਣ ਦੀ ਸੰਭਾਵਨਾ ਤਲਾਸ਼ ਰਹੇ ਹਨ। ਰਿਪੋਰਟਸ ਮੁਤਾਬਕ, ਯੂਰਪੀ ਕਮਿਸ਼ਨ ਦੀ President Ursula von der Leye 16 ਸਤੰਬਰ ਨੂੰ ਫਰਾਂਸ ਦੇ ਸਟ੍ਰਾਸਬਰਗ ਵਿਖੇ ਆਪਣੇ ਸਲਾਨਾ ਸੰਬੋਧਨ ਦੌਰਾਨ ਇਸ ਰਣਨੀਤੀ ਦਾ ਰਸਮੀ ਐਲਾਨ ਕਰ ਸਕਦੇ ਹਨ।
surrey-police-board-begins-nationwide-search-for-new-chief-constable
Punjabi

ਸਰੀ ਪੁਲਿਸ ਬੋਰਡ ਵੱਲੋਂ ਨਵੇਂ ਚੀਫ਼ ਕਾਂਸਟੇਬਲ ਦੀ ਦੇਸ਼-ਵਿਆਪੀ ਭਾਲ ਸ਼ੁਰੂ

ਸਰੀ ਪੁਲਿਸ ਬੋਰਡ ਨੇ ਐਸ.ਪੀ.ਐਸ. ਦੀ ਕਮਾਂਡ ਸੰਭਾਲਣ ਲਈ ਨਵੇਂ ਚੀਫ਼ ਕਾਂਸਟੇਬਲ ਦੀ ਦੇਸ਼ ਵਿਆਪੀ ਭਾਲ ਅਧਿਕਾਰਤ ਤੌਰ 'ਤੇ ਸ਼ੁਰੂ ਕਰ ਦਿੱਤੀ ਹੈ। ਬੋਰਡ ਨੇ ਇਸ ਭਰਤੀ ਪ੍ਰਕਿਰਿਆ ਨੂੰ ਨੇਪਰੇ ਚਾੜ੍ਹਨ ਅਤੇ ਯੋਗ ਉਮੀਦਵਾਰ ਦੀ ਚੋਣ ਲਈ ਹਾਲ ਹੀ ਵਿਚ PFM Executive Search ਨਾਮਕ ਫਰਮ ਨੂੰ ਜ਼ਿੰਮੇਵਾਰੀ ਸੌਂਪੀ ਹੈ।
canada-and-china-resume-military-talks-after-more-than-eight-years
Punjabi

ਕੈਨੇਡਾ-ਚੀਨ ਵਿਚਾਲੇ 8 ਸਾਲ ਬਾਅਦ ਮੁੜ ਸ਼ੁਰੂ ਹੋਈ ਫੌਜੀ ਗੱਲਬਾਤ

ਕੈਨੇਡਾ ਅਤੇ ਚੀਨ ਦੇ ਫੌਜੀ ਅਧਿਕਾਰੀਆਂ ਵਿਚਾਲੇ 8 ਸਾਲਾਂ ਤੋਂ ਵੱਧ ਸਮੇਂ ਬਾਅਦ ਪਹਿਲੀ ਵਾਰ ਔਟਵਾ ਵਿਚ ਗੁਪਤ ਰੂਪ ਵਿਚ ਰੱਖਿਆ ਤਾਲਮੇਲ ਵਾਰਤਾ ਹੋਈ ਹੈ। ਚੀਨ ਦੇ ਡਿਫੈਂਸ ਮੰਤਰਾਲਾ ਨੇ ਪੁਸ਼ਟੀ ਕੀਤੀ ਹੈ ਕਿ ਇਹ ਮੀਟਿੰਗ 4 ਸਤੰਬਰ ਨੂੰ ਹੋਈ ਸੀ, ਜਿਸ ਦਾ ਉਦੇਸ਼ ਦੋਵਾਂ ਦੇਸ਼ਾਂ ਦੇ ਫੌਜੀ ਪੱਧਰ 'ਤੇ ਸੰਚਾਰ ਨੂੰ ਬਹਾਲ ਕਰਨਾ ਸੀ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link