13.66C Vancouver
ADS

Jan 19, 2024 6:19 PM - The Connect News

ਜਰਮਨੀ ਨੇ ਨਾਗਰਿਕਤਾ ਦੇ ਨਿਯਮਾਂ ਨੂੰ ਕੀਤਾ ਸੌਖਾ, ਦੋਹਰੇ ਪਾਸਪੋਰਟਾਂ 'ਤੇ ਘਟਾਈਆਂ ਪਾਬੰਦੀਆਂ

Share On
germany-eases-citizenship-rules-drops-restrictions-on-dual-passports
Under the new law, people will be eligible for citizenship in Germany after five years and in special cases, citizenship can be taken after three years.

ਜਰਮਨੀ ਦੀ ਸੰਸਦ ਨੇ ਦੋਹਰੀ ਨਾਗਰਿਕਤਾ ’ਤੇ ਪਾਬੰਦੀਆਂ ਨੂੰ ਖਤਮ ਕਰਦੇ ਹੋਏ ਨਾਗਰਿਕਤਾ ਪ੍ਰਾਪਤ ਕਰਨ ਲਈ ਨਿਯਮਾਂ ਨੂੰ ਸੌਖਾ ਕਰਨ ਨੂੰ ਮਨਜ਼ੂਰੀ ਦੇ ਦਿੱਤੀ ਹੈ।

ਸਰਕਾਰ ਦਾ ਕਹਿਣਾ ਹੈ ਕਿ ਇਸ ਕਦਮ ਨਾਲ ਹੁਨਰਮੰਦ ਕਾਮਿਆਂ ਨੂੰ ਆਕਰਸ਼ਿਤ ਕਰਨ ਵਿਚ ਮਦਦ ਮਿਲੇਗੀ। ਉਥੇ ਹੀ, ਮੁੱਖ ਵਿਰੋਧੀ ਧਿਰ ਨੇ ਇਸ ਦੀ ਆਲੋਚਨਾ ਕਰਦੇ ਹੋਏ ਸਰਕਾਰ ’ਤੇ ਜਰਮਨੀ ਨਾਗਰਿਕਤਾ ਸਸਤੇ ਵਿਚ ਵੰਡਣ ਦੇ ਆਰੋਪ ਲਗਾਏ ਹਨ।

ਨਵੇਂ ਕਾਨੂੰਨ ਤਹਿਤ ਲੋਕ ਜਰਮਨੀ ਵਿਚ ਪੰਜ ਸਾਲਾਂ ਬਾਅਦ ਨਾਗਰਿਕਤਾ ਲਈ ਯੋਗ ਹੋਣਗੇ ਅਤੇ ਵਿਸ਼ੇਸ਼ ਕੇਸ ਵਿਚ ਤਿੰਨ ਸਾਲਾਂ ਬਾਅਦ ਨਾਗਰਿਕਤਾ ਲਈ ਜਾ ਸਕੇਗੀ।

ਮੌਜੂਦਾ ਸਮੇਂ ਇਸ ਵਿਚ 6 ਤੋਂ 8 ਸਾਲਾਂ ਦਾ ਸਮਾਂ ਲੱਗਦਾ ਹੈ। ਉਥੇ ਹੀ, ਜੇ ਕਿਸੇ ਮਾਤਾ ਜਾਂ ਪਿਤਾ ਵਿਚੋਂ ਕੋਈ ਪਿਛਲੇ ਪੰਜ ਸਾਲ ਤੋਂ ਕਾਨੂੰਨੀ ਤੌਰ ਤੇ ਨਿਵਾਸੀ ਹੈ ਤਾਂ ਉਨ੍ਹਾਂ ਦੇ ਜਰਮਨੀ ਵਿਚ ਜਨਮੇ ਬੱਚੇ ਨੂੰ ਆਪਣੇ ਆਪ ਨਾਗਰਿਕਤਾ ਦਾ ਦਰਜਾ ਮਿਲ ਜਾਵੇਗਾ, ਪਹਿਲਾਂ ਮਾਂ ਜਾਂ ਪਿਓ ਲਈ 8 ਸਾਲ ਕਾਨੂੰਨੀ ਤੌਰ ’ਤੇ ਨਿਵਾਸੀ ਹੋਣਾ ਜ਼ਰੂਰੀ ਸੀ। ਦੋਹਰੀ ਨਾਗਰਿਕਤਾ ਰੱਖਣ ’ਤੇ ਲੱਗੀ ਪਾਬੰਦੀ ਵੀ ਹਟਾ ਦਿੱਤੀ ਜਾਵੇਗੀ।

ਹੁਣ ਤੱਕ ਯੂਰਪੀਅਨ ਯੂਨੀਅਨ ਦੇ ਮੈਂਬਰ ਅਤੇ ਸਵਿਟਜ਼ਰਲੈਂਡ ਤੋਂ ਇਲਾਵਾ ਹੋਰ ਦੇਸ਼ਾਂ ਦੇ ਜ਼ਿਆਦਾਤਰ ਲੋਕਾਂ ਨੂੰ ਜਰਮਨੀ ਵਿਚ ਨਾਗਰਿਕਤਾ ਪ੍ਰਾਪਤ ਕਰਨ ’ਤੇ ਆਪਣੀ ਪਿਛਲੀ ਨਾਗਰਿਕਤਾ ਛੱਡਣੀ ਪੈਂਦੀ ਹੈ। ਹਾਲਾਂਕਿ, ਕੁਝ ਵਿਚ ਛੋਟ ਵੀ ਹੈ।

Latest news

peter-milobar-announces-departure-from-b-c-conservative-caucus
Punjabi

ਬੀ.ਸੀ.ਕੰਜ਼ਰਵੇਟਿਵ ਪਾਰਟੀ ਦੇ ਪੀਟਰ ਮਿਲੋਬਾਰ ਨੇ ਪਾਰਟੀ ਕਾਕਸ ਛੱਡਣ ਦਾ ਕੀਤਾ ਐਲ਼ਾਨ

ਬੀ.ਸੀ.ਕੰਜ਼ਰਵੇਟਿਵ ਪਾਰਟੀ ਦੇ ਸੀਨੀਅਰ ਵਿਧਾਇਕ ਪੀਟਰ ਮਿਲੋਬਾਰ ਨੇ ਤੁਰੰਤ ਪ੍ਰਭਾਵ ਨਾਲ ਪਾਰਟੀ ਕਾਕਸ ਛੱਡਣ ਦਾ ਰਸਮੀ ਐਲਾਨ ਕਰ ਦਿੱਤਾ ਹੈ। ਉਹ ਹੁਣ ਕੈਮਲੂਪਸ ਸੈਂਟਰ ਦੇ ਆਜ਼ਾਦ ਵਿਧਾਇਕ ਵਜੋਂ ਬੀ. ਸੀ. ਵਿਧਾਨ ਸਭਾ ਵਿਚ ਬੈਠਣਗੇ। ਮਿਲੋਬਾਰ ਨੇ ਕਿਹਾ ਕਿ ਪਿਛਲੇ ਕੁਝ ਮਹੀਨਿਆਂ ਦੌਰਾਨ ਹੀ ਉਨ੍ਹਾਂ ਨੂੰ ਇਹ ਪੂਰੀ ਤਰ੍ਹਾਂ ਸਪੱਸ਼ਟ ਹੋ ਗਿਆ ਸੀ ਕਿ ਉਨ੍ਹਾਂ ਦੀਆਂ ਨਿੱਜੀ ਕਦਰਾਂ-ਕੀਮਤਾਂ ਲੀਡਰ ਕੈਰੀ-ਲਿਨ Findlay ਦੀ ਲੀਡਰਸ਼ਿਪ ਵਿਚ ਪਾਰਟੀ ਦੀ ਨਵੀਂ ਦਿਸ਼ਾ ਨਾਲ ਮੇਲ ਨਹੀਂ ਖਾਂਦੀਆਂ।
gunfire-outside-former-jathedar-giani-raghbir-singhs-residence
Punjabi

ਸਾਬਕਾ ਜਥੇਦਾਰ ਗਿਆਨੀ ਰਘਬੀਰ ਸਿੰਘ ਦੇ ਘਰ ਬਾਹਰ ਗੋਲੀਬਾਰੀ

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਅਤੇ ਸ੍ਰੀ ਹਰਿਮੰਦਰ ਸਾਹਿਬ ਦੇ ਸਾਬਕਾ ਹੈੱਡ ਗ੍ਰੰਥੀ ਗਿਆਨੀ ਰਘਬੀਰ ਸਿੰਘ ਦੇ ਵਾਹਨ ਤੇ ਗੋਲੀ ਚਲਾਉਣ ਦੀ ਘਟਨਾ ਸਾਹਮਣੇ ਆਈ ਹੈ। ਇਹ ਘਟਨਾ ਅੱਜ ਉਸ ਵੇਲੇ ਸਾਹਮਣੇ ਆਈ ਜਦੋਂ ਉਨ੍ਹਾਂ ਦੇ ਵਾਹਨ ਤੇ ਗੋਲੀ ਲੱਗਣ ਦਾ ਨਿਸ਼ਾਨ ਦੇਖਿਆ ਗਿਆ ।ਫਾਇਰਿੰਗ ਦੀ ਘਟਨਾ ਬਾਰੇ ਜਾਣਕਾਰੀ ਦਿੰਦਿਆਂ ਗਿਆਨੀ ਰਘਬੀਰ ਸਿੰਘ ਨੇ ਕਿਹਾ ਕਿ ਪੁਲਿਸ ਨੇ ਇਸ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।
b-c-premier-announces-three-cabinet-changes-as-brenda-bailey-takes-leave-for-cancer-treatment
Punjabi

ਪ੍ਰੀਮੀਅਰ ਈਬੀ ਵੱਲੋਂ ਕੈਬਨਿਟ 'ਚ ਫੇਰਬਦਲ, ਰਵੀ ਕਾਹਲੋਂ ਬਣੇ ਬੀਸੀ ਦੇ ਨਵੇਂ ਹੈਲਥ ਮਿਨਿਸਟਰ

ਪ੍ਰੀਮੀਅਰ ਡੇਵਿਡ ਈਬੀ ਨੇ ਸ਼ੁੱਕਵਾਰ ਨੂੰ ਆਪਣੀ ਕੈਬਨਿਟ ਵਿਚ ਤਿੰਨ ਵੱਡੇ ਫੇਰਬਦਲਾਂ ਦਾ ਐਲਾਨ ਕੀਤਾ ਹੈ। ਇਹ ਫੈਸਲਾ ਮੌਜੂਦਾ ਵਿੱਤ ਮੰਤਰੀ ਬ੍ਰੈਂਡਾ ਬੇਲੀ ਵਲੋਂ ਕੈਂਸਰ ਦੇ ਇਲਾਜ ਲਈ ਛੁੱਟੀ 'ਤੇ ਜਾਣ ਦੇ ਮੱਦੇਨਜ਼ਰ ਗਿਆ ਹੈ।
downtown-vancouver-stranger-assault-vpd-seeks-witnesses
Punjabi

ਡਾਊਨਟਾਊਨ ਵੈਨਕੂਵਰ ਵਿੱਚ ਅਣਜਾਣ ਵਿਅਕਤੀ ਵੱਲੋਂ ਹਮਲਾ, ਪੁਲਸ ਵੱਲੋਂ ਗਵਾਹਾਂ ਦੀ ਭਾਲ

ਵੈਨਕੂਵਰ ਵਿਚ ਬੀਤੀ ਰਾਤ ਨੈਲਸਨ ਅਤੇ ਰਿਚਰਡਸ ਸਟ੍ਰੀਟ ਨੇੜੇ ਇੱਕ ਵਿਅਕਤੀ 'ਤੇ ਗੰਭੀਰ ਹਮਲਾ ਹੋਇਆ ਹੈ। ਪੁਲਿਸ ਮੁਤਾਬਕ, ਇਹ ਘਟਨਾ ਰਾਤ ਦੇ ਲਗਭਗ 11:45 ਵਜੇ ਵਾਪਰੀ। ਇੱਕ ਕਪਲ ਇੱਕ ਸੰਗੀਤ ਸਮਾਰੋਹ ਤੋਂ ਬਾਅਦ ਵਾਪਸ ਆਪਣੇ ਹੋਟਲ ਜਾ ਰਿਹਾ ਸੀ, ਜਦੋਂ ਪਿੱਛੋਂ ਆਏ ਇੱਕ ਅਣਪਛਾਤੇ ਵਿਅਕਤੀ ਨੇ ਉਨ੍ਹਾਂ ਵਿਚੋਂ ਇੱਕ ਦੇ ਮੂੰਹ 'ਤੇ ਜ਼ੋਰਦਾਰ ਮੁੱਕਾ ਮਾਰ ਦਿੱਤਾ, ਜਿਸ ਕਾਰਨ ਪੀੜਤ ਵਿਅਕਤੀ ਸੜਕ 'ਤੇ ਡਿੱਗ ਗਿਆ ਅਤੇ ਉਸ ਦਾ ਸਿਰ ਫੁੱਟਪਾਥ ਨਾਲ ਜਾ ਟਕਰਾਇਆ।
greer-takes-tough-stance-amid-canada-u-s-tariff-talks
Punjabi

ਕੈਨੇਡਾ-ਅਮਰੀਕਾ ਟੈਰਿਫ ਵਿਵਾਦ 'ਤੇ ਜੈਮੀਸਨ ਗ੍ਰੀਰ ਨੇ ਦਿੱਤਾ ਤਿੱਖਾ ਪ੍ਰਤੀਕਰਮ

ਕੈਨੇਡਾ ਵਲੋਂ ਅਮਰੀਕਾ ਨਾਲ ਟੈਰਿਫਸ ਡੀਲ ਹਾਸਲ ਕਰਨ ਦੀ ਕੀਤੀ ਜਾ ਰਹੀ ਕੋਸ਼ਿਸ਼ ਵਿਚਕਾਰ ਟਰੰਪ ਦੇ ਵਪਾਰ ਪ੍ਰਤੀਨਿਧੀ ਜੈਮੀਸਨ ਗ੍ਰੀਰ ਨੇ ਤਿੱਖਾ ਪ੍ਰਤੀਕਰਮ ਦਿੱਤਾ ਹੈ। ਉਨ੍ਹਾਂ ਸ਼ੁੱਕਰਵਾਰ ਨੂੰ ਆਇਓਵਾ ਦੇ Des Moines ਵਿਖੇ ਪੱਤਰਕਾਰਾਂ ਨਾਲ ਗੱਲ ਕਰਦਿਆਂ ਕਿਹਾ ਕਿ ਕੈਨੇਡੀਅਨ ਸਾਮਾਨ 'ਤੇ ਲਗਾਏ ਜਾਣ ਵਾਲੇ ਨਵੇਂ ਟੈਰਿਫਸ ਅਸਲ ਵਿਚ ਕੈਨੇਡਾ ਵੱਲੋਂ ਚੁੱਕੇ ਗਏ ਬਦਲਾਖੋਰੀ ਦੇ ਕਦਮਾਂ ਦਾ ਜਵਾਬ ਹਨ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link