15.52C Vancouver
ADS

Sep 12, 2025 6:21 PM - The Canadian Press

ਰੂਸ 'ਤੇ ਵਧ ਰਹੇ ਦਬਾਅ ਬਾਰੇ ਚਰਚਾ ਕਰਨ ਲਈ ਜੀ-7 ਵਿੱਤ ਮੰਤਰੀਆਂ ਨੇ ਕੀਤੀ ਮੀਟਿੰਗ

Share On
g7-finance-ministers-meet-to-discuss-increasing-pressure-on-russia
Fragos says the G7 is united in its opposition to Russia’s "illegal and unjustified" war on Ukraine.(Photo- The Canadian Press)

ਕੈਨੇਡਾ ਨੇ ਸ਼ੁੱਕਰਵਾਰ ਨੂੰ ਜੀ-7 ਫਾਈਨਾਂਸ ਮਨਿਸਟਰ ਦੀ ਵਰਚੁਅਲ ਮੀਟਿੰਗ ਹੋਸਟ ਕੀਤੀ, ਜਿਸ ਵਿਚ ਰੂਸ 'ਤੇ ਦਬਾਅ ਵਧਾਉਣ ਲਈ ਅੱਗੇ ਦੇ ਕਦਮਾਂ ਬਾਰੇ ਚਰਚਾ ਹੋਈ ਹੈ। ਫਾਈਨਾਂਸ ਮਨਿਸਟਰ ਅਤੇ ਰਾਸ਼ਟਰੀ ਮਾਲੀਆ ਦੇ ਪ੍ਰੈਸ ਸਕੱਤਰ ਜੌਨ ਫ੍ਰੈਗੋਸ ਦਾ ਕਹਿਣਾ ਹੈ ਕਿ ਗਰੁੱਪ ਨੇ ਰੂਸ ਦੀ ਯੁੱਧ ਮਸ਼ੀਨਰੀ ਨੂੰ ਸੀਮਤ ਕਰਨ ਦੇ ਤਰੀਕਿਆਂ ਬਾਰੇ ਵੀ ਗੱਲ ਕੀਤੀ ਹੈ।

ਉਨ੍ਹਾਂ ਕਿਹਾ ਕਿ ਜੀ-7 ਯੂਕਰੇਨ ਖਿਲਾਫ਼ ਰੂਸ ਦੇ ਗੈਰ-ਕਾਨੂੰਨੀ ਅਤੇ ਗੈਰ-ਵਾਜਬ ਯੁੱਧ ਦੇ ਵਿਰੋਧ ਵਿਚ ਇੱਕਜੁੱਟ ਹੈ।ਫ੍ਰੈਗੋਸ ਨੇ ਕਿਹਾ ਕਿ ਬੁੱਧਵਾਰ ਨੂੰ ਪੋਲੈਂਡ ਦੇ ਹਵਾਈ ਖੇਤਰ ਵਿਚ ਰੂਸੀ ਡਰੋਨ ਦੀ ਘੁਸਪੈਠ ਤੋਂ ਬਾਅਦ ਕੈਨੇਡਾ ਰੂਸ ਵਲੋਂ ਸੰਘਰਸ਼ ਨੂੰ ਵਧਾਉਣ ਲੈ ਕੇ ਬਹੁਤ ਚਿੰਤਤ ਹੈ। ਗੌਰਤਲਬ ਹੈ ਕਿ ਜੀ-7 ਗਰੁੱਪ ਵਿਚ ਕੈਨੇਡਾ, ਅਮਰੀਕਾ, ਫਰਾਂਸ, ਜਰਮਨੀ, ਇਟਲੀ, ਜਾਪਾਨ ਅਤੇ ਯੂ. ਕੇ. ਸ਼ਾਮਲ ਹਨ, ਗਰੁੱਪ ਦੀਆਂ ਬੈਠਕਾਂ ਵਿਚ ਯੂਰਪੀਅਨ ਯੂਨੀਅਨ ਵੀ ਇੱਕ ਗੈਰ-ਗਿਣਤੀ ਮੈਂਬਰ ਵਜੋਂ ਹਿੱਸਾ ਲੈਂਦਾ ਹੈ।

ਇਸ ਮਹੀਨੇ ਦੇ ਸ਼ੁਰੂ ਵਿਚ ਜਦੋਂ ਪੁਤਿਨ ਨੇ ਯੂਕਰੇਨ ਵਿਚ ਭਵਿੱਖ ਵਿਚ ਵਿਦੇਸ਼ੀ ਸੈਨਿਕਾਂ ਦੀ ਤਾਇਨਤੀ 'ਤੇ ਉਨ੍ਹਾਂ ਨੂੰ ਟਾਰਗੇਟ ਕਰਨ ਦੀ ਧਮਕੀ ਦਿੱਤੀ ਸੀ ਤਾਂ ਪ੍ਰਧਾਨ ਮੰਤਰੀ ਮਾਰਕ ਕਾਰਨੀ ਨੇ ਕਿਹਾ ਸੀ ਕਿ ਕੈਨੇਡਾ ਅਤੇ ਸਹਿਯੋਗੀਆਂ ਨੂੰ ਮਾਸਕੋ 'ਤੇ ਵੱਧ ਤੋਂ ਵੱਧ ਦਬਾਅ ਪਾਉਣ ਦੀ ਜ਼ਰੂਰਤ ਹੈ।

Latest news

bmo-announces-70-billion-investment-over-10-years-in-key-canadian-sectors
Punjabi

BMO ਵੱਲੋਂ ਕੈਨੇਡਾ ਦੇ ਮਹੱਤਵਪੂਰਨ ਸੈਕਟਰਾਂ ਲਈ 10 ਸਾਲਾਂ ’ਚ $70 ਬਿਲੀਅਨ ਨਿਵੇਸ਼ ਦਾ ਐਲਾਨ

ਕੈਨੇਡਾ ਦੇ ਪ੍ਰਮੁੱਖ ਬੈਂਕ ਵਿਚੋਂ ਇੱਕ ਬੈਂਕ ਔਫ਼ ਮਾਂਟਰੀਅਲ ਨੇ ਦੇਸ਼ ਦੀ ਆਰਥਿਕਤਾ ਲਈ ਮਹੱਤਵਪੂਰਨ ਮੰਨੇ ਜਾਣ ਵਾਲੇ ਮਹੱਤਵਪੂਰਨ ਖਣਿਜ ਅਤੇ ਬਿਜਲੀ ਵਰਗੇ ਸੈਕਟਰ ਲਈ ਅਗਲੇ 10 ਸਾਲਾਂ ਵਿਚ $70-ਬਿਲੀਅਨ ਦਾ ਕੈਪੀਟਲ ਲਗਾਉਣ ਦਾ ਐਲਾਨ ਕੀਤਾ ਹੈ। ਬੈਂਕ ਦਾ ਕਹਿਣਾ ਹੈ ਕਿ ਇਸ ਕਦਮ ਦਾ ਮਕਸਦ ਕੈਨੇਡਾ ਦੀ ਆਰਥਿਕ ਸੁਰੱਖਿਆ ਅਤੇ ਸਥਿਰਤਾ ਨੂੰ ਮਜ਼ਬੂਤ ਕਰਨਾ ਹੈ।
canada-ends-special-family-sponsorship-exemption-for-refugees
Punjabi

ਕੈਨੇਡਾ ਨੇ ਸ਼ਰਨਾਰਥੀਆਂ ਲਈ ਪਰਿਵਾਰ ਸਪਾਂਸਰ ਕਰਨ ਵਾਲੀ ਵਿਸ਼ੇਸ਼ ਛੋਟ ਕੀਤੀ ਖ਼ਤਮ

ਕੈਨੇਡਾ ਸਰਕਾਰ ਨੇ ਸ਼ਰਨਾਰਥੀਆਂ ਲਈ ਸਥਾਈ ਨਿਵਾਸ ਦੀ ਉਸ ਵਿਸ਼ੇਸ਼ ਪੌਲਿਸੀ ਨੂੰ ਚੁੱਪ-ਚਪੀਤੇ ਖ਼ਤਮ ਕਰ ਦਿੱਤਾ ਹੈ, ਜਿਸ ਤਹਿਤ ਕੁਝ ਸ਼ਰਨਾਰਥੀਆਂ ਨੂੰ ਆਪਣੇ ਪਰਿਵਾਰ ਦੇ ਉਨ੍ਹਾਂ ਮੈਂਬਰਾਂ ਨੂੰ ਵੀ ਸਪਾਂਸਰ ਕਰਨ ਦੀ ਛੋਟ ਮਿਲ ਰਹੀ ਸੀ, ਜਿਨ੍ਹਾਂ ਦਾ ਜ਼ਿਕਰ ਉਨ੍ਹਾਂ ਨੇ ਆਪਣੀ ਸ਼ੁਰੂਆਤੀ ਅਰਜ਼ੀਆਂ ਵਿਚ ਨਹੀਂ ਕੀਤਾ ਸੀ।
bc-anti-gang-task-force-seizes-guns-drugs-and-cash-in-fort-st-john
Punjabi

ਬੀ.ਸੀ. ਦੇ ਫੋਰਟ ਸੇਂਟ ਜੌਨ ’ਚ ਪੁਲਿਸ ਦੀ ਵੱਡੀ ਕਾਰਵਾਈ, ਹਥਿਆਰ ਤੇ ਨਸ਼ੀਲੇ ਪਦਾਰਥ ਜ਼ਬਤ

ਬੀ.ਸੀ. ਦੀ ਐਂਟੀ-ਗੈਂਗ ਪੁਲਿਸ ਟਾਸਕ ਫੋਰਸ ਨੇ ਫੋਰਟ ਸੇਂਟ ਜੌਨ ਕਮਿਊਨਿਟੀ ਵਿਚ ਇੱਕ ਵੱਡੀ ਕਾਰਵਾਈ ਕਰਦੇ ਹੋਏ ਭਾਰੀ ਮਾਤਰਾ ਵਿਚ ਹਥਿਆਰ, ਨਸ਼ੀਲੇ ਪਦਾਰਥ ਅਤੇ ਕਰੰਸੀ ਜ਼ਬਤ ਕੀਤੀ ਹੈ। ਸੂਬੇ ਦੀ ਕੰਬਾਇਡ ਫੋਰਸ ਸਪੈਸ਼ਲ ਇਨਫੋਰਸਮੈਂਟ ਯੂਨਿਟ ਦੀ ਸਾਰਜੈਂਟ ਸਰਬਜੀਤ ਕੌਰ ਸੰਘਾ ਮੁਤਾਬਕ, ਔਫੀਸਰ ਨੂੰ ਲੋਕਲ ਪੁਲਿਸ ਦੀ ਬੇਨਤੀ 'ਤੇ 21 ਅਗਸਤ ਤੋਂ 5 ਸਤੰਬਰ ਤੱਕ ਇਸ ਇਲਾਕੇ ਵਿਚ ਤਾਇਨਾਤ ਕੀਤਾ ਗਿਆ ਸੀ।
calgary-police-lay-extortion-charges-continue-search-for-suspect
Punjabi

ਕੈਲਗਰੀ ’ਚ ਫਿਰੌਤੀ ਮਾਮਲਾ: 23 ਸਾਲਾ ਕਨੂਰੀਤ ਕੌਰ ਖ਼ਿਲਾਫ਼ ਦੋਸ਼ ਤੈਅ, ਤਨਵੀਰ ਸਿੰਘ ਦੀ ਭਾਲ ਜਾਰੀ

ਕੈਲਗਰੀ ਪੁਲਿਸ ਨੇ ਫਿਰੌਤੀ ਮੰਗਣ ਦੇ ਮਾਮਲੇ ਵਿੱਚ ਕਨੂਰੀਤ ਕੌਰ, ਤਨਵੀਰ ਸਿੰਘ ਅਤੇ ਇਕ ਨਾਬਾਲਗ ਖ਼ਿਲਾਫ਼ ਦੋਸ਼ ਤੈਅ ਕੀਤੇ ਹਨ। ਪੁਲਿਸ ਇਸ ਮਾਮਲੇ ਵਿੱਚ ਕੈਲਗਰੀ ਦੇ 21 ਸਾਲਾ ਤਨਵੀਰ ਸਿੰਘ ਦੀ ਭਾਲ ਕਰ ਰਹੀ ਹੈ, ਜਿਸ ਖ਼ਿਲਾਫ਼ 5,000 ਡਾਲਰ ਤੋਂ ਵੱਧ ਦੀ ਚੋਰੀ ਦੀ ਜਾਇਦਾਦ ਰੱਖਣ ਦੇ ਵਾਰੰਟ ਜਾਰੀ ਕੀਤੇ ਗਏ ਹਨ।ਗੌਰਤਲਬ ਹੈ ਕਿ 25 ਮਾਰਚ ਨੂੰ ਸ਼ਾਮ 4:30 ਵਜੇ ਇੱਕ ਔਰਤ ਨੂੰ ਵਟਸਐਪ 'ਤੇ ਇੱਕ ਅਣਪਛਾਤੇ ਨੰਬਰ ਤੋਂ ਪੈਸੇ ਮੰਗੇ ਗਏ। ਸ਼ੱਕੀਆਂ ਕੋਲ ਪੀੜਤ ਦੇ ਨਿੱਜੀ ਅਤੇ ਵਪਾਰਕ ਮਾਮਲਿਆਂ ਬਾਰੇ ਪੂਰੀ ਜਾਣਕਾਰੀ ਸੀ।
canada-u-s-remain-in-contact-despite-trade-talks-breakdown-leblanc
Punjabi

ਟ੍ਰੇਡ ਵਾਰਤਾ ਟੁੱਟਣ ਦੇ ਬਾਵਜੂਦ ਕੈਨੇਡਾ-ਅਮਰੀਕਾ ਵਿਚਾਲੇ ਸੰਪਰਕ ਜਾਰੀ: ਲੇਬਲੈਂਕ

ਕੈਨੇਡਾ ਅਤੇ ਅਮਰੀਕਾ ਟ੍ਰੇ਼ਡ ਵਾਰਤਾ ਟੁੱਟਣ ਦੇ ਬਾਵਜੂਦ ਇੱਕ-ਦੂਜੇ ਲਗਾਤਾਰ ਸੰਪਰਕ ਵਿਚ ਹਨ, ਇਸ ਗੱਲ ਦੀ ਪੁਸ਼ਟੀ ਮੰਤਰੀ ਡੋਮਿਨਿਕ ਲੇਬਲੈਂਕ ਨੇ ਕੀਤੀ ਹੈ। ਉਨ੍ਹਾਂ ਕਿਹਾ ਕਿ ਭਾਵੇਂ ਅਸੀਂ ਇਸ ਵੇਲੇ ਵਾਸ਼ਿੰਗਟਨ ਨਾਲ ਸਿੱਧੇ ਕਿਸੇ ਰਸਮੀ ਵਪਾਰਕ ਗੱਲਬਾਤ ਵਿਚ ਸ਼ਾਮਲ ਨਹੀਂ ਹਾਂ ਪਰ ਸਾਡੇ ਵਿਚਾਲੇ ਆਪਸੀ ਸੰਪਰਕ ਅਜੇ ਵੀ ਬਣਿਆ ਹੋਇਆ ਹੈ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link