9.24C Vancouver
ADS

Mar 30, 2022 1:08 AM - The Canadian Press

ਬਰੈਂਪਟਨ 'ਚ ਘਰ 'ਚ ਲੱਗੀ ਅੱਗ 'ਚ ਜਾਨ ਗਵਾਉਣ ਵਾਲੇ ਪੀੜਤ ਪਰਿਵਾਰ ਦੇ ਫਿਊਨਰਲ ਲਈ ਗੋ-ਫੰਡ-ਮੀ ਪੇਜ ਕੀਤਾ ਸਥਾਪਿਤ; ਪੀੜਤ ਪਰਿਵਾਰ ਦੀ ਪਛਾਣ ਵੀ ਜਨਤਕ

Share On
fundraiser-launched-to-cover-funeral-costs-of-family-killed-in-brampton-ont-fire
The sister of a man killed in a Brampton house fire along with his wife and three young children has set up a GoFundMe campaign to cover their funeral costs.

ਔਂਟੈਰੀਓ ਦੇ ਬਰੈਂਪਟਨ 'ਚ ਸੋਮਵਾਰ ਨੂੰ ਵਾਪਰੀ ਅੱਗ ਲੱਗਣ ਦੀ ਦੁੱਖਦਾਈ ਘਟਨਾ 'ਚ ਜਾਨ ਗਵਾਉਣ ਵਾਲੇ ਪੀੜਤ ਪਰਿਵਾਰ ਦੀ ਅਧਿਕਾਰਿਤ ਤੌਰ 'ਤੇ ਫਿਲਹਾਲ ਪਛਾਣ ਸਾਂਝੀ ਨਹੀਂ ਕੀਤੀ ਗਈ ਹੈ।

ਹਾਲਾਂਕਿ ਪਰਿਵਾਰਿਕ ਮੈਂਬਰਾਂ ਅਤੇ ਮੀਡੀਆ ਰਿਪੋਰਟਸ ਦੇ ਹਵਾਲੇ ਤੋਂ ਪੀੜਤ ਪਰਿਵਾਰ ਦੇ ਮੈਂਬਰਾਂ ਦੀ ਪਛਾਣ ਸਾਂਝੀ ਕੀਤੀ ਗਈ ਹੈ।

ਪੀੜਤਾਂ ਦੇ ਵਿੱਚ 28 ਸਾਲਾ ਪਿਓ ਨਾਸਿਰ ਅਲੀ, ਉਨ੍ਹਾਂ ਦੀ 30 ਸਾਲਾ ਪਤਨੀ ਰੇਵਨ ਓ'ਡੀਆ ਸ਼ਾਮਿਲ ਸਨ।

ਦੋਵਾਂ ਦੇ 3 ਬੱਚਿਆਂ ਦੀ ਵੀ ਇਸ ਘਟਨਾ 'ਚ ਜਾਨ ਜਾਂਦੀ ਰਹੀ।

ਬੱਚਿਆਂ ਦੀ ਪਛਾਣ 11 ਸਾਲਾ ਰੋਜ਼ ਅਲੀ ਓ'ਡੀਆ, 8 ਸਾਲਾ ਜੇਡਨ ਪ੍ਰਿੰਸ ਅਲੀ ਓ'ਡੀਆ ਅਤੇ 6 ਸਾਲਾ ਆਲੀਆ ਮੈਰਿਲਿਨ ਅਲੀ ਓ'ਡੀਆ ਵਜੋਂ ਹੋਈ ਹੈ।

ਅਧਿਕਾਰੀਆਂ ਦਾ ਕਹਿਣਾ ਸੀ ਕਿ ਅੱਗ ਲੱਗਣ ਸੰਬੰਧੀ ਕਾਰਨ ਬਾਰੇ ਪਤਾ ਲਗਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ।

ਹਾਲਾਂਕਿ ਬੱਚਿਆਂ ਦੇ ਦਾਦੇ ਨੇ ਬੀਤੇ ਕੱਲ ਆਖਿਆ ਸੀ ਕਿ ਘਰ ਦੇ ਸਮੋਕਿੰਗ ਅਲਾਰਮ ਨਹੀਂ ਚੱਲ ਰਹੇ ਸਨ।

ਅੱਜ ਜਾਣਕਾਰੀ ਸਾਹਮਣੇ ਆਈ ਹੈ ਕਿ ਪੀੜਤਾਂ ਦੇ ਫਿਊਨਰਲ ਸੰਬੰਧੀ ਖਰਚੇ ਚੁੱਕਣ ਲਈ ਪੀੜਤ ਆਦਮੀ ਦੀ ਭੈਣ ਵੱਲੋਂ ਇੱਕ ਗੋ-ਫੰਡ-ਮੀ ਪੇਜ ਸਥਾਪਿਤ ਕੀਤਾ ਗਿਆ ਹੈ।

ਇਸ ਫੰਡਰੇਜਰ 'ਚ ਵੀ ਪੀੜਤਾਂ ਦੀ ਪਛਾਣ ਜਾਹਿਰ ਕੀਤੀ ਗਈ ਹੈ।

ਗੋ-ਫੰਡ-ਮੀ ਪੇਜ ਦਾ ਲਿੰਕ:

https://www.gofundme.com/f/beautiful-5-angels-family-dead-in-house-fire?utm_campaign=p_cp+share-sheet&utm_medium=copy_link_all&utm_source=customer

Latest news

canada-makes-history-becomes-first-team-to-reach-fifa-world-cup-2026-round-of-16
Punjabi

ਟੀਮ ਕੈਨੇਡਾ ਨੇ ਰਚਿਆ ਇਤਿਹਾਸ, ਰਾਊਂਡ ਆਫ 16 'ਚ ਐਂਟਰੀ

ਐਤਵਾਰ ਨੂੰ ਟੀਮ ਕੈਨੇਡਾ ਆਪਣੇ ਫੀਫਾ ਵਿਸ਼ਵ ਕੱਪ ਇਤਿਹਾਸ ਦਾ ਪਹਿਲਾ ਨਾਕ-ਆਊਟ ਮੁਕਾਬਲਾ ਜਿੱਤ ਕੇ ਰਾਊਂਡ ਆਫ 16 'ਚ ਐਂਟਰੀ ਕਰ ਗਈ ਹੈ। ਟੀਮ ਨੇ ਮੁਕਾਬਲੇ ਦੇ ਰੈਗੂਲਰ ਟਾਈਮ ਦੇ ਖਤਮ ਹੋਣ ਤੋਂ ਬਾਅਦ, ਸਟੌਪੇਜ ਟਾਈਮ ਦੇ ਵਿੱਚ ਗੋਲ ਦਾਗਿਆ ਅਤੇ 1-0 ਦੇ ਨਾਲ ਮੁਕਾਬਲਾ ਆਪਣੇ ਨਾਮ ਕੀਤਾ। ਟੀਮ ਲਈ ਸਟੀਫਨ ਐਸਟਾਕੀਓ ਨੇ ਇਹ ਗੋਲ ਦਾਗਿਆ।
no-canada-u-s-tariff-deal-expected-before-midterm-elections-former-trade-negotiator
Punjabi

ਕੈਨੇਡਾ-ਅਮਰੀਕਾ ਟੈਰਿਫ਼ ਸਮਝੌਤੇ ਦੀ ਸੰਭਾਵਨਾ ਮਿਡਟਰਮ ਚੋਣਾਂ ਤੋਂ ਪਹਿਲਾਂ ਘੱਟ: ਸਟੀਵ ਵਰਹਿਊਲ

ਕੈਨੇਡਾ ਦੇ ਸਾਬਕਾ ਮੁੱਖ ਵਪਾਰ ਵਾਰਤਾਕਾਰ ਸਟੀਵ ਵਰਹਿਊਲ ਨੇ ਇਸ ਸਾਲ ਫਾਲ ਵਿਚ ਹੋਣ ਵਾਲੀਆਂ ਅਮਰੀਕੀ ਮਿਡਟਰਮ ਇਲੈਕਸ਼ਨ ਤੋਂ ਪਹਿਲਾਂ ਔਟਵਾ ਅਤੇ ਵਾਸ਼ਿੰਗਟਨ ਵਿਚਕਾਰ ਟੈਰਿਫ ਸਮਝੌਤਾ ਨਾ ਹੋਣ ਦੀ ਸੰਭਾਵਨਾ ਜਤਾਈ ਹੈ।
alberta-court-gives-partial-win-to-separatist-referendum-organizers
Punjabi

ਐਲਬਰਟਾ ਵੱਖਵਾਦੀ ਗਰੁੱਪ ਨੂੰ ਅਦਾਲਤ ਤੋਂ ਮਿਲੀ ਅੰਸ਼ਕ ਰਾਹਤ

ਐਲਬਰਟਾ ਦੇ ਕੈਨੇਡਾ ਤੋਂ ਵੱਖ ਹੋਣ ਦੇ ਮੁੱਦੇ 'ਤੇ ਰਿਫਰੈਂਡਮ ਕਰਵਾਉਣ ਦੀ ਮੰਗ ਕਰ ਰਹੇ ਆਗੂਆਂ ਨੂੰ ਅਦਾਲਤ ਵੱਲੋਂ ਇੱਕ ਅੰਸ਼ਕ ਰਾਹਤ ਮਿਲੀ ਹੈ। ਐਲਬਰਟਾ ਕੋਰਟ ਔਫ ਅਪੀਲ ਦੀ ਜੱਜ ਜਸਟਿਸ ਐਲਿਸ ਵੂਲੀ ਨੇ ਅੱਜ ਅਹਿਮ ਫੈਸਲਾ ਸੁਣਾਉਂਦਿਆਂ ਕਿਹਾ ਕਿ ਵੱਖਵਾਦੀ ਪਟੀਸ਼ਨ 'ਤੇ ਇਕੱਠੇ ਕੀਤੇ ਗਏ ਦਸਤਖਤਾਂ ਦੀ ਗਿਣਤੀ ਅਤੇ ਵੈਰੀਫਿਕੇਸ਼ਨ ਦਾ ਕੰਮ ਸ਼ੁਰੂ ਕੀਤਾ ਜਾ ਸਕਦਾ ਹੈ।
local-state-of-emergency-declared-in-kananaskis-country-as-flooding-cuts-off-access
Punjabi

ਐਲਬਰਟਾ ਸਰਕਾਰ ਨੇ ਹੜ੍ਹਾਂ ਕਾਰਨ ਕਾਨਾਨਾਸਕਿਸ ਕੰਟਰੀ 'ਚ ਸਥਾਨਕ ਐਮਰਜੈਂਸੀ ਦਾ ਕੀਤਾ ਐਲਾਨ

ਐਲਬਰਟਾ ਸਰਕਾਰ ਨੇ ਸੋਮਵਾਰ ਨੂੰ ਕਾਨਾਨਾਸਕਿਸ ਕੰਟਰੀ ਵਿੱਚ ਭਾਰੀ ਮੀਂਹ ਅਤੇ ਹੜ੍ਹਾਂ ਕਾਰਨ ਸਟੇਟ ਔਫ ਲੋਕਲ ਐਮਰਜੈਂਸੀ ਦੀ ਘੋਸ਼ਣਾ ਕੀਤੀ ਹੈ।ਅਧਿਕਾਰੀਆਂ ਨੇ ਕਿਹਾ ਕਿ ਐਮਰਜੈਂਸੀ ਟੀਮਾਂ ਕਾਨਾਨਾਸਕਿਸ ਰੀਜਨ ਐਮਰਜੈਂਸੀ ਕੋਰਡੀਨੇਸ਼ਨ ਸੈਂਟਰ ਰਾਹੀਂ ਰਾਹਤ ਅਤੇ ਬਚਾਅ ਕਾਰਜ ਕਰ ਰਹੀਆਂ ਹਨ। ਲੋੜ ਪੈਣ 'ਤੇ ਕੈਂਪਗਰਾਊਂਡਾਂ ਨੂੰ ਖਾਲੀ ਕਰਵਾਇਆ ਜਾ ਰਿਹਾ ਹੈ, ਬੁਨਿਆਦੀ ਢਾਂਚੇ ਦੀ ਨਿਗਰਾਨੀ ਕੀਤੀ ਜਾ ਰਹੀ ਹੈ ਅਤੇ ਜਿੱਥੇ ਲੋੜ ਹੈ ਉੱਥੇ ਸੜਕਾਂ ਬੰਦ ਰੱਖੀਆਂ ਗਈਆਂ ਹਨ।
premier-danielle-smith-welcomes-agreement-between-calgary-and-stampede-event-operators
Punjabi

ਕੈਲਗਰੀ ਸਟੈਂਪੀਡ ਵਿਵਾਦ ਦਾ ਹੱਲ, ਪ੍ਰੀਮੀਅਰ ਸਮਿਥ ਨੇ ਕੀਤਾ ਸਮਝੌਤੇ ਦਾ ਸਵਾਗਤ

ਐਲਬਰਟਾ ਦੀ ਪ੍ਰੀਮੀਅਰ ਡੈਨੀਅਲ ਸਮਿਥ ਨੇ ਕੈਲਗਰੀ ਅਤੇ ਸਟੈਂਪੀਡ ਦੇ ਈਵੈਂਟ ਆਪ੍ਰੇਟਰਾਂ ਵਿਚਕਾਰ ਸਮਝੌਤਾ ਸਿਰੇ ਚੜ੍ਹਨ ਦਾ ਸਵਾਗਤ ਕੀਤਾ ਹੈ।ਇਸ ਨਵੇਂ ਸਮਝੌਤੇ ਤਹਿਤ ਸ਼ਹਿਰ ਵੱਲੋਂ ਪਹਿਲਾਂ ਪ੍ਰਸਤਾਵਿਤ ਕੀਤੇ ਗਏ ਸਾਉਂਡ ਲੈਵਲ ਨੂੰ ਥੋੜ੍ਹਾ ਵਧਾਉਣ ਦੀ ਇਜਾਜ਼ਤ ਦਿੱਤੀ ਗਈ ਹੈ, ਪਰ ਇਹ ਪਿਛਲੇ ਸਾਲ ਦੇ ਪੱਧਰ ਤੋਂ ਘੱਟ ਰਹੇਗਾ। ਇਸ ਦੇ ਬਦਲੇ ਵਿੱਚ ਆਯੋਜਕਾਂ ਨੇ ਹਰ ਰਾਤ ਅੱਧੀ ਰਾਤ ਤੱਕ ਲਾਈਵ ਮਿਊਜ਼ਿਕ ਬੰਦ ਕਰਨ ਦੀ ਸ਼ਰਤ ਨੂੰ ਪ੍ਰਵਾਨ ਕਰ ਲਿਆ ਹੈ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link