14.67C Vancouver
ADS

Feb 11, 2025 5:22 PM - Connect Newsroom

ਫ੍ਰੀਲੈਂਡ ਨੇ ਪਹਿਲੀ ਵਾਰ ਘਰ ਖਰੀਦਣ ਵਾਲਿਆਂ ਲਈ ਜੀ.ਐੱਸ.ਟੀ. ਛੋਟ ਦਾ ਰੱਖਿਆ ਪ੍ਰਸਤਾਵ

Share On
freeland-proposes-gst-exemption-for-first-time-home-buyers
Freeland’s announcement comes ahead of the Liberal leadership race conclusion on March 9, positioning it as a direct challenge to Conservative Leader Pierre Poilievre.(Photo: The Canadian Press)

ਕੈਨੇਡਾ ਦੀ ਸੱਤਾਧਾਰੀ ਲਿਬਰਲ ਪਾਰਟੀ ਦੀ ਲੀਡਰਸ਼ਿਪ ਦੌੜ ਵਿਚ ਸ਼ਾਮਲ ਸਾਬਕਾ ਵਿੱਤ ਮੰਤਰੀ ਕ੍ਰਿਸਟੀਆ ਫ੍ਰੀਲੈਂਡ ਦਾ ਕਹਿਣਾ ਹੈ ਕਿ ਜੇ ਉਹ ਪੀ.ਐੱਮ. ਬਣਨ ਦੀ ਰੇਸ ਜਿੱਤਦੇ ਹਨ ਤਾਂ ਉਹ ਨੌਜਵਾਨ ਕੈਨੇਡੀਅਨਾਂ ਨੂੰ ਪਹਿਲੀ ਵਾਰ ਘਰ ਖਰੀਦਣ ’ਤੇ ਜੀ.ਐੱਸ.ਟੀ. ਵਿਚ ਛੋਟ ਦੇਣਗੇ।

ਫ੍ਰੀਲੈਂਡ ਦੀ ਪ੍ਰਸਤਾਵਿਤ ਜੀ.ਐੱਸ.ਟੀ. ਰਾਹਤ $1.5 ਮਿਲੀਅਨ ਤੱਕ ਦੇ ਘਰਾਂ ’ਤੇ ਲਾਗੂ ਹੋਵੇਗੀ, ਇਸ ਨਾਲ ਪਹਿਲੇ ਘਰ ਦੀ ਖਰੀਦ ’ਤੇ 75,000 ਡਾਲਰ ਤੱਕ ਦੀ ਬਚਤ ਹੋ ਸਕਦੀ ਹੈ। ਲੀਡਰਸ਼ਿਪ ਦੌੜ 9 ਮਾਰਚ ਨੂੰ ਸਮਾਪਤ ਹੋਣ ਤੋਂ ਪਹਿਲਾਂ ਫ੍ਰੀਲੈਂਡ ਵਲੋਂ ਕੈਨੇਡੀਅਨਾਂ ਲਈ ਪ੍ਰਸਤਾਵਿਤ ਕੀਤੀ ਗਈ ਇਹ ਨਵੀਂ ਪਾਲਿਸੀ ਯੋਜਨਾ ਹੈ। ਉਨ੍ਹਾਂ ਇਸ ਰਾਹੀਂ ਕੰਜ਼ਰਵੇਟਿਵ ਲੀਡਰ ਪੀਅਰ ਪੌਲੀਐਵ ਨੂੰ ਵੀ ਸਾਧਣ ਦੀ ਕੋਸ਼ਿਸ਼ ਕੀਤੀ ਹੈ।

ਦਰਅਸਲ, ਪੌਲੀਐਵ ਨੇ ਪਿਛਲੇ ਸਾਲ ਅਕਤੂਬਰ ਵਿਚ ਘੋਸ਼ਣਾ ਕੀਤੀ ਸੀ ਕਿ ਕੰਜ਼ਰਵੇਟਿਵ ਦੀ ਸਰਕਾਰ ਬਣਨ ’ਤੇ $1 ਮਿਲੀਅਨ ਤੱਕ ਦੇ ਨਵੇਂ ਘਰਾਂ ਨੂੰ ਫੈਡਰਲ ਸੇਲ ਟੈਕਸ ਤੋਂ ਮੁਕਤ ਕਰ ਦਿੱਤਾ ਜਾਵੇਗਾ ਅਤੇ ਪ੍ਰੀਮੀਅਰਾਂ ਨੂੰ ਵੀ ਸੂਬਾਈ ਟੈਕਸ ਸਮਾਪਤ ਕਰਨ ਲਈ ਕਿਹਾ ਜਾਵੇਗਾ।

ਕੰਜ਼ਰਵੇਟਿਵ ਦਾ ਅਨੁਮਾਨ ਹੈ ਕਿ ਉਨ੍ਹਾਂ ਦੇ ਇਸ ਉਪਾਅ ਨਾਲ ਨਵੇਂ ਘਰ ਖਰੀਦਦਾਰਾਂ ਨੂੰ $800,000 ਦੀ ਕੀਮਤ ਵਾਲੇ ਘਰ ’ਤੇ $40,000 ਦੀ ਬਚਤ ਹੋ ਸਕਦੀ ਹੈ। ਉਥੇ ਹੀ, ਫ੍ਰੀਲੈਂਡ ਹੁਣ $1.5 ਮਿਲੀਅਨ ਤੱਕ ਦੇ ਘਰਾਂ ’ਤੇ ਜੀਐਸਟੀ ਛੋਟ ਦੇਣ ਲਈ ਤਿਆਰ ਹਨ।

Latest news

b-c-conservatives-face-another-blow-as-skeena-mla-claire-rattée-leaves-party
Punjabi

ਸਕੀਨਾ MLA ਕਲੇਅਰ ਰੈਟੀ ਨੇ ਛੱਡਿਆ ਬੀ.ਸੀ.ਕੰਜ਼ਰਵੇਟਿਵ ਕਾਕਸ, ਆਜ਼ਾਦ ਧੜੇ ’ਚ ਸ਼ਾਮਲ

ਬੀ.ਸੀ.ਕੰਜ਼ਰਵੇਟਿਵ ਨੂੰ ਇੱਕ ਹੋਰ ਝਟਕਾ ਲੱਗਾ ਹੈ। ਸਕੀਨਾ ਰਾਈਡਿੰਗ ਦੀ MLA Claire Rattée ਨੇ ਪਾਰਟੀ ਨੂੰ ਅਲਵਿਦਾ ਕਹਿ ਦਿੱਤਾ ਹੈ ਅਤੇ ਉਹ ਆਜ਼ਾਦ ਵਿਧਾਇਕਾਂ ਦੇ ਧੜੇ ਵਿਚ ਸ਼ਾਮਲ ਹੋ ਗਏ ਹਨ। ਅਗਸਤ ਤੋਂ ਹੁਣ ਤੱਕ ਬੀ. ਸੀ.ਕੰਜ਼ਰਵੇਟਿਵ ਕਾਕਸ ਨੂੰ ਛੱਡਣ ਵਾਲੀ ਉਹ 10ਵੀਂ ਵਿਧਾਇਕ ਹਨ।
car-motorcycle-collision-in-kelowna-rider-killed
Punjabi

ਕੇਲੋਨਾ ’ਚ ਕਾਰ-ਮੋਟਰਸਾਈਕਲ ਦੀ ਟੱਕਰ, ਰਾਈਡਰ ਦੀ ਹੋਈ ਮੌਤ

ਕੇਲੋਨਾ ਆਰ.ਸੀ.ਐਮ.ਪੀ. ਨੇ ਹਾਈਵੇਅ 97 'ਤੇ ਵੀਰਵਾਰ ਰਾਤ ਹੋਏ ਸੜਕ ਹਾਦਸੇ ਵਿਚ ਮੋਟਰਸਾਈਕਲ ਰਾਈਡਰ ਦੀ ਮੌਤ ਹੋਣ ਦੀ ਪੁਸ਼ਟੀ ਕੀਤੀ ਹੈ। ਪੁਲਿਸ ਮੁਤਾਬਕ, ਇਹ ਹਾਦਸਾ ਰਾਤ ਤਕਰੀਬਨ 10 ਵਜੇ ਹਾਰਵੀ ਐਵੇਨਿਊ ਅਤੇ ਈਥਲ ਸਟ੍ਰੀਟ ਦੇ ਇੰਟਰਸੈਕਸ਼ਨ 'ਤੇ ਇੱਕ ਕਾਲੇ ਰੰਗ ਦੀ ਸੇਡਾਨ ਕਾਰ ਅਤੇ ਮੋਟਰਸਾਈਕਲ ਵਿਚਕਾਰ ਹੋਈ ਟੱਕਰ ਕਾਰਨ ਵਾਪਰਿਆ ਸੀ, ਜਿਸ ਤੋਂ ਤੁਰੰਤ ਬਾਅਦ ਮੋਟਰਸਾਈਕਲ ਨੂੰ ਅੱਗ ਲੱਗ ਗਈ।
steps-toward-mexico-u-s-trade-deal-after-trump-sheinbaum-talks
Punjabi

ਟਰੰਪ-ਸ਼ੇਨਬੌਮ ਗੱਲਬਾਤ ਮਗਰੋਂ ਮੈਕਸੀਕੋ-ਅਮਰੀਕਾ ਟਰੇਡ ਡੀਲ ਵੱਲ ਵਧੇ ਕਦਮ

ਮੈਕਸੀਕੋ ਦੀ ਰਾਸ਼ਟਰਪਤੀ ਕਲਾਉਡੀਆ ਸ਼ੇਨਬੌਮ ਨੇ ਅਮਰੀਕੀ ਰਾਸ਼ਟਰਪਤੀ ਡੌਨਲਡ ਟਰੰਪ ਨਾਲ ਟਰੇਡ ਡੀਲ ਦੇ ਸਬੰਧ ਵਿਚ ਕੁਝ ਅਹਿਮ ਮੁੱਦਿਆਂ 'ਤੇ ਸਹਿਮਤੀ ਬਣਨ ਦੀ ਗੱਲ ਆਖੀ ਹੈ। ਸ਼ੇਨਬੌਮ ਮੁਤਾਬਕ, ਉਨ੍ਹਾਂ ਨੇ ਬੁੱਧਵਾਰ ਨੂੰ ਟਰੰਪ ਨਾਲ ਫ਼ੋਨ 'ਤੇ ਗੱਲਬਾਤ ਕੀਤੀ, ਜਿਸ ਦੌਰਾਨ ਦੋਵਾਂ ਲੀਡਰਸ ਵਿਚਕਾਰ ਕੁਝ ਅਹਿਮ ਸਹਿਮਤੀਆਂ ਬਣੀਆਂ।
advance-voting-begins-in-abbotsford-mission-byelection
Punjabi

ਐਬਟਸਫੋਰਡ-ਮਿਸ਼ਨ ਜ਼ਿਮਨੀ ਚੋਣ ਲਈ ਐਡਵਾਂਸ ਵੋਟਿੰਗ ਸ਼ੁਰੂ

ਐਬਟਸਫੋਰਡ-ਮਿਸ਼ਨ ਵਿਧਾਨ ਸਭਾ ਹਲਕੇ ਦੀ ਜ਼ਿਮਨੀ ਲਈ ਅੱਜ ਤੋਂ ਐਡਵਾਂਸ ਵੋਟਿੰਗ ਸ਼ੁਰੂ ਹੋ ਗਈ ਹੈ। ਇਲੈਕਸ਼ਨ ਬੀ.ਸੀ. ਮੁਤਾਬਕ, ਇਸ ਚੋਣ ਖੇਤਰ ਦੇ ਸਾਰੇ ਯੋਗ ਵੋਟਰ 18 ਸਤੰਬਰ ਤੋਂ 23 ਸਤੰਬਰ ਤੱਕ ਰੋਜ਼ਾਨਾ ਸਵੇਰੇ 8 ਵਜੇ ਤੋਂ ਰਾਤ 8 ਵਜੇ ਤੱਕ ਕਿਸੇ ਵੀ ਨਿਰਧਾਰਤ ਲੋਕੇਸ਼ਨ 'ਤੇ ਜਾ ਕੇ ਆਪਣੀ ਵੋਟ ਦੇ ਸਕਦੇ ਹਨ। ਇਸ ਜ਼ਿਮਨੀ ਚੋਣ ਲਈ ਅੰਤਿਮ ਵੋਟਿੰਗ 26 ਸਤੰਬਰ ਨੂੰ ਹੋਵੇਗੀ।
abbotsford-man-sentenced-to-11-5-years-for-drug-trafficking-and-gun-offences
Punjabi

ਐਬਟਸਫੋਰਡ ’ਚ ਨਸ਼ਾ ਤਸਕਰੀ ਤੇ ਹਥਿਆਰ ਮਾਮਲੇ ’ਚ 36 ਸਾਲਾ ਵਿਅਕਤੀ ਨੂੰ ਸਾਢੇ 11 ਸਾਲ ਦੀ ਸਜ਼ਾ

ਐਬਟਸਫੋਰਡ ਪੁਲਿਸ ਵੱਲੋਂ ਨਸ਼ਾ ਤਸਕਰੀ ਅਤੇ ਨਾਜਾਇਜ਼ ਹਥਿਆਰ ਰੱਖਣ ਦੇ ਮਾਮਲੇ ਵਿਚ ਚਾਰਜ ਕੀਤੇ ਗਏ ਇੱਕ 36 ਸਾਲਾ ਨੌਜਵਾਨ ਨੂੰ ਸਾਢੇ ਗਿਆਰਾਂ ਸਾਲ ਦੀ ਸਜ਼ਾ ਸੁਣਾਈ ਗਈ ਹੈ। ਇਹ ਜਾਂਚ ਅਪ੍ਰੈਲ 2025 ਵਿਚ ਉਸ ਸਮੇਂ ਸ਼ੁਰੂ ਹੋਈ ਸੀ ਜਦੋਂ ਪੁਲਿਸ ਨੇ ਟਾਈਲਰ ਮਿਸਨ ਨਾਂ ਦੇ ਸ਼ੱਕੀ ਨੂੰ ਡਰਾਈਵਿੰਗ ਤੋਂ ਪਾਬੰਦੀ ਦੇ ਬਾਵਜੂਦ ਗੱਡੀ ਚਲਾਉਂਦੇ ਹੋਏ ਦੇਖ ਕੇ ਗ੍ਰਿਫ਼ਤਾਰ ਕੀਤਾ ਸੀ, ਉਸ ਦੌਰਾਨ ਉਸ ਕੋਲੋਂ ਗੈਰ-ਕਾਨੂੰਨੀ ਨਸ਼ੀਲੇ ਪਦਾਰਥ ਅਤੇ ਇੱਕ ਹੈਂਡਗਨ ਬਰਾਮਦ ਹੋਈ ਸੀ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link