15.03C Vancouver
ADS

Jul 23, 2026 7:15 PM - Connect Newsroom - Jasmine Singh with files from The Canadian Press

ਕੈਨੇਡਾ ਵਿਚ ਗੈਸ ਕੀਮਤਾਂ ਵਧਣ ਕਾਰਨ ਕੱਚਾ ਤੇਲ ਵੀ ਹੋਇਆ ਮਹਿੰਗਾ

Share On
fuel-costs-on-the-rise-as-latest-geopolitical-turmoil-drives-up-crude-oil-prices
The rise in crude prices comes as Ukraine targets Russian refineries and the U.S.-Iran conflict intensifies with Houthi rebels backed by Iran disrupting a key Red Sea shipping route. (Photo: The Canadian Press)

ਕੈਨੇਡਾ ਵਿਚ ਗੈਸ ਕੀਮਤਾਂ ਲਗਾਤਾਰ ਵਧ ਰਹੀਆਂ ਹਨ ਅਤੇ ਕੌਮਾਂਤਰੀ ਪੱਧਰ 'ਤੇ ਚੱਲ ਰਹੇ Geopolitical ਤਣਾਅ ਕਾਰਨ ਕੱਚੇ ਤੇਲ ਦੀ ਕੀਮਤ ਇੱਕ ਮਹੀਨੇ ਤੋਂ ਵੱਧ ਸਮੇਂ ਦੇ ਉੱਚ ਪੱਧਰ 'ਤੇ ਪਹੁੰਚ ਗਿਆ ਹੈ। Gasbuddy ਮੁਤਾਬਕ, ਕੈਨੇਡਾ ਵਿਚ ਪੈਟਰੋਲ ਦੀ ਰਾਸ਼ਟਰੀ ਔਸਤ ਕੀਮਤ 1.80 ਡਾਲਰ ਪ੍ਰਤੀ ਲਿਟਰ ਤੋਂ ਪਾਰ ਹੋ ਗਈ ਹੈ, ਜੋ ਕਿ ਇੱਕ ਦਿਨ ਪਹਿਲਾਂ ਨਾਲੋਂ ਦੋ ਸੈਂਟ ਅਤੇ ਪਿਛਲੇ ਹਫ਼ਤੇ ਨਾਲੋਂ 8 ਸੈਂਟ ਦਾ ਵਾਧਾ ਹੈ।

Gasbuddy ਦੇ ਪੈਟਰੋਲੀਅਮ ਵਿਸ਼ਲੇਸ਼ਕ ਪੈਟ੍ਰਿਕ ਡੀ ਹਾਨ ਨੇ ਚਿਤਾਵਨੀ ਦਿੱਤੀ ਹੈ ਕਿ ਅਗਲੇ ਇੱਕ ਜਾਂ ਦੋ ਹਫ਼ਤਿਆਂ ਵਿਚ ਜਦੋਂ ਕੱਚੇ ਤੇਲ ਦੀਆਂ ਵਧੀਆਂ ਕੀਮਤਾਂ ਦਾ ਅਸਰ ਸਪਲਾਈ ਚੇਨ 'ਤੇ ਪੂਰੀ ਤਰ੍ਹਾਂ ਪਵੇਗਾ ਤਾਂ ਪੈਟਰੋਲ ਦੀ ਕੀਮਤ 5 ਤੋਂ 10 ਸੈਂਟ ਹੋਰ ਵਧ ਸਕਦੀ ਹੈ। ਇਸ ਸਮੇਂ ਸਤੰਬਰ ਦੀ ਡਿਲੀਵਰੀ ਲਈ WTI Crude oil 92 ਅਮਰੀਕੀ ਡਾਲਰ ਪ੍ਰਤੀ ਬੈਰਲ ਤੋਂ ਉੱਪਰ ਚੱਲ ਰਿਹਾ ਹੈ, ਜਦੋਂ ਕਿ Light crude ਦੀ ਕੀਮਤ 100 ਡਾਲਰ ਦੇ ਅੰਕੜੇ ਨੂੰ ਛੂਹ ਰਹੀ ਹੈ।

ਡੀ ਹਾਨ ਮੁਤਾਬਕ, ਡੀਜ਼ਲ ਦੀਆਂ ਕੀਮਤਾਂ ਵੀ ਆਉਣ ਵਾਲੇ ਦਿਨਾਂ ਵਿਚ ਨਵਾਂ ਰਿਕਾਰਡ ਬਣਾ ਸਕਦੀਆਂ ਹਨ, ਜਿਸ ਨਾਲ ਟਰੈਕਟਰਾਂ, ਟਰੱਕਾਂ, ਰੇਲਵੇ ਤੇ ਭਾਰੀ ਮਸ਼ੀਨਰੀ 'ਤੇ ਨਿਰਭਰ ਕਾਰੋਬਾਰਾਂ ਦਾ ਖ਼ਰਚਾ ਵਧਣ ਦੀ ਸੰਭਾਵਨਾ ਹੈ। ਕੱਚੇ ਤੇਲ ਦੀਆਂ ਕੀਮਤਾਂ ਵਿਚ ਇਹ ਉਛਾਲ ਮੁੱਖ ਤੌਰ 'ਤੇ ਯੂਕਰੇਨ ਵੱਲੋਂ Russian refineries ਨੂੰ ਨਿਸ਼ਾਨਾ ਬਣਾਉਣ ਅਤੇ ਅਮਰੀਕਾ-ਈਰਾਨ ਟਕਰਾਅ ਵਧਣ ਕਾਰਨ ਹੋਇਆ ਹੈ।

Latest news

canada-eu-to-forge-a-new-strategic-partnership-geneviève-tuts
Punjabi

ਕੈਨੇਡਾ-ਯੂਰਪੀ ਯੂਨੀਅਨ ਵਿਚਾਲੇ ਬਣੇਗੀ ਨਵੀਂ ਰਣਨੀਤਕ ਸਾਂਝੇਦਾਰੀ : Geneviève Tuts

ਕੈਨੇਡਾ ਵਿਚ ਯੂਰਪੀ ਯੂਨੀਅਨ ਦੀ ਰਾਜਦੂਤ Geneviève Tuts ਨੇ ਖੁਲਾਸਾ ਕੀਤਾ ਹੈ ਕਿ ਈ. ਯੂ. ਅਤੇ ਔਟਵਾ ਵਿਚਕਾਰ ਇੱਕ ਬੇਮਿਸਾਲ ਰਣਨੀਤਕ ਭਾਈਵਾਲੀ ਹੋਣ ਜਾ ਰਹੀ ਹੈ। ਇਹ ਬਿਆਨ ਪ੍ਰਧਾਨ ਮੰਤਰੀ ਮਾਰਕ ਕਾਰਨੀ ਵੱਲੋਂ ਅਗਲੇ ਹਫ਼ਤੇ ਫਰਾਂਸ ਦੇ ਸਟ੍ਰਾਸਬਰਗ ਵਿਖੇ ਯੂਰਪੀਅਨ ਪਾਰਲੀਮੈਂਟ ਨੂੰ ਸੰਬੋਧਨ ਕਰਨ ਤੋਂ ਠੀਕ ਪਹਿਲਾਂ ਆਇਆ ਹੈ, ਜਿੱਥੇ ਉਹ ਇੱਕ ਗੈਰ-ਯੂਰਪੀਅਨ ਲੀਡਰ ਵਜੋਂ ਮਿਲੇ ਵਿਸ਼ੇਸ਼ ਸੱਦੇ 'ਤੇ ਪਹੁੰਚ ਰਹੇ ਹਨ।
bc-forestry-sector-urges-urgent-action-writes-to-premier-eby
Punjabi

ਬੀ.ਸੀ. ਦੇ ਫੋਰੈਸਟਰੀ ਸੈਕਟਰ ਲਈ ਤੁਰੰਤ ਕਦਮ ਚੁੱਕਣ ਦੀ ਮੰਗ, ਪ੍ਰੀਮੀਅਰ ਈਬੀ ਨੂੰ ਲਿਖੀ ਚਿੱਠੀ

ਬੀ.ਸੀ. ਦੇ ਜੰਗਲਾਤ ਖੇਤਰ ਨਾਲ ਜੁੜੀਆਂ ਪ੍ਰਮੁੱਖ ਜਥੇਬੰਦੀਆਂ ਨੇ ਪ੍ਰੀਮੀਅਰ ਡੇਵਿਡ ਈਬੀ ਨੂੰ ਇੱਕ ਚਿੱਠੀ ਲਿਖ ਕੇ ਸੂਬੇ ਦੇ ਜੰਗਲਾਤ ਉਦਯੋਗ ਲਈ ਤੁਰੰਤ ਕਦਮ ਚੁੱਕਣ ਦੀ ਮੰਗ ਕੀਤੀ ਹੈ। ਬੀਸੀ ਕੌਂਸਲ ਆਫ਼ ਫਾਰੈਸਟ ਇੰਡਸਟਰੀਜ਼, ਬੀਸੀ ਵੁੱਡ ਅਤੇ ਯੂਨਾਈਟਿਡ ਸਟੀਲਵਰਕਰਜ਼ ਵਲੋਂ ਸਾਂਝੇ ਤੌਰ 'ਤੇ ਇਸ ਮਹੀਨੇ ਸੂਬਾ ਸਰਕਾਰ ਨੂੰ ਲਿਖੀ ਗਈ ਇਸ ਚਿੱਠੀ ਵਿਚ ਪ੍ਰੀਮੀਅਰ ਦੀ ਅਗਵਾਈ ਵਿਚ Forestry Crisis Action Group ਦਾ ਗਠਨ ਕਰਨ ਦੀ ਅਪੀਲ ਕੀਤੀ ਗਈ ਹੈ।
canada-eases-study-rules-for-temporary-foreign-workers-allows-up-to-6-months-of-study-without-permit
Punjabi

ਕੈਨੇਡਾ 'ਚ ਅਸਥਾਈ ਵਿਦੇਸ਼ੀ ਕਾਮਿਆਂ ਨੂੰ ਵੱਡੀ ਰਾਹਤ, ਬਿਨਾਂ ਸਟੱਡੀ ਪਰਮਿਟ 6 ਮਹੀਨੇ ਤੱਕ ਪੜ੍ਹਾਈ ਦੀ ਇਜਾਜ਼ਤ

ਕੈਨੇਡਾ ਸਰਕਾਰ ਨੇ ਦੇਸ਼ ਵਿਚ ਪਹਿਲਾਂ ਤੋਂ ਮੌਜੂਦ ਅਸਥਾਈ ਵਿਦੇਸ਼ੀ ਕਾਮਿਆਂ ਲਈ ਇੱਕ ਵੱਡੀ ਰਾਹਤ ਦਾ ਐਲਾਨ ਕੀਤਾ ਹੈ, ਜਿਸ ਤਹਿਤ ਉਹ ਬਿਨਾਂ ਸਟੱਡੀ ਪਰਮਿਟ ਅਪਲਾਈ ਕੀਤੇ 6 ਮਹੀਨਿਆਂ ਤੱਕ ਪੜ੍ਹਾਈ ਜਾਂ ਕੋਈ ਸ਼ੌਰਟ-ਟਰਮ ਕੋਰਸ ਕਰ ਸਕਦੇ ਹਨ। IRCC ਮੁਤਾਬਕ, ਇਹ ਅਸਥਾਈ ਛੋਟ ਖ਼ਾਸ ਤੌਰ 'ਤੇ ਨਰਸਾਂ, ਪ੍ਰਯੋਗਸ਼ਾਲਾ ਤਕਨੀਸ਼ੀਅਨ ਅਤੇ ਡਿਮਾਂਡ ਵਾਲੇ ਵੱਖ-ਵੱਖ ਹੁਨਰਮੰਦ ਪੇਸ਼ੇਵਰਾਂ ਨੂੰ ਧਿਆਨ ਵਿਚ ਰੱਖ ਕੇ ਲਿਆਂਦੀ ਗਈ ਹੈ।
tariff-war-could-push-up-prices-at-canadian-retail-stores
Punjabi

ਟੈਰਿਫ ਵਾਰ ਦਾ ਅਸਰ: ਕੈਨੇਡਾ ਦੇ ਰਿਟੇਲ ਸਟੋਰਾਂ ’ਤੇ ਵਧ ਸਕਦੀਆਂ ਨੇ ਕੀਮਤਾਂ

ਕੈਨੇਡਾ ਦੇ ਰਿਟੇਲ ਸਟੋਰਾਂ 'ਤੇ ਟੈਰਿਫ ਵਾਰ ਕਾਰਨ ਕੀਮਤਾਂ ਵਿਚ ਵਾਧਾ ਦੇਖਣ ਨੂੰ ਮਿਲ ਸਕਦਾ ਹੈ, ਹਾਲਾਂਕਿ, ਸਟੋਰਾਂ ਕੋਲ ਅਜੇ ਪਹਿਲਾਂ ਤੋਂ ਮੌਜੂਦ inventory ਨੂੰ ਖ਼ਤਮ ਕਰਨ ਅਤੇ ਨਵੇਂ ਟੈਰਿਫ ਵਾਲਾ ਸਾਮਾਨ ਮੰਗਵਾਉਣ ਵਿਚ ਕੁਝ ਸਮਾਂ ਲੱਗੇਗਾ।
85-year-old-man-killed-by-stray-bullet-in-burnaby-apartment
Punjabi

ਬਰਨਬੀ ਵਿੱਚ Stray Bullet ਲੱਗਣ ਕਾਰਨ 85 ਸਾਲਾ ਬਜ਼ੁਰਗ ਦੀ ਮੌਤ

ਬਰਨਬੀ ਵਿੱਚ ਇੱਕ ਘਰ ਦੇ ਅੰਦਰ 85 ਸਾਲਾ ਬਜ਼ੁਰਗ ਦੀ ਇੱਕ stray bullet ਲੱਗਣ ਕਾਰਨ ਮੌਤ ਹੋ ਗਈ।ਇੰਟੈਗ੍ਰੇਟਿਡ ਹੋਮੀਸਾਈਡ ਇਨਵੈਸਟੀਗੇਸ਼ਨ ਟੀਮ ਮੁਤਾਬਕ, ਮ੍ਰਿਤਕ ਦੀ ਬੌਡੀ 30 ਅਗਸਤ ਨੂੰ ਕਿੰਗਸਵੇ ਦੇ 7400 ਬਲਾਕ ਵਿਚ ਸਥਿਤ ਉਸ ਦੇ apartment ਵਿਚੋਂ ਮਿਲੀ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link