18.08C Vancouver
ADS

Jul 5, 2024 2:55 PM - Connect Newsroom

ਲੋਕਾਂ ਨੂੰ ਡਰਾਉਣ ਲਈ ਗੈਂਗਸਟਰਾਂ ਨੂੰ ਪੈਰੋਲ ’ਤੇ ਲਿਆਂਦਾ ਜਾ ਰਿਹਾ: ਚੰਨੀ

Share On
gangsters-are-being-brought-on-parole-to-scare-people-channi
Charanjit Singh Channi has accused the Aam Aadmi Party of hijacking the constituency election with the help of government machinery and money and gangsters.

ਪੰਜਾਬ ਦੇ ਜਲੰਧਰ ਪੱਛਮੀ ਵਿਧਾਨ ਸਭਾ ਹਲਕੇ ਵਿਚ ਚੱਲ ਰਹੀ ਚੋਣ ਕੰਪੇਨ ਵਿਚਕਾਰ ਕਾਂਗਰਸ ਦੇ ਐੱਮ.ਪੀ. ਚਰਨਜੀਤ ਸਿੰਘ ਚੰਨੀ ਨੇ ਆਮ ਆਦਮੀ ਪਾਰਟੀ ’ਤੇ ਹਲਕੇ ਦੀ ਚੋਣ ਸਰਕਾਰੀ ਮਸ਼ੀਨਰੀ ਅਤੇ ਪੈਸੇ ਤੇ ਗੈਂਗਸਟਰਾਂ ਦੇ ਜ਼ੋਰ ਨਾਲ ਹਾਈਜੈਕ ਕਰਨ ਦੇ ਇਲਜ਼ਾਮ ਲਗਾਏ ਹਨ।

ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਦੋਸ਼ ਲਾਇਆ ਕਿ ਆਮ ਆਦਮੀ ਪਾਰਟੀ ਨੇ ਬੂਥਾਂ ’ਤੇ ਕਬਜ਼ੇ ਕਰਨ ਲਈ ਵਿਉਂਤਬੰਦੀ ਘੜ ਲਈ ਹੈ ਅਤੇ ਜੇਲ੍ਹਾਂ ਵਿਚ ਗੰਭੀਰ ਅਪਰਾਧਾਂ ਤਹਿਤ ਬੰਦ ਗੈਂਗਸਟਰਾਂ ਨੂੰ ਪੈਰੋਲ ’ਤੇ ਲਿਆਂਦਾ ਜਾ ਰਿਹਾ ਹੈ ਤਾਂ ਜੋ ਲੋਕਾਂ ਨੂੰ ਡਰਾ ਕੇ ਇਹ ਚੋਣ ਜਿੱਤੀ ਜਾ ਸਕੇ।

ਚੰਨੀ ਨੇ ਕਿਹਾ ਕਿ ਪੈਰੋਲ ’ਤੇ ਬਾਹਰ ਆਏ ਗੈਂਗਸਟਰ ਨੂੰ ਪੁਲਿਸ ਨਾਲ ਲੈ ਕੇ ਜਲੰਧਰ ਪੱਛਮੀ ਹਲਕੇ ਵਿਚ ਸ਼ਰ੍ਹੇਆਮ ਘੁਮਾ ਰਹੀ ਹੈ। ਉਸ ਕੋਲੋਂ ਲੋਕਾਂ ਨੂੰ ਧਮਕੀਆਂ ਦਿਵਾਈਆਂ ਜਾ ਰਹੀਆਂ ਹਨ। ਗੌਰਤਲਬ ਹੈ ਕਿ ਜਲੰਧਰ ਪੱਛਮੀ ਦੀ ਵਿਧਾਨ ਸਭਾ ਸੀਟ ਲਈ 10 ਜੁਲਾਈ ਨੂੰ ਵੋਟਿੰਗ ਹੋਣੀ ਹੈ।

Latest news

man-charged-with-first-degree-murder-after-two-children-found-dead-in-calgary-vehicle
Punjabi

ਕੈਲਗਰੀ ਵਿੱਚ ਦੋ ਬੱਚਿਆਂ ਦੀ ਹੱਤਿਆ ਦੇ ਮਾਮਲੇ ਵਿੱਚ 37 ਸਾਲਾ ਵਿਅਕਤੀ 'ਤੇ ਲੱਗੇ ਦੋਸ਼

ਕੈਲਗਰੀ ਵਿੱਚ ਦੋ ਬੱਚਿਆਂ ਦੀ ਹੱਤਿਆ ਦੇ ਮਾਮਲੇ ਵਿੱਚ 37 ਸਾਲਾ ਵਿਅਕਤੀ 'ਤੇ ਫਸਟ ਡਿਗਰੀ ਮਰਡਰ ਦੇ ਦੋਸ਼ ਲਗਾਏ ਗਏ ਹਨ। ਮੰਨਿਆ ਜਾ ਰਿਹਾ ਹੈ ਕਿ ਦੋਵੇਂ ਪੀੜਤ ਬੱਚਿਆਂ ਦੀ ਉਮਰ 10 ਸਾਲ ਤੋਂ ਘੱਟ ਸੀ।
federal-government-commits-9-8m-to-canada-soccer-training-centre-project-in-vancouver
Punjabi

ਵੈਨਕੂਵਰ ਵਿੱਚ ਕੈਨੇਡਾ ਸੋਕਰ ਟ੍ਰੇਨਿੰਗ ਸੈਂਟਰ ਲਈ ਫੈਡਰਲ ਸਰਕਾਰ ਵੱਲੋਂ $9.8 ਮਿਲੀਅਨ ਦਾ ਐਲਾਨ

ਪੀ.ਐਮ.ਮਾਰਕ ਕਾਰਨੀ ਸਰਕਾਰ ਨੇ ਅੱਜ ਕੈਨੇਡਾ ਸੋਕਰ ਨੂੰ ਨੈਸ਼ਨਲ ਟ੍ਰੇਨਿੰਗ ਸੈਂਟਰ ਪ੍ਰੋਜੈਕਟ ਲਈ $9.8 ਮਿਲੀਅਨ ਦੀ ਫੰਡਿੰਗ ਦੇਣ ਦਾ ਐਲਾਨ ਕੀਤਾ ਹੈ। ਇਹ ਨਿਵੇਸ਼ ਪ੍ਰੋਜੈਕਟ ਦੇ ਡਿਜ਼ਾਈਨ, ਪਲੈਨਿੰਗ ਅਤੇ ਉਸਾਰੀ ਤੋਂ ਪਹਿਲਾਂ ਦੇ ਪੜਾਵਾਂ ਲਈ ਦਿੱਤਾ ਜਾ ਰਿਹਾ ਹੈ। ਸਪੋਰਟ ਲਈ ਰਾਜ ਦੇ ਸਕੱਤਰ ਐਡਮ ਵੈਨ ਕੋਵਰਡੇਨ ਅਤੇ ਹਾਊਸਿੰਗ ਤੇ ਇਨਫਰਾਸਟਕਚਰ ਮੰਤਰੀ ਗ੍ਰੇਗਰ ਰੌਬਰਟਸਨ ਨੇ ਅੱਜ ਵੈਨਕੂਵਰ ਵਿਚ ਪ੍ਰੈੱਸ ਕਾਨਫਰੰਸ ਕਰਦਿਆਂ ਇਸ ਨਿਵੇਸ਼ ਦੀ ਘੋਸ਼ਣਾ ਕੀਤੀ।
police-seek-witnesses-after-child-assaulted-at-khalsa-day-event-in-surrey
Punjabi

ਸਰੀ ਵਿੱਚ ਖਾਲਸਾ ਡੇਅ ਸਮਾਗਮ ਦੌਰਾਨ ਬੱਚੇ ‘ਤੇ ਹਮਲਾ, ਗਵਾਹਾਂ ਦੀ ਕੀਤੀ ਜਾ ਰਹੀ ਭਾਲ

ਸਰੀ ਪੁਲਿਸ ਸਰਵਿਸ ਦੀ ਮੇਜਰ ਕ੍ਰਾਈਮ ਯੂਨਿਟ ਅਤੇ ਸਪੈਸ਼ਲ ਵਿਕਟਮ ਟੀਮ 19 ਅਪ੍ਰੈਲ ਨੂੰ ਖਾਲਸਾ ਦਿਵਸ ਸਮਾਗਮ ਦੌਰਾਨ ਵਾਪਰੀ ਇੱਕ ਘਟਨਾ ਦੀ ਜਾਂਚ ਕਰ ਰਹੀ ਹੈ, ਜਿਸ ਦੇ ਸਬੰਧ ਵਿਚ ਕੁਝ ਤਸਵੀਰਾਂ ਜਾਰੀ ਕੀਤੀਆਂ ਗਈਆਂ ਹਨ। ਐਸ.ਪੀ.ਐਸ ਮੁਤਾਬਕ, 85 ਐਵੇਨਿਊ ਦੇ 12800 ਬਲਾਕ ਵਿਚ ਗੁਰਦੁਆਰਾ ਸਾਹਿਬ ਦੇ ਬਾਹਰ ਪਾਰਕਿੰਗ ਵਾਲੀ ਥਾਂ ਵਿਚ ਲੱਗੇ ਕਾਰਨੀਵਲ ਵਿਚ ਇੱਕ 8 ਸਾਲਾ ਬੱਚੇ ਦੀ ਕੁੱਟਮਾਰ ਕੀਤੀ ਗਈ ਸੀ।
five-killed-in-small-plane-crash-near-austin-texas-county-official-says
Punjabi

ਟੈਕਸਾਸ ਦੇ ਆਸਟਿਨ ਨੇੜੇ ਛੋਟਾ ਜਹਾਜ਼ ਹਾਦਸਾਗ੍ਰਸਤ,5 ਲੋਕਾਂ ਦੀ ਮੌਤ

ਅਮਰੀਕਾ ਦੇ ਟੈਕਸਾਸ ਰਾਜ ਵਿੱਚ ਇੱਕ ਛੋਟਾ ਜਹਾਜ਼ ਹਾਦਸਾਗ੍ਰਸਤ ਹੋਣ ਕਾਰਨ ਉਸ ਵਿੱਚ ਸਵਾਰ ਸਾਰੇ ਪੰਜ ਜਣਿਆਂ ਦੀ ਮੌਤ ਹੋ ਗਈ। ਹੇਜ਼ ਕਾਉਂਟੀ ਦੇ ਜੱਜ ਰੂਬੇਨ ਬੇਸੇਰਾ ਨੇ ਸ਼ੁੱਕਰਵਾਰ ਨੂੰ ਇੱਕ ਫੇਸਬੁੱਕ ਪੋਸਟ ਰਾਹੀਂ ਦੱਸਿਆ ਕਿ ਇਹ ਹਾਦਸਾ ਵੀਰਵਾਰ ਰਾਤ ਨੂੰ ਵਿੰਬਰਲੇ ਸ਼ਹਿਰ ਵਿੱਚ ਵਾਪਰਿਆ,ਜੋ ਆਸਟਿਨ ਤੋਂ ਲਗਭਗ 64 ਕਿਲੋਮੀਟਰ ਦੱਖਣ-ਪੱਛਮ ਵਿੱਚ ਸਥਿਤ ਹੈ।
punjab-assembly-passes-confidence-motion-with-88-aap-mlas-voting-in-favour
Punjabi

ਪੰਜਾਬ ਵਿਧਾਨ ਸਭਾ ਵਿੱਚ 'ਭਰੋਸਗੀ ਮਤਾ'ਪਾਸ, ਹੱਕ 'ਚ ਭੁਗਤੇ 'ਆਪ'ਦੇ 88 ਵਿਧਾਇਕ

ਪੰਜਾਬ ਸਰਕਾਰ ਵੱਲੋਂ ਬੁਲਾਏ ਗਏ ਅੱਜ ਵਿਧਾਨ ਸਭਾ ਦੇ ਵਿਸ਼ੇਸ਼ ਇਜਲਾਸ ਦੌਰਾਨ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਆਪਣੀ ਸਰਕਾਰ ਦਾ ਬਹੁਮਤ ਸਾਬਤ ਕਰਨ ਲਈ ਭਰੋਸਗੀ ਮਤਾ ਪੇਸ਼ ਕੀਤਾ ਗਿਆ। ਇਸ ਮਤੇ ਦੇ ਹੱਕ ਵਿੱਚ ਆਮ ਆਦਮੀ ਪਾਰਟੀ ਦੇ 88 ਵਿਧਾਇਕ ਭੁਗਤੇ ਅਤੇ 4 ਵਿਧਾਇਕ ਗੈਰ-ਹਾਜ਼ਰ ਰਹੇ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link