17.64C Vancouver
ADS

Jan 7, 2021 2:30 AM -

ਅੱਜ ਰਾਤ ਤੋਂ ਕੈਨੇਡਾ ਪਹੁੰਚ ਰਹੇ ਯਾਤਰੀਆਂ ਨੂੰ ਕੋਵਿਡ-19 ਟੈਸਟ ਦੇ ਨੈਗੇਟਿਵ ਨਤੀਜੇ ਹਾਸਿਲ ਕਰਨੇ ਜ਼ਰੂਰੀ: ਫ਼ੈਡਰਲ ਸਰਕਾਰ

Share On
from-midnight-tonight-air-travellers-coming-from-abroad-will-have-to-show-proof-of-negative-covid-19-test-results
File - Transport Minister Marc Garneau says as of midnight tonight, air travellers coming from abroad will have to show proof of negative COVID-19 test results. (Photo - B.C. Government/Flickr)

ਫੈਡਰਲ ਸਰਕਾਰ ਵੱਲੋਂ ਇੱਕ ਪ੍ਰੈਸ ਕਾਨਫਰੰਸ ਕਰ ਜਾਣਕਾਰੀ ਦਿੱਤੀ ਗਈ ਹੈ ਕਿ ਕੱਲ ਤੋਂ ਕੈਨੇਡਾ ਪਹੁੰਚ ਰਹੇ ਕਿਸੇ ਵੀ ਹਵਾਈ ਸਫਰ ਕਰ ਰਹੇ ਵਿਅਕਤੀ ਨੂੰ 72 ਘੰਟੇ ਵਿਚਾਲੇ ਹਾਸਿਲ ਕੀਤੇ ਕੋਵਿਡ-19 ਦੇ ਨੈਗੇਟਿਵ ਨਤੀਜੇ ਵਿਖਾਉਣਾ ਜ਼ਰੂਰੀ ਹੋਵੇਗਾ।

ਹਾਲਾਂਕਿ 14 ਜਨਵਰੀ ਤੱਕ ਇਸ 'ਚ ਇੰਨੀ ਕੁ ਢਿੱਲ ਦਿੱਤੀ ਗਈ ਹੈ ਕਿ ਜਿਹੜੇ ਲੋਕ ਅਜਿਹੇ ਦੇਸ਼ਾਂ 'ਚ ਹਨ, ਜਿੱਥੇ ਇਹ ਨਤੀਜੇ ਸਮੇਂ ਸੀਮਾ 'ਚ ਹਾਸਿਲ ਨਹੀਂ ਹੋ ਸਕਦੇ, ਉਹ 96 ਘੰਟੇ ਵਿਚਾਲੇ ਹਾਸਿਲ ਕੀਤੇ ਨਤੀਜੇ ਵਿਖਾ ਕੇ ਦੇਸ਼ 'ਚ ਦਾਖਿਲ ਹੋ ਸਕਣਗੇ।

ਇਹ ਨਤੀਜੇ ਡਿਪਾਰਚਰ ਤੋਂ ਪਹਿਲਾਂ ਵਿਖਾਉਣੇ ਜ਼ਰੂਰੀ ਹੋਣਗੇ।

ਪਬਲਿਕ ਸੇਫਟੀ ਮੰਤਰੀ ਬਿਲ ਬਲੇਅਰ ਨੇ ਦੱਸਿਆ ਕਿ ਹਵਾਈ ਯਾਤਰਾ ਤੋਂ ਪਹਿਲਾਂ ਏਅਰਲਾਈਨ ਵੱਲੋਂ ਸ਼ਰੀਰਕ ਤਾਪਮਾਨ ਵੀ ਜਾਂਚਿਆ ਜਾਵੇਗਾ ਅਤੇ ਯਾਤਰੀਆਂ ਨੂੰ ਅਰਾਈਵੀਕੈਨ ਐਪ (ArriveCan app) 'ਤੇ ਵੀ ਕੁਝ ਜਾਣਕਾਰੀਆਂ ਜ਼ਾਹਿਰ ਕਰਨੀਆਂ ਹੋਣਗੀਆਂ।

ਵਿਦੇਸ਼ ਮੰਤਰੀ ਫ੍ਰਾਂਸੂਆ ਫਿਲਿਪ ਸ਼ੈਂਪੇਨ ਦੀ ਟਿੱਪਣੀ

ਵਿਦੇਸ਼ ਮਾਮਲਿਆਂ ਬਾਰੇ ਮੰਤਰੀ ਫ੍ਰਾਂਸੂਆ ਫਿਲਿਪ ਸ਼ੈਂਪੇਨ ਨੇ ਕਿਹਾ ਕਿ ਸਰਕਾਰ ਜਾਣਦੀ ਹੈ ਕਿ ਅਜਿਹਾ ਕਰਨ ਨਾਲ ਕੁਝ ਅਸੁਵਿਧਾਵਾਂ ਹੋਣਗੀਆਂ।

ਪਰ ਉਨ੍ਹਾਂ ਕਿਹਾ ਕਿ ਇਹ ਫੈਸਲਾ ਸਭ ਦੀ ਸਿਹਤ ਨੂੰ ਧਿਆਨ 'ਚ ਰੱਖ ਕੇ ਲਿਆ ਗਿਆ ਹੈ।

ਯਾਦ ਰਹੇ ਅੱਜ ਰਾਤ ਤੋਂ ਇੰਗਲੈਂਡ ਤੋਂ ਆਉਣ ਵਾਲੇ ਯਾਤਰੀਆਂ 'ਤੇ ਲੱਗੀ ਪਬੰਦੀ ਵੀ ਹਟਾ ਦਿੱਤੀ ਜਾਵੇਗੀ।

ਕੈਦੀਆਂ ਨੂੰ ਵੈਕਸੀਨ ਦੇਣ 'ਤੇ ਬਿਲ ਬਲੇਅਰ ਤੇ ਡਗ ਫੋਰਡ ਦੀ ਵਿਪਰੀਤ ਟਿੱਪਣੀ

ਕੈਨੇਡਾ ਦੇ ਪਬਲਿਕ ਸੇਫਟੀ ਮੰਤਰੀ, ਬਿਲ ਬਲੇਅਰ ਨੇ ਅੱਜ ਇੱਕ ਸਵਾਲ ਦਾ ਜਵਾਬ ਦਿੰਦਿਆਂ ਕਿਹਾ ਕਿ ਜੇਲ੍ਹਾਂ 'ਚ ਬੰਦ ਕੈਦੀਆਂ ਨੂੰ ਕੋਵਿਡ-19 ਵੈਕਸੀਨ ਪ੍ਰਦਾਨ ਕਰਨ ਦਾ ਫੈਸਲਾ ਸੋਚ ਸਮਝ ਕੇ ਲਿਆ ਗਿਆ ਹੈ।

ਉਨ੍ਹਾਂ ਕਿਹਾ ਕਿ ਕਿਸੇ ਵੀ ਦੇਸ਼ਵਾਸੀ ਦੀ ਤਰ੍ਹਾਂ ਇਹਨਾਂ ਲੋਕਾਂ ਦਾ ਵੀ ਸਿਹਤ ਸੰਬੰਧੀ ਹੱਕ ਹੈ।

ਉਨ੍ਹਾਂ ਕਿਹਾ ਕਿ ਇਹਨਾਂ ਦੀ ਸੰਭਾਲ ਕਰਨਾ ਵੀ ਸਰਕਾਰ ਦੀ ਜਿੰਮੇਵਾਰੀ ਹੈ।

ਯਾਦ ਰਹੇ ਅੱਜ ਔਂਟੈਰੀਓ ਦੇ ਪ੍ਰੀਮਿਅਰ ਡਗ ਫੋਰਡ ਉਚੇਚੇ ਤੌਰ 'ਤੇ ਇੱਕ ਟਿੱਪਣੀ ਕਰਦਿਆਂ ਕਿਹਾ ਸੀ ਕਿ ਫੈਡਰਲ ਸਰਕਾਰ ਵੱਲੋਂ ਜੇਲ੍ਹਾਂ 'ਚ ਬੰਦ ਕੈਦੀਆਂ ਨੂੰ ਵੈਕਸੀਨੇਟ ਕਰਨ ਦਾ ਫੈਸਲਾ ਬੇਹੱਦ ਨਿਰਾਸ਼ਾਜਨਕ ਹੈ।

ਉਨ੍ਹਾਂ ਕਿਹਾ ਕਿ ਫਿਲਹਾਲ ਲੌਂਗ ਟਰਮ ਕੇਅਰ ਹੋਮਸ ਅਤੇ ਹੈਲਥ ਕੇਅਰ ਵਰਕਰਾਂ ਲਈ ਵੀ ਵੈਕਸੀਨ ਪੂਰੀ ਨਹੀਂ ਪੈ ਰਹੀ ਅਤੇ ਫੈਡਰਲ ਸਰਕਾਰ ਨੂੰ ਪਹਿਲਾਂ ਕੈਦੀਆਂ ਨੂੰ ਬਚਾਉਣ ਦੀ ਫਿਕਰ ਖੜੀ ਹੋ ਰਹੀ ਹੈ।

Latest news

b-c-conservatives-face-another-blow-as-skeena-mla-claire-rattée-leaves-party
Punjabi

ਸਕੀਨਾ MLA ਕਲੇਅਰ ਰੈਟੀ ਨੇ ਛੱਡਿਆ ਬੀ.ਸੀ.ਕੰਜ਼ਰਵੇਟਿਵ ਕਾਕਸ, ਆਜ਼ਾਦ ਧੜੇ ’ਚ ਸ਼ਾਮਲ

ਬੀ.ਸੀ.ਕੰਜ਼ਰਵੇਟਿਵ ਨੂੰ ਇੱਕ ਹੋਰ ਝਟਕਾ ਲੱਗਾ ਹੈ। ਸਕੀਨਾ ਰਾਈਡਿੰਗ ਦੀ MLA Claire Rattée ਨੇ ਪਾਰਟੀ ਨੂੰ ਅਲਵਿਦਾ ਕਹਿ ਦਿੱਤਾ ਹੈ ਅਤੇ ਉਹ ਆਜ਼ਾਦ ਵਿਧਾਇਕਾਂ ਦੇ ਧੜੇ ਵਿਚ ਸ਼ਾਮਲ ਹੋ ਗਏ ਹਨ। ਅਗਸਤ ਤੋਂ ਹੁਣ ਤੱਕ ਬੀ. ਸੀ.ਕੰਜ਼ਰਵੇਟਿਵ ਕਾਕਸ ਨੂੰ ਛੱਡਣ ਵਾਲੀ ਉਹ 10ਵੀਂ ਵਿਧਾਇਕ ਹਨ।
car-motorcycle-collision-in-kelowna-rider-killed
Punjabi

ਕੇਲੋਨਾ ’ਚ ਕਾਰ-ਮੋਟਰਸਾਈਕਲ ਦੀ ਟੱਕਰ, ਰਾਈਡਰ ਦੀ ਹੋਈ ਮੌਤ

ਕੇਲੋਨਾ ਆਰ.ਸੀ.ਐਮ.ਪੀ. ਨੇ ਹਾਈਵੇਅ 97 'ਤੇ ਵੀਰਵਾਰ ਰਾਤ ਹੋਏ ਸੜਕ ਹਾਦਸੇ ਵਿਚ ਮੋਟਰਸਾਈਕਲ ਰਾਈਡਰ ਦੀ ਮੌਤ ਹੋਣ ਦੀ ਪੁਸ਼ਟੀ ਕੀਤੀ ਹੈ। ਪੁਲਿਸ ਮੁਤਾਬਕ, ਇਹ ਹਾਦਸਾ ਰਾਤ ਤਕਰੀਬਨ 10 ਵਜੇ ਹਾਰਵੀ ਐਵੇਨਿਊ ਅਤੇ ਈਥਲ ਸਟ੍ਰੀਟ ਦੇ ਇੰਟਰਸੈਕਸ਼ਨ 'ਤੇ ਇੱਕ ਕਾਲੇ ਰੰਗ ਦੀ ਸੇਡਾਨ ਕਾਰ ਅਤੇ ਮੋਟਰਸਾਈਕਲ ਵਿਚਕਾਰ ਹੋਈ ਟੱਕਰ ਕਾਰਨ ਵਾਪਰਿਆ ਸੀ, ਜਿਸ ਤੋਂ ਤੁਰੰਤ ਬਾਅਦ ਮੋਟਰਸਾਈਕਲ ਨੂੰ ਅੱਗ ਲੱਗ ਗਈ।
steps-toward-mexico-u-s-trade-deal-after-trump-sheinbaum-talks
Punjabi

ਟਰੰਪ-ਸ਼ੇਨਬੌਮ ਗੱਲਬਾਤ ਮਗਰੋਂ ਮੈਕਸੀਕੋ-ਅਮਰੀਕਾ ਟਰੇਡ ਡੀਲ ਵੱਲ ਵਧੇ ਕਦਮ

ਮੈਕਸੀਕੋ ਦੀ ਰਾਸ਼ਟਰਪਤੀ ਕਲਾਉਡੀਆ ਸ਼ੇਨਬੌਮ ਨੇ ਅਮਰੀਕੀ ਰਾਸ਼ਟਰਪਤੀ ਡੌਨਲਡ ਟਰੰਪ ਨਾਲ ਟਰੇਡ ਡੀਲ ਦੇ ਸਬੰਧ ਵਿਚ ਕੁਝ ਅਹਿਮ ਮੁੱਦਿਆਂ 'ਤੇ ਸਹਿਮਤੀ ਬਣਨ ਦੀ ਗੱਲ ਆਖੀ ਹੈ। ਸ਼ੇਨਬੌਮ ਮੁਤਾਬਕ, ਉਨ੍ਹਾਂ ਨੇ ਬੁੱਧਵਾਰ ਨੂੰ ਟਰੰਪ ਨਾਲ ਫ਼ੋਨ 'ਤੇ ਗੱਲਬਾਤ ਕੀਤੀ, ਜਿਸ ਦੌਰਾਨ ਦੋਵਾਂ ਲੀਡਰਸ ਵਿਚਕਾਰ ਕੁਝ ਅਹਿਮ ਸਹਿਮਤੀਆਂ ਬਣੀਆਂ।
advance-voting-begins-in-abbotsford-mission-byelection
Punjabi

ਐਬਟਸਫੋਰਡ-ਮਿਸ਼ਨ ਜ਼ਿਮਨੀ ਚੋਣ ਲਈ ਐਡਵਾਂਸ ਵੋਟਿੰਗ ਸ਼ੁਰੂ

ਐਬਟਸਫੋਰਡ-ਮਿਸ਼ਨ ਵਿਧਾਨ ਸਭਾ ਹਲਕੇ ਦੀ ਜ਼ਿਮਨੀ ਲਈ ਅੱਜ ਤੋਂ ਐਡਵਾਂਸ ਵੋਟਿੰਗ ਸ਼ੁਰੂ ਹੋ ਗਈ ਹੈ। ਇਲੈਕਸ਼ਨ ਬੀ.ਸੀ. ਮੁਤਾਬਕ, ਇਸ ਚੋਣ ਖੇਤਰ ਦੇ ਸਾਰੇ ਯੋਗ ਵੋਟਰ 18 ਸਤੰਬਰ ਤੋਂ 23 ਸਤੰਬਰ ਤੱਕ ਰੋਜ਼ਾਨਾ ਸਵੇਰੇ 8 ਵਜੇ ਤੋਂ ਰਾਤ 8 ਵਜੇ ਤੱਕ ਕਿਸੇ ਵੀ ਨਿਰਧਾਰਤ ਲੋਕੇਸ਼ਨ 'ਤੇ ਜਾ ਕੇ ਆਪਣੀ ਵੋਟ ਦੇ ਸਕਦੇ ਹਨ। ਇਸ ਜ਼ਿਮਨੀ ਚੋਣ ਲਈ ਅੰਤਿਮ ਵੋਟਿੰਗ 26 ਸਤੰਬਰ ਨੂੰ ਹੋਵੇਗੀ।
abbotsford-man-sentenced-to-11-5-years-for-drug-trafficking-and-gun-offences
Punjabi

ਐਬਟਸਫੋਰਡ ’ਚ ਨਸ਼ਾ ਤਸਕਰੀ ਤੇ ਹਥਿਆਰ ਮਾਮਲੇ ’ਚ 36 ਸਾਲਾ ਵਿਅਕਤੀ ਨੂੰ ਸਾਢੇ 11 ਸਾਲ ਦੀ ਸਜ਼ਾ

ਐਬਟਸਫੋਰਡ ਪੁਲਿਸ ਵੱਲੋਂ ਨਸ਼ਾ ਤਸਕਰੀ ਅਤੇ ਨਾਜਾਇਜ਼ ਹਥਿਆਰ ਰੱਖਣ ਦੇ ਮਾਮਲੇ ਵਿਚ ਚਾਰਜ ਕੀਤੇ ਗਏ ਇੱਕ 36 ਸਾਲਾ ਨੌਜਵਾਨ ਨੂੰ ਸਾਢੇ ਗਿਆਰਾਂ ਸਾਲ ਦੀ ਸਜ਼ਾ ਸੁਣਾਈ ਗਈ ਹੈ। ਇਹ ਜਾਂਚ ਅਪ੍ਰੈਲ 2025 ਵਿਚ ਉਸ ਸਮੇਂ ਸ਼ੁਰੂ ਹੋਈ ਸੀ ਜਦੋਂ ਪੁਲਿਸ ਨੇ ਟਾਈਲਰ ਮਿਸਨ ਨਾਂ ਦੇ ਸ਼ੱਕੀ ਨੂੰ ਡਰਾਈਵਿੰਗ ਤੋਂ ਪਾਬੰਦੀ ਦੇ ਬਾਵਜੂਦ ਗੱਡੀ ਚਲਾਉਂਦੇ ਹੋਏ ਦੇਖ ਕੇ ਗ੍ਰਿਫ਼ਤਾਰ ਕੀਤਾ ਸੀ, ਉਸ ਦੌਰਾਨ ਉਸ ਕੋਲੋਂ ਗੈਰ-ਕਾਨੂੰਨੀ ਨਸ਼ੀਲੇ ਪਦਾਰਥ ਅਤੇ ਇੱਕ ਹੈਂਡਗਨ ਬਰਾਮਦ ਹੋਈ ਸੀ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link