10.28C Vancouver
ADS

Nov 10, 2023 6:48 PM - The Canadian Press

ਗਾਜ਼ਾ ਐਗਜ਼ਿਟ ਲਿਸਟ 'ਚ ਹੋਰ ਕੈਨੇਡੀਅਨ ਸ਼ਾਮਲ ,266 ਲੋਕ ਛੱਡਣਗੇ ਗਾਜ਼ਾ

Share On
gaza-exit-list-to-have-more-canadians-266-people-to-leave-gaza
The White House announced on Thursday that Israel agreed to put in place a daily four-hour "humanitarian pause" on its airstrikes in Gaza. (Photo: The Canadian Press)

ਕੈਨੇਡੀਅਨਜ਼ ਦਾ ਗਾਜ਼ਾ ਵਿੱਚੋਂ ਨਿਕਲਣਾ ਜਾਰੀ ਹੈ। ਸ਼ੁੱਕਰਵਾਰ ਲਈ ਵਿਦੇਸ਼ੀ ਪਾਸਪੋਰਟ ਧਾਰਕਾਂ ਦੀ ਮਨਜ਼ੂਰ ਕੀਤੀ ਗਈ ਲਿਸਟ ਵਿੱਚ ਲਗਭਗ 266 ਕੈਨੇਡੀਅਨ ਨਾਗਰਿਕ, ਪਰਮਾਨੈਂਟ ਰੈਜ਼ੀਡੈਂਸ ਅਤੇ ਉਨ੍ਹਾਂ ਦੇ ਪਰਿਵਾਰਿਕ ਮੈਂਬਰ ਸ਼ਾਮਲ ਸਨ।

ਪਿਛਲੇ ਦਿਨ ਕੈਨੇਡਾ ਨਾਲ ਸਬੰਧਤ 32 ਲੋਕ ਗਾਜ਼ਾ ਵਿੱਚੋਂ ਨਿਕਲ ਸਕੇ ਸਨ। ਕੈਨੇਡੀਅਨਜ਼ ਦੇ ਪਹਿਲੇ ਗਰੁੱਪ ਨੂੰ ਮੰਗਲਵਾਰ ਰਫਾਹ ਬਾਰਡਰ ਕਰਾਸਿੰਗ ਰਾਹੀਂ ਮਿਸਰ ਜਾਣ ਦੀ ਇਜਾਜ਼ਤ ਮਿਲੀ ਸੀ ਜਿਸ ਵਿੱਚ 75 ਕੈਨੇਡੀਅਨ ਨਾਗਰਿਕ ਅਤੇ ਉਨ੍ਹਾਂ ਦੇ ਪਰਿਵਾਰ ਸਨ।

ਉੱਥੇ ਹੀ ਬੁੱਧਵਾਰ ਸਕਿਓਰਿਟੀ ਕਾਰਨਾਂ ਕਰਕੇ ਕਰਾਸਿੰਗ ਬੰਦ ਰੱਖੀ ਗਈ ਸੀ। ਵ੍ਹਾਈਟ ਹਾਊਸ ਨੇ ਬੀਤੇ ਕੱਲ੍ਹ ਜਾਣਕਾਰੀ ਦਿੱਤੀ ਸੀ ਕਿ ਇਜ਼ਰਾਈਲ ਵੱਲੋਂ ਰੋਜ਼ਾਨਾ 4 ਘੰਟੇ ਲਈ ਮਨੁੱਖੀ ਵਿਰਾਮ ਦੀ ਸਹਿਮਤੀ ਦਿੱਤੀ ਗਈ ਹੈ, ਜਿਸ 'ਤੇ ਕੈਨੇਡੀਅਨ ਅਧਿਕਾਰੀ ਦਾ ਕਹਿਣਾ ਹੈ ਕਿ ਇਸ ਨਾਲ ਵਧੇਰੇ ਵਿਦੇਸ਼ੀ ਨਾਗਰਿਕ ਨੂੰ ਜੰਗੀ ਖੇਤਰ ਵਿੱਚੋਂ ਨਿਕਲਣ ਦਾ ਮੌਕਾ ਮਿਲੇਗਾ। ਹਾਲਾਂਕਿ ਇਜ਼ਰਾਈਲੀ ਫੌਜ ਦਾ ਕਹਿਣਾ ਹੈ ਕਿ ਮਾਨਵਤਾਵਾਦੀ ਸਹਾਇਤਾ ਲਈ ਲੋਕਲ ਵਿਰਾਮ ਹੋਣਗੇ ਪਰ ਕੋਈ ਸੀਜ਼ਫਾਇਰ ਨਹੀਂ ਹੋਵੇਗਾ। ਗੌਰਤਲਬ ਹੈ ਕਿ ਇਜ਼ਰਾਇਲ ਦੇ ਜਵਾਬੀ ਹਮਲੇ ਵਿੱਚ ਹੁਣ ਤੱਕ ਗਾਜ਼ਾ ਵਿੱਚ 10,800 ਤੋਂ ਵੱਧ ਲੋਕਾਂ ਦੀ ਮੌਤ ਹੋ ਚੁੱਕੀ ਹੈ। ਹਮਾਸ ਨੇ 7 ਅਕਤੂਬਰ ਨੂੰ ਇਜ਼ਰਾਇਲ 'ਤੇ ਹਮਲਾ ਬੋਲਿਆ ਸੀ ਜਿਸ ਵਿੱਚ 1,400 ਦੇ ਕਰੀਬ ਲੋਕ ਮਾਰੇ ਗਏ ਸਨ ਅਤੇ 200 ਤੋਂ ਵੱਧ ਲੋਕਾਂ ਨੂੰ ਬੰਧਕ ਬਣਾ ਕੇ ਲੈ ਗਏ ਸਨ।

Latest news

peter-milobar-announces-departure-from-b-c-conservative-caucus
Punjabi

ਬੀ.ਸੀ.ਕੰਜ਼ਰਵੇਟਿਵ ਪਾਰਟੀ ਦੇ ਪੀਟਰ ਮਿਲੋਬਾਰ ਨੇ ਪਾਰਟੀ ਕਾਕਸ ਛੱਡਣ ਦਾ ਕੀਤਾ ਐਲ਼ਾਨ

ਬੀ.ਸੀ.ਕੰਜ਼ਰਵੇਟਿਵ ਪਾਰਟੀ ਦੇ ਸੀਨੀਅਰ ਵਿਧਾਇਕ ਪੀਟਰ ਮਿਲੋਬਾਰ ਨੇ ਤੁਰੰਤ ਪ੍ਰਭਾਵ ਨਾਲ ਪਾਰਟੀ ਕਾਕਸ ਛੱਡਣ ਦਾ ਰਸਮੀ ਐਲਾਨ ਕਰ ਦਿੱਤਾ ਹੈ। ਉਹ ਹੁਣ ਕੈਮਲੂਪਸ ਸੈਂਟਰ ਦੇ ਆਜ਼ਾਦ ਵਿਧਾਇਕ ਵਜੋਂ ਬੀ. ਸੀ. ਵਿਧਾਨ ਸਭਾ ਵਿਚ ਬੈਠਣਗੇ। ਮਿਲੋਬਾਰ ਨੇ ਕਿਹਾ ਕਿ ਪਿਛਲੇ ਕੁਝ ਮਹੀਨਿਆਂ ਦੌਰਾਨ ਹੀ ਉਨ੍ਹਾਂ ਨੂੰ ਇਹ ਪੂਰੀ ਤਰ੍ਹਾਂ ਸਪੱਸ਼ਟ ਹੋ ਗਿਆ ਸੀ ਕਿ ਉਨ੍ਹਾਂ ਦੀਆਂ ਨਿੱਜੀ ਕਦਰਾਂ-ਕੀਮਤਾਂ ਲੀਡਰ ਕੈਰੀ-ਲਿਨ Findlay ਦੀ ਲੀਡਰਸ਼ਿਪ ਵਿਚ ਪਾਰਟੀ ਦੀ ਨਵੀਂ ਦਿਸ਼ਾ ਨਾਲ ਮੇਲ ਨਹੀਂ ਖਾਂਦੀਆਂ।
gunfire-outside-former-jathedar-giani-raghbir-singhs-residence
Punjabi

ਸਾਬਕਾ ਜਥੇਦਾਰ ਗਿਆਨੀ ਰਘਬੀਰ ਸਿੰਘ ਦੇ ਘਰ ਬਾਹਰ ਗੋਲੀਬਾਰੀ

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਅਤੇ ਸ੍ਰੀ ਹਰਿਮੰਦਰ ਸਾਹਿਬ ਦੇ ਸਾਬਕਾ ਹੈੱਡ ਗ੍ਰੰਥੀ ਗਿਆਨੀ ਰਘਬੀਰ ਸਿੰਘ ਦੇ ਵਾਹਨ ਤੇ ਗੋਲੀ ਚਲਾਉਣ ਦੀ ਘਟਨਾ ਸਾਹਮਣੇ ਆਈ ਹੈ। ਇਹ ਘਟਨਾ ਅੱਜ ਉਸ ਵੇਲੇ ਸਾਹਮਣੇ ਆਈ ਜਦੋਂ ਉਨ੍ਹਾਂ ਦੇ ਵਾਹਨ ਤੇ ਗੋਲੀ ਲੱਗਣ ਦਾ ਨਿਸ਼ਾਨ ਦੇਖਿਆ ਗਿਆ ।ਫਾਇਰਿੰਗ ਦੀ ਘਟਨਾ ਬਾਰੇ ਜਾਣਕਾਰੀ ਦਿੰਦਿਆਂ ਗਿਆਨੀ ਰਘਬੀਰ ਸਿੰਘ ਨੇ ਕਿਹਾ ਕਿ ਪੁਲਿਸ ਨੇ ਇਸ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।
b-c-premier-announces-three-cabinet-changes-as-brenda-bailey-takes-leave-for-cancer-treatment
Punjabi

ਪ੍ਰੀਮੀਅਰ ਈਬੀ ਵੱਲੋਂ ਕੈਬਨਿਟ 'ਚ ਫੇਰਬਦਲ, ਰਵੀ ਕਾਹਲੋਂ ਬਣੇ ਬੀਸੀ ਦੇ ਨਵੇਂ ਹੈਲਥ ਮਿਨਿਸਟਰ

ਪ੍ਰੀਮੀਅਰ ਡੇਵਿਡ ਈਬੀ ਨੇ ਸ਼ੁੱਕਵਾਰ ਨੂੰ ਆਪਣੀ ਕੈਬਨਿਟ ਵਿਚ ਤਿੰਨ ਵੱਡੇ ਫੇਰਬਦਲਾਂ ਦਾ ਐਲਾਨ ਕੀਤਾ ਹੈ। ਇਹ ਫੈਸਲਾ ਮੌਜੂਦਾ ਵਿੱਤ ਮੰਤਰੀ ਬ੍ਰੈਂਡਾ ਬੇਲੀ ਵਲੋਂ ਕੈਂਸਰ ਦੇ ਇਲਾਜ ਲਈ ਛੁੱਟੀ 'ਤੇ ਜਾਣ ਦੇ ਮੱਦੇਨਜ਼ਰ ਗਿਆ ਹੈ।
downtown-vancouver-stranger-assault-vpd-seeks-witnesses
Punjabi

ਡਾਊਨਟਾਊਨ ਵੈਨਕੂਵਰ ਵਿੱਚ ਅਣਜਾਣ ਵਿਅਕਤੀ ਵੱਲੋਂ ਹਮਲਾ, ਪੁਲਸ ਵੱਲੋਂ ਗਵਾਹਾਂ ਦੀ ਭਾਲ

ਵੈਨਕੂਵਰ ਵਿਚ ਬੀਤੀ ਰਾਤ ਨੈਲਸਨ ਅਤੇ ਰਿਚਰਡਸ ਸਟ੍ਰੀਟ ਨੇੜੇ ਇੱਕ ਵਿਅਕਤੀ 'ਤੇ ਗੰਭੀਰ ਹਮਲਾ ਹੋਇਆ ਹੈ। ਪੁਲਿਸ ਮੁਤਾਬਕ, ਇਹ ਘਟਨਾ ਰਾਤ ਦੇ ਲਗਭਗ 11:45 ਵਜੇ ਵਾਪਰੀ। ਇੱਕ ਕਪਲ ਇੱਕ ਸੰਗੀਤ ਸਮਾਰੋਹ ਤੋਂ ਬਾਅਦ ਵਾਪਸ ਆਪਣੇ ਹੋਟਲ ਜਾ ਰਿਹਾ ਸੀ, ਜਦੋਂ ਪਿੱਛੋਂ ਆਏ ਇੱਕ ਅਣਪਛਾਤੇ ਵਿਅਕਤੀ ਨੇ ਉਨ੍ਹਾਂ ਵਿਚੋਂ ਇੱਕ ਦੇ ਮੂੰਹ 'ਤੇ ਜ਼ੋਰਦਾਰ ਮੁੱਕਾ ਮਾਰ ਦਿੱਤਾ, ਜਿਸ ਕਾਰਨ ਪੀੜਤ ਵਿਅਕਤੀ ਸੜਕ 'ਤੇ ਡਿੱਗ ਗਿਆ ਅਤੇ ਉਸ ਦਾ ਸਿਰ ਫੁੱਟਪਾਥ ਨਾਲ ਜਾ ਟਕਰਾਇਆ।
greer-takes-tough-stance-amid-canada-u-s-tariff-talks
Punjabi

ਕੈਨੇਡਾ-ਅਮਰੀਕਾ ਟੈਰਿਫ ਵਿਵਾਦ 'ਤੇ ਜੈਮੀਸਨ ਗ੍ਰੀਰ ਨੇ ਦਿੱਤਾ ਤਿੱਖਾ ਪ੍ਰਤੀਕਰਮ

ਕੈਨੇਡਾ ਵਲੋਂ ਅਮਰੀਕਾ ਨਾਲ ਟੈਰਿਫਸ ਡੀਲ ਹਾਸਲ ਕਰਨ ਦੀ ਕੀਤੀ ਜਾ ਰਹੀ ਕੋਸ਼ਿਸ਼ ਵਿਚਕਾਰ ਟਰੰਪ ਦੇ ਵਪਾਰ ਪ੍ਰਤੀਨਿਧੀ ਜੈਮੀਸਨ ਗ੍ਰੀਰ ਨੇ ਤਿੱਖਾ ਪ੍ਰਤੀਕਰਮ ਦਿੱਤਾ ਹੈ। ਉਨ੍ਹਾਂ ਸ਼ੁੱਕਰਵਾਰ ਨੂੰ ਆਇਓਵਾ ਦੇ Des Moines ਵਿਖੇ ਪੱਤਰਕਾਰਾਂ ਨਾਲ ਗੱਲ ਕਰਦਿਆਂ ਕਿਹਾ ਕਿ ਕੈਨੇਡੀਅਨ ਸਾਮਾਨ 'ਤੇ ਲਗਾਏ ਜਾਣ ਵਾਲੇ ਨਵੇਂ ਟੈਰਿਫਸ ਅਸਲ ਵਿਚ ਕੈਨੇਡਾ ਵੱਲੋਂ ਚੁੱਕੇ ਗਏ ਬਦਲਾਖੋਰੀ ਦੇ ਕਦਮਾਂ ਦਾ ਜਵਾਬ ਹਨ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link