16.9C Vancouver
ADS

Jul 2, 2020 11:21 PM -

ਗਿਜ਼ਲੇਨ ਮੈਕਸਵੈਲ ਗ੍ਰਿਫਤਾਰ, ਲੜਕੀਆਂ ਨੂੰ ਜਿਨਸੀ ਸ਼ੋਸ਼ਣ ਲਈ ਲਲਚਾਉਣ ਦੇ ਲੱਗੇ ਇਲਜ਼ਾਮ

Share On
ghislaine-maxwell-arrested-accused-of-luring-girls-for-sex-abuse
FILE - In this Nov. 7, 1991, file photo Ghislaine Maxwell, daughter of late British publisher Robert Maxwell, reads a statement in Spanish in which she expressed her family's gratitude to the Spanish authorities, aboard the "Lady Ghislaine" in Santa Cruz de Tenerife. Maxwell, a British socialite who was accused by many women of helping procure underage sex partners for Jeffrey Epstein, has been arrested in New Hampshire, the FBI said Thursday, July 2, 2020. (AP Photo/Dominique Mollard, File)

ਅਮਰੀਕਾ 'ਚ ਐਫ.ਬੀ.ਆਈ. ਨੇ 58 ਸਾਲਾ ਬ੍ਰਿਟਿਸ਼ ਸੋਸ਼ਲਾਈਟ ਗਿਜ਼ਲੇਨ ਮੈਕਸਵੈਲ ਨੂੰ ਗ੍ਰਿਫਤਾਰ ਕੀਤਾ ਹੈ।

ਤਿੰਨ ਲੜਕੀਆਂ ਨੂੰ ਫਾਈਨੈਂਸਰ ਜੈਫਰੀ ਐਪਸਟੇਨ ਵੱਲੋਂ ਜਿਨਸੀ ਸ਼ੋਸ਼ਣ ਦਾ ਸ਼ਿਕਾਰ ਬਣਾਉਣ 'ਚ ਮਦਦ ਕਰਨ ਦੇ ਇਲਜ਼ਾਮਾਂ ਤਹਿਤ ਇਹ ਗ੍ਰਿਫਤਾਰੀ ਹੋਈ ਹੈ।

ਅੱਜ ਜਾਰੀ ਕੀਤੀ ਗਈ ਜਾਣਕਾਰੀ ਅਨੁਸਾਰ ਮਾਮਲੇ 'ਚ ਗਿਜ਼ਲੇਨ ਮੈਕਸਵੈਲ ਨੂੰ ਬੈੱਡਫੋਰਡ ਤੋਂ ਗ੍ਰਿਫਤਾਰ ਕੀਤਾ ਗਿਆ ਹੈ।

ਔਰਤ 'ਤੇ ਇਲਜ਼ਾਮ ਹਨ ਕਿ ਉਨ੍ਹਾਂ ਐਪਸਟੇਨ ਦੇ ਗੁਨਾਹਾਂ 'ਚ ਮਦਦ ਕੀਤੀ, ਜਿਸ ਤਹਿਤ ਪਹਿਲਾਂ ਇਨ੍ਹਾਂ ਲੜਕੀਆਂ ਨੂੰ ਰਿਕਰੂਟ ਕੀਤਾ ਗਿਆ, ਫਿਰ ਉਨ੍ਹਾਂ ਨੂੰ ਸ਼ੋਸ਼ਣ ਦਾ ਸ਼ਿਕਾਰ ਬਣਾਇਆ ਗਿਆ।

ਉਸ 'ਤੇ ਇਸ ਸ਼ੋਸ਼ਣ 'ਚ ਸ਼ਾਮਿਲ ਹੋਣ ਦੇ ਵੀ ਇਲਜ਼ਾਮ ਹਨ।

ਸੈਕਸ ਟ੍ਰੈਫਿਕਿੰਗ ਦੇ ਇਲਜ਼ਾਮਾਂ ਦਾ ਸਾਹਮਣਾ ਕਰਦੇ ਹੋਏ ਇੱਕ ਟ੍ਰਾਇਲ ਦਾ ਸਾਹਮਣਾ ਕਰਦੇ ਜੈਫਰੀ ਐਪਸਟੇਨ ਨੇ ਬੀਤੇ ਸਾਲ, ਗਰਮੀ ਦੁ ਰੁੱਤ 'ਚ ਫੈਡਰਲ ਡਿਟੈਨਸ਼ਨ 'ਚ ਖ਼ੁਦਕੁਸ਼ੀ ਕਰ ਲਈ ਸੀ।

ਐਪਸਟੇਨ 'ਤੇ ਦਰਜਨਾਂ ਲੜਕੀਆਂ ਅਤੇ ਔਰਤਾਂ ਦੇ ਸ਼ੋਸ਼ਣ ਦੇ ਇਲਜ਼ਾਮ ਸਨ।

ਯਾਦ ਰਹੇ ਮੈਕਸਵੈਲ ਨੇ ਖੁਦ 'ਤੇ ਲੱਗੇ ਇਲਜ਼ਾਮਾਂ ਨੂੰ ਬੇਬੁਨਿਆਦ ਅਤੇ ਗਲਤ ਦੱਸਿਆ ਹੈ।

Latest news

canada-eu-to-forge-a-new-strategic-partnership-geneviève-tuts
Punjabi

ਕੈਨੇਡਾ-ਯੂਰਪੀ ਯੂਨੀਅਨ ਵਿਚਾਲੇ ਬਣੇਗੀ ਨਵੀਂ ਰਣਨੀਤਕ ਸਾਂਝੇਦਾਰੀ : Geneviève Tuts

ਕੈਨੇਡਾ ਵਿਚ ਯੂਰਪੀ ਯੂਨੀਅਨ ਦੀ ਰਾਜਦੂਤ Geneviève Tuts ਨੇ ਖੁਲਾਸਾ ਕੀਤਾ ਹੈ ਕਿ ਈ. ਯੂ. ਅਤੇ ਔਟਵਾ ਵਿਚਕਾਰ ਇੱਕ ਬੇਮਿਸਾਲ ਰਣਨੀਤਕ ਭਾਈਵਾਲੀ ਹੋਣ ਜਾ ਰਹੀ ਹੈ। ਇਹ ਬਿਆਨ ਪ੍ਰਧਾਨ ਮੰਤਰੀ ਮਾਰਕ ਕਾਰਨੀ ਵੱਲੋਂ ਅਗਲੇ ਹਫ਼ਤੇ ਫਰਾਂਸ ਦੇ ਸਟ੍ਰਾਸਬਰਗ ਵਿਖੇ ਯੂਰਪੀਅਨ ਪਾਰਲੀਮੈਂਟ ਨੂੰ ਸੰਬੋਧਨ ਕਰਨ ਤੋਂ ਠੀਕ ਪਹਿਲਾਂ ਆਇਆ ਹੈ, ਜਿੱਥੇ ਉਹ ਇੱਕ ਗੈਰ-ਯੂਰਪੀਅਨ ਲੀਡਰ ਵਜੋਂ ਮਿਲੇ ਵਿਸ਼ੇਸ਼ ਸੱਦੇ 'ਤੇ ਪਹੁੰਚ ਰਹੇ ਹਨ।
bc-forestry-sector-urges-urgent-action-writes-to-premier-eby
Punjabi

ਬੀ.ਸੀ. ਦੇ ਫੋਰੈਸਟਰੀ ਸੈਕਟਰ ਲਈ ਤੁਰੰਤ ਕਦਮ ਚੁੱਕਣ ਦੀ ਮੰਗ, ਪ੍ਰੀਮੀਅਰ ਈਬੀ ਨੂੰ ਲਿਖੀ ਚਿੱਠੀ

ਬੀ.ਸੀ. ਦੇ ਜੰਗਲਾਤ ਖੇਤਰ ਨਾਲ ਜੁੜੀਆਂ ਪ੍ਰਮੁੱਖ ਜਥੇਬੰਦੀਆਂ ਨੇ ਪ੍ਰੀਮੀਅਰ ਡੇਵਿਡ ਈਬੀ ਨੂੰ ਇੱਕ ਚਿੱਠੀ ਲਿਖ ਕੇ ਸੂਬੇ ਦੇ ਜੰਗਲਾਤ ਉਦਯੋਗ ਲਈ ਤੁਰੰਤ ਕਦਮ ਚੁੱਕਣ ਦੀ ਮੰਗ ਕੀਤੀ ਹੈ। ਬੀਸੀ ਕੌਂਸਲ ਆਫ਼ ਫਾਰੈਸਟ ਇੰਡਸਟਰੀਜ਼, ਬੀਸੀ ਵੁੱਡ ਅਤੇ ਯੂਨਾਈਟਿਡ ਸਟੀਲਵਰਕਰਜ਼ ਵਲੋਂ ਸਾਂਝੇ ਤੌਰ 'ਤੇ ਇਸ ਮਹੀਨੇ ਸੂਬਾ ਸਰਕਾਰ ਨੂੰ ਲਿਖੀ ਗਈ ਇਸ ਚਿੱਠੀ ਵਿਚ ਪ੍ਰੀਮੀਅਰ ਦੀ ਅਗਵਾਈ ਵਿਚ Forestry Crisis Action Group ਦਾ ਗਠਨ ਕਰਨ ਦੀ ਅਪੀਲ ਕੀਤੀ ਗਈ ਹੈ।
canada-eases-study-rules-for-temporary-foreign-workers-allows-up-to-6-months-of-study-without-permit
Punjabi

ਕੈਨੇਡਾ 'ਚ ਅਸਥਾਈ ਵਿਦੇਸ਼ੀ ਕਾਮਿਆਂ ਨੂੰ ਵੱਡੀ ਰਾਹਤ, ਬਿਨਾਂ ਸਟੱਡੀ ਪਰਮਿਟ 6 ਮਹੀਨੇ ਤੱਕ ਪੜ੍ਹਾਈ ਦੀ ਇਜਾਜ਼ਤ

ਕੈਨੇਡਾ ਸਰਕਾਰ ਨੇ ਦੇਸ਼ ਵਿਚ ਪਹਿਲਾਂ ਤੋਂ ਮੌਜੂਦ ਅਸਥਾਈ ਵਿਦੇਸ਼ੀ ਕਾਮਿਆਂ ਲਈ ਇੱਕ ਵੱਡੀ ਰਾਹਤ ਦਾ ਐਲਾਨ ਕੀਤਾ ਹੈ, ਜਿਸ ਤਹਿਤ ਉਹ ਬਿਨਾਂ ਸਟੱਡੀ ਪਰਮਿਟ ਅਪਲਾਈ ਕੀਤੇ 6 ਮਹੀਨਿਆਂ ਤੱਕ ਪੜ੍ਹਾਈ ਜਾਂ ਕੋਈ ਸ਼ੌਰਟ-ਟਰਮ ਕੋਰਸ ਕਰ ਸਕਦੇ ਹਨ। IRCC ਮੁਤਾਬਕ, ਇਹ ਅਸਥਾਈ ਛੋਟ ਖ਼ਾਸ ਤੌਰ 'ਤੇ ਨਰਸਾਂ, ਪ੍ਰਯੋਗਸ਼ਾਲਾ ਤਕਨੀਸ਼ੀਅਨ ਅਤੇ ਡਿਮਾਂਡ ਵਾਲੇ ਵੱਖ-ਵੱਖ ਹੁਨਰਮੰਦ ਪੇਸ਼ੇਵਰਾਂ ਨੂੰ ਧਿਆਨ ਵਿਚ ਰੱਖ ਕੇ ਲਿਆਂਦੀ ਗਈ ਹੈ।
tariff-war-could-push-up-prices-at-canadian-retail-stores
Punjabi

ਟੈਰਿਫ ਵਾਰ ਦਾ ਅਸਰ: ਕੈਨੇਡਾ ਦੇ ਰਿਟੇਲ ਸਟੋਰਾਂ ’ਤੇ ਵਧ ਸਕਦੀਆਂ ਨੇ ਕੀਮਤਾਂ

ਕੈਨੇਡਾ ਦੇ ਰਿਟੇਲ ਸਟੋਰਾਂ 'ਤੇ ਟੈਰਿਫ ਵਾਰ ਕਾਰਨ ਕੀਮਤਾਂ ਵਿਚ ਵਾਧਾ ਦੇਖਣ ਨੂੰ ਮਿਲ ਸਕਦਾ ਹੈ, ਹਾਲਾਂਕਿ, ਸਟੋਰਾਂ ਕੋਲ ਅਜੇ ਪਹਿਲਾਂ ਤੋਂ ਮੌਜੂਦ inventory ਨੂੰ ਖ਼ਤਮ ਕਰਨ ਅਤੇ ਨਵੇਂ ਟੈਰਿਫ ਵਾਲਾ ਸਾਮਾਨ ਮੰਗਵਾਉਣ ਵਿਚ ਕੁਝ ਸਮਾਂ ਲੱਗੇਗਾ।
85-year-old-man-killed-by-stray-bullet-in-burnaby-apartment
Punjabi

ਬਰਨਬੀ ਵਿੱਚ Stray Bullet ਲੱਗਣ ਕਾਰਨ 85 ਸਾਲਾ ਬਜ਼ੁਰਗ ਦੀ ਮੌਤ

ਬਰਨਬੀ ਵਿੱਚ ਇੱਕ ਘਰ ਦੇ ਅੰਦਰ 85 ਸਾਲਾ ਬਜ਼ੁਰਗ ਦੀ ਇੱਕ stray bullet ਲੱਗਣ ਕਾਰਨ ਮੌਤ ਹੋ ਗਈ।ਇੰਟੈਗ੍ਰੇਟਿਡ ਹੋਮੀਸਾਈਡ ਇਨਵੈਸਟੀਗੇਸ਼ਨ ਟੀਮ ਮੁਤਾਬਕ, ਮ੍ਰਿਤਕ ਦੀ ਬੌਡੀ 30 ਅਗਸਤ ਨੂੰ ਕਿੰਗਸਵੇ ਦੇ 7400 ਬਲਾਕ ਵਿਚ ਸਥਿਤ ਉਸ ਦੇ apartment ਵਿਚੋਂ ਮਿਲੀ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link