11.85C Vancouver
ADS

Apr 6, 2022 7:20 PM - Connect News

ਸਰੀ ਦੇ ਭਗੌੜੇ ਦੀ ਹਰਕਤ ਵਿਚਾਲੇ ਵੈਨਕੂਵਰ 'ਚ 2 ਔਰਤਾਂ ਤੇ ਇੱਕ ਆਦਮੀ ਪਹੁੰਚੇ ਹਸਪਤਾਲ; ਭਗੌੜਾ ਚੜ੍ਹਿਆ ਪੁਲਿਸ ਅੜਿੱਕੇ

Share On
fugitive-back-in-custody-after-causing-multi-car-collision
A fugitive from Surrey faces multiple charges after attempting to flee from police and causing a multi-car collision in East Vancouver Tuesday night. (Photo - Vancouver police/Twitter)

ਸਰੀ ਦੇ ਇੱਕ ਭਗੌੜੇ 'ਤੇ ਪੁਲਿਸ ਦੀ ਗ੍ਰਿਫਤ ਤੋਂ ਭੱਜਣ ਅਤੇ ਇਸੇ ਦੌਰਾਨ ਮਲਟੀ-ਵਾਹਨ ਕਰੈਸ਼ ਦਾ ਕਾਰਨ ਬਣਨ ਦੇ ਮਾਮਲੇ 'ਚ ਕਈ ਦੋਸ਼ ਲੱਗੇ ਹਨ।

ਮਾਮਲਾ ਮੰਗਲਵਾਰ ਰਾਤ ਈਸਟ ਵੈਨਕੂਵਰ 'ਚ ਵਾਪਰੀ ਘਟਨਾ ਨਾਲ ਸੰਬੰਧਤ ਹੈ।

ਵੈਨਕੂਵਰ ਪੁਲਿਸ ਦਾ ਇੱਕ ਅਫ਼ਸਰ ਮੇਨ ਸਟ੍ਰੀਟ ਅਤੇ ਟਰਮੀਨਲ ਐਵੀਨਿਊ ਕੋਲ ਪੈਟਰੋਲਿੰਗ ਕਰ ਰਿਹਾ ਸੀ ਜਦ ਉਸ ਨੇ ਇੱਕ ਵਾਹਨ ਨੂੰ ਰੋਕਣ ਦੀ ਕੋਸ਼ਿਸ਼ ਕੀਤੀ।

ਕਥਿਤ ਤੌਰ 'ਤੇ ਗੱਡੀ 'ਚ ਇੱਕ 29 ਸਾਲਾ ਵਿਅਕਤੀ ਸਵਾਰ ਸੀ।

ਇਸ 'ਤੇ 10 ਕੈਨੇਡਾ ਭਰ ਦੇ ਵਾਰੰਟ ਜਾਰੀ ਸਨ। ਵਾਹਨ ਚਾਲਕ ਨੇ ਕਥਿਤ ਤੌਰ 'ਤੇ ਗੱਡੀ ਭਜਾ ਲਈ ਅਤੇ ਇਸੇ ਦੌਰਾਨ ਕਈ ਗੱਡੀਆਂ 'ਚ ਠੋਕਰ ਮਾਰੀ।

ਅੰਤ 'ਚ ਭਗੌੜੇ ਦੀ ਗੱਡੀ ਕਿਊਬੈਕ ਸਟ੍ਰੀਟ ਅਤੇ ਈਸਟ 2 ਐਵੀਨਿਊ ਦੇ ਕੋਲ ਇੱਕ ਇਮਾਰਤ ਨਾਲ ਜਾ ਟਕਰਾਈ।

ਉਸ ਨੇ ਮੌਕੇ ਤੋਂ ਦੌੜਨ ਦੀ ਵੀ ਕੋਸ਼ਿਸ਼ ਕੀਤੀ ਪਰ ਕੁਝ ਦੂਰੀ 'ਤੇ ਉਸ ਨੂੰ ਕਾਬੂ ਕਰ ਲਿਆ ਗਿਆ।

ਗੱਡੀ ਭਜਾਉਣ ਦੀ ਕੋਸ਼ਿਸ਼ ਦੌਰਾਨ ਇਲਾਕੇ 'ਚ ਗੱਡੀਆਂ ਨਾਲ ਹੋਈ ਟੱਕਰ ਵਿੱਚ 3 ਲੋਕਾਂ ਨੂੰ ਹਸਪਤਾਲ ਪਹੁੰਚਾਇਆ ਗਿਆ।

ਘਟਨਾ 'ਚ ਇੱਕ 34 ਸਾਲਾ ਆਦਮੀ ਅਤੇ ਇੱਕ 30 ਸਾਲਾ ਔਰਤ ਨੂੰ ਸਿਰ 'ਤੇ ਸੱਟਾਂ ਲੱਗਣ ਤੋਂ ਇਲਾਵਾ ਅੰਦਰੂਨੀ ਸੱਟਾਂ ਲੱਗਣ ਦਾ ਖਦਸ਼ਾ ਜਾਹਿਰ ਕੀਤਾ ਗਿਆ।

ਘਟਨਾ 'ਚ ਇੱਕ 20 ਸਾਲਾ ਔਰਤ ਨੂੰ ਵੀ ਗੰਭੀਰ ਸੱਟਾਂ ਲੱਗੀਆਂ ਹਨ।

ਸਰੀ ਨਿਵਾਸੀ ਸ਼ੱਕੀ ਨੂੰ ਵੀ ਹਸਪਤਾਲ ਪਹੁੰਚਾਇਆ ਗਿਆ ਸੀ ਅਤੇ ਉਸ ਨੂੰ ਲੱਗੀਆਂ ਸੱਟਾਂ ਦੇ ਚਲਦੇ ਮਾਮਲੇ ਦੀ ਜਾਣਕਾਰੀ ਇੰਡੀਪੈਂਡੈਂਟ ਇਨਵੈਸਟੀਗੇਸ਼ਨਸ ਆਫਿਸ ਯਾਨੀ ਕਿ ਆਈ.ਆਈ.ਓ. ਨੂੰ ਵੀ ਦਿੱਤੀ ਗਈ ਹੈ।

Latest news

new-westminster-police-officers-help-rescue-15-residents-from-apartment-fire
Punjabi

ਨਿਊ ਵੈਸਟਮਿੰਸਟਰ ਪੁਲਿਸ ਅਧਿਕਾਰੀਆਂ ਨੇ ਅਪਾਰਟਮੈਂਟ ਦੀ ਅੱਗ ਤੋਂ 15 ਨਿਵਾਸੀਆਂ ਨੂੰ ਬਚਾਉਣ 'ਚ ਕੀਤੀ ਮਦਦ

ਨਿਊ ਵੈਸਟਮਿਨਸਟਰ ਵਿਚ ਬੀਤੇ ਕੱਲ ਇੱਕ ਅਪਾਰਟਮੈਂਟ ਵਿਚ ਅੱਗ ਲੱਗ ਗਈ ਅਤੇ ਇਸ ਮੌਕੇ ਪੁਲਿਸ ਔਫੀਸਰ ਨੇ 15 ਨਿਵਾਸੀਆਂ ਨੂੰ ਸੁਰੱਖਿਅਤ ਰੈਸੇਕਿਊ ਕਰਨ ਵਿਚ ਸਹਿਯੋਗ ਕੀਤਾ, ਜੋ ਅਪਾਰਟਮੈਂਟ ਦੇ ਨੇੜੇ ਹੀ ਮੌਜੂਦ ਸਨ। ਘਟਨਾ ਵੀਰਵਾਰ ਸ਼ਾਮ ਲਗਭਗ 6:00 ਵਜੇ 5th ਐਵੇਨਿਊ ਦੇ 800 ਬਲਾਕ ਵਿਚ ਵਾਪਰੀ।
coquitlam-man-faces-six-firearms-charges-following-surrey-and-coquitlam-searches
Punjabi

ਸਰੀ ਅਤੇ ਕੋਕੁਇਟਲਮ 'ਚ ਛਾਪੇਮਾਰੀ ਤੋਂ ਬਾਅਦ ਕੋਕੁਇਟਲਮ ਦੇ ਵਿਅਕਤੀ 'ਤੇ ਹਥਿਆਰਾਂ ਸਬੰਧੀ ਲੱਗੇ ਕਈ ਦੋਸ਼

ਬੀ.ਸੀ. ਦੀ ਐਂਟੀ-ਗੈਂਗ ਪੁਲਿਸ ਨੇ ਕੋਕੁਇਟਲਮ ਦੇ ਇੱਕ 35 ਸਾਲਾ ਵਿਅਕਤੀ ਵਿਰੁੱਧ ਹਥਿਆਰਾਂ ਨਾਲ ਸਬੰਧਤ ਕਈ ਗੰਭੀਰ ਚਾਰਜਿਜ਼ ਲਗਾਏ ਹਨ। ਸਾਰਜੈਂਟ ਸਰਬਜੀਤ ਕੌਰ ਸੰਘਾ ਮੁਤਾਬਕ, ਜੂਨ ਵਿਚ ਇਹ ਜਾਂਚ ਸਰੀ ਆਰਸੀਐਮਪੀ ਪ੍ਰੋਵਿੰਸ਼ੀਅਲ ਓਪਰੇਸ਼ਨ ਸਪੋਰਟ ਯੂਨਿਟ ਦੇ ਸਹਿਯੋਗ ਨਾਲ ਸ਼ੁਰੂ ਕੀਤੀ ਗਈ ਸੀ।
man-dies-after-fleeing-surrey-traffic-stop-struck-by-vehicle-on-highway-10
Punjabi

ਸਰੀ ਵਿੱਚ ਟ੍ਰੈਫਿਕ ਚੈਕ ਦੌਰਾਨ ਪੈਦਲ ਭੱਜੇ ਵਿਅਕਤੀ ਦੀ ਹਾਈਵੇਅ 10 'ਤੇ ਵਾਹਨ ਦੀ ਟੱਕਰ ਨਾਲ ਮੌਤ

ਸਰੀ ਵਿਚ ਪੁਲਿਸ ਵੱਲੋਂ ਰੋਕੇ ਜਾਣ ਤੋਂ ਬਾਅਦ ਪੈਦਲ ਭੱਜੇ ਇੱਕ ਵਿਅਕਤੀ ਦੀ ਹਾਈਵੇਅ 10 'ਤੇ ਗੱਡੀ ਦੀ ਲਪੇਟ ਵਿਚ ਆਉਣ ਕਾਰਨ ਮੌਤ ਹੋਣ ਦੀ ਖ਼ਬਰ ਹੈ। ਸਰੀ ਪੁਲਿਸ ਸਰਵਿਸ ਮੁਤਾਬਕ, ਇਹ ਹਾਦਸਾ ਵੀਰਵਾਰ ਰਾਤ ਕਰੀਬ 11 ਵਜੇ 56 ਐਵੇਨਿਊ ਦੇ 15600-ਬਲਾਕ ਵਿਚ ਵਾਪਰਿਆ। ਔਫੀਸਰ ਨੇ ਜਦੋਂ ਵੈਸਟ ਵੱਲ ਜਾ ਰਹੀ ਇੱਕ ਕਾਰ ਨੂੰ ਟ੍ਰੈਫਿਕ ਚੈਕਿੰਗ ਲਈ ਰੋਕਿਆ ਤਾਂ ਉਸ ਦਾ ਡਰਾਈਵਰ ਗੱਡੀ ਵਿਚੋਂ ਨਿਕਲ ਕੇ ਪੈਦਲ ਭੱਜ ਪਿਆ।
suspect-arrested-after-firearm-reported-at-new-westminster-shopping-centre
Punjabi

ਨਿਊ ਵੈਸਟਮਿਨਸਟਰ ਦੇ ਕੋਲੰਬੀਆ ਸਕੁਐਰ ਸ਼ਾਪਿੰਗ ਸੈਂਟਰ 'ਚ ਹਥਿਆਰ ਦਿਖਾਉਣ ਦੇ ਮਾਮਲੇ ਵਿੱਚ ਸ਼ੱਕੀ ਗ੍ਰਿਫ਼ਤਾਰ

ਨਿਊ ਵੈਸਟਮਿੰਸਟਰ ਪੁਲਿਸ ਨੇ ਕੋਲੰਬੀਆ ਸਕੁਏਅਰ ਸ਼ਾਪਿੰਗ ਸੈਂਟਰ ਦੇ ਇੱਕ ਕੌਫੀ ਕੈਫੇ ਵਿਚ ਗਾਹਕ ਨੂੰ ਗੰਨ ਦਿਖਾਉਣ ਦੇ ਦੋਸ਼ ਵਿਚ ਇੱਕ ਵਿਅਕਤੀ ਨੂੰ ਗ੍ਰਿਫ਼ਤਾਰ ਕੀਤਾ ਹੈ। ਪੁਲਿਸ ਮੁਤਾਬਕ, ਘਟਨਾ ਵੀਰਵਾਰ ਸਵੇਰ ਕਰੀਬ 6:00 ਵਜੇ ਵਾਪਰੀ। ਮੁਲਜ਼ਮ ਇਸ ਮਗਰੋਂ ਰੇਲਵੇ ਟਰੈਕ ਵੱਲ ਫ਼ਰਾਰ ਹੋ ਗਿਆ ਸੀ, ਜਿਸ ਨੂੰ ਡਰੋਨ ਅਤੇ ਪੁਲਿਸ ਡੌਗ ਸਰਵਿਸ ਦੀ ਮਦਦ ਨਾਲ ਝਾੜੀਆਂ ਵਿਚੋਂ ਕਾਬੂ ਕੀਤਾ ਗਿਆ।
b-c-supreme-court-strikes-down-parts-of-mental-health-act-allowing-treatment-without-consent
Punjabi

ਬੀ.ਸੀ. ਸੁਪਰੀਮ ਕੋਰਟ ਨੇ ਮੈਂਟਲ ਹੈਲਥ ਐਕਟ ਦੀਆਂ ਧਾਰਾਵਾਂ ਨੂੰ ਗੈਰ-ਸੰਵਿਧਾਨਕ ਕਰਾਰ ਦਿੱਤਾ

ਬੀ.ਸੀ. ਸੁਪਰੀਮ ਕੋਰਟ ਨੇ ਸੂਬੇ ਦੇ ਮੈਂਟਲ ਹੈਲਥ ਐਕਟ ਦੇ ਕੁਝ ਹਿੱਸਿਆਂ ਨੂੰ ਗੈਰ-ਸੰਵਿਧਾਨਕ ਕਰਾਰ ਦਿੱਤਾ ਹੈ, ਜੋ ਮਰੀਜ਼ਾਂ ਦੀ ਸਹਿਮਤੀ ਤੋਂ ਬਿਨਾਂ ਜ਼ਬਰਦਸਤੀ ਮਾਨਸਿਕ ਇਲਾਜ ਦੀ ਇਜਾਜ਼ਤ ਦਿੰਦੇ ਹਨ। ਜੱਜ ਲੌਰੇਨ ਬਲੇਕ ਨੇ ਸਰਕਾਰ ਨੂੰ 6 ਮਹੀਨਿਆਂ ਵਿਚ ਕਾਨੂੰਨ ਸੋਧਣ ਦਾ ਆਦੇਸ਼ ਦਿੱਤਾ ਹੈ। ਇਹ ਫੈਸਲਾ ਉਸ ਸਮੇਂ ਆਇਆ ਹੈ ਜਦੋਂ ਈਬੀ ਸਰਕਾਰ ਗੰਭੀਰ ਮੈਂਟਲ ਹੈਲਥ ਕੰਡੀਸ਼ਨ, ਨਸ਼ਿਆਂ ਦੀ ਲਤ ਅਤੇ ਦਿਮਾਗ ਦੀਆਂ ਸੱਟਾਂ ਵਾਲੇ ਲੋਕਾਂ ਲਈ involuntary ਇਲਾਜ ਨੂੰ ਵਧਾਉਣ ਦੀ ਕੋਸ਼ਿਸ਼ ਕਰ ਰਹੀ ਹੈ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link