13.38C Vancouver
ADS

Apr 9, 2024 6:18 PM -

ਫ੍ਰੀਲੈਂਡ ਨੇ ਬਜਟ 'ਚ ਅਮੀਰ ਜਾਂ ਕਾਰਪੋਰੇਟ ਕੈਨੇਡਾ 'ਤੇ ਨਵੇਂ ਟੈਕਸਾਂ ਤੋਂ ਨਹੀਂ ਕੀਤਾ ਇਨਕਾਰ

Share On
freeland-doesnt-rule-out-new-taxes-on-wealthy-or-corporate-canada-in-upcoming-budget
Freeland was asked by reporters in a news conference today about the prospect of new taxes on corporate Canada or others who are not part of the middle class.

ਕੈਨੇਡਾ ਸਰਕਾਰ ਵਲੋਂ ਆਗਾਮੀ ਬਜਟ ਵਿਚ ਅਮੀਰ ਕੈਨੇਡੀਅਨਾਂ ਜਾਂ ਕਾਰਪੋਰੇਟ ’ਤੇ ਨਵੇਂ ਟੈਕਸ ਦੀ ਘੋਸ਼ਣਾ ਕੀਤੀ ਜਾ ਸਕਦੀ ਹੈ। ਵਿੱਤ ਮੰਤਰੀ ਕ੍ਰਿਸਟੀਆ ਫ੍ਰੀਲੈਂਡ ਨੇ ਕਿਹਾ ਹੈ ਕਿ ਆਉਣ ਵਾਲੇ ਫੈਡਰਲ ਬਜਟ ਵਿਚ ਮਿਡਲ ਕਲਾਸ ’ਤੇ ਟੈਕਸ ਨਹੀਂ ਵਧਣ ਜਾ ਰਿਹਾ ਪਰ ਉਨ੍ਹਾਂ ਅਮੀਰ ਕੈਨੇਡੀਅਨ ਜਾਂ ਕਾਰਪੋਰੇਟ ਕੈਨੇਡਾ ਲਈ ਨਵੇਂ ਟੈਕਸ ਲਗਾਉਣ ਜਾਂ ਮੌਜੂਦਾ ਟੈਕਸ ਨੂੰ ਵਧਾਏ ਜਾਣ ਤੋਂ ਇਨਕਾਰ ਨਹੀਂ ਕੀਤਾ।

ਪੱਤਰਕਾਰਾਂ ਵਲੋਂ ਉਨ੍ਹਾਂ ਨੂੰ ਪੁੱਛਿਆ ਗਿਆ ਸੀ ਕੀ ਬਜਟ ਵਿਚ ਕੋਈ ਨਵਾਂ ਟੈਕਸ ਲਿਆਂਦਾ ਜਾ ਰਿਹਾ ਹੈ, ਜਿਸ ਦਾ ਫ੍ਰੀਲੈਂਡ ਨੇ ਸਿੱਧਾ ਜਵਾਬ ਨਹੀਂ ਦਿੱਤਾ, ਇਸ ਦੀ ਬਜਾਏ ਉਨ੍ਹਾਂ ਕਿਹਾ ਸਰਕਾਰ ਉਨ੍ਹਾਂ ਚੀਜ਼ਾਂ ਵਿਚ ਨਿਵੇਸ਼ ਕਰਨ ਦੀ ਜ਼ਰੂਰਤ ’ਤੇ ਜ਼ੋਰ ਦੇ ਰਹੀ ਹੈ ਜੋ ਕੈਨੇਡੀਅਨਾਂ ਲਈ ਮਹੱਤਵਪੂਰਨ ਹਨ, ਜਿਵੇਂ ਕਿ ਹਾਊਸਿੰਗ ਅਤੇ ਬਣਾਵਟੀ ਗਿਆਨ।

ਫ੍ਰੀਲੈਂਡ ਦਾ ਕਹਿਣਾ ਸੀ ਕਿ ਸਰਕਾਰ ਉਨ੍ਹਾਂ ਨਿਵੇਸ਼ ਨੂੰ ਬਜਟ ਦੇ ਤੌਰ ’ਤੇ ਜ਼ਿੰਮੇਵਾਰ ਤਰੀਕੇ ਨਾਲ ਕਰੇਗੀ ਅਤੇ ਇਸ ਦਾ ਮਤਲਬ ਮਿਡਲ ਕਲਾਸ ’ਤੇ ਟੈਕਸ ਵਧਾਉਣਾ ਨਹੀਂ। ਗੌਰਤਲਬ ਹੈ ਕਿ ਟਰੂਡੋ ਸਰਕਾਰ ਬਜਟ 2024 ਵਿਚ ਕਾਫੀ ਖ਼ਰਚ ਕਰਨ ਜਾ ਰਹੀ ਹੈ, ਜਿਸ ਦੇ ਮੱਦੇਨਜ਼ਰ ਫਿਸਕਲ ਪੋਜ਼ੀਸ਼ਨ ਨੂੰ ਬੈਲੰਸ ਕਰਨ ਲਈ ਸਰਕਾਰ ਨੂੰ ਟੈਕਸ ਵਧਾਉਣ ਦੀ ਲੋੜ ਹੋ ਸਕਦੀ ਹੈ। ਇਹ ਸਵਾਲ ਪਹਿਲਾਂ ਹੀ ਘੁੰਮ ਰਹੇ ਹਨ ਕਿ ਨੈਸ਼ਨਲ ਸਕੂਲ ਫੂਡ ਪ੍ਰੋਗਰਾਮ ਲਈ ਫੰਡ ਦੀ ਵਿਵਸਥਾ ਸਰਕਾਰ ਕਿਸ ਤਰ੍ਹਾਂ ਨਾਲ ਕਰਨ ਜਾ ਰਹੀ ਹੈ।

Latest news

b-c-conservatives-slam-eby-cabinet-shuffle
Punjabi

ਬੀ.ਸੀ. ਕੰਜ਼ਰਵੇਟਿਵਜ਼ ਵੱਲੋਂ ਈਬੀ ਦੇ ਕੈਬਨਿਟ ਫੇਰਬਦਲ ਦੀ ਤਿੱਖੀ ਆਲੋਚਨਾ

ਬੀ.ਸੀ.ਦੀ ਵਿਰੋਧੀ ਧਿਰ ਕੰਜ਼ਰਵੇਟਿਵ ਪਾਰਟੀ ਦੇ ਆਗੂ ਜੌਨ ਰਸਟੈਡ ਅਤੇ ਸਰੀ-ਕਲੋਵਰਡੇਲ ਦੀ ਵਿਧਾਇਕ ਏਲੇਨੋਰ ਸਟਰਕੋ ਨੇ ਪ੍ਰੀਮੀਅਰ ਡੇਵਿਡ ਈਬੀ ਦੇ ਨਵੇਂ ਕੈਬਨਿਟ ਫੇਰਬਦਲ 'ਤੇ ਤਿੱਖੇ ਹਮਲੇ ਕੀਤੇ ਹਨ। ਰਸਟੈਡ ਨੇ ਸੂਬਾ ਸਰਕਾਰ ਵਿਚ ਹੋਈਆਂ ਨਵੀਂਆਂ ਨਿਯੁਕਤੀਆਂ ਜਿਸ ਵਿਚ ਜੋਸੀ ਓਸਬੋਰਨ ਨੂੰ ਵਿੱਤ ਮੰਤਰਾਲਾ ਅਤੇ ਰਵੀ ਕਾਹਲੋਂ ਨੂੰ ਹੈਲਥ ਮਿਨਿਸਟਰੀ ਸੌਂਪੀ ਗਈ ਹੈ ਨੂੰ ਮਹਿਜ਼ ਕੁਰਸੀਆਂ ਦੀ ਅਦਲਾ-ਬਦਲੀ ਕਰਾਰ ਦਿੱਤਾ ਹੈ।
shots-fired-at-abbotsford-home-while-family-was-sleeping
Punjabi

ਐਬਟਸਫੋਰਡ ਵਿਚ ਇੱਕ ਘਰ ’ਤੇ ਚੱਲੀਆਂ ਗੋਲੀਆਂ, ਸੁੱਤੇ ਪਰਿਵਾਰ ਦਾ ਹੋਇਆ ਬਚਾਅ

ਐਬਟਸਫੋਰਡ ਵਿਚ ਇੱਕ ਘਰ 'ਤੇ ਸ਼ੂਟਿੰਗ ਦੀ ਵਾਰਦਾਤ ਹੋਈ ਹੈ। ਪੁਲਿਸ ਮੁਤਾਬਕ, ਉਨ੍ਹਾਂ ਨੂੰ ਐਤਵਾਰ ਰਾਤ ਲਗਭਗ 1 ਵਜੇ ਮੈਕਮਿਲਨ ਰੋਡ ਨੇੜੇ ਐਂਡਰਬੀ ਸਟ੍ਰੀਟ ਦੇ 2100 ਬਲਾਕ ਵਿਚ ਸਥਿਤ ਇੱਕ ਘਰ 'ਤੇ ਗੋਲੀਆਂ ਚੱਲਣ ਦੀ ਸੂਚਨਾ ਮਿਲੀ। ਜਦੋਂ ਪੁਲਿਸ ਅਧਿਕਾਰੀ ਮੌਕੇ 'ਤੇ ਪਹੁੰਚੇ ਤਾਂ ਉਨ੍ਹਾਂ ਦੇਖਿਆ ਕਿ ਗੋਲੀਆਂ ਸਿੱਧੀਆਂ ਘਰ ਦੀ ਇਮਾਰਤ 'ਤੇ ਲੱਗੀਆਂ ਸਨ।
bjp-announces-major-organisational-reshuffle-ahead-of-2027-punjab-assembly-polls
Punjabi

2027 ਚੋਣਾਂ ਤੋਂ ਪਹਿਲਾਂ ਭਾਜਪਾ ਦਾ ਵੱਡਾ ਫੇਰਬਦਲ, ਮਨਪ੍ਰੀਤ ਬਾਦਲ ਤੇ ਤਰੁਣ ਚੁੱਘ ਨੂੰ ਮਿਲੀ ਵੱਡੀ ਜ਼ਿੰਮੇਵਾਰੀ

ਪੰਜਾਬ ਵਿੱਚ 2027 ਦੀਆਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਭਾਰਤੀ ਜਨਤਾ ਪਾਰਟੀ ਨੇ ਸੰਗਠਨਾਤਮਕ ਪੱਧਰ ’ਤੇ ਵੱਡਾ ਫੇਰਬਦਲ ਕਰਦਿਆਂ ਪੰਜਾਬ ਨਾਲ ਜੁੜੇ ਦੋ ਅਹਿਮ ਚਿਹਰਿਆਂ ਨੂੰ ਵੱਡੀਆਂ ਜ਼ਿੰਮੇਵਾਰੀਆਂ ਸੌਂਪਣ ਦਾ ਫੈਸਲਾ ਕੀਤਾ ਹੈ।
historic-energy-deal-reached-between-quebec-and-newfoundland-and-labrador
Punjabi

ਕਿਊਬੈਕ ਅਤੇ ਨਿਊਫਾਊਂਡਲੈਂਡ ਦੇ ਪ੍ਰੀਮੀਅਰ ਵਿਚਾਲੇ ਹੋਵੇਗਾ ਐਨਰਜੀ ਸ਼ੇਅਰ ਐਗਰੀਮੈਂਟ : ਕਾਰਨੀ

ਪ੍ਰਧਾਨ ਮੰਤਰੀ ਮਾਰਕ ਕਾਰਨੀ ਨੇ ਅੱਜ ਕਿਊਬੈਕ ਅਤੇ ਨਿਊਫਾਊਂਡਲੈਂਡ-ਲੈਬਰਾਡੋਰ ਦੇ ਪ੍ਰੀਮੀਅਰ ਵਿਚਾਲੇ ਇਤਿਹਾਸਕ ਐਨਰਜੀ ਸ਼ੇਅਰ ਐਗਰੀਮੈਂਟ ਹੋਣ ਦਾ ਐਲਾਨ ਕੀਤਾ ਹੈ, ਜਿਸ ਨਾਲ ਦੋਹਾਂ ਸੂਬਿਆਂ ਵਿਚਕਾਰ ਚਰਚਿਲ ਰਿਵਰ ਦੇ ਪਣ-ਬਿਜਲੀ ਪ੍ਰੋਜੈਕਟ ਨੂੰ ਲੈ ਕੇ ਚੱਲ ਰਿਹਾ ਦਹਾਕਿਆਂ ਪੁਰਾਣਾ ਵਿਵਾਦ ਹੁਣ ਖ਼ਤਮ ਹੋਣ ਦੀ ਉਮੀਦ ਹੈ।
edmonton-teen-girl-dies-after-weekend-shooting
Punjabi

ਐਡਮਿੰਟਨ ਵਿੱਚ ਗੋਲੀਬਾਰੀ ਦੌਰਾਨ 16 ਸਾਲਾ ਲੜਕੀ ਦੀ ਮੌਤ

ਨੌਰਥਈਸਟ ਐਡਮਿੰਟਨ ਦੇ 139 ਐਵੇਨਿਊ ਅਤੇ 32 ਸਟ੍ਰੀਟ ਇਲਾਕੇ ਵਿੱਚ ਐਤਵਾਰ ਗੋਲੀ ਚੱਲੀ, ਜਿਸ ਕਾਰਨ ਨਾਬਾਲਗ ਲੜਕੀ ਦੀ ਮੌਤ ਹੋ ਗਈ ਅਤੇ ਪੁਲਿਸ ਵਲੋਂ ਇਸ ਦੀ ਜਾਂਚ ਕੀਤੀ ਜਾ ਰਹੀ ਹੈ। ਪੁਲਿਸ ਅਧਿਕਾਰੀਆਂ ਨੂੰ ਸਵੇਰੇ ਲਗਭਗ 7 ਵਜੇ ਇਲਾਕੇ ਵਿੱਚ ਗੋਲੀ ਚੱਲਣ ਦੀ ਸੂਚਨਾ ਮਿਲੀ ਸੀ, ਜਿੱਥੇ ਪਹੁੰਚਣ 'ਤੇ ਉਨ੍ਹਾਂ ਨੂੰ 16 ਸਾਲਾ ਲੜਕੀ ਗੰਭੀਰ ਜ਼ਖ਼ਮੀ ਹਾਲਤ ਵਿੱਚ ਮਿਲੀ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link