13.9C Vancouver
ADS

Mar 23, 2021 9:27 PM -

ਫਰੇਜ਼ਰ ਹੈਲਥ ਇਲਾਕੇ 'ਚ 5 ਵੱਡੇ ਇਮਿਊਨਾਈਜ਼ੇਸ਼ਨ ਕਲੀਨਿਕ ਖੁੱਲ੍ਹੇ, ਚਾਰ ਹੋਰ ਕਲੀਨਿਕ ਖੋਲ੍ਹਣ ਦੀ ਤਿਆਰੀ

Share On
fraser-health-opens-five-large-covid-19-immunization-clinics-with-four-more-to-come
These new clinics will support current immunization plans and will remain open through phases three and four as we work to immunize our communities over the coming months. (Photo - Fraser Health/Twitter)

ਬੀ.ਸੀ. 'ਚ ਜਾਰੀ ਕੋਵਿਡ-19 ਵੈਕਸੀਨੇਸ਼ਨ ਪ੍ਰੀਕਿਰਿਆ 'ਚ ਵਧੇਰੇ ਸਹਿਯੋਗ ਲਈ ਫਰੇਜ਼ਰ ਹੈਲਥ ਵੱਲੋਂ 5 ਹੋਰ ਕੋਵਿਡ-19 ਇਮਿਊਨਾਈਜ਼ੇਸ਼ਨ ਕਲੀਨਿਕ ਖੋਲ ਦਿੱਤੇ ਗਏ ਹਨ।

ਚਿਲਿਵੈਕ, ਕਲੋਵਰਡੇਲ, ਸਾਊਥ ਸਰੀ, ਡੈਲਟਾ ਨੌਰਥ ਅਤੇ ਕੋਕਟਲਮ 'ਚ ਖੋਲ੍ਹੇ ਗਏ ਇਹਨਾਂ ਕਲੀਨਿਕਸ ਵਿੱਚ 29 ਮਾਰਚ ਤੋਂ ਅਪਾਇੰਟਮੈਂਟ ਹਾਸਿਲ ਕੀਤੀ ਜਾ ਸਕੇਗੀ।

ਇਹ ਨਵੇਂ ਕਲੀਨਿਕਸ ਫੇਜ਼ 3 ਅਤੇ 4 ਦੇ ਦੌਰਾਨ ਵੀ ਵੈਕਸੀਨ ਪ੍ਰਦਾਨ ਕਰਨ ਦੀ ਪ੍ਰੀਕਿਰਿਆ ਦੌਰਾਨ ਖੁੱਲ੍ਹੇ ਰਹਿਣਗੇ।

ਇਸ ਤੋਂ ਇਲਾਵਾ 4 ਹੋਰ ਕਲੀਨਿਕ ਖੋਲ੍ਹਣ ਦੀ ਤਿਆਰੀ ਵੀ ਕੀਤੀ ਜਾ ਰਹੀ ਹੈ।

ਫਰੇਜ਼ਰ ਹੈਲਥ ਦੇ ਨਵੇਂ ਕਲੀਨਿਕਸ ਦੀ ਸੂਚੀ:

ਚਿਲਿਵੈਕ: ਚਿਲਿਵੈਕ ਮੌਲ

ਕਲੋਵਰਡੇਲ: ਕਲੋਵਰਡੇਲ ਰਿਕਰੀਏਸ਼ਨ ਸੈਂਟਰ

ਸਾਊਥ ਸਰੀ: ਸਾਊਥ ਸਰੀ ਰਿਕਰੀਏਅਸ਼ਨ ਸੈਂਟਰ

ਕੋਕਟਲਮ: ਕੋਕਟਲਮ ਪੌਏਰੀਅਰ ਫੋਰਮ

ਡੈਲਟਾ (ਨੌਰਥ): ਨੌਰਥ ਡੈਲਟਾ ਰਿਕਰੀਏਅਸ਼ਨ ਸੈਂਟਰ

Latest news

canada-and-switzerland-set-for-crucial-fifa-world-cup-group-b-clash-in-vancouver
Punjabi

ਕੈਨੇਡਾ ਅਤੇ ਸਵਿਟਜ਼ਰਲੈਂਡ ਅੱਜ ਫੀਫਾ ਵਰਲਡ ਕੱਪ ਦੇ ਅਹਿਮ ਮੁਕਾਬਲੇ 'ਚ ਆਹਮੋ-ਸਾਹਮਣੇ

ਕੈਨੇਡਾ ਅਤੇ ਸਵਿਟਜ਼ਰਲੈਂਡ ਅੱਜ ਵੈਨਕੂਵਰ ਦੇ ਬੀ.ਸੀ. ਪਲੇਸ ਸਟੇਡੀਅਮ ਵਿਚ ਫੀਫਾ ਵਰਲਡ ਕੱਪ ਦੇ ਆਪਣੇ ਆਖਰੀ ਗਰੁੱਪ ਬੀ ਮੈਚ ਲਈ ਆਹਮੋ-ਸਾਹਮਣੇ ਹੋਣਗੇ। ਕੈਨੇਡੀਅਨ ਕੈਪਟਨ ਅਲਫੋਂਸੋ ਡੇਵਿਸ ਦੇ ਵੀ ਇਸ ਟੂਰਨਾਮੈਂਟ ਵਿਚ ਉਤਰਨ ਦੀ ਉਮੀਦ ਹੈ, ਜੋ ਹੈਮਸਟ੍ਰਿੰਗ ਦੀ ਸੱਟ ਕਾਰਨ ਕੈਨੇਡਾ ਦੇ ਪਹਿਲੇ ਦੋ ਗਰੁੱਪ ਮੈਚਾਂ ਵਿਚ ਨਹੀਂ ਖੇਡ ਸਕੇ ਸਨ।
porter-airlines-cuts-fuel-surcharge-on-reward-flights-amid-falling-oil-prices
Punjabi

ਤੇਲ ਦੀਆਂ ਕੀਮਤਾਂ ਘਟੀਆਂ ,ਪੋਰਟਰ ਏਅਰਲਾਈਨ ਨੇ ਘਟਾਇਆ ਰਿਵਾਰਡ ਫਲਾਈਟਾਂ 'ਤੇ ਫਿਊਲ ਸਰਚਾਰਜ

ਕੈਨੇਡੀਅਨ ਏਅਰਲਾਈਨ ਪੋਰਟਰ ਨੇ ਤੇਲ ਦੀਆਂ ਕੀਮਤਾਂ ਵਿਚ ਆਈ ਗਿਰਾਵਟ ਅਤੇ ਬਾਜ਼ਾਰ ਦੇ ਆਮ ਵਾਂਗ ਹੋਣ ਦੇ ਮੱਦੇਨਜ਼ਰ ਨੇ ਆਪਣੀਆਂ ਨਵੀਆਂ VIPorter reward flight ਫਲਾਈਟਾਂ ਦੀ ਬੁਕਿੰਗ 'ਤੇ ਲਗਾਏ ਗਏ ਅਸਥਾਈ ਫਿਊਲ ਸਰਚਾਰਜ ਨੂੰ $40 ਤੋਂ ਘਟਾ ਕੇ $20 ਕਰ ਦਿੱਤਾ ਹੈ, ਜੋ ਕਿ ਮੰਗਲਵਾਰ ਤੋਂ ਲਾਗੂ ਹੋ ਗਿਆ ਹੈ।
u-s-kayaker-dies-after-capsizing-on-b-c-s-okanagan-lake
Punjabi

ਬੀ.ਸੀ. ਦੇ ਓਕਾਨਾਗਨ ਲੇਕ ਵਿਚ ਕਾਯਕਰ ਪਲਟਣ ਕਾਰਨ ਅਮਰੀਕੀ ਨਾਗਰਿਕ ਦੀ ਮੌਤ

ਬੀ. ਸੀ. ਵਿਚ ਕੈਲੋਨਾ ਨੇੜੇ ਓਕਾਨਾਗਨ ਲੇਕ ਵਿਚ ਇੱਕ ਕਾਯਕਰ ਪਲਟਣ ਨਾਲ ਇੱਕ ਵਿਅਕਤੀ ਦੀ ਮੌਤ ਹੋ ਗਈ। ਵੈਸਟ ਕੈਲੋਨਾ ਆਰ.ਸੀ.ਐਮ.ਪੀ.ਮੁਤਾਬਕ ਇਹ ਹਾਦਸਾ 19 ਜੂਨ ਨੂੰ ਸ਼ਾਮ ਕਰੀਬ 7 ਵਜੇ ਵੈਸਟਬੈਂਕ ਫਸਟ ਨੇਸ਼ਨ ਬੀਚ ਨੇੜੇ ਵਾਪਰਿਆ, ਜਿੱਥੇ ਅਚਾਨਕ ਚੱਲੀਆਂ ਤੇਜ਼ ਹਵਾਵਾਂ ਕਾਰਨ ਕਾਇਕ ਵਿਚ ਸਵਾਰ ਦੋਵੇਂ ਪੈਡਲਰ ਪਾਣੀ ਵਿਚ ਡਿੱਗ ਗਏ ਅਤੇ ਤੈਰ ਕੇ ਕਿਨਾਰੇ ਆਉਣ ਦੀ ਕੋਸ਼ਿਸ਼ ਕਰਨ ਲੱਗੇ ਪਰ ਇਨ੍ਹਾਂ ਵਿਚੋਂ ਇੱਕ ਵਿਅਕਤੀ ਪਾਣੀ ਅੰਦਰ ਡੁੱਬ ਗਿਆ ਜੋ ਬਾਅਦ ਵਿਚ ਉੱਪਰ ਨਹੀਂ ਆ ਸਕਿਆ।
house-destroyed-in-wildfire-near-b-c-s-lytton-village-ahead-of-2021-fire-anniversary
Punjabi

ਲਿਟਨ ਨੇੜੇ ਜੰਗਲੀ ਅੱਗ ਨੇ ਇੱਕ ਘਰ ਕੀਤਾ ਸੁਆਹ, 2021 ਦੀ ਤਬਾਹੀ ਦੀਆਂ ਯਾਦਾਂ ਤਾਜ਼ਾ

ਬੀ.ਸੀ. ਦੇ ਲਿਟਨ ਵੀਲੇਜ ਨੇੜੇ ਬੇਕਾਬੂ ਹੋਈ ਜੰਗਲੀ ਅੱਗ ਵਿਚ ਇੱਕ ਘਰ ਇਸ ਦੀ ਲਪੇਟ ਵਿਚ ਆਉਣ ਨਾਲ ਪੂਰੀ ਤਰ੍ਹਾਂ ਤਬਾਹ ਹੋ ਗਿਆ ਹੈ। ਇਹ ਮੰਦਭਾਗੀ ਘਟਨਾ 2021 ਦੇ ਉਸ ਭਿਆਨਕ ਜੰਗਲੀ ਅੱਗ ਦੀ ਪੰਜਵੀਂ ਬਰਸੀ ਤੋਂ ਮਹਿਜ਼ ਕੁਝ ਦਿਨ ਪਹਿਲਾਂ ਵਾਪਰੀ ਹੈ, ਜਿਸ ਵਿਚ ਇਹ ਪੂਰਾ ਇਲਾਕਾ ਤਬਾਹ ਹੋ ਗਿਆ ਸੀ ਅਤੇ ਦੋ ਲੋਕਾਂ ਦੀ ਜਾਨ ਚਲੀ ਗਈ ਸੀ। ਮੌਜੂਦਾ ਸਮੇਂ ਬਲ ਰਹੀ ਅੱਗ ਦੀ ਲਪੇਟ ਵਿਚ ਆਉਣ ਕਾਰਨ ਹੋਰ ਕਿੰਨੇ structures ਨੂੰ ਨੁਕਸਾਨ ਪਹੁੰਚਿਆ ਹੈ, ਇਸ ਬਾਰੇ ਅਜੇ ਸਥਿਤੀ ਸਪੱਸ਼ਟ ਨਹੀਂ ਹੈ ਕਿਉਂਕਿ ਬਚਾਅ ਟੀਮਾਂ ਅਜੇ ਤੱਕ ਪ੍ਰਭਾਵਿਤ ਇਲਾਕਿਆਂ ਦਾ ਮੁਲਾਂਕਣ ਨਹੀਂ ਕਰ ਸਕੀਆਂ ਹਨ।
carney-pays-tribute-to-air-india-flight-182-victims-vows-stronger-security-measures
Punjabi

ਪੀ.ਐਮ. ਕਾਰਨੀ ਨੇ ਏਅਰ ਇੰਡੀਆ ਫਲਾਈਟ 182 ਦੇ ਪੀੜਤਾਂ ਨੂੰ ਦਿੱਤੀ ਸ਼ਰਧਾਂਜਲੀ

ਪ੍ਰਧਾਨ ਮੰਤਰੀ ਮਾਰਕ ਕਾਰਨੀ ਨੇ ਅੱਜ ਤੋਂ 41 ਸਾਲ ਪਹਿਲਾਂ ਏਅਰ ਇੰਡੀਆ ਦੀ ਫਲਾਈਟ 182 'ਤੇ ਹੋਏ ਬੰਬ ਧਮਾਕੇ ਦੇ ਪੀੜਤਾਂ ਲਈ ਰਾਸ਼ਟਰੀ ਯਾਦਗਾਰੀ ਦਿਵਸ 'ਤੇ ਬਿਆਨ ਜਾਰੀ ਕੀਤਾ। ਪ੍ਰਧਾਨ ਮੰਤਰੀ ਨੇ ਕਿਹਾ ਕਿ ਇਸ ਹਮਲੇ ਵਿਚ 268 ਕੈਨੇਡੀਅਨਜ਼ ਸਮੇਤ 329 ਬੇਕਸੂਰ ਲੋਕਾਂ ਦੀ ਜਾਨ ਲਈ ਗਈ,ਜੋ ਕਿ ਕੈਨੇਡਾ ਦੇ ਇਤਿਹਾਸ ਦਾ ਸਭ ਤੋਂ ਘਾਤਕ ਹਮਲਾ ਸੀ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link