14.09C Vancouver
ADS

Jan 14, 2025 7:18 PM - Connect Newsroom

ਫਰਾਂਕੋਇਸ-ਫਿਲਿਪ ਸ਼ੈਂਪੇਨ ਲਿਬਰਲ ਲੀਡਰਸ਼ਿਪ ਚੋਣ ਨਹੀਂ ਲੜ ਰਹੇ

Share On
françois-philippe-champagne-not-running-for-liberal-leadership
He announced to reporters at the Canadian Club in Toronto today that he will not be running in the party's leadership election.(Photo: The Canadian Press)

ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੂੰ ਬਦਲਣ ਲਈ ਇਨੋਵੇਸ਼ਨ ਮੰਤਰੀ ਫਰਾਂਕੋਇਸ-ਫਿਲਿਪ ਸ਼ੈਂਪੇਨ ਨੇ ਵੀ ਪੈਰ ਪਿਛਾਂਹ ਖਿੱਚ ਲਏ ਹਨ। ਉਨ੍ਹਾਂ ਅੱਜ ਕੈਨੇਡੀਅਨ ਕਲੱਬ ਟੋਰਾਂਟੋ ਵਿਚ ਪੱਤਰਕਾਰਾਂ ਨਾਲ ਗੱਲ ਕਰਦੇ ਘੋਸ਼ਣਾ ਕੀਤੀ ਕਿ ਉਹ ਪਾਰਟੀ ਦੀ ਲੀਡਰਸ਼ਿਪ ਚੋਣ ਵਿਚ ਹਿੱਸਾ ਨਹੀਂ ਲੈ ਰਹੇ।

ਸ਼ੈਂਪੇਨ ਨੇ ਕਿਹਾ ਕਿ ਉਨ੍ਹਾਂ ਨੂੰ ਕਾਫ਼ੀ ਸਮਰਥਨ ਮਿਲ ਰਿਹਾ ਸੀ ਪਰ ਉਨ੍ਹਾਂ ਲੀਡਰਸ਼ਿਪ ਚੋਣ ਵਿਚ ਨਾ ਉਤਰਨ ਦਾ ਫੈਸਲਾ ਕੀਤਾ। ਉਨ੍ਹਾਂ ਇਸ ਨੂੰ ਆਪਣੇ ਜੀਵਨ ਦੇ ਸਭ ਤੋਂ ਮੁਸ਼ਕਲ ਫੈਸਲਿਆਂ ਵਿਚੋਂ ਇੱਕ ਦੱਸਿਆ।

ਗੌਰਤਲਬ ਹੈ ਕਿ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੇ ਪਿਛਲੇ ਹਫ਼ਤੇ ਪਾਰਟੀ ਲੀਡਰ ਅਤੇ ਪੀਐੱਮ ਵਜੋਂ ਅਹੁਦੇ ਤੋਂ ਅਸਤੀਫਾ ਦੇਣ ਦੀ ਘੋਸ਼ਣਾ ਕੀਤੀ ਸੀ, ਟਰੂਡੋ ਨੇ ਕਿਹਾ ਸੀ ਕਿ ਉਹ ਨਵੇਂ ਲੀਡਰ ਦੀ ਚੋਣ ਮਗਰੋਂ ਦੋਵੇਂ ਅਹੁਦੇ ਛੱਡ ਦੇਣਗੇ। ਦੱਸ ਦੇਈਏ ਕਿ ਲਿਬਰਲ ਪਾਰਟੀ 9 ਮਾਰਚ ਨੂੰ ਫੈਸਲਾ ਕਰੇਗੀ ਕਿ ਟਰੂਡੋ ਦੀ ਥਾਂ ਪ੍ਰਧਾਨ ਮੰਤਰੀ ਕੌਣ ਹੋਵੇਗਾ।

Latest news

b-c-premier-david-eby-expected-to-call-snap-election-today
Punjabi

ਬੀ.ਸੀ. ’ਚ ਅੱਜ ਹੋ ਸਕਦੈ ਚੋਣਾਂ ਦਾ ਐਲਾਨ, ਈਬੀ ਕਰਨਗੇ ਪ੍ਰੈੱਸ ਕਾਨਫਰੰਸ

ਬੀ.ਸੀ. ਦੀ ਸਿਆਸਤ ਤੋਂ ਇਸ ਵੇਲੇ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ, ਜਿੱਥੇ ਪ੍ਰੀਮੀਅਰ ਡੇਵਿਡ ਈਬੀ ਅੱਜ ਦੁਪਹਿਰ ਵਿਕਟੋਰੀਆ ਸਥਿਤ ਸਰਕਾਰੀ ਭਵਨ ਵਿਖੇ ਇੱਕ ਅਹਿਮ ਪ੍ਰੈੱਸ ਕਾਨਫਰੰਸ ਦੌਰਾਨ ਵਿਧਾਨ ਸਭਾ ਚੋਣਾਂ ਦਾ ਰਸਮੀ ਐਲਾਨ ਕਰ ਸਕਦੇ ਹਨ। ਇਸ ਨਾਲ ਸੂਬੇ ਵਿਚ ਪਿਛਲੇ ਕੁਝ ਦਿਨਾਂ ਤੋਂ ਚੱਲ ਰਹੀਆਂ ਸਿਆਸੀ ਅਟਕਲਾਂ 'ਤੇ ਪੂਰੀ ਤਰ੍ਹਾਂ ਵਿਰਾਮ ਲੱਗਣ ਦੀ ਉਮੀਦ ਹੈ।
15-year-old-arrested-in-lethbridge-sexual-assault-investigation
Punjabi

ਲੈਥਬ੍ਰਿਜ ਪੁਲਿਸ ਵੱਲੋਂ 15 ਸਾਲਾ ਲੜਕਾ ਗ੍ਰਿਫ਼ਤਾਰ, ਔਰਤਾਂ ਨਾਲ ਜਿਨਸੀ ਹਮਲੇ ਤੇ ਅਸ਼ਲੀਲ ਹਰਕਤਾਂ ਦੇ ਲੱਗੇ ਦੋਸ਼

ਲੈਥਬ੍ਰਿਜ ਪੁਲਿਸ ਨੇ 15 ਸਾਲਾ ਲੜਕੇ ਨੂੰ ਸ਼ਹਿਰ ਦੇ ਇੱਕ ਗ੍ਰੀਨ ਸਟ੍ਰਿਪ ਕੋਲ ਔਰਤਾਂ ਨੂੰ ਨਿਸ਼ਾਨਾ ਬਣਾ ਕੇ ਕੀਤੇ ਗਏ ਜਿਨਸੀ ਹਮਲੇ ਅਤੇ ਅਸ਼ਲੀਲ ਹਰਕਤਾਂ ਦੇ ਮਾਮਲੇ ਵਿੱਚ ਗ੍ਰਿਫ਼ਤਾਰ ਕੀਤਾ ਹੈ।ਪੁਲਿਸ ਅਨੁਸਾਰ ਇਹ ਘਟਨਾ 16 ਸਤੰਬਰ ਨੂੰ ਲੇਕਵਿਊ ਡਰਾਈਵ ਦੇ 1500 ਬਲਾਕ ਕੋਲ ਕੋਲਬੈਂਕਸ ਟ੍ਰੇਲ 'ਤੇ ਵਾਪਰੀ, ਜਿੱਥੇ ਸੈਰ ਕਰ ਰਹੀ 41 ਸਾਲਾ ਔਰਤ 'ਤੇ ਜਿਨਸੀ ਹਮਲਾ ਕੀਤਾ ਗਿਆ ਸੀ।
bank-of-canada-governor-warns-trade-war-could-slow-economic-growth
Punjabi

ਅਮਰੀਕਾ ਨਾਲ ਟਰੇਡ ਵਾਰ ਦਾ ਅਸਰ, ਕੈਨੇਡਾ ਦੀ ਆਰਥਿਕ ਵਿਕਾਸ ਦਰ ਹੋ ਸਕਦੀ ਹੈ ਸੁਸਤ

ਕੈਨੇਡਾ ਦੇ ਸੈਂਟਰਲ ਬੈਂਕ ਗਵਰਨਰ ਟਿਫ ਮੈਕਲਮ ਨੇ ਚਿਤਾਵਨੀ ਦਿੱਤੀ ਹੈ ਕਿ ਅਮਰੀਕਾ ਨਾਲ ਟਰੇਡ ਵਾਰ ਕਾਰਨ ਕੈਨੇਡੀਅਨ ਅਰਥਵਿਵਸਥਾ ਵਿਚ ਆਇਆ ਹਾਲੀਆ ਉਛਾਲ ਅੱਗੇ ਹੌਲੀ ਹੋ ਸਕਦਾ ਹੈ। ਸੋਮਵਾਰ ਨੂੰ ਹੈਲੀਫੈਕਸ ਵਿਖੇ ਇੱਕ ਭਾਸ਼ਣ ਦੌਰਾਨ ਗਵਰਨਰ ਨੇ ਕਿਹਾ ਕਿ ਮਿਡਲ ਈਸਟ ਵਿਚ ਟਕਰਾਅ ਅਤੇ ਸਪਲਾਈ ਚੇਨ ਵਿਚ ਆ ਰਹੀਆਂ ਰੁਕਾਵਟਾਂ ਹੁਣ ਆਮ ਹੋ ਰਹੀਆਂ ਹਨ।
sri-anandpur-sahib-sarai-incident-sgpc-forms-five-member-probe-panel-giani-malkit-singh-relieved-of-duties
Punjabi

ਸ੍ਰੀ ਆਨੰਦਪੁਰ ਸਾਹਿਬ ਸਰਾਂ ਮਾਮਲਾ: 5 ਮੈਂਬਰੀ ਜਾਂਚ ਕਮੇਟੀ ਗਠਿਤ, ਗਿਆਨੀ ਮਲਕੀਤ ਸਿੰਘ ਸੇਵਾਵਾਂ ਤੋਂ ਫ਼ਾਰਗ

ਪੰਜਾਬ ਤੋਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਅੱਜ ਦੱਸਿਆ ਕਿ ਸ੍ਰੀ ਆਨੰਦਪੁਰ ਸਾਹਿਬ ਦੀ ਸਰਾਂ ਵਿੱਚ ਵਾਪਰੀ ਘਟਨਾ ਦੇ ਮਾਮਲੇ ਨੂੰ ਲੈ ਕੇ ਇੱਕ ਪੰਜ ਮੈਂਬਰੀ ਜਾਂਚ ਕਮੇਟੀ ਦਾ ਗਠਨ ਕੀਤਾ ਗਿਆ ਹੈ। ਇਹ ਕਮੇਟੀ 15 ਦਿਨਾਂ ਵਿੱਚ ਆਪਣੀ ਰਿਪੋਰਟ ਦੇਵੇਗੀ। ਇਸ ਦੌਰਾਨ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਵਧੀਕ ਮੁੱਖ ਗ੍ਰੰਥੀ ਗਿਆਨੀ ਮਲਕੀਤ ਸਿੰਘ, ਜਿਨ੍ਹਾਂ ਨੂੰ ਪਹਿਲਾਂ ਮੁਅੱਤਲ ਕੀਤਾ ਗਿਆ ਸੀ, ਨੂੰ ਉਨ੍ਹਾਂ ਦੀਆਂ ਸੇਵਾਵਾਂ ਤੋਂ ਫ਼ਾਰਗ ਕਰ ਦਿੱਤਾ ਗਿਆ ਹੈ।
pm-mark-carney-misses-un-event-after-flight-delays-in-new-york
Punjabi

ਫਲਾਈਟ ’ਚ ਦੇਰੀ ਕਾਰਨ PM ਮਾਰਕ ਕਾਰਨੀ UN ਦੇ ਅਹਿਮ ਪ੍ਰੋਗਰਾਮ ਤੋਂ ਖੁੰਝੇ

ਪ੍ਰਧਾਨ ਮੰਤਰੀ ਮਾਰਕ ਕਾਰਨੀ ਨੂੰ ਸੋਮਵਾਰ ਨਿਊਯਾਰਕ ਸਿਟੀ ਖੇਤਰ ਦੇ ਹਵਾਈ ਅੱਡਿਆਂ 'ਤੇ ਆਈ ਤਕਨੀਕੀ ਖ਼ਰਾਬੀ ਕਾਰਨ ਫਲਾਈਟ ਵਿਚ ਦੇਰੀ ਦਾ ਸਾਹਮਣਾ ਕਰਨਾ ਪਿਆ, ਜਿਸ ਕਾਰਨ ਉਹ ਸੰਯੁਕਤ ਰਾਸ਼ਟਰ ਦੇ ਇੱਕ ਅਹਿਮ ਪ੍ਰੋਗਰਾਮ ਵਿਚ ਸ਼ਾਮਲ ਹੋਣ ਤੋਂ ਖੁੰਝ ਗਏ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link