11.75C Vancouver
ADS

May 21, 2021 11:12 PM -

ਭਾਰਤ 'ਚ ਜਾਰੀ ਕੋਵਿਡ-19 ਸੰਕਟ 'ਚ ਫਰੈਸ਼-ਕੋ ਵੱਲੋਂ $50,000 ਦੀ ਮਦਦ

Share On
freshco-donates-50-000-to-support-india-in-covid-19-crisis
Today, in an effort to support India’s COVID-19 response, senior executives from FreshCo and Chalo! FreschCo presented a cheque for $50,000 to the Canadian Red Cross at the Chalo! FreshCo Brampton store on Airport Road. (Photo - Chalo FreshCo)

ਕੋਵਿਡ-19 ਸੰਬੰਧੀ ਭਾਰਤ 'ਚ ਵਿਗੜੇ ਹਾਲਾਤਾਂ ਦੇ ਮੱਦੇਨਜ਼ਰ 'ਫਰੈਸ਼-ਕੋ ਅਤੇ ਚਲੋ ਫਰੈਸ਼-ਕੋ ਵੱਲੋਂ ਇੱਕ ਮਦਦ ਭੇਜਣ ਦਾ ਉਪਰਾਲਾ ਕੀਤਾ ਗਿਆ ਹੈ।

ਫਰੈਸ਼-ਕੋ ਦੇ ਸੀਨੀਅਰ ਐਗਜ਼ੀਕਿਊਟਿਵਸ ਨੇ ਕਨੇਡੀਅਨ ਰੈਡ ਕਰੌਸ ਨੂੰ $50,000 ਦਾ ਚੈੱਕ ਪ੍ਰਦਾਨ ਕੀਤਾ ਹੈ। ਬਰੈਂਪਟਨ 'ਚ ਏਅਰਪੋਰਟ ਰੋਡ 'ਤੇ ਸਥਿਤ ਸਟੋਰ ਵੱਲੋਂ ਇਹ ਰਾਸ਼ੀ ਪ੍ਰਦਾਨ ਕੀਤੀ ਗਈ ਹੈ।

ਇਸ ਮੌਕੇ ਦੱਸਿਆ ਗਿਆ ਕਿ ਇਸ ਰਾਸ਼ੀ ਆਸਰੇ ਪੈਂਡੈਮਿਕ ਸੰਬੰਧੀ ਤਿਆਰੀ, ਰਿਸਪਾਂਸ ਅਤੇ ਰਿਕਵਰੀ ਕੋਸ਼ਿਸ਼ਾਂ 'ਚ ਮਦਦ ਹੋ ਸਕੇਗੀ।

ਫਰੈਸ਼-ਕੋ ਦੇ ਅਧਿਕਾਰੀਆਂ ਨੇ ਦੱਸਿਆ ਕਿ ਇਸ ਨਾਲ ਵਾਇਰਸ ਨਾਲ ਪ੍ਰਭਾਵਿਤ ਕਮਿਊਨਿਟੀਸ ਨੂੰ ਮਦਦ ਪ੍ਰਦਾਨ ਹੋ ਸਕੇਗੀ।

ਅੱਜ ਦਾ ਇਹ ਡੋਨੇਸ਼ਨ ਚੈੱਕ ਵੀ.ਪੀ. ਆਪ੍ਰੇਸ਼ਨਸ ਟੋਨੀ ਮੈਕਗ੍ਰਾਥ, ਨੈਸ਼ਨਲ ਚਲੋ ਆਪ੍ਰੇਸ਼ਨਸ ਡਿਸਟ੍ਰਿਕਟ ਆਪਰੇਟਰ ਡੌਨੀ ਸੰਧੇਰ ਅਤੇ ਚਲੋ ਫਰੈਸ਼-ਕੋ ਸਟੋਰ ਓਨਰ ਹਮਜ਼ਾ ਰਿਜ਼ਵਾਨ ਵੱਲੋਂ ਪ੍ਰਦਾਨ ਕੀਤਾ ਗਿਆ।

ਇਹ ਵੀ ਦੱਸਿਆ ਗਿਆ ਕਿ ਸਟੋਰਸ ਦੀ ਚੇਨ ਵੱਲੋਂ ਲੋਕਾਂ ਨੂੰ ਵੀ ਉਤਸ਼ਾਹਿਤ ਕੀਤਾ ਜਾਵੇਗਾ ਕਿ ਰੈਡ ਕਰੌਸ ਨੂੰ ਡੋਨੇਸ਼ਨਾਂ ਕੀਤੀਆਂ ਜਾਣ।

Latest news

canada-moves-to-extend-gas-and-diesel-tax-relief-until-january-2027
Punjabi

ਪੈਟਰੋਲ-ਡੀਜ਼ਲ ਟੈਕਸ ਰਾਹਤ ਜਨਵਰੀ 2027 ਤੱਕ ਵਧਾਉਣ ਲਈ ਬਿੱਲ ਪੇਸ਼

ਕੈਨੇਡਾ ਦੇ ਵਿੱਤ ਮਿਨਿਸਟਰ ਫ੍ਰਾਂਸੋਵਾ-ਫਿਲਿਪ ਸ਼ੈਂਪੇਨ ਨੇ ਪੈਟਰੋਲ ਅਤੇ ਡੀਜ਼ਲ 'ਤੇ ਫੈਡਰਲ ਈਂਧਨ ਆਬਕਾਰੀ ਟੈਕਸ ਵਿਚ ਦਿੱਤੀ ਗਈ ਰਾਹਤ ਨੂੰ 31 ਜਨਵਰੀ 2027 ਤੱਕ ਵਧਾਉਣ ਲਈ ਅੱਜ ਪਾਰਲੀਮੈਂਟ ਵਿਚ ਬਿੱਲ ਸੀ-38 ਪੇਸ਼ ਕੀਤਾ ਹੈ। ਇਸ ਕਾਨੂੰਨ ਤਹਿਤ, ਕੈਨੇਡਾ ਵਾਸੀਆਂ ਨੂੰ ਪੈਟਰੋਲ 'ਤੇ 10 ਸੈਂਟ ਪ੍ਰਤੀ ਲਿਟਰ ਅਤੇ ਡੀਜ਼ਲ 'ਤੇ 4 ਸੈਂਟ ਪ੍ਰਤੀ ਲਿਟਰ ਦੀ ਮਿਲ ਰਹੀ ਪੂਰੀ ਰਾਹਤ ਜਨਵਰੀ ਦੇ ਅਖੀਰ ਤੱਕ ਜਾਰੀ ਰਹੇਗੀ।
b-c-premier-david-eby-expected-to-call-snap-election-today
Punjabi

ਬੀ.ਸੀ. ’ਚ ਅੱਜ ਹੋ ਸਕਦੈ ਚੋਣਾਂ ਦਾ ਐਲਾਨ, ਈਬੀ ਕਰਨਗੇ ਪ੍ਰੈੱਸ ਕਾਨਫਰੰਸ

ਬੀ.ਸੀ. ਦੀ ਸਿਆਸਤ ਤੋਂ ਇਸ ਵੇਲੇ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ, ਜਿੱਥੇ ਪ੍ਰੀਮੀਅਰ ਡੇਵਿਡ ਈਬੀ ਅੱਜ ਦੁਪਹਿਰ ਵਿਕਟੋਰੀਆ ਸਥਿਤ ਸਰਕਾਰੀ ਭਵਨ ਵਿਖੇ ਇੱਕ ਅਹਿਮ ਪ੍ਰੈੱਸ ਕਾਨਫਰੰਸ ਦੌਰਾਨ ਵਿਧਾਨ ਸਭਾ ਚੋਣਾਂ ਦਾ ਰਸਮੀ ਐਲਾਨ ਕਰ ਸਕਦੇ ਹਨ। ਇਸ ਨਾਲ ਸੂਬੇ ਵਿਚ ਪਿਛਲੇ ਕੁਝ ਦਿਨਾਂ ਤੋਂ ਚੱਲ ਰਹੀਆਂ ਸਿਆਸੀ ਅਟਕਲਾਂ 'ਤੇ ਪੂਰੀ ਤਰ੍ਹਾਂ ਵਿਰਾਮ ਲੱਗਣ ਦੀ ਉਮੀਦ ਹੈ।
15-year-old-arrested-in-lethbridge-sexual-assault-investigation
Punjabi

ਲੈਥਬ੍ਰਿਜ ਪੁਲਿਸ ਵੱਲੋਂ 15 ਸਾਲਾ ਲੜਕਾ ਗ੍ਰਿਫ਼ਤਾਰ, ਔਰਤਾਂ ਨਾਲ ਜਿਨਸੀ ਹਮਲੇ ਤੇ ਅਸ਼ਲੀਲ ਹਰਕਤਾਂ ਦੇ ਲੱਗੇ ਦੋਸ਼

ਲੈਥਬ੍ਰਿਜ ਪੁਲਿਸ ਨੇ 15 ਸਾਲਾ ਲੜਕੇ ਨੂੰ ਸ਼ਹਿਰ ਦੇ ਇੱਕ ਗ੍ਰੀਨ ਸਟ੍ਰਿਪ ਕੋਲ ਔਰਤਾਂ ਨੂੰ ਨਿਸ਼ਾਨਾ ਬਣਾ ਕੇ ਕੀਤੇ ਗਏ ਜਿਨਸੀ ਹਮਲੇ ਅਤੇ ਅਸ਼ਲੀਲ ਹਰਕਤਾਂ ਦੇ ਮਾਮਲੇ ਵਿੱਚ ਗ੍ਰਿਫ਼ਤਾਰ ਕੀਤਾ ਹੈ।ਪੁਲਿਸ ਅਨੁਸਾਰ ਇਹ ਘਟਨਾ 16 ਸਤੰਬਰ ਨੂੰ ਲੇਕਵਿਊ ਡਰਾਈਵ ਦੇ 1500 ਬਲਾਕ ਕੋਲ ਕੋਲਬੈਂਕਸ ਟ੍ਰੇਲ 'ਤੇ ਵਾਪਰੀ, ਜਿੱਥੇ ਸੈਰ ਕਰ ਰਹੀ 41 ਸਾਲਾ ਔਰਤ 'ਤੇ ਜਿਨਸੀ ਹਮਲਾ ਕੀਤਾ ਗਿਆ ਸੀ।
bank-of-canada-governor-warns-trade-war-could-slow-economic-growth
Punjabi

ਅਮਰੀਕਾ ਨਾਲ ਟਰੇਡ ਵਾਰ ਦਾ ਅਸਰ, ਕੈਨੇਡਾ ਦੀ ਆਰਥਿਕ ਵਿਕਾਸ ਦਰ ਹੋ ਸਕਦੀ ਹੈ ਸੁਸਤ

ਕੈਨੇਡਾ ਦੇ ਸੈਂਟਰਲ ਬੈਂਕ ਗਵਰਨਰ ਟਿਫ ਮੈਕਲਮ ਨੇ ਚਿਤਾਵਨੀ ਦਿੱਤੀ ਹੈ ਕਿ ਅਮਰੀਕਾ ਨਾਲ ਟਰੇਡ ਵਾਰ ਕਾਰਨ ਕੈਨੇਡੀਅਨ ਅਰਥਵਿਵਸਥਾ ਵਿਚ ਆਇਆ ਹਾਲੀਆ ਉਛਾਲ ਅੱਗੇ ਹੌਲੀ ਹੋ ਸਕਦਾ ਹੈ। ਸੋਮਵਾਰ ਨੂੰ ਹੈਲੀਫੈਕਸ ਵਿਖੇ ਇੱਕ ਭਾਸ਼ਣ ਦੌਰਾਨ ਗਵਰਨਰ ਨੇ ਕਿਹਾ ਕਿ ਮਿਡਲ ਈਸਟ ਵਿਚ ਟਕਰਾਅ ਅਤੇ ਸਪਲਾਈ ਚੇਨ ਵਿਚ ਆ ਰਹੀਆਂ ਰੁਕਾਵਟਾਂ ਹੁਣ ਆਮ ਹੋ ਰਹੀਆਂ ਹਨ।
sri-anandpur-sahib-sarai-incident-sgpc-forms-five-member-probe-panel-giani-malkit-singh-relieved-of-duties
Punjabi

ਸ੍ਰੀ ਆਨੰਦਪੁਰ ਸਾਹਿਬ ਸਰਾਂ ਮਾਮਲਾ: 5 ਮੈਂਬਰੀ ਜਾਂਚ ਕਮੇਟੀ ਗਠਿਤ, ਗਿਆਨੀ ਮਲਕੀਤ ਸਿੰਘ ਸੇਵਾਵਾਂ ਤੋਂ ਫ਼ਾਰਗ

ਪੰਜਾਬ ਤੋਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਅੱਜ ਦੱਸਿਆ ਕਿ ਸ੍ਰੀ ਆਨੰਦਪੁਰ ਸਾਹਿਬ ਦੀ ਸਰਾਂ ਵਿੱਚ ਵਾਪਰੀ ਘਟਨਾ ਦੇ ਮਾਮਲੇ ਨੂੰ ਲੈ ਕੇ ਇੱਕ ਪੰਜ ਮੈਂਬਰੀ ਜਾਂਚ ਕਮੇਟੀ ਦਾ ਗਠਨ ਕੀਤਾ ਗਿਆ ਹੈ। ਇਹ ਕਮੇਟੀ 15 ਦਿਨਾਂ ਵਿੱਚ ਆਪਣੀ ਰਿਪੋਰਟ ਦੇਵੇਗੀ। ਇਸ ਦੌਰਾਨ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਵਧੀਕ ਮੁੱਖ ਗ੍ਰੰਥੀ ਗਿਆਨੀ ਮਲਕੀਤ ਸਿੰਘ, ਜਿਨ੍ਹਾਂ ਨੂੰ ਪਹਿਲਾਂ ਮੁਅੱਤਲ ਕੀਤਾ ਗਿਆ ਸੀ, ਨੂੰ ਉਨ੍ਹਾਂ ਦੀਆਂ ਸੇਵਾਵਾਂ ਤੋਂ ਫ਼ਾਰਗ ਕਰ ਦਿੱਤਾ ਗਿਆ ਹੈ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link