11.35C Vancouver
ADS

Apr 7, 2025 5:30 PM - Connect Newsroom

ਮੈਟਰੋ ਵੈਨਕੂਵਰ ਵਿੱਚ ਗੈਸ ਦੀਆਂ ਕੀਮਤਾਂ ਵਿੱਚ ਗਿਰਾਵਟ

Share On
gas-prices-drop-in-metro-vancouver-analysts-expect-further-decline
Patrick De Haan, head of petroleum analysis at GasBuddy, stated that the recent decline in gasoline prices is due to the end of the carbon tax.

ਮੈਟਰੋ ਵੈਨਕੂਵਰ ਦੇ ਗੈਸ ਪੰਪਾਂ 'ਤੇ ਕੀਮਤਾਂ ਵਿਚ ਗਿਰਾਵਟ ਦੇਖਣ ਨੂੰ ਮਿਲੀ ਹੈ। ਇਹ $1.61 ਪ੍ਰਤੀ ਲਿਟਰ ਤੋਂ $1.70 ਪ੍ਰਤੀ ਲਿਟਰ ਤੱਕ ਦਰਜ ਕੀਤੀਆਂ ਗਈਆਂ ਹਨ। ਵਿਸ਼ਲੇਸ਼ਕਾਂ ਦਾ ਕਹਿਣਾ ਹੈ ਕਿ ਪੰਪਾਂ 'ਤੇ ਗੈਸ ਕੀਮਤਾਂ ਵਿਚ ਗਿਰਾਵਟ ਜਾਰੀ ਰਹਿਣ ਦੀ ਉਮੀਦ ਹੈ। ਗੈਸਬੱਡੀ ਵਿਚ ਪੈਟਰੋਲੀਅਮ ਵਿਸ਼ਲੇਸ਼ਣ ਦੇ ਹੈੱਡ ਪੈਟ੍ਰਿਕ ਡੀ ਹਾਨ ਨੇ ਕਿਹਾ ਕਿ ਕਾਰਬਨ ਟੈਕਸ ਖਤਮ ਹੋਣ ਦੇ ਨਾਲ ਗੈਸੋਲੀਨ ਕੀਮਤਾਂ ਵਿਚ ਗਿਰਾਵਟ ਆਈ ਹੈ।

ਗੈਸਬੱਡੀ ਮੁਤਾਬਕ, ਪਿਛਲੇ ਇੱਕ ਹਫ਼ਤੇ ਵਿਚ ਵੈਨਕੂਵਰ ਵਿਚ ਗੈਸੋਲੀਨ ਕੀਮਤਾਂ ਕਰੀਬ 25 ਸੈਂਟ ਪ੍ਰਤੀ ਲਿਟਰ ਘਟੀਆਂ ਹਨ। ਸੂਬੇ ਵਿਚ ਐਤਵਾਰ ਨੂੰ ਔਸਤਨ ਕੀਮਤਾਂ ਪਿਛਲੇ ਸਾਲ ਦੇ ਇਸੇ ਦਿਨ ਦੇ ਮੁਕਾਬਲੇ 19.1 ਸੈਂਟ ਘੱਟ ਸਨ। ਉਥੇ ਹੀ ਵੈਨਕੂਵਰ ਵਿਚ ਗੈਸੋਲੀਨ ਕੀਮਤਾਂ ਵਿਚ ਪਿਛਲੇ ਸਾਲ ਦੀ ਤੁਲਨਾ ਵਿਚ 43.9 ਸੈਂਟ ਦੀ ਕਮੀ ਦਰਜ ਕੀਤੀ ਗਈ।

ਡੀ ਹਾਨ ਨੇ ਕਿਹਾ ਕਿ ਵੱਖ-ਵੱਖ ਦੇਸ਼ਾਂ 'ਤੇ ਅਮਰੀਕਾ ਦੇ ਟੈਰਿਫ ਕਾਰਨ ਆਰਥਿਕ ਅਨਿਸ਼ਚਿਤਤਾ ਵੱਧ ਰਹੀ ਹੈ, ਜਿਸ ਕਾਰਨ ਤੇਲ ਦੀਆਂ ਕੀਮਤਾਂ ਮਹਾਮਾਰੀ ਦੇ ਸ਼ੁਰੂਆਤੀ ਦਿਨਾਂ ਦੇ ਪੱਧਰ ਤੱਕ ਡਿੱਗ ਗਈਆਂ ਹਨ।

Latest news

alberta-reverses-increase-in-minimum-alcohol-prices
Punjabi

ਐਲਬਰਟਾ ਸਰਕਾਰ ਨੇ ਸ਼ਰਾਬ ਦੀ ਘੱਟੋ-ਘੱਟ ਕੀਮਤ ਵਿੱਚ ਵਾਧਾ ਵਾਪਸ ਲਿਆ

ਐਲਬਰਟਾ ਸਰਕਾਰ ਨੇ ਸੂਬੇ ਦੇ ਹੋਸਪਟੈਲਿਟੀ ਸੈਕਟਰ ਨੂੰ ਪ੍ਰਭਾਵਿਤ ਕਰਨ ਵਾਲੇ ਨਿਯਮਾਂ 'ਤੇ ਚੱਲ ਰਹੀ ਬਹਿਸ ਦਰਮਿਆਨ ਸ਼ਰਾਬ ਦੀਆਂ ਕੀਮਤਾਂ ਵਿੱਚ ਕੀਤੇ ਗਏ ਵਾਧੇ ਨੂੰ ਪਲਟਣ ਦਾ ਫ਼ੈਸਲਾ ਕੀਤਾ ਹੈ।ਸਰਵਿਸ ਮੰਤਰੀ ਡੇਲ ਨੈਲੀ ਨੇ ਐਲਾਨ ਕੀਤਾ ਕਿ ਸੂਬਾ ਸਰਕਾਰ ਨੇ ਐਲਬਰਟਾ ਗੇਮਿੰਗ, ਸ਼ਰਾਬ ਅਤੇ ਭੰਗ (AGLC) ਨੂੰ ਬਾਰਾਂ ਅਤੇ ਰੈਸਟੋਰੈਂਟਾਂ ਵਿੱਚ ਦਿੱਤੀ ਜਾਣ ਵਾਲੀ ਸ਼ਰਾਬ ਦੀਆਂ ਘੱਟੋ-ਘੱਟ ਕੀਮਤਾਂ ਵਿੱਚ ਕੀਤੇ ਵਾਧੇ ਨੂੰ ਤੁਰੰਤ ਪ੍ਰਭਾਵ ਤੋਂ ਰੱਦ ਕਰਨ ਦੇ ਨਿਰਦੇਸ਼ ਦਿੱਤੇ ਹਨ।
edmonton-lifts-water-supply-alert-after-stormwater-system-stabilizes
Punjabi

ਐਡਮਿੰਟਨ ਵਿੱਚ ਪਾਣੀ ਸਪਲਾਈ ਸਬੰਧੀ ਜਾਰੀ ਚੇਤਾਵਨੀ ਖ਼ਤਮ, ਹਾਲਾਤ ਹੋਏ ਸਧਾਰਨ

ਐਡਮਿੰਟਨ ਵਿੱਚ ਭਾਰੀ ਮੀਂਹ ਤੋਂ ਬਾਅਦ ਜਾਰੀ ਕੀਤਾ ਗਿਆ ਵਾਟਰ ਸਪਲਾਈ ਅਲਰਟ ਹੁਣ ਹਟਾ ਲਿਆ ਗਿਆ ਹੈ। ਔਫੀਸ਼ੀਅਲਜ਼ ਮੁਤਾਬਕ ਮੀਂਹ ਦੇ ਪਾਣੀ ਦਾ ਸਿਸਟਮ ਹੁਣ ਪੂਰੀ ਤਰ੍ਹਾਂ ਸਥਿਰ ਹੋ ਗਿਆ ਹੈ, ਜਿਸ ਕਾਰਨ ਸ਼ਹਿਰ ਦੇ ਨਿਵਾਸੀ ਆਪਣੀ ਆਮ ਰੁਟੀਨ ਵੱਲ ਪਰਤ ਸਕਦੇ ਹਨ।ਸ਼ਹਿਰ ਅਤੇ ਇਸ ਦੇ ਆਲੇ-ਦੁਆਲੇ ਦੇ ਇਲਾਕਿਆਂ ਵਿੱਚ ਮੀਂਹ ਕਾਰਨ ਕਈ ਸਟੋਮਵਾਟਰ ਸਿਸਟਮਾਂ 'ਤੇ ਬਹੁਤ ਜ਼ਿਆਦਾ ਦਬਾਅ ਪੈ ਗਿਆ ਸੀ।
hearing-delayed-in-halifax-newborn-death-case-pending-autopsy-report
Punjabi

ਨਵਜੰਮੇ ਬੱਚੇ ਦੀ ਲਾਸ਼ ਮਾਮਲਾ: ਹੈਲੀਫੈਕਸ ਅਦਾਲਤ ਨੇ ਸੁਣਵਾਈ 24 ਜੁਲਾਈ ਤੱਕ ਟਾਲੀ

ਨੋਵਾ ਸਕੋਸ਼ੀਆ ਦੇ ਹੈਲੀਫੈਕਸ ਵਿਚ ਇੱਕ ਨਵਜੰਮੇ ਬੱਚੇ ਦੀ ਲਾਸ਼ ਮਿਲਣ ਦੇ ਮਾਮਲੇ ਵਿਚ ਗ੍ਰਿਫ਼ਤਾਰ ਕੀਤੇ ਗਏ 23 ਸਾਲਾ ਸੁਖਪ੍ਰੀਤ ਸਿੰਘ ਅਤੇ ਉਸ ਦੀ 26 ਸਾਲਾ ਪਤਨੀ ਰਮਨਦੀਪ ਕੌਰ ਦੀ ਸੋਮਵਾਰ ਨੂੰ ਜੇਲ੍ਹ ਤੋਂ ਵੀਡੀਓ ਕਾਨਫਰੰਸ ਰਾਹੀਂ ਹੈਲੀਫੈਕਸ ਸੂਬਾਈ ਅਦਾਲਤ ਵਿਚ ਪੇਸ਼ ਹੋਈ। ਹਾਲਾਂਕਿ, ਇਸ ਕੇਸ ਵਿਚ ਪੋਸਟਮਾਰਟਮ ਰਿਪੋਰਟ ਦੀ ਕੀਤੀ ਜਾ ਰਹੀ ਉਡੀਕ ਕਾਰਨ ਮਾਮਲੇ ਦੀ ਅਗਲੀ ਸੁਣਵਾਈ ਹੁਣ 24 ਜੁਲਾਈ ਤੱਕ ਮੁਲਤਵੀ ਕੀਤੀ ਗਈ ਹੈ।
confirmed-ebola-cases-in-eastern-congo-rise-to-1-003-death-toll-reaches-254
Punjabi

ਕਾਂਗੋ ਵਿੱਚ ਈਬੋਲਾ ਵਾਇਰਸ ਦੇ ਪੁਸ਼ਟੀ ਮਾਮਲੇ 1,003 ਤੱਕ ਪਹੁੰਚੇ, 254 ਲੋਕਾਂ ਦੀ ਹੋਈ ਮੌਤ

ਕਾਂਗੋ ਦੇ ਪੂਰਬੀ ਹਿੱਸੇ ਵਿੱਚ ਫੈਲੇ ਈਬੋਲਾ ਵਾਇਰਸ ਦੇ ਪੁਸ਼ਟੀ ਕੀਤੇ ਗਏ ਮਾਮਲਿਆਂ ਦੀ ਗਿਣਤੀ 1,003 ਤੱਕ ਪਹੁੰਚ ਗਈ ਹੈ। ਇਸ ਬਿਮਾਰੀ ਕਾਰਨ ਹੁਣ ਤੱਕ ਲਗਭਗ 254 ਲੋਕਾਂ ਦੀ ਮੌਤ ਹੋ ਚੁੱਕੀ ਹੈ।
montreal-police-officer-injured-after-reports-of-gunfire-in-côte-des-neiges
Punjabi

ਮਾਂਟਰੀਅਲ ਦੇ ਇਲਾਕੇ ਵਿਚ ਗੋਲੀਬਾਰੀ ਦੌਰਾਨ ਪੁਲਿਸ ਅਧਿਕਾਰੀ ਸਮੇਤ ਤਿੰਨ ਦੀ ਹੋਈ ਮੌਤ

ਮਾਂਟਰੀਅਲ ਦੇ Côte-des-Neiges ਇਲਾਕੇ ਵਿਚ ਇੱਕ ਹਥਿਆਰਬੰਦ ਸ਼ੱਕੀ ਖ਼ਿਲਾਫ਼ ਚੱਲ ਰਹੇ ਓਪ੍ਰੇਸ਼ਨ ਦੌਰਾਨ ਹੋਈ ਫਾਇਰਿੰਗ ਵਿਚ ਇੱਕ ਪੁਲਿਸ ਔਫੀਸਰ, ਸ਼ੱਕੀ ਹਮਲਾਵਰ ਅਤੇ ਇੱਕ ਆਮ ਨਾਗਰਿਕ ਸਮੇਤ ਕੁੱਲ ਤਿੰਨ ਲੋਕਾਂ ਦੀ ਮੌਤ ਹੋ ਗਈ ਹੈ, ਜਦੋਂ ਕਿ ਇੱਕ ਹੋਰ ਔਫੀਸਰ ਹਸਪਤਾਲ ਵਿਚ ਜ਼ਿੰਦਗੀ ਤੇ ਮੌਤ ਦੀ ਲੜਾਈ ਲੜ ਰਿਹਾ ਹੈ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link