13.91C Vancouver
ADS

Mar 11, 2020 10:22 PM -

ਫ੍ਰਾਂਸੂਆ ਫਿਲਿਪ ਸ਼ੈਂਪੇਨ: ਸਾਰੇ ਨਾਗਰਿਕਾਂ ਤਰ੍ਹਾਂ ਸਿਆਸਤਦਾਨਾਂ ਨੂੰ ਵੀ ਕੋਵਿਡ-19 ਸੰਬੰਧੀ ਸਲਾਹਾਂ 'ਤੇ ਅਮਲ ਕਰਨ ਦੀ ਲੋੜ

Share On
francois-philippe-champagne-politicians-need-to-follow-the-same-advice-as-anybody-else-on-covid-19
Foreign Affairs Minister Francois-Philippe Champagne speaks with the media following caucus on Parliament Hill in Ottawa, Wednesday March 11, 2020. THE CANADIAN PRESS/Adrian Wyld

ਕੈਨੇਡਾ ਦੇ ਵਿਦੇਸ਼ ਮਾਮਲਿਆਂ ਬਾਰੇ ਮੰਤਰੀ, ਫ੍ਰਾਂਸੂਆ ਫਿਲਿਪ ਸ਼ੈਂਪੇਨ ਦਾ ਕਹਿਣਾ ਹੈ ਕਿ ਸਿਆਸਤਦਾਨਾਂ ਨੂੰ ਵੀ ਉਨ੍ਹਾਂ ਹੀ ਸਲਾਹਾਂ 'ਤੇ ਅਮਲ ਕਰਨ ਦੀ ਲੋੜ ਹੈ, ਜਿੰਨਾ 'ਤੇ ਕਿ ਬਾਕੀ ਲੋਕ ਅਮਲ ਕਰ ਰਹੇ ਹਨ, ਤਾਂ ਜੋ ਕੋਵਿਡ-19 ਦੀ ਬਿਮਾਰੀ ਨੂੰ ਫੈਲਣ ਤੋਂ ਰੋਕਿਆ ਜਾ ਸਕੇ।

ਉਨ੍ਹਾਂ ਕਿਹਾ ਕਿ ਕਿਸੇ ਨਾਲ ਵੀ ਹੱਥ ਨਾ ਮਿਲਾਓ, ਅਤੇ ਲਗਾਤਾਰ ਹੱਥ ਧੋਂਦੇ ਰਹਿਣ ਦੀ ਲੋੜ ਹੈ।

ਉਨ੍ਹਾਂ ਯਾਦ ਦਵਾਇਆ ਕਿ ਬਿਨਾ ਜਰੂਰਤ ਤੋਂ ਕਿਸੇ ਦੇ ਵੀ ਨੇੜੇ ਨਾ ਜਾਇਆ ਜਾਵੇ।

ਸ਼ੈਂਪੇਨ ਨੇ ਇਸੇ ਮਹੀਨੇ ਦੇ ਅੰਤ ਵਿੱਚ ਪਿਟਸਬਰਗ ਵਿੱਚ ਜੀ-7 ਵਿਦੇਸ਼ ਮੰਤਰੀਆਂ ਦੀ ਇੱਕ ਬੈਠਕ 'ਚ ਹਿੱਸਾ ਲੈਣਾ ਸੀ, ਪਰ ਅਮਰੀਕਾ ਨੇ ਇਸ ਈਵੈਂਟ ਨੂੰ ਹੁਣ ਵੀਡੀਓ ਕਾਨਫਰੰਸਿੰਗ ਜਰੀਏ ਕਰਵਾਉਣ ਦਾ ਫੈਸਲਾ ਲਿਆ ਹੈ।

ਯਾਦ ਰਹੇ ਨੈਚੁਰਲ ਰੋਸੋਰਸਿਸ ਮੰਤਰੀ, ਸੀਮਸ ਓ' ਰੀਗਨ ਵੀ ਆਪਣੇ ਕੋਵਿਡ-19 ਸੰਬੰਧੀ ਟੈਸਟ ਦੇ ਨਤੀਜਿਆਂ ਦੀ ਉਡੀਕ ਕਰ ਰਹੇ ਹਨ।

ਹਾਲਾਂਕਿ ਉਨ੍ਹਾਂ ਅਨੁਸਾਰ ਉਨ੍ਹਾਂ ਨੂੰ ਸਿਰਫ ਠੰਡ ਲੱਗ ਗਈ ਹੈ।

Latest news

woman-robbed-in-vancouvers-marpole-area-police-seek-witnesses
Punjabi

ਵੈਨਕੂਵਰ ਦੇ ਮਾਰਪੋਲ ਇਲਾਕੇ ’ਚ ਮਹਿਲਾ ਕੋਲੋਂ ਲੁੱਟ-ਖੋਹ, ਪੁਲਿਸ ਨੇ ਚਸ਼ਮਦੀਦਾਂ ਤੋਂ ਮੰਗੀ ਮਦਦ

ਵੈਨਕੂਵਰ ਦੇ ਮਾਰਪੋਲ ਇਲਾਕੇ ਵਿਚ ਇੱਕ ਮਹਿਲਾਂ ਕੋਲੋਂ ਲੁੱਟ-ਖੋਹ ਦੀ ਵਾਰਦਾਤ ਹੋਈ ਹੈ, ਜਿਸ ਦੀ ਜਾਂਚ ਦੇ ਸਬੰਧ ਵਿਚ ਪੁਲਿਸ ਵਲੋਂ ਚਸ਼ਮਦੀਦਾਂ ਕੋਲੋਂ ਮਦਦ ਮੰਗੀ ਗਈ ਹੈ। ਪੁਲਿਸ ਅਨੁਸਾਰ, ਘਟਨਾ 27 ਅਗਸਤ ਨੂੰ ਤੜਕੇ ਲਗਭਗ 1:30 ਵਜੇ ਵਾਪਰੀ, ਮਹਿਲਾ ਦੱਖਣ-ਪੱਛਮੀ ਮਰੀਨ ਡਰਾਈਵ ਨੇੜੇ ਗ੍ਰੈਨਵਿਲ ਸਟ੍ਰੀਟ ਦੇ 8600-ਬਲਾਕ ਦੀ ਵੈਸਟ ਲੇਨ ਵਿਚ ਪੈਦਲ ਜਾ ਰਹੀ ਸੀ, ਜਿਸ ਦੌਰਾਨ ਇੱਕ ਸ਼ੱਕੀ ਨੇ ਉਸ ਦੇ ਮੂੰਹ 'ਤੇ ਮੁੱਕਾ ਮਾਰ ਕੇ ਪਰਸ ਖੋਹ ਲਿਆ ਅਤੇ ਮੌਕੇ ਤੋਂ ਫ਼ਰਾਰ ਹੋ ਗਿਆ।
mysterious-floating-island-spotted-on-b-c-s-williston-lake-boaters-warned-to-stay-away
Punjabi

ਵਿਲਿਸਟਨ ਲੇਕ ’ਚ ਦਿਖਿਆ ਰਹੱਸਮਈ ਤੈਰਦਾ ਆਈਲੈਂਡ, ਬੋਟਿੰਗ ਕਰਨ ਵਾਲਿਆਂ ਨੂੰ ਜਾਰੀ ਕੀਤੀ ਗਈ ਚਿਤਾਵਨੀ

ਬੀ.ਸੀ. ਦੀ ਵਿਲਿਸਟਨ ਲੇਕ ਵਿਚ ਦਿਖਾਈ ਦਿੱਤੇ ਇੱਕ ਰਹੱਸਮਈ ਤੈਰਦੇ ਹੋਏ ਆਈਲੈਂਡ ਨੂੰ ਲੈ ਕੇ ਪ੍ਰਸ਼ਾਸਨ ਨੇ ਬੋਟਿੰਗ ਕਰਨ ਵਾਲਿਆਂ ਲਈ ਸਖ਼ਤ ਚਿਤਾਵਨੀ ਜਾਰੀ ਕੀਤੀ ਹੈ। ਬੀਸੀ ਹਾਈਡਰੋ ਦੇ ਬੁਲਾਰੇ Bob Gammer ਅਨੁਸਾਰ, ਇਹ ਫਲੋਟਿੰਗ ਆਈਲੈਂਡ ਲਗਭਗ ਇੱਕ ਹੈਕਟੇਅਰ ਜਿੰਨਾ ਵੱਡਾ ਹੈ ਅਤੇ ਪੂਰੀ ਤਰ੍ਹਾਂ ਹਰੇ-ਭਰੇ ਰੁੱਖਾਂ ਅਤੇ ਹਰਿਆਵਲ ਨਾਲ ਢੱਕਿਆ ਹੋਇਆ ਹੈ।
relief-for-surrey-residents-no-new-extortion-or-shooting-cases-reported-in-august
Punjabi

ਸਰੀ ਵਾਸੀਆਂ ਲਈ ਰਾਹਤ: ਅਗਸਤ ’ਚ ਐਕਸਟੌਰਸ਼ਨ ਤੇ ਸ਼ੂਟਿੰਗ ਦਾ ਕੋਈ ਨਵਾਂ ਮਾਮਲਾ ਨਹੀਂ

ਸਰੀ ਪੁਲਿਸ ਸਰਵਿਸ ਨੇ ਸ਼ਹਿਰ ਦੇ ਵਸਨੀਕਾਂ ਅਤੇ ਕਾਰੋਬਾਰੀਆਂ ਲਈ ਇੱਕ ਰਾਹਤ ਭਰੀ ਖ਼ਬਰ ਸਾਂਝੀ ਕੀਤੀ ਹੈ। ਐਸ.ਪੀ.ਐਸ. ਵੱਲੋਂ ਜਾਰੀ ਤਾਜ਼ਾ ਬਿਆਨ ਅਨੁਸਾਰ, ਅਗਸਤ ਦੇ ਪੂਰੇ ਮਹੀਨੇ ਦੌਰਾਨ ਸਰੀ ਸ਼ਹਿਰ ਵਿਚ ਐਕਟੋਸ਼ਨ ਦੀ ਕੋਈ ਵੀ ਨਵੀਂ ਧਮਕੀ ਜਾਂ ਇਸ ਨਾਲ ਸਬੰਧਤ ਸ਼ੂਟਿੰਗ ਦਾ ਕੋਈ ਮਾਮਲਾ ਨਹੀਂ ਆਇਆ ਹੈ।
b-c-government-announces-nearly-1-200-new-child-care-spaces-across-22-school-districts
Punjabi

ਸਰੀ ਸਮੇਤ ਬੀ.ਸੀ. ਦੇ 22 ਸਕੂਲ ਜ਼ਿਲ੍ਹਿਆਂ ’ਚ 1,200 ਨਵੇਂ ਚਾਈਲਡ ਕੇਅਰ ਸਪੇਸ ਦਾ ਐਲਾਨ

ਬੀ.ਸੀ. ਸਰਕਾਰ ਵੱਲੋਂ ਸਰੀ ਸਮੇਤ ਸੂਬੇ ਦੇ 22 ਸਕੂਲ ਜ਼ਿਲ੍ਹਿਆਂ ਵਿਚ ਲਗਭਗ 1,200 ਨਵੇਂ ਲਾਇਸੰਸਸ਼ੁਦਾ before-and after-ਸਕੂਲ ਚਾਈਲਡ ਕੇਅਰ ਸਪੇਸ ਬਣਾਉਣ ਦਾ ਐਲਾਨ ਕੀਤਾ ਗਿਆ ਹੈ। ਇਸ ਯੋਜਨਾ ਤਹਿਤ ਸਰੀ ਸਕੂਲ ਡਿਸਟ੍ਰਿਕਟ ਵਿਚ Peace Arch Elementary ਅਤੇ Theresa Clarke Elementary ਦੋਵਾਂ ਵਿਚੋਂ ਹਰ ਸਕੂਲ ਵਿਚ 24 ਨਵੇਂ ਚਾਈਲਡ ਕੇਅਰ ਸਪੇਸ ਤਿਆਰ ਕੀਤੇ ਜਾਣਗੇ।
nearly-400-alberta-specialist-doctors-show-interest-in-new-dual-practice-surgery-model
Punjabi

ਐਲਬਰਟਾ ਦੇ ਨਵੇਂ ਡਿਊਲ ਪ੍ਰੈਕਟਿਸ ਸਿਸਟਮ ਲਈ 400 ਦੇ ਕਰੀਬ ਮਾਹਰ ਡਾਕਟਰਾਂ ਨੇ ਦਿਖਾਈ ਦਿਲਚਸਪੀ

ਐਲਬਰਟਾ ਸਰਕਾਰ ਵੱਲੋਂ ਸ਼ੁਰੂ ਕੀਤੇ ਜਾ ਰਹੇ ਨਵੇਂ ਦੋਹਰੇ ਅਭਿਆਸ ਸਿਸਟਮ ਵਿੱਚ ਹਿੱਸਾ ਲੈਣ ਲਈ ਸੂਬੇ ਦੇ ਲਗਭਗ 400 ਮਾਹਰ ਡਾਕਟਰਾਂ ਨੇ ਆਪਣੀ ਦਿਲਚਸਪੀ ਜ਼ਾਹਰ ਕੀਤੀ ਹੈ। ਇਸ ਨਵੇਂ ਮਾਡਲ ਤਹਿਤ ਡਾਕਟਰਾਂ ਨੂੰ ਪਬਲਿਕ ਸਿਹਤ ਪ੍ਰਣਾਲੀ ਵਿੱਚ ਕੰਮ ਕਰਨ ਦੇ ਨਾਲ-ਨਾਲ ਚੋਣਵੀਆਂ ਸਰਜਰੀਆਂ, ਜਿਵੇਂ ਕਿ ਹਿੱਪ ਤੇ ਗੋਡੇ ਬਦਲਣ ਦੀ ਸਰਜਰੀ ਲਈ ਨਿੱਜੀ ਸੇਵਾਵਾਂ ਮੁਹੱਈਆ ਕਰਵਾਉਣ ਦੀ ਇਜਾਜ਼ਤ ਮਿਲੇਗੀ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link