Apr 15, 2021 8:55 AM -

ਦਿੱਲੀ ਟ੍ਰੈਫਿਕ ਪੁਲਿਸ ਵੱਲੋਂ ਮਿਲੀ ਜਾਣਕਾਰੀ ਮੁਤਾਬਕ ਕਿਸਾਨਾਂ ਦੇ ਚੱਲ ਰਹੇ ਧਰਨੇ ਅਤੇ ਕੋਵਿਡ-19 ਦੇ ਵਧਦੇ ਮਾਮਲਿਆਂ ਵਿਚਾਲੇ ਗਾਜ਼ੀਪੁਰ, ਸਿੰਘੂ, ਮੁੰਗੇਸ਼ਪੁਰ, ਹਰੇਵਾਲੀ ਅਤੇ ਟਿਕਰੀ ਬਾਰਡਰਾਂ ਨੂੰ ਆਵਾਜਾਈ ਲਈ ਬੰਦ ਕਰ ਦਿੱਤਾ ਗਿਆ ਹੈ।
ਦਿੱਲੀ ਟ੍ਰੈਫਿਕ ਪੁਲਿਸ ਵੱਲੋਂ ਵੀਰਵਾਰ ਨੂੰ ਟਵੀਟ ਕੀਤਾ ਗਿਆ,"ਆਵਾਜਾਈ ਲਈ ਇਨ੍ਹਾਂ ਬਾਰਡਰਾਂ ਨੂੰ ਬੰਦ ਕੀਤਾ ਗਿਆ ਹੈ: ਗਾਜ਼ੀਪੁਰ ਬਾਰਡਰ (ਗਾਜ਼ੀਆਬਾਦ ਤੋਂ ਦਿੱਲੀ ਵੱਲ), ਸਿੰਘੂ ਬਾਰਡਰ, ਮੁੰਗੇਸ਼ਪੁਰ, ਹਰੇਵਾਲੀ ਬਾਰਡਰ ਅਤੇ ਟਿਕਰੀ ਬਾਰਡਰ।"
ਗ਼ੌਰਤਲਬ ਹੈ ਕਿ ਬੀਤੇ ਸਾਲ 26 ਨਵੰਬਰ ਤੋਂ ਕਿਸਾਨ ਦਿੱਲੀ ਦੇ ਵੱਖੋ-ਵੱਖ ਬਾਰਡਰਾਂ 'ਤੇ ਭਾਰਤ ਸਰਕਾਰ ਵਲੋਂ ਪਾਸ ਕੀਤੇ ਤਿੰਨ ਨਵੇਂ ਖੇਤੀ ਬਿੱਲਾਂ-ਉਪਜ,ਵਪਾਰ ਅਤੇ ਵਣਜ ਬਿੱਲ(ਤਰੱਕੀ ਅਤੇ ਸਹੂਲਤ), 2020, ਕਿਸਾਨ (ਸਸ਼ਕਤੀਕਰਨ ਅਤੇ ਰੱਖਿਆ) ਸਮਰਥਨ ਮੁੱਲ ਸਮਝੌਤਾ ਅਤੇ ਖੇਤੀ ਸੇਵਾਵਾਂ ਬਿੱਲ,2020 ਅਤੇ ਜ਼ਰੂਰੀ ਵਸਤਾਂ(ਸੋਧ) ਬਿੱਲ,2020 ਦਾ ਵਿਰੋਧ ਕਰ ਰਹੇ ਹਨ।




