13.17C Vancouver
ADS

Nov 26, 2021 11:09 PM - Connect News

ਸਰੀ, ਰਿਚਮੰਡ ਤੇ ਬਰਨਬੀ 'ਚ ਠੱਗੀ ਦੇ ਮਾਮਲਿਆਂ 'ਚ ਕਲੇਟਨ ਬਰੂਕਸ ਹੇਡਨ ਦੋਸ਼ੀ ਕਰਾਰ, ਕੈਦ ਤੋਂ ਇਲਾਵਾ ਠੱਗੀ ਦੇ ਪੀੜਤਾਂ ਨੂੰ ਪੈਸਾ ਮੋੜਨ ਦੇ ਹੁਕਮ

Share On
fraudster-convicted-of-15-charges-surrey-rcmp
Surrey RCMP is updating the public that Clayton Brooks Hayden has been convicted of 15 charges related to frauds.(Photo - Surrey RCMP/Twitter)

ਸਰੀ ਆਰ.ਸੀ.ਐਮ.ਪੀ. ਨੇ ਜਾਣਕਾਰੀ ਜਾਰੀ ਕੀਤੀ ਹੈ ਕਿ ਕਲੇਟਨ ਬਰੂਕਸ ਹੇਡਨ ਨਾਮ ਦੇ ਵਿਅਕਤੀ ਨੂੰ ਧੋਖਾਧੜੀ ਨਾਲ ਸੰਬੰਧੀ 15 ਮਾਮਲਿਆਂ 'ਚ ਦੋਸ਼ੀ ਪਾਇਆ ਗਿਆ ਹੈ।

ਇਸੇ ਸਾਲ ਅਪ੍ਰੈਲ ਦੇ ਮਹੀਨੇ 'ਚ ਸਰੀ ਆਰ.ਸੀ.ਐਮ.ਪੀ. ਨੇ ਲੋਕਾਂ ਤੋਂ ਮਦਦ ਦੀ ਅਪੀਲ ਕੀਤੀ ਸੀ ਕਿ ਕਲੇਟਨ ਬਰੂਕਸ ਹੇਡਨ ਨਾਮ ਦੇ ਵਿਅਕਤੀ ਨੂੰ ਭਾਲਿਆ ਜਾਵੇ।

ਠੱਗੀ ਦੇ ਮਾਮਲੇ ਕਈ ਫਾਈਨੈਂਸ਼ੀਅਲ ਇੰਸਟੀਟਿਊਸ਼ਨਸ ਨਾਲ ਜੁੜੇ ਸਨ। ਹਰ ਮਾਮਲੇ 'ਚ ਪੀੜਤ ਵੱਲੋਂ ਲੋਕਾਂ ਤਕ ਇਹ ਕਹਿ ਕੇ ਪਹੁੰਚ ਕੀਤੀ ਗਈ ਸੀ ਕਿ ਉਸ ਨੂੰ ਕੈਸ਼ ਦੀ ਲੋੜ ਹੈ ਅਤੇ ਹਰ ਮੌਕੇ ਲੋਕਾਂ ਨੂੰ ਚੈੱਕ ਦੇ ਦਿੱਤੇ ਜਾਂਦੇ ਸਨ, ਪਰ ਬਾਅਦ 'ਚ ਪਤਾ ਲਗਦਾ ਸੀ ਕਿ ਦੋਸ਼ੀ ਪੈਸੇ ਲੈਕੇ ਨਿਕਲ ਗਿਆ ਜਦਕਿ ਚੈੱਕ ਝੂਠੇ ਸਨ।

ਸਰੀ, ਰਿਚਮੰਡ ਅਤੇ ਬਰਨਬੀ 'ਚ ਵਾਪਰੀਆਂ ਘਟਨਾਵਾਂ ਸੰਬੰਧੀ ਸਰੀ ਆਰ.ਸੀ.ਐਮ.ਪੀ. ਦੇ ਫਾਈਨੈਂਸ਼ੀਅਲ ਕਰਾਈਮ ਯੂਨਿਟ ਨੇ ਜਾਂਚ ਕੀਤੀ।

ਪੁਲਿਸ ਨੇ ਦੱਸਿਆ ਕਿ ਕਲੇਟਨ ਬਰੂਕਸ ਹੇਡਨ ਨੇ 15 ਦੋਸ਼ ਕਬੂਲੇ ਸਨ ਅਤੇ 16 ਨਵੰਬਰ ਨੂੰ ਉਸ ਨੂੰ 15 ਮਹੀਨੇ ਦੀ ਕੈਦ ਸੁਣਾਈ ਗਈ ਅਤੇ ਉਸ ਨੂੰ 2 ਸਾਲ ਪ੍ਰੋਬੇਸ਼ਨ 'ਤੇ ਰੱਖਿਆ ਜਾਵੇਗਾ।

ਉਸ ਨੂੰ 15 ਪੀੜਤਾਂ ਨੂੰ ਉਨ੍ਹਾਂ ਦਾ ਪੈਸਾ ਵਾਪਿਸ ਮੋੜਨ ਲਈ ਕਿਹਾ ਗਿਆ ਹੈ।

Latest news

canada-could-get-tariff-relief-on-steel-aluminum-and-automobiles
Punjabi

ਸਟੀਲ, ਐਲੂਮੀਨੀਅਮ ਤੇ ਆਟੋਮੋਬਾਈਲਜ਼ 'ਤੇ ਕੈਨੇਡਾ ਨੂੰ ਮਿਲ ਸਕਦੀ ਹੈ ਟੈਰਿਫ ਰਾਹਤ

ਕੈਨੇਡਾ ਨੂੰ ਅਮਰੀਕਾ ਨਾਲ ਤਾਜ਼ਾ ਡੀਲ ਵਿਚ ਸਟੀਲ, ਐਲੂਮੀਨੀਅਮ ਅਤੇ ਆਟੋਮੋਬਾਈਲਜ਼ 'ਤੇ ਟੈਰਿਫ ਵਿਚ ਕੁਝ ਰਾਹਤ ਮਿਲ ਸਕਦੀ ਹੈ। ਰਿਪੋਰਟਸ ਮੁਤਾਬਕ, ਅਮਰੀਕਾ ਅਤੇ ਕੈਨੇਡਾ ਵਿਚਾਲੇ ਅੰਤਿਮ ਰੂਪ ਦਿੱਤੇ ਜਾ ਰਹੇ ਨਵੇਂ ਵਪਾਰਕ ਸਮਝੌਤੇ ਦੇ ਹਿੱਸੇ ਵਜੋਂ ਵਾਸ਼ਿੰਗਟਨ ਕੈਨੇਡੀਅਨ ਸਟੀਲ ਅਤੇ ਐਲੂਮੀਨੀਅਮ ਦੇ ਕੁਝ ਨਿਰਯਾਤ 'ਤੇ ਮੌਜੂਦਾ 50 ਫੀਸਦੀ ਟੈਰਿਫ ਨੂੰ ਘਟਾ ਕੇ 25 ਫੀਸਦੀ ਕਰ ਸਕਦਾ ਹੈ।
calgary-police-officer-to-stand-trial-for-murder-after-two-die-in-slow-speed-chase
Punjabi

ਕੈਲਗਰੀ ਪੁਲਿਸ ਅਧਿਕਾਰੀ ’ਤੇ ਚੱਲੇਗਾ ਦੋਹਰੇ ਕਤਲ ਦਾ ਮੁਕੱਦਮਾ

ਕੈਲਗਰੀ ਪੁਲਿਸ ਦੇ ਇੱਕ ਅਧਿਕਾਰੀ ਵਿਰੁੱਧ ਦੋ ਵਿਅਕਤੀਆਂ ਦੇ ਸੈਕਿੰਡ ਡਿਗਰੀ ਮਰਡਰ ਦੇ ਦੋਸ਼ਾਂ ਤਹਿਤ ਮੁਕੱਦਮਾ ਚਲਾਉਣ ਦਾ ਹੁਕਮ ਦਿੱਤਾ ਗਿਆ ਹੈ। ਮੰਗਲਵਾਰ ਨੂੰ ਮੁੱਢਲੀ ਪੁੱਛਗਿੱਛ ਦੀ ਸਮਾਪਤੀ ਤੋਂ ਬਾਅਦ ਜੱਜ ਨੇ ਕਾਂਸਟੇਬਲ ਕ੍ਰੇਗ ਸਟੋਥਾਰਡ ਨੂੰ ਇਸ ਮੁਕੱਦਮੇ ਦਾ ਸਾਹਮਣਾ ਕਰਨ ਦੇ ਆਦੇਸ਼ ਦਿੱਤੇ।
canada-confirms-trade-deal-with-u-s-details-expected-friday
Punjabi

ਕੈਨੇਡਾ-ਅਮਰੀਕਾ ਵਿਚਕਾਰ ਵਪਾਰਕ ਸਮਝੌਤੇ ਦੀ ਪੁਸ਼ਟੀ, ਸ਼ੁੱਕਰਵਾਰ ਨੂੰ ਸਾਹਮਣੇ ਆ ਸਕਦੇ ਹਨ ਵੇਰਵੇ

ਪ੍ਰਧਾਨ ਮੰਤਰੀ ਮਾਰਕ ਕਾਰਨੀ ਨੇ ਇੱਕ ਬਿਆਨ ਜਾਰੀ ਕਰਦਿਆਂ ਪੁਸ਼ਟੀ ਕਰ ਦਿੱਤੀ ਹੈ ਕਿ ਕੈਨੇਡਾ ਅਮਰੀਕਾ ਨਾਲ ਵਪਾਰਕ ਸਮਝੌਤਾ ਕਰਨ ਜਾ ਰਿਹਾ ਹੈ। ਉਨ੍ਹਾਂ ਸਪੱਸ਼ਟ ਕੀਤਾ ਕਿ ਇਸ ਵਿਚ ਦੇਸ਼ ਦੇ ਸਭ ਤੋਂ ਮਹੱਤਵਪੂਰਨ ਹਰ ਸੈਕਟਰ ਲਈ ਸਭ ਤੋਂ ਵਧੀਆ ਡੀਲ ਹੋਵੇਗੀ ਅਤੇ ਉਨ੍ਹਾਂ ਭਵਿੱਖ ਦੇ ਵਪਾਰਕ ਸਬੰਧਾਂ ਵਿਚ ਵਧੇਰੇ ਸਥਿਰਤਾ ਆਉਣ ਦੀ ਵੀ ਉਮੀਦ ਜਤਾਈ ਹੈ।
various-sikh-organisations-support-punjab-bandh-call
Punjabi

'ਪੰਜਾਬ ਬੰਦ' ਦੇ ਦਿੱਤੇ ਗਏ ਸੱਦੇ ਦਾ ਵੱਖ-ਵੱਖ ਸਿੱਖ ਜਥੇਬੰਦੀਆਂ ਨੇ ਕੀਤਾ ਸਮਰਥਨ

ਪੰਜਾਬ ਦੇ ਕੌਮੀ ਇਨਸਾਫ਼ ਮੋਰਚੇ ਵੱਲੋਂ 21 ਅਗਸਤ ਨੂੰ 'ਪੰਜਾਬ ਬੰਦ' ਦੇ ਦਿੱਤੇ ਗਏ ਸੱਦੇ ਦਾ ਵੱਖ-ਵੱਖ ਸਿੱਖ ਜਥੇਬੰਦੀਆਂ ਨੇ ਸਮਰਥਨ ਕੀਤਾ ਹੈ। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ 'ਪੰਜਾਬ ਬੰਦ' ਦਾ ਸਮਰਥਨ ਕਰਦਿਆਂ 21 ਅਗਸਤ ਨੂੰ ਕਮੇਟੀ ਦੇ ਦਫ਼ਤਰ ਅਤੇ ਸਬੰਧਤ ਸਾਰੇ ਅਦਾਰੇ ਬੰਦ ਰੱਖਣ ਦਾ ਫ਼ੈਸਲਾ ਕੀਤਾ ਗਿਆ ਹੈ।
vancouver-granville-street-homicide-35-year-old-man-arrested
Punjabi

ਵੈਨਕੂਵਰ ਪੁਲਿਸ ਨੇ ਗ੍ਰੈਨਵਿਲ ਸਟ੍ਰੀਟ ਕਤਲ ਮਾਮਲੇ ’ਚ 35 ਸਾਲਾ ਵਿਅਕਤੀ ਕੀਤਾ ਗ੍ਰਿਫ਼ਤਾਰ

ਵੈਨਕੂਵਰ ਪੁਲਿਸ ਵੱਲੋਂ ਪਿਛਲੇ ਸਾਲ ਦੇ ਅਖੀਰ ਵਿਚ ਗ੍ਰੈਨਵਿਲ ਸਟ੍ਰੀਟ 'ਤੇ ਹੋਏ ਕਤਲ ਦੇ ਮਾਮਲੇ ਵਿਚ ਇੱਕ ਵਿਅਕਤੀ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ ਅਤੇ ਉਸ 'ਤੇ ਸੈਕਿੰਡ ਡਿਗਰੀ ਮਰਡਰ ਦਾ ਚਾਰਜ ਲਗਾਇਆ ਗਿਆ ਹੈ। ਪੁਲਿਸ ਵਲੋਂ ਮੁਲਜ਼ਮ ਦੀ ਪਛਾਣ 35 ਸਾਲਾ ਜੇਮਜ਼ ਕ੍ਰਿਸਟੋਫਰ ਹੋਲਮਗ੍ਰੇਨ ਦੱਸੀ ਗਈ ਹੈ। ਇਹ ਮਾਮਲਾ 17 ਨਵੰਬਰ 2025 ਦਾ ਸੀ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link