13.66C Vancouver
ADS

Jun 7, 2021 2:29 PM -

ਪੀਐੱਮ ਮੋਦੀ ਵੱਲੋਂ 80 ਕਰੋੜ ਲੋਕਾਂ ਨੂੰ ਦੀਵਾਲੀ ਤੱਕ ਮੁਫ਼ਤ ਅਨਾਜ ਦੇਣ ਦਾ ਐਲਾਨ

Share On
free-food-grains-to-80-crore-people-till-diwali-announces-pm-modi
Free food grains to 80 crore people till Diwali, announces PM Modi

ਅੱਜ ਸੋਮਵਾਰ ਨੂੰ ਪ੍ਰਧਾਨ ਮੰਤਰੀ ਨੇ ਐਲਾਨ ਕੀਤਾ ਕਿ ਕੇਂਦਰ ਸਰਕਾਰ ਨੇ ਪ੍ਰਧਾਨ ਮੰਤਰੀ ਗਰੀਬ ਕਲਿਆਣ ਯੋਜਨਾ ਨੂੰ ਇਸ ਸਾਲ ਦੀਵਾਲੀ ਤੱਕ ਵਧਾਉਣ ਦਾ ਫ਼ੈਸਲਾ ਕੀਤਾ ਹੈ।

ਪੀਐੱਮ ਮੋਦੀ ਨੇ ਅੱਜ ਕੌਮ ਨੂੰ ਆਪਣੇ ਸੰਬੋਧਨ ਦੌਰਾਨ ਆਖਿਆ,"ਬੀਤੇ ਸਾਲ ਕੋਵਿਡ-19 ਦੌਰਾਨ ਕੀਤੀ ਗਈ ਤਾਲਾਬੰਦੀ ਦੌਰਾਨ ਮੁਫ਼ਤ ਅਨਾਜ ਵਾਲੀ ਯੋਜਨਾ ਹੁਣ ਦੀਵਾਲੀ ਤੱਕ ਚੱਲੇਗੀ, ਜਿਸਦੇ ਤਹਿਤ ਮੁਲਕ ਵਿੱਚ 80 ਕਰੋੜ ਤੋਂ ਵੀ ਵੱਧ ਲੋਕਾਂ ਨੂੰ ਲਾਭ ਹੋਵੇਗਾ। ਇਸ ਮਹਾਮਾਰੀ ਦੌਰਾਨ, ਸਰਕਾਰ ਗ਼ਰੀਬਾਂ ਦੇ ਨਾਲ ਹੈ। 80 ਕਰੋੜ ਤੋਂ ਵੀ ਵੱਧ ਵੱਸੋਂ ਨੂੰ ਹੁਣ ਨਵੰਬਰ ਮਹੀਨੇ ਤੱਕ ਰਾਸ਼ਨ ਮਿਲੇਗਾ| ਕੋਈ ਵੀ ਭੁੱਖਾ ਨਹੀਂ ਸੌਂਵੇਗਾ।"

"ਬੀਤੇ ਸਾਲ, ਜਦੋਂ ਸਾਨੂੰ ਕੋਵਿਡ-19 ਕਰਕੇ ਤਾਲਾਬੰਦੀ ਕਰਨੀ ਪਾਈ ਸੀ, ਤਾਂ ਪੀਐੱਮ ਗਰੀਬ ਕਲਿਆਣ ਯੋਜਨਾ ਤੇ ਤਹਿਤ, ਮੁਲਕ ਦੇ 80 ਕਰੋੜ ਨਾਗਰਿਕਾਂ ਨੂੰ ਅੱਠ ਮਹੀਨਿਆਂ ਵਿੱਚ ਮੁਫ਼ਤ ਰਾਸ਼ਨ ਦੇਣ ਦੀ ਯੋਜਨਾ ਬਣਾਈ ਗਈ ਸੀ। ਇਸ ਸਾਲ ਵੀ, ਦੂਜੀ ਲਹਿਰ ਕਰਕੇ ਇਹ ਯੋਜਨਾ ਮਈ ਅਤੇ ਜੂਨ ਲਈ ਬਣਾਈ ਗਈ ਸੀ," ਪ੍ਰਧਾਨ ਮੰਤਰੀ ਨੇ ਕਿਹਾ।
ਪ੍ਰਧਾਨ ਮੰਤਰੀ ਨੇ ਮੁਲਕ ਵਿੱਚ ਕੇਂਦਰੀ ਵੈਕਸੀਨ ਮੁਹਿੰਮ ਦਾ ਕੇਂਦਰੀਕਰਨ ਵੀ ਐਲਾਨਿਆ, ਜਿਸ ਮੁਤਾਬਕ ਕੋਵਿਡ-19 ਵੈਕਸੀਨਸ ਨੂੰ ਕੇਂਦਰ ਸਰਕਾਰ ਵੱਲੋਂ ਖ਼ਰੀਦ ਕੇ ਸੂਬਿਆਂ ਨੂੰ ਮੁਫ਼ਤ ਵੰਡਿਆ ਜਾਵੇਗਾ।

ਉਹਨਾਂ ਆਖਿਆ,"ਸੂਬਿਆਂ ਦਾ ਟੀਕਾਕਰਨ ਦਾ 25 ਫ਼ੀਸਦ ਕੰਮ ਹੁਣ ਕੇਂਦਰ ਵੱਲੋਂ ਵੇਖਿਆ ਜਾਵੇਗਾ, ਇਹ ਅਗਲੇ ਦੋ ਹਫ਼ਤਿਆਂ ਵਿੱਚ ਲਾਗੂ ਕੀਤਾ ਜਾਵੇਗਾ। ਆਉਣ ਵਾਲੇ ਦੋ ਹਫ਼ਤਿਆਂ ਵਿੱਚ ਸੂਬਿਆਂ ਅਤੇ ਕੇਂਦਰ ਨੂੰ ਇਸ 'ਤੇ ਕੰਮ ਕਰਨ ਲਈ ਨਵੀਆਂ ਹਦਾਇਤਾਂ ਦੀ ਪਾਲਣਾ ਕਰਨੀ ਪਵੇਗੀ। 21 ਜੂਨ ਤੋਂ 18 ਸਾਲਾਂ ਤੋਂ ਵੱਧ ਉਮਰ ਦੇ ਲੋਕਾਂ ਲਈ ਵੈਕਸੀਨ ਮੁਫ਼ਤ ਮੁਹਈਆ ਕਰਾਈ ਜਾਵੇਗੀ।"

ਪੀਐੱਮ ਮੋਦੀ ਨੇ ਕਿਹਾ ਕਿ ਲੋਕਾਂ ਨੂੰ 'ਅਦ੍ਰਿਸ਼', 'ਰੂਪ ਬਦਲਣ ਵਾਲੇ' ਕੋਰੋਨਾਵਾਇਰਸ ਵਰਗੇ ਦੁਸ਼ਮਣ ਨੂੰ ਹਰਾਉਣ ਲਈ ਪ੍ਰੋਟੋਕੋਲ ਦੀ ਪਾਲਣਾ ਕਰਨੀ ਪਵੇਗੀ।

ਭਾਰਤੀ ਟੀਕਾਕਰਨ ਕਵਰੇਜ 'ਤੇ ਬੋਲਦਿਆਂ ਉਨ੍ਹਾਂ ਆਖਿਆ:"ਜੇ ਤੁਸੀਂ ਬੀਤੇ 50-60 ਸਾਲਾਂ ਦਾ ਇਤਿਹਾਸ ਵੇਖੋ, ਤਾਂ ਤੁਸੀਂ ਵੇਖੋਗੇ ਕਿ ਭਾਰਤ ਨੂੰ ਵਿਦੇਸ਼ਾਂ ਤੋਂ ਮਦਦ ਮਿਲਣ ਵਿੱਚ ਕਈ ਦਹਾਕੇ ਲੱਗ ਜਾਂਦੇ ਸਨ। ਜਦੋਂ ਵਿਦੇਸ਼ਾਂ ਵਿੱਚ ਟੀਕਾਕਰਨ ਦਾ ਕੰਮ ਖ਼ਤਮ ਹੋ ਚੁੱਕਾ ਸੀ, ਤਾਂ ਵੀ ਸਾਡੇ ਮੁਲਕ ਵਿੱਚ ਟੀਕਾਕਰਨ ਸ਼ੁਰੂ ਤੱਕ ਨਹੀਂ ਸੀ ਹੁੰਦਾ। 2014 ਵਿੱਚ, ਭਾਰਤ ਦੀ ਟੀਕਾਕਰਨ ਦਰ 60 ਫ਼ੀਸਦ ਸੀ। ਸਾਡੇ ਮੁਤਾਬਕ ਇਹ ਚਿੰਤਾ ਦਾ ਮੁੱਦਾ ਸੀ।"

ਉਨ੍ਹਾਂ ਅੱਗੇ ਆਖਿਆ,"ਜਿਸ ਰਫ਼ਤਾਰ ਨਾਲ ਭਾਰਤ ਵਿੱਚ ਟੀਕਾਕਰਨ ਪ੍ਰੋਗਰਾਮ ਦਾ ਵਿਕਾਸ ਹੋਇਆ ਹੈ, ਉਸ ਹਿਸਾਬ ਨਾਲ ਤਾਂ ਇਸਨੂੰ ਟੀਕਾਕਰਨ ਦਾ ਟੀਚਾ ਪੂਰਾ ਕਰਨ ਲਈ 40 ਹੋਰ ਸਾਲ ਲੱਗ ਜਾਣੇ ਸਨ।"

ਉਹਨਾਂ ਕੋਵਿਡ-19 ਵੈਕਸੀਨਸ ਨੂੰ ਵਿਦੇਸ਼ਾਂ ਤੋਂ ਖ਼ਰੀਦਣ ਦੀ ਪ੍ਰਕਿਰਿਆ ਨੂੰ ਹੋਰ ਤੇਜ਼ ਕਰਨ ਅਤੇ ਬੱਚਿਆਂ ਲਈ ਦੋ ਵੈਕਸੀਨਾਂ ਦੇ ਟਰਾਇਲ ਚੱਲਣ ਬਾਰੇ ਵੀ ਐਲਾਨ ਕੀਤਾ।

ਪ੍ਰਧਾਨ ਮੰਤਰੀ ਨੇ ਇਹ ਜਾਣਕਾਰੀ ਵੀ ਦਿੱਤੀ ਕਿ ਮੁਲਕ ਵਿੱਚ ਨੱਕ ਰਾਹੀਂ ਕੋਵਿਡ ਵੈਕਸੀਨ ਦੇਣ 'ਤੇ ਵੀ ਖੋਜ ਚੱਲ ਰਹੀ ਹੈ।

Latest news

bmo-announces-70-billion-investment-over-10-years-in-key-canadian-sectors
Punjabi

BMO ਵੱਲੋਂ ਕੈਨੇਡਾ ਦੇ ਮਹੱਤਵਪੂਰਨ ਸੈਕਟਰਾਂ ਲਈ 10 ਸਾਲਾਂ ’ਚ $70 ਬਿਲੀਅਨ ਨਿਵੇਸ਼ ਦਾ ਐਲਾਨ

ਕੈਨੇਡਾ ਦੇ ਪ੍ਰਮੁੱਖ ਬੈਂਕ ਵਿਚੋਂ ਇੱਕ ਬੈਂਕ ਔਫ਼ ਮਾਂਟਰੀਅਲ ਨੇ ਦੇਸ਼ ਦੀ ਆਰਥਿਕਤਾ ਲਈ ਮਹੱਤਵਪੂਰਨ ਮੰਨੇ ਜਾਣ ਵਾਲੇ ਮਹੱਤਵਪੂਰਨ ਖਣਿਜ ਅਤੇ ਬਿਜਲੀ ਵਰਗੇ ਸੈਕਟਰ ਲਈ ਅਗਲੇ 10 ਸਾਲਾਂ ਵਿਚ $70-ਬਿਲੀਅਨ ਦਾ ਕੈਪੀਟਲ ਲਗਾਉਣ ਦਾ ਐਲਾਨ ਕੀਤਾ ਹੈ। ਬੈਂਕ ਦਾ ਕਹਿਣਾ ਹੈ ਕਿ ਇਸ ਕਦਮ ਦਾ ਮਕਸਦ ਕੈਨੇਡਾ ਦੀ ਆਰਥਿਕ ਸੁਰੱਖਿਆ ਅਤੇ ਸਥਿਰਤਾ ਨੂੰ ਮਜ਼ਬੂਤ ਕਰਨਾ ਹੈ।
canada-ends-special-family-sponsorship-exemption-for-refugees
Punjabi

ਕੈਨੇਡਾ ਨੇ ਸ਼ਰਨਾਰਥੀਆਂ ਲਈ ਪਰਿਵਾਰ ਸਪਾਂਸਰ ਕਰਨ ਵਾਲੀ ਵਿਸ਼ੇਸ਼ ਛੋਟ ਕੀਤੀ ਖ਼ਤਮ

ਕੈਨੇਡਾ ਸਰਕਾਰ ਨੇ ਸ਼ਰਨਾਰਥੀਆਂ ਲਈ ਸਥਾਈ ਨਿਵਾਸ ਦੀ ਉਸ ਵਿਸ਼ੇਸ਼ ਪੌਲਿਸੀ ਨੂੰ ਚੁੱਪ-ਚਪੀਤੇ ਖ਼ਤਮ ਕਰ ਦਿੱਤਾ ਹੈ, ਜਿਸ ਤਹਿਤ ਕੁਝ ਸ਼ਰਨਾਰਥੀਆਂ ਨੂੰ ਆਪਣੇ ਪਰਿਵਾਰ ਦੇ ਉਨ੍ਹਾਂ ਮੈਂਬਰਾਂ ਨੂੰ ਵੀ ਸਪਾਂਸਰ ਕਰਨ ਦੀ ਛੋਟ ਮਿਲ ਰਹੀ ਸੀ, ਜਿਨ੍ਹਾਂ ਦਾ ਜ਼ਿਕਰ ਉਨ੍ਹਾਂ ਨੇ ਆਪਣੀ ਸ਼ੁਰੂਆਤੀ ਅਰਜ਼ੀਆਂ ਵਿਚ ਨਹੀਂ ਕੀਤਾ ਸੀ।
bc-anti-gang-task-force-seizes-guns-drugs-and-cash-in-fort-st-john
Punjabi

ਬੀ.ਸੀ. ਦੇ ਫੋਰਟ ਸੇਂਟ ਜੌਨ ’ਚ ਪੁਲਿਸ ਦੀ ਵੱਡੀ ਕਾਰਵਾਈ, ਹਥਿਆਰ ਤੇ ਨਸ਼ੀਲੇ ਪਦਾਰਥ ਜ਼ਬਤ

ਬੀ.ਸੀ. ਦੀ ਐਂਟੀ-ਗੈਂਗ ਪੁਲਿਸ ਟਾਸਕ ਫੋਰਸ ਨੇ ਫੋਰਟ ਸੇਂਟ ਜੌਨ ਕਮਿਊਨਿਟੀ ਵਿਚ ਇੱਕ ਵੱਡੀ ਕਾਰਵਾਈ ਕਰਦੇ ਹੋਏ ਭਾਰੀ ਮਾਤਰਾ ਵਿਚ ਹਥਿਆਰ, ਨਸ਼ੀਲੇ ਪਦਾਰਥ ਅਤੇ ਕਰੰਸੀ ਜ਼ਬਤ ਕੀਤੀ ਹੈ। ਸੂਬੇ ਦੀ ਕੰਬਾਇਡ ਫੋਰਸ ਸਪੈਸ਼ਲ ਇਨਫੋਰਸਮੈਂਟ ਯੂਨਿਟ ਦੀ ਸਾਰਜੈਂਟ ਸਰਬਜੀਤ ਕੌਰ ਸੰਘਾ ਮੁਤਾਬਕ, ਔਫੀਸਰ ਨੂੰ ਲੋਕਲ ਪੁਲਿਸ ਦੀ ਬੇਨਤੀ 'ਤੇ 21 ਅਗਸਤ ਤੋਂ 5 ਸਤੰਬਰ ਤੱਕ ਇਸ ਇਲਾਕੇ ਵਿਚ ਤਾਇਨਾਤ ਕੀਤਾ ਗਿਆ ਸੀ।
calgary-police-lay-extortion-charges-continue-search-for-suspect
Punjabi

ਕੈਲਗਰੀ ’ਚ ਫਿਰੌਤੀ ਮਾਮਲਾ: 23 ਸਾਲਾ ਕਨੂਰੀਤ ਕੌਰ ਖ਼ਿਲਾਫ਼ ਦੋਸ਼ ਤੈਅ, ਤਨਵੀਰ ਸਿੰਘ ਦੀ ਭਾਲ ਜਾਰੀ

ਕੈਲਗਰੀ ਪੁਲਿਸ ਨੇ ਫਿਰੌਤੀ ਮੰਗਣ ਦੇ ਮਾਮਲੇ ਵਿੱਚ ਕਨੂਰੀਤ ਕੌਰ, ਤਨਵੀਰ ਸਿੰਘ ਅਤੇ ਇਕ ਨਾਬਾਲਗ ਖ਼ਿਲਾਫ਼ ਦੋਸ਼ ਤੈਅ ਕੀਤੇ ਹਨ। ਪੁਲਿਸ ਇਸ ਮਾਮਲੇ ਵਿੱਚ ਕੈਲਗਰੀ ਦੇ 21 ਸਾਲਾ ਤਨਵੀਰ ਸਿੰਘ ਦੀ ਭਾਲ ਕਰ ਰਹੀ ਹੈ, ਜਿਸ ਖ਼ਿਲਾਫ਼ 5,000 ਡਾਲਰ ਤੋਂ ਵੱਧ ਦੀ ਚੋਰੀ ਦੀ ਜਾਇਦਾਦ ਰੱਖਣ ਦੇ ਵਾਰੰਟ ਜਾਰੀ ਕੀਤੇ ਗਏ ਹਨ।ਗੌਰਤਲਬ ਹੈ ਕਿ 25 ਮਾਰਚ ਨੂੰ ਸ਼ਾਮ 4:30 ਵਜੇ ਇੱਕ ਔਰਤ ਨੂੰ ਵਟਸਐਪ 'ਤੇ ਇੱਕ ਅਣਪਛਾਤੇ ਨੰਬਰ ਤੋਂ ਪੈਸੇ ਮੰਗੇ ਗਏ। ਸ਼ੱਕੀਆਂ ਕੋਲ ਪੀੜਤ ਦੇ ਨਿੱਜੀ ਅਤੇ ਵਪਾਰਕ ਮਾਮਲਿਆਂ ਬਾਰੇ ਪੂਰੀ ਜਾਣਕਾਰੀ ਸੀ।
canada-u-s-remain-in-contact-despite-trade-talks-breakdown-leblanc
Punjabi

ਟ੍ਰੇਡ ਵਾਰਤਾ ਟੁੱਟਣ ਦੇ ਬਾਵਜੂਦ ਕੈਨੇਡਾ-ਅਮਰੀਕਾ ਵਿਚਾਲੇ ਸੰਪਰਕ ਜਾਰੀ: ਲੇਬਲੈਂਕ

ਕੈਨੇਡਾ ਅਤੇ ਅਮਰੀਕਾ ਟ੍ਰੇ਼ਡ ਵਾਰਤਾ ਟੁੱਟਣ ਦੇ ਬਾਵਜੂਦ ਇੱਕ-ਦੂਜੇ ਲਗਾਤਾਰ ਸੰਪਰਕ ਵਿਚ ਹਨ, ਇਸ ਗੱਲ ਦੀ ਪੁਸ਼ਟੀ ਮੰਤਰੀ ਡੋਮਿਨਿਕ ਲੇਬਲੈਂਕ ਨੇ ਕੀਤੀ ਹੈ। ਉਨ੍ਹਾਂ ਕਿਹਾ ਕਿ ਭਾਵੇਂ ਅਸੀਂ ਇਸ ਵੇਲੇ ਵਾਸ਼ਿੰਗਟਨ ਨਾਲ ਸਿੱਧੇ ਕਿਸੇ ਰਸਮੀ ਵਪਾਰਕ ਗੱਲਬਾਤ ਵਿਚ ਸ਼ਾਮਲ ਨਹੀਂ ਹਾਂ ਪਰ ਸਾਡੇ ਵਿਚਾਲੇ ਆਪਸੀ ਸੰਪਰਕ ਅਜੇ ਵੀ ਬਣਿਆ ਹੋਇਆ ਹੈ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link