30.22C Vancouver
ADS

Sep 23, 2025 6:29 PM - Connect Newsroom

ਨਨਾਈਮੋ ਆਰ.ਸੀ.ਐਮ.ਪੀ. ਨੇ ਫਰੌਡਸ ਸੰਬੰਧੀ ਕਈ ਘਟਨਾਵਾਂ ਦੀ ਜਾਣਕਾਰੀ ਦਿੰਦਿਆਂ ਕੀਤਾ ਸਾਵਧਾਨ

Share On
frauds-frauds-and-more-frauds
Caller told police she was scammed for $1700 after being led to believe her grandson needed money to get out of jail.

ਬੀ. ਸੀ. ਵਿਚ ਪੁਲਿਸ ਨੇ ਗਰੈਂਡਸੰਨ ਸਕੈਮ ਤੋਂ ਲੈ ਕੇ ਫੇਕ ਲੋਟੋ ਪ੍ਰਾਈਜ਼ ਤੱਕ ਬਾਰੇ ਚਿਤਾਵਨੀ ਦਿੱਤੀ ਹੈ। ਨਨਾਈਮੋ ਵਿਚ ਹਾਲ ਹੀ ਵਿਚ ਇਸ ਤਰ੍ਹਾਂ ਦੇ ਵੱਖ-ਵੱਖ ਮਾਮਲੇ ਸਾਹਮਣੇ ਆਏ ਹਨ, ਜਿਥੇ ਪੁਲਿਸ ਦਾ ਕਹਿਣਾ ਹੈ ਕਿ ਗਰੈਂਡਸੰਨ ਸਕੈਮ ਵਿਚ ਇੱਕ ਬਜ਼ੁਰਗ ਨੂੰ $1700 ਦਾ ਨੁਕਸਾਨ ਹੋਇਆ, ਪੀੜਤ ਨੂੰ ਇੱਕ ਨਿੱਜੀ ਨੰਬਰ ਤੋਂ ਫੋਨ ਕੀਤਾ ਗਿਆ ਸੀ, ਜਿਸ ਵਿਚ ਉਸ ਨੂੰ ਕਿਹਾ ਗਿਆ ਕਿ ਉਹ ਪੁਲਿਸ ਤੋਂ ਹੈ ਅਤੇ ਉਸ ਦੇ ਪੋਤੇ ਨੂੰ ਇੱਕ ਵਾਹਨ ਦੁਰਘਟਨਾ ਦੇ ਸਬੰਧ ਵਿਚ ਗ੍ਰਿਫਤਾਰ ਕੀਤਾ ਗਿਆ ਹੈ, ਜਿਸ ਦੀ ਜ਼ਮਾਨਤ ਦੇ ਬਦਲੇ ਪੈਸੇ ਮੰਗੇ ਗਏ।

ਇਸੇ ਤਰ੍ਹਾਂ ਖੁਦ ਨੂੰ ਜੇਮਸ ਬਚਰ ਦੱਸਣ ਵਾਲੇ ਸ਼ੱਕੀ ਨੇ ਪੀੜਤ ਨੂੰ ਐਮਾਜ਼ੋਨ ਤੋਂ ਹੋਣ ਹਵਾਲਾ ਦਿੰਦੇ ਹੋਏ ਉਸ ਦੇ ਅਕਾਉਂਟ 'ਤੇ ਹਮਲਾ ਹੋਣ ਅਤੇ ਆਈ.ਪੀ. ਅਡਰੈਸ ਹੈਕ ਹੋਣ ਦੀ ਗੱਲ ਕਹੀ, ਜਿਸ ਦੀ ਆੜ ਵਿਚ ਉਸ ਨੇ ਪੀੜਤ ਤੋਂ ਵੈਸਟਰਨ ਯੂਨੀਅਨ ਜ਼ਰੀਏ $899 ਅਤੇ ਬਿਟਕੋਇਨ ਏਟੀਐਮ ਰਾਹੀਂ $900 ਪ੍ਰਾਪਤ ਕੀਤੇ।

ਇਸੇ ਤਰ੍ਹਾਂ ਇੱਕ ਪੀੜਤਾ ਨੇ ਨਨਾਈਮੋ ਪੁਲਿਸ ਨੂੰ ਨਿੱਜੀ ਬੈਂਕਿੰਗ ਜਾਣਕਾਰੀ ਦੇਣ ਵਿਚ $350 ਦਾ ਨੁਕਸਾਨ ਹੋਣ ਦੀ ਰਿਪੋਰਟ ਕੀਤੀ ਹੈ। ਇੱਕ ਕਾਲਰ ਨੇ ਪੁਲਿਸ ਨੂੰ ਦੱਸਿਆ ਕਿ ਉਸ ਨੇ ਫੇਸਬੁੱਕ ਉਤੇ ਇੱਕ ਸਰਵੇ ਵਿਚ ਜਵਾਬ ਦਿੱਤਾ ਸੀ, ਜਿੱਥੇ ਇਨਾਮ ਵਿਚ ਇੱਕ ਟਰੱਕ ਅਤੇ $150,000 ਜਿੱਤਣ ਦਾ ਝਾਂਸਾ ਸ਼ਾਮਲ ਸੀ। ਇਸ ਸਬੰਧ ਵਿਚ ਇੱਕ ਔਰਤ ਨੇ ਪੀੜਤਾ ਨੂੰ ਫੋਨ ਕੀਤਾ ਅਤੇ $40 ਵਿਚ ਗਿਫਟ ਕਾਰਡ ਖਰੀਦਣ ਲਈ ਰਾਜ਼ੀ ਕੀਤਾ ਜੋ ਕਿ ਇੱਕ ਧੋਖਾਧੜੀ ਸੀ।

Latest news

vancouver-driver-crashes-into-tree-after-fleeing-police-through-underground-parking-garage
Punjabi

ਵੈਨਕੂਵਰ ਵਿਚ ਡਰਾਈਵਰ ਨੇ ਪੁਲਿਸ ਤੋਂ ਬਚਣ ਲਈ ਭਜਾਈ ਕਾਰ ਦਰੱਖਤ ਨਾਲ ਟਕਰਾਈ

ਵੈਨਕੂਵਰ ਵਿਚ ਬੀਤੇ ਕੱਲ੍ਹ ਇੱਕ ਡਰਾਈਵਰ ਨੇ ਪੁਲਿਸ ਤੋਂ ਬਚਣ ਲਈ ਇੱਕ ਅੰਡਰਗ੍ਰਾਊਂਡ ਪਾਰਕਿੰਗ ਗੈਰਾਜ ਰਾਹੀਂ ਗੱਡੀ ਭਜਾ ਲਈ, ਜੋ ਅੱਗੇ ਇੱਕ ਦਰਖ਼ਤ ਨਾਲ ਟਕਰਾ ਗਈ। ਪੁਲਿਸ ਮੁਤਾਬਕ, ਇਸ 30 ਸਾਲਾ ਨੌਜਵਾਨ 'ਤੇ ਗੱਡੀ ਚਲਾਉਣ ਦੀ ਪਾਬੰਦੀ ਲੱਗੀ ਹੋਈ ਸੀ ਅਤੇ ਮਾਮਲਾ ਉਦੋਂ ਸਾਹਮਣੇ ਆਇਆ ਜਦੋਂ ਪੁਲਿਸ ਦੀ ਗੱਡੀ ਵਿਚ ਲੱਗੇ ਆਟੋਮੈਟਿਕ ਲਾਇਸੈਂਸ ਪਲੇਟ ਰੀਡਰ ਨੇ ਇੱਕ ਕਾਰ ਦੀ ਪਛਾਣ ਕੀਤੀ, ਜਿਸ ਦਾ ਇਨਸ਼ੋਰੈਂਸ ਖ਼ਤਮ ਹੋ ਚੁੱਕਾ ਸੀ ਅਤੇ ਉਸ ਨੂੰ ਪਾਬੰਦੀਸ਼ੁਦਾ ਡਰਾਈਵਰ ਚਲਾ ਰਿਹਾ ਸੀ।
b-c-approves-underground-block-cave-mining-expansion-at-red-chris-mine
Punjabi

ਬੀ.ਸੀ. ਸਰਕਾਰ ਨੇ ਰੈੱਡ ਕ੍ਰਿਸ ਮਾਈਨ ਵਿੱਚ ਬਲਾਕ-ਕੇਵਿੰਗ ਖਣਨ ਨੂੰ ਦਿੱਤੀ ਮਨਜ਼ੂਰੀ

ਬੀ.ਸੀ. ਸਰਕਾਰ ਨੇ ਤਾਂਬਾ ਅਤੇ ਗੋਲਡ ਦੀ ਮਾਈਨਿੰਗ ਕਰਨ ਵਾਲੀ ਰੈਡ ਕ੍ਰਿਸ ਮਾਈਨ ਦੇ ਵਿਸਥਾਰ ਪ੍ਰੋਜੈਕਟ ਨੂੰ ਰਸਮੀ ਮਨਜ਼ੂਰੀ ਦੇ ਦਿੱਤੀ ਹੈ। ਇਹ ਖਾਨ ਉੱਤਰ-ਪੱਛਮੀ ਬੀ. ਸੀ. ਵਿਚ ਇਸਕੁਟ ਇਲਾਕੇ ਤੋਂ ਲਗਭਗ 18 ਕਿਲੋਮੀਟਰ ਦੀ ਦੂਰੀ 'ਤੇ ਹੈ।ਪ੍ਰੀਮੀਅਰ ਡੇਵਿਡ ਈਬੀ ਅਤੇ ਮਾਈਨਿੰਗ ਮੰਤਰੀ ਜਗਰੂਪ ਬਰਾੜ ਮੁਤਾਬਕ,ਰੈਡ ਕ੍ਰਿਸ ਮਾਈਨ ਦੇ ਵਿਸਥਾਰ ਪ੍ਰੋਜੈਕਟ ਦੇ ਨਿਰਮਾਣ ਕਾਰਜ ਦੌਰਾਨ ਲਗਭਗ 1,800 ਨਵੇਂ ਲੋਕਾਂ ਨੂੰ ਰੁਜ਼ਗਾਰ ਮਿਲੇਗਾ ਅਤੇ ਇਹ ਪ੍ਰੋਜੈਕਟ ਕੰਪਨੀ ਨਾਲ ਪਹਿਲਾਂ ਤੋਂ ਕੰਮ ਕਰ ਰਹੇ 1,500 ਪੱਕੇ ਮੁਲਾਜ਼ਮਾਂ ਦੀਆਂ ਨੌਕਰੀਆਂ ਨੂੰ ਵੀ ਸੁਰੱਖਿਅਤ ਰੱਖੇਗਾ।
canada-imposes-10-temporary-tariff-on-certain-canned-vegetable-imports
Punjabi

ਕੈਨੇਡਾ ਸਰਕਾਰ ਨੇ ਕੁਝ ਡੱਬਾਬੰਦ ਸਬਜ਼ੀਆਂ ਦੇ ਆਯਾਤ 'ਤੇ 10% ਲਗਾਇਆ ਟੈਰਿਫ

ਕੈਨੇਡਾ ਸਰਕਾਰ ਨੇ ਡੱਬਾਬੰਦ ​​ਸਬਜ਼ੀਆਂ ਦੇ ਇੰਪੋਰਟ 'ਤੇ 10 ਫੀਸਦੀ ਟੈਰਿਫ ਲਗਾ ਦਿੱਤਾ ਹੈ। ਵਿੱਤ ਮਿਨਿਸਟਰ ਫ੍ਰਾਂਸਵਾ-ਫਿਲਿਪ ਸ਼ੈਂਪੇਨ ਨੇ ਸ਼ੁੱਕਰਵਾਰ ਨੂੰ ਇੱਕ ਬਿਆਨ ਵਿਚ ਦੱਸਿਆ ਕਿ ਇਹ ਟੈਰਿਫ ਤੁਰੰਤ ਪ੍ਰਭਾਵ ਨਾਲ ਲਾਗੂ ਹੋ ਗਿਆ ਹੈ ਅਤੇ ਵੱਧ ਤੋਂ ਵੱਧ 200 ਦਿਨਾਂ ਤੱਕ ਜਾਰੀ ਰਹੇਗਾ।
crane-driver-missing-after-vehicle-plunges-into-wapiti-river-near-grande-prairie
Punjabi

ਉੱਤਰ-ਪੱਛਮੀ ਐਲਬਰਟਾ ਵਿੱਚ ਨਦੀ 'ਚ ਡਿੱਗੀ ਕਰੇਨ, ਡਰਾਈਵਰ ਲਾਪਤਾ

ਉੱਤਰ-ਪੱਛਮੀ ਐਲਬਰਟਾ ਵਿੱਚ ਮੰਗਲਵਾਰ ਇਕ ਕਰੇਨ ਨਦੀ ਵਿਚ ਡਿੱਗ ਗਈ, ਜਿਸ ਦੇ ਡਰਾਈਵਰ ਦੀ ਭਾਲ ਕੀਤੀ ਜਾ ਰਹੀ ਹੈ। ਇਹ ਘਟਨਾ ਮੰਗਲਵਾਰ ਨੂੰ Grande Prairie ਦੇ ਨੇੜੇ ਵਾਪਰੀ। ਪੁਲਿਸ ਮੁਤਾਬਕ, ਇੱਕ ਕਮਰਸ਼ੀਅਲ ਕਰੇਨ ਵਾਪਿਟੀ ਰਿਵਰ ਬ੍ਰਿਜ ਦੀ ਗਾਰਡਰੇਲ ਨੂੰ ਤੋੜਦੀ ਹੋਈ ਸਿੱਧੀ ਪਾਣੀ ਵਿੱਚ ਜਾ ਡਿੱਗੀ।
skm-delegation-raises-bbmb-membership-water-management-concerns-with-punjab-governor
Punjabi

ਐੱਸ.ਕੇ.ਐੱਮ. ਵਫ਼ਦ ਨੇ ਪੰਜਾਬ ਦੇ ਰਾਜਪਾਲ ਨਾਲ ਕੀਤੀ ਮੁਲਾਕਾਤ,ਬੀਬੀਐੱਮਬੀ ਮੈਂਬਰਸ਼ਿਪ ਅਤੇ ਪਾਣੀ ਦੇ ਮੁੱਦੇ ਚੁੱਕੇ

ਸੰਯੁਕਤ ਕਿਸਾਨ ਮੋਰਚਾ ਦੇ ਇੱਕ ਉੱਚ-ਪੱਧਰੀ ਵਫ਼ਦ ਨੇ ਅੱਜ ਲੋਕ ਭਵਨ ਵਿਖੇ ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਨਾਲ ਇੱਕ ਅਹਿਮ ਮੀਟਿੰਗ ਕੀਤੀ। ਕਰੀਬ ਡੇਢ ਘੰਟਾ ਚੱਲੀ ਇਸ ਮੁਲਾਕਾਤ ਦੌਰਾਨ ਕਿਸਾਨ ਆਗੂਆਂ ਨੇ ਕੇਂਦਰ ਅਤੇ ਪੰਜਾਬ ਸਰਕਾਰ ਨਾਲ ਸਬੰਧਿਤ ਕਿਸਾਨੀ ਮੁੱਦਿਆਂ 'ਤੇ ਵਿਸਥਾਰਪੂਰਵਕ ਚਰਚਾ ਕੀਤੀ ਅਤੇ ਰਾਜਪਾਲ ਨੂੰ ਇੱਕ ਮੰਗ-ਪੱਤਰ ਸੌਂਪਿਆ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link