14.34C Vancouver
ADS

Dec 10, 2024 4:43 PM - The Canadian Press

ਕੈਨੇਡਾ ਦੀ ਫਾਈਨਾਂਸ ਮੰਤਰੀ ਨੇ ਪੀ. ਐੱਮ. ਟਰੂਡੋ ਵਲੋਂ ਜਾਰੀ ਟੈਕਸ ਛੋਟ ਨੂੰ ਠਹਿਰਾਇਆ ਗਲਤ

Share On
freeland-doesnt-commit-to-meeting-her-own-deficit-target-in-fall-economic-statement
Freeland says she expects the fall economic statement, which she will present on Dec. 16, will show a declining debt-to-GDP ratio.(Photo: The Canadian Press)

ਕੈਨੇਡੀਅਨਾਂ ਨੂੰ ਜੀ. ਐੱਸ. ਟੀ. ਛੋਟ ਦੇਣ ਵਰਗੇ ਰਾਜਨਤੀਕ ਖ਼ਰਚ ਉਪਾਵਾਂ ਨੂੰ ਲੈ ਕੇ ਪ੍ਰਧਾਨ ਮੰਤਰੀ ਦਫ਼ਤਰ ਅਤੇ ਵਿੱਤ ਮੰਤਰੀ ਕ੍ਰਿਸਟੀਆ ਫ੍ਰੀਲੈਂਡ ਦੇ ਦਫ਼ਤਰ ਵਿਚਕਾਰ ਤਲਖੀ ਪੈਦਾ ਹੋਣ ਦੀਆਂ ਖ਼ਬਰਾਂ ਹਨ। ਸੂਤਰਾਂ ਦੀ ਮੰਨੀਏ ਤਾਂ ਵਿੱਤ ਵਿਭਾਗ ਨੇ $6.28-ਬਿਲੀਅਨ ਦੇ ਰਾਹਤ ਪੈਕੇਜ ਨੂੰ ਵਿੱਤੀ ਤੌਰ ’ਤੇ ਨਾਸਮਝੀ ਵਾਲਾ ਕਦਮ ਕਰਾਰ ਦਿੱਤਾ ਹੈ।

ਸੂਤਰਾਂ ਦਾ ਕਹਿਣਾ ਹੈ ਕਿ ਖਿਡੌਣਿਆਂ, ਵੀਡੀਓ ਗੇਮਜ਼, ਕ੍ਰਿਸਮਸ ਟਰੀਜ਼ ਅਤੇ ਰੈਸਟੋਰੈਂਟ ਦਾ ਭੋਜਨ ਤੇ ਸ਼ਰਾਬ ਵਰਗੀਆਂ ਚੀਜ਼ਾਂ ’ਤੇ ਜੀ.ਐੱਸ.ਟੀ. ਛੋਟ ਦਾ ਵਿਚਾਰ ਪ੍ਰਧਾਨ ਮੰਤਰੀ ਦਫ਼ਤਰ ਵਲੋਂ ਹੀ ਲਿਆਂਦਾ ਗਿਆ ਸੀ, $150,000 ਤੱਕ ਦੀ ਇਨਕਮ ਵਾਲੇ ਲੋਕਾਂ ਨੂੰ $250 ਦੇ ਚੈੱਕ ਭੇਜਣ ਦਾ ਵਿਚਾਰ ਵੀ ਪ੍ਰਧਾਨ ਮੰਤਰੀ ਦਫ਼ਤਰ ਦਾ ਹੀ ਸੀ।

ਵਿੱਤ ਵਿਭਾਗ ਨੇ ਚਿੰਤਾ ਜਤਾਈ ਕਿ ਇਸ ਕਦਮ ਨਾਲ ਮੰਤਰੀ ਵਲੋਂ ਬਜਟ ਘਾਟੇ ਨੂੰ $40.1 ਬਿਲੀਅਨ ਤੱਕ ਰੱਖਣ ਦਾ ਟੀਚਾ ਖੁੰਝ ਸਕਦਾ ਹੈ। ਹਾਲਾਂਕਿ, $250 ਦੇ ਚੈੱਕ ਭੇਜਣ ਦਾ ਪਲੈਨ ਵਿਚਾਲੇ ਹੀ ਲਟਕ ਗਿਆ ਹੈ ਕਿਉਂਕਿ ਵਿਰੋਧੀ ਧਿਰਾਂ ਨੇ ਇਸ ਨੂੰ ਪਾਸ ਕਰਨ ਲਈ ਰਿਟਾਇਰਡ ਬਜ਼ੁਰਗਾਂ ਨੂੰ ਵੀ ਸ਼ਾਮਲ ਕਰਨ ਦੀ ਮੰਗ ਕੀਤੀ ਹੈ।

ਰਿਪੋਰਟ ਵਿਚ ਲਿਬਰਲ ਪਾਰਟੀ ਦੇ ਸੀਨੀਅਰਾਂ ਦੇ ਹਵਾਲੇ ਨਾਲ ਖ਼ਰਚ ਨੂੰ ਲੈ ਕੇ ਪੀ. ਐੱਮ. ਓ. ਅਤੇ ਫ੍ਰੀਲੈਂਡ ਦੇ ਦਫ਼ਤਰ ਵਿਚਕਾਰ ਤਣਾਅ ਹੋਣ ਦੀ ਪੁਸ਼ਟੀ ਕੀਤੀ ਗਈ ਹੈ।

Latest news

canada-makes-history-becomes-first-team-to-reach-fifa-world-cup-2026-round-of-16
Punjabi

ਟੀਮ ਕੈਨੇਡਾ ਨੇ ਰਚਿਆ ਇਤਿਹਾਸ, ਰਾਊਂਡ ਆਫ 16 'ਚ ਐਂਟਰੀ

ਐਤਵਾਰ ਨੂੰ ਟੀਮ ਕੈਨੇਡਾ ਆਪਣੇ ਫੀਫਾ ਵਿਸ਼ਵ ਕੱਪ ਇਤਿਹਾਸ ਦਾ ਪਹਿਲਾ ਨਾਕ-ਆਊਟ ਮੁਕਾਬਲਾ ਜਿੱਤ ਕੇ ਰਾਊਂਡ ਆਫ 16 'ਚ ਐਂਟਰੀ ਕਰ ਗਈ ਹੈ। ਟੀਮ ਨੇ ਮੁਕਾਬਲੇ ਦੇ ਰੈਗੂਲਰ ਟਾਈਮ ਦੇ ਖਤਮ ਹੋਣ ਤੋਂ ਬਾਅਦ, ਸਟੌਪੇਜ ਟਾਈਮ ਦੇ ਵਿੱਚ ਗੋਲ ਦਾਗਿਆ ਅਤੇ 1-0 ਦੇ ਨਾਲ ਮੁਕਾਬਲਾ ਆਪਣੇ ਨਾਮ ਕੀਤਾ। ਟੀਮ ਲਈ ਸਟੀਫਨ ਐਸਟਾਕੀਓ ਨੇ ਇਹ ਗੋਲ ਦਾਗਿਆ।
no-canada-u-s-tariff-deal-expected-before-midterm-elections-former-trade-negotiator
Punjabi

ਕੈਨੇਡਾ-ਅਮਰੀਕਾ ਟੈਰਿਫ਼ ਸਮਝੌਤੇ ਦੀ ਸੰਭਾਵਨਾ ਮਿਡਟਰਮ ਚੋਣਾਂ ਤੋਂ ਪਹਿਲਾਂ ਘੱਟ: ਸਟੀਵ ਵਰਹਿਊਲ

ਕੈਨੇਡਾ ਦੇ ਸਾਬਕਾ ਮੁੱਖ ਵਪਾਰ ਵਾਰਤਾਕਾਰ ਸਟੀਵ ਵਰਹਿਊਲ ਨੇ ਇਸ ਸਾਲ ਫਾਲ ਵਿਚ ਹੋਣ ਵਾਲੀਆਂ ਅਮਰੀਕੀ ਮਿਡਟਰਮ ਇਲੈਕਸ਼ਨ ਤੋਂ ਪਹਿਲਾਂ ਔਟਵਾ ਅਤੇ ਵਾਸ਼ਿੰਗਟਨ ਵਿਚਕਾਰ ਟੈਰਿਫ ਸਮਝੌਤਾ ਨਾ ਹੋਣ ਦੀ ਸੰਭਾਵਨਾ ਜਤਾਈ ਹੈ।
alberta-court-gives-partial-win-to-separatist-referendum-organizers
Punjabi

ਐਲਬਰਟਾ ਵੱਖਵਾਦੀ ਗਰੁੱਪ ਨੂੰ ਅਦਾਲਤ ਤੋਂ ਮਿਲੀ ਅੰਸ਼ਕ ਰਾਹਤ

ਐਲਬਰਟਾ ਦੇ ਕੈਨੇਡਾ ਤੋਂ ਵੱਖ ਹੋਣ ਦੇ ਮੁੱਦੇ 'ਤੇ ਰਿਫਰੈਂਡਮ ਕਰਵਾਉਣ ਦੀ ਮੰਗ ਕਰ ਰਹੇ ਆਗੂਆਂ ਨੂੰ ਅਦਾਲਤ ਵੱਲੋਂ ਇੱਕ ਅੰਸ਼ਕ ਰਾਹਤ ਮਿਲੀ ਹੈ। ਐਲਬਰਟਾ ਕੋਰਟ ਔਫ ਅਪੀਲ ਦੀ ਜੱਜ ਜਸਟਿਸ ਐਲਿਸ ਵੂਲੀ ਨੇ ਅੱਜ ਅਹਿਮ ਫੈਸਲਾ ਸੁਣਾਉਂਦਿਆਂ ਕਿਹਾ ਕਿ ਵੱਖਵਾਦੀ ਪਟੀਸ਼ਨ 'ਤੇ ਇਕੱਠੇ ਕੀਤੇ ਗਏ ਦਸਤਖਤਾਂ ਦੀ ਗਿਣਤੀ ਅਤੇ ਵੈਰੀਫਿਕੇਸ਼ਨ ਦਾ ਕੰਮ ਸ਼ੁਰੂ ਕੀਤਾ ਜਾ ਸਕਦਾ ਹੈ।
local-state-of-emergency-declared-in-kananaskis-country-as-flooding-cuts-off-access
Punjabi

ਐਲਬਰਟਾ ਸਰਕਾਰ ਨੇ ਹੜ੍ਹਾਂ ਕਾਰਨ ਕਾਨਾਨਾਸਕਿਸ ਕੰਟਰੀ 'ਚ ਸਥਾਨਕ ਐਮਰਜੈਂਸੀ ਦਾ ਕੀਤਾ ਐਲਾਨ

ਐਲਬਰਟਾ ਸਰਕਾਰ ਨੇ ਸੋਮਵਾਰ ਨੂੰ ਕਾਨਾਨਾਸਕਿਸ ਕੰਟਰੀ ਵਿੱਚ ਭਾਰੀ ਮੀਂਹ ਅਤੇ ਹੜ੍ਹਾਂ ਕਾਰਨ ਸਟੇਟ ਔਫ ਲੋਕਲ ਐਮਰਜੈਂਸੀ ਦੀ ਘੋਸ਼ਣਾ ਕੀਤੀ ਹੈ।ਅਧਿਕਾਰੀਆਂ ਨੇ ਕਿਹਾ ਕਿ ਐਮਰਜੈਂਸੀ ਟੀਮਾਂ ਕਾਨਾਨਾਸਕਿਸ ਰੀਜਨ ਐਮਰਜੈਂਸੀ ਕੋਰਡੀਨੇਸ਼ਨ ਸੈਂਟਰ ਰਾਹੀਂ ਰਾਹਤ ਅਤੇ ਬਚਾਅ ਕਾਰਜ ਕਰ ਰਹੀਆਂ ਹਨ। ਲੋੜ ਪੈਣ 'ਤੇ ਕੈਂਪਗਰਾਊਂਡਾਂ ਨੂੰ ਖਾਲੀ ਕਰਵਾਇਆ ਜਾ ਰਿਹਾ ਹੈ, ਬੁਨਿਆਦੀ ਢਾਂਚੇ ਦੀ ਨਿਗਰਾਨੀ ਕੀਤੀ ਜਾ ਰਹੀ ਹੈ ਅਤੇ ਜਿੱਥੇ ਲੋੜ ਹੈ ਉੱਥੇ ਸੜਕਾਂ ਬੰਦ ਰੱਖੀਆਂ ਗਈਆਂ ਹਨ।
premier-danielle-smith-welcomes-agreement-between-calgary-and-stampede-event-operators
Punjabi

ਕੈਲਗਰੀ ਸਟੈਂਪੀਡ ਵਿਵਾਦ ਦਾ ਹੱਲ, ਪ੍ਰੀਮੀਅਰ ਸਮਿਥ ਨੇ ਕੀਤਾ ਸਮਝੌਤੇ ਦਾ ਸਵਾਗਤ

ਐਲਬਰਟਾ ਦੀ ਪ੍ਰੀਮੀਅਰ ਡੈਨੀਅਲ ਸਮਿਥ ਨੇ ਕੈਲਗਰੀ ਅਤੇ ਸਟੈਂਪੀਡ ਦੇ ਈਵੈਂਟ ਆਪ੍ਰੇਟਰਾਂ ਵਿਚਕਾਰ ਸਮਝੌਤਾ ਸਿਰੇ ਚੜ੍ਹਨ ਦਾ ਸਵਾਗਤ ਕੀਤਾ ਹੈ।ਇਸ ਨਵੇਂ ਸਮਝੌਤੇ ਤਹਿਤ ਸ਼ਹਿਰ ਵੱਲੋਂ ਪਹਿਲਾਂ ਪ੍ਰਸਤਾਵਿਤ ਕੀਤੇ ਗਏ ਸਾਉਂਡ ਲੈਵਲ ਨੂੰ ਥੋੜ੍ਹਾ ਵਧਾਉਣ ਦੀ ਇਜਾਜ਼ਤ ਦਿੱਤੀ ਗਈ ਹੈ, ਪਰ ਇਹ ਪਿਛਲੇ ਸਾਲ ਦੇ ਪੱਧਰ ਤੋਂ ਘੱਟ ਰਹੇਗਾ। ਇਸ ਦੇ ਬਦਲੇ ਵਿੱਚ ਆਯੋਜਕਾਂ ਨੇ ਹਰ ਰਾਤ ਅੱਧੀ ਰਾਤ ਤੱਕ ਲਾਈਵ ਮਿਊਜ਼ਿਕ ਬੰਦ ਕਰਨ ਦੀ ਸ਼ਰਤ ਨੂੰ ਪ੍ਰਵਾਨ ਕਰ ਲਿਆ ਹੈ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link