19.48C Vancouver
ADS

Jul 26, 2021 11:18 PM -

'ਸੈਕਸ਼ੂਅਲਾਈਜ਼ੇਸ਼ਨ ਇਨ ਸਪੋਰਟਸ' 'ਤੇ ਸਵਾਲ ਚੁੱਕਦਿਆਂ ਜਰਮਨ ਜਿਮਨਾਸਟਸ ਨੇ ਯੂਨੀਟਾਰਡ ਪਹਿਨ ਕੇ ਓਲੰਪਿਕਸ 'ਚ ਹਿੱਸਾ ਲੈਣ ਦਾ ਲਿਆ ਫੈਸਲਾ

Share On
german-gymnasts-protesting-uniforms-they-believe-exploit-their-sexuality-are-competing-wearing-unitards
German gymnasts protesting uniforms they believe exploit their sexuality are competing in Tokyo wearing unitards that cover their legs to the ankle. (Jay Lim/Twitter)

ਟੋਕਿਓ ਓਲੰਪਿਕਸ ਵਿੱਚ 'ਸਪੋਰਟ ਅਪੀਲ, ਨੌਟ ਸੈਕਸ ਅਪੀਲ' ਜਿਹੇ ਮੰਤਰ ਦਾ ਅਧਿਕਾਰੀਆਂ ਵੱਲੋਂ ਪ੍ਰਚਾਰ ਕੀਤਾ ਜਾ ਰਿਹਾ ਹੈ।

ਹੈੱਡ ਆਫ ਬ੍ਰੌਡਕਾਸਟਿੰਗ ਯਿਆਨਿਸ ਐਕਸਾਰਕੋਸ ਦਾ ਕਹਿਣਾ ਹੈ ਕਿ ਉਨ੍ਹਾਂ ਦੀ ਟੀਮ ਫੀਮੇਲ ਅਥਲੀਟਾਂ ਦੀ ਜ਼ਰੂਰਤ ਤੋਂ ਵਧੇਰੇ ਸੈਕਸ਼ੂਅਲਾਈਜ਼ਡ ਇਮੇਜ ਨੂੰ ਖਤਮ ਕਰਨ ਦੀ ਕੋਸ਼ਿਸ਼ ਕਰ ਰਹੀ ਹੈ।

ਉਨ੍ਹਾਂ ਕਿਹਾ ਕਿ ਇਸ ਨਾਲ ਫੀਮੇਲ ਅਥਲੀਟਾਂ ਦੇ ਸ਼ਰੀਰ ਦੇ ਹਿੱਸਿਆਂ ਦੇ ਕਲੋਜ਼-ਅਪ ਨਹੀਂ ਲਏ ਜਾ ਸਕਣਗੇ।

ਜਰਮਨ ਜਿਮਨਾਸਟਸ ਨੇ ਈਵੈਂਟ 'ਚ ਵਰਤੀਆਂ ਜਾਣ ਵਾਲੀਆਂ ਵਰਦੀਆਂ 'ਤੇ ਸਵਾਲ ਚੁੱਕੇ ਹਨ ਅਤੇ ਉਨ੍ਹਾਂ ਪ੍ਰੋਟੈਸਟ ਕਰਦੇ ਹੋਏ ਆਪਣੀਆਂ ਲੱਤਾਂ ਅਤੇ ਗਿੱਟੇ ਢਕਣ ਵਾਲੀਆਂ ਯੂਨੀਟਾਰਡਸ ਪਹਿਨਣ ਦਾ ਫੈਸਲਾ ਲਿਆ ਹੈ।

ਯਾਦ ਰਹੇ ਇਸ ਤੋਂ ਪਹਿਲਾਂ ਨੌਰਵੇ ਦੀ ਔਰਤਾਂ ਦੀ ਬੀਚ ਹੈਂਡਬਾਲ ਟੀਮ ਨੇ ਯੂਰੋਪੀਅਨ ਈਵੈਂਟ 'ਚ ਬਿਕਨੀ ਬੌਟਮ ਪਾਉਣ ਦੀ ਜਗ੍ਹਾ 'ਤੇ ਸ਼ੌਰਟਸ ਪਹਿਨਣ ਦਾ ਫੈਸਲਾ ਲਿਆ ਸੀ।

ਅਜਿਹਾ ਕਰਨ ਲਈ ਉਨ੍ਹਾਂ 'ਤੇ ਜੁਰਮਾਨਾ ਲੱਗਿਆ ਸੀ।

ਗਾਇਕ ਪਿੰਕ ਨੇ ਇਹ ਜੁਰਮਾਨਾ ਭਰਨ ਲਈ ਔਫਰ ਕੀਤਾ ਹੈ।

Latest news

bmo-announces-70-billion-investment-over-10-years-in-key-canadian-sectors
Punjabi

BMO ਵੱਲੋਂ ਕੈਨੇਡਾ ਦੇ ਮਹੱਤਵਪੂਰਨ ਸੈਕਟਰਾਂ ਲਈ 10 ਸਾਲਾਂ ’ਚ $70 ਬਿਲੀਅਨ ਨਿਵੇਸ਼ ਦਾ ਐਲਾਨ

ਕੈਨੇਡਾ ਦੇ ਪ੍ਰਮੁੱਖ ਬੈਂਕ ਵਿਚੋਂ ਇੱਕ ਬੈਂਕ ਔਫ਼ ਮਾਂਟਰੀਅਲ ਨੇ ਦੇਸ਼ ਦੀ ਆਰਥਿਕਤਾ ਲਈ ਮਹੱਤਵਪੂਰਨ ਮੰਨੇ ਜਾਣ ਵਾਲੇ ਮਹੱਤਵਪੂਰਨ ਖਣਿਜ ਅਤੇ ਬਿਜਲੀ ਵਰਗੇ ਸੈਕਟਰ ਲਈ ਅਗਲੇ 10 ਸਾਲਾਂ ਵਿਚ $70-ਬਿਲੀਅਨ ਦਾ ਕੈਪੀਟਲ ਲਗਾਉਣ ਦਾ ਐਲਾਨ ਕੀਤਾ ਹੈ। ਬੈਂਕ ਦਾ ਕਹਿਣਾ ਹੈ ਕਿ ਇਸ ਕਦਮ ਦਾ ਮਕਸਦ ਕੈਨੇਡਾ ਦੀ ਆਰਥਿਕ ਸੁਰੱਖਿਆ ਅਤੇ ਸਥਿਰਤਾ ਨੂੰ ਮਜ਼ਬੂਤ ਕਰਨਾ ਹੈ।
canada-ends-special-family-sponsorship-exemption-for-refugees
Punjabi

ਕੈਨੇਡਾ ਨੇ ਸ਼ਰਨਾਰਥੀਆਂ ਲਈ ਪਰਿਵਾਰ ਸਪਾਂਸਰ ਕਰਨ ਵਾਲੀ ਵਿਸ਼ੇਸ਼ ਛੋਟ ਕੀਤੀ ਖ਼ਤਮ

ਕੈਨੇਡਾ ਸਰਕਾਰ ਨੇ ਸ਼ਰਨਾਰਥੀਆਂ ਲਈ ਸਥਾਈ ਨਿਵਾਸ ਦੀ ਉਸ ਵਿਸ਼ੇਸ਼ ਪੌਲਿਸੀ ਨੂੰ ਚੁੱਪ-ਚਪੀਤੇ ਖ਼ਤਮ ਕਰ ਦਿੱਤਾ ਹੈ, ਜਿਸ ਤਹਿਤ ਕੁਝ ਸ਼ਰਨਾਰਥੀਆਂ ਨੂੰ ਆਪਣੇ ਪਰਿਵਾਰ ਦੇ ਉਨ੍ਹਾਂ ਮੈਂਬਰਾਂ ਨੂੰ ਵੀ ਸਪਾਂਸਰ ਕਰਨ ਦੀ ਛੋਟ ਮਿਲ ਰਹੀ ਸੀ, ਜਿਨ੍ਹਾਂ ਦਾ ਜ਼ਿਕਰ ਉਨ੍ਹਾਂ ਨੇ ਆਪਣੀ ਸ਼ੁਰੂਆਤੀ ਅਰਜ਼ੀਆਂ ਵਿਚ ਨਹੀਂ ਕੀਤਾ ਸੀ।
bc-anti-gang-task-force-seizes-guns-drugs-and-cash-in-fort-st-john
Punjabi

ਬੀ.ਸੀ. ਦੇ ਫੋਰਟ ਸੇਂਟ ਜੌਨ ’ਚ ਪੁਲਿਸ ਦੀ ਵੱਡੀ ਕਾਰਵਾਈ, ਹਥਿਆਰ ਤੇ ਨਸ਼ੀਲੇ ਪਦਾਰਥ ਜ਼ਬਤ

ਬੀ.ਸੀ. ਦੀ ਐਂਟੀ-ਗੈਂਗ ਪੁਲਿਸ ਟਾਸਕ ਫੋਰਸ ਨੇ ਫੋਰਟ ਸੇਂਟ ਜੌਨ ਕਮਿਊਨਿਟੀ ਵਿਚ ਇੱਕ ਵੱਡੀ ਕਾਰਵਾਈ ਕਰਦੇ ਹੋਏ ਭਾਰੀ ਮਾਤਰਾ ਵਿਚ ਹਥਿਆਰ, ਨਸ਼ੀਲੇ ਪਦਾਰਥ ਅਤੇ ਕਰੰਸੀ ਜ਼ਬਤ ਕੀਤੀ ਹੈ। ਸੂਬੇ ਦੀ ਕੰਬਾਇਡ ਫੋਰਸ ਸਪੈਸ਼ਲ ਇਨਫੋਰਸਮੈਂਟ ਯੂਨਿਟ ਦੀ ਸਾਰਜੈਂਟ ਸਰਬਜੀਤ ਕੌਰ ਸੰਘਾ ਮੁਤਾਬਕ, ਔਫੀਸਰ ਨੂੰ ਲੋਕਲ ਪੁਲਿਸ ਦੀ ਬੇਨਤੀ 'ਤੇ 21 ਅਗਸਤ ਤੋਂ 5 ਸਤੰਬਰ ਤੱਕ ਇਸ ਇਲਾਕੇ ਵਿਚ ਤਾਇਨਾਤ ਕੀਤਾ ਗਿਆ ਸੀ।
calgary-police-lay-extortion-charges-continue-search-for-suspect
Punjabi

ਕੈਲਗਰੀ ’ਚ ਫਿਰੌਤੀ ਮਾਮਲਾ: 23 ਸਾਲਾ ਕਨੂਰੀਤ ਕੌਰ ਖ਼ਿਲਾਫ਼ ਦੋਸ਼ ਤੈਅ, ਤਨਵੀਰ ਸਿੰਘ ਦੀ ਭਾਲ ਜਾਰੀ

ਕੈਲਗਰੀ ਪੁਲਿਸ ਨੇ ਫਿਰੌਤੀ ਮੰਗਣ ਦੇ ਮਾਮਲੇ ਵਿੱਚ ਕਨੂਰੀਤ ਕੌਰ, ਤਨਵੀਰ ਸਿੰਘ ਅਤੇ ਇਕ ਨਾਬਾਲਗ ਖ਼ਿਲਾਫ਼ ਦੋਸ਼ ਤੈਅ ਕੀਤੇ ਹਨ। ਪੁਲਿਸ ਇਸ ਮਾਮਲੇ ਵਿੱਚ ਕੈਲਗਰੀ ਦੇ 21 ਸਾਲਾ ਤਨਵੀਰ ਸਿੰਘ ਦੀ ਭਾਲ ਕਰ ਰਹੀ ਹੈ, ਜਿਸ ਖ਼ਿਲਾਫ਼ 5,000 ਡਾਲਰ ਤੋਂ ਵੱਧ ਦੀ ਚੋਰੀ ਦੀ ਜਾਇਦਾਦ ਰੱਖਣ ਦੇ ਵਾਰੰਟ ਜਾਰੀ ਕੀਤੇ ਗਏ ਹਨ।ਗੌਰਤਲਬ ਹੈ ਕਿ 25 ਮਾਰਚ ਨੂੰ ਸ਼ਾਮ 4:30 ਵਜੇ ਇੱਕ ਔਰਤ ਨੂੰ ਵਟਸਐਪ 'ਤੇ ਇੱਕ ਅਣਪਛਾਤੇ ਨੰਬਰ ਤੋਂ ਪੈਸੇ ਮੰਗੇ ਗਏ। ਸ਼ੱਕੀਆਂ ਕੋਲ ਪੀੜਤ ਦੇ ਨਿੱਜੀ ਅਤੇ ਵਪਾਰਕ ਮਾਮਲਿਆਂ ਬਾਰੇ ਪੂਰੀ ਜਾਣਕਾਰੀ ਸੀ।
canada-u-s-remain-in-contact-despite-trade-talks-breakdown-leblanc
Punjabi

ਟ੍ਰੇਡ ਵਾਰਤਾ ਟੁੱਟਣ ਦੇ ਬਾਵਜੂਦ ਕੈਨੇਡਾ-ਅਮਰੀਕਾ ਵਿਚਾਲੇ ਸੰਪਰਕ ਜਾਰੀ: ਲੇਬਲੈਂਕ

ਕੈਨੇਡਾ ਅਤੇ ਅਮਰੀਕਾ ਟ੍ਰੇ਼ਡ ਵਾਰਤਾ ਟੁੱਟਣ ਦੇ ਬਾਵਜੂਦ ਇੱਕ-ਦੂਜੇ ਲਗਾਤਾਰ ਸੰਪਰਕ ਵਿਚ ਹਨ, ਇਸ ਗੱਲ ਦੀ ਪੁਸ਼ਟੀ ਮੰਤਰੀ ਡੋਮਿਨਿਕ ਲੇਬਲੈਂਕ ਨੇ ਕੀਤੀ ਹੈ। ਉਨ੍ਹਾਂ ਕਿਹਾ ਕਿ ਭਾਵੇਂ ਅਸੀਂ ਇਸ ਵੇਲੇ ਵਾਸ਼ਿੰਗਟਨ ਨਾਲ ਸਿੱਧੇ ਕਿਸੇ ਰਸਮੀ ਵਪਾਰਕ ਗੱਲਬਾਤ ਵਿਚ ਸ਼ਾਮਲ ਨਹੀਂ ਹਾਂ ਪਰ ਸਾਡੇ ਵਿਚਾਲੇ ਆਪਸੀ ਸੰਪਰਕ ਅਜੇ ਵੀ ਬਣਿਆ ਹੋਇਆ ਹੈ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link