18.91C Vancouver
ADS

Dec 19, 2024 1:50 PM - The Canadian Press

ਫਰਾਂਸ ਵਿਚ ਇੱਕ ਸ਼ਖਸ ਨੂੰ ਆਪਣੀ ਪਤਨੀ ਨਾਲ ਰੇਪ ਕਰਵਾਉਣ ਦੇ ਮਾਮਲੇ ’ਚ ਹੋਈ 20 ਸਾਲ ਦੀ ਸਜ਼ਾ

Share On
gisèle-pelicots-ex-husband-found-guilty-of-rapes-and-all-other-charges-against-him-in-france
The verdict for 72-year-old Dominique Pelicot was read by the lead judge of the court in Avignon, Roger Arata. He hasn't yet delivered the sentence, which can be up to 20 years imprisonment.(The Canadian Press)

ਫਰਾਂਸ ਵਿਚ ਇੱਕ ਸ਼ਖਸ ਨੂੰ ਆਪਣੀ ਪਤਨੀ ਦਾ 10 ਸਾਲ ਤੱਕ ਅਣਪਛਾਤੇ ਵਿਅਕਤੀਆਂ ਤੋਂ ਰੇਪ ਕਰਵਾਉਣ ਦੇ ਮਾਮਲੇ ਵਿਚ 20 ਸਾਲ ਦੀ ਸਜ਼ਾ ਸੁਣਾਈ ਗਈ ਹੈ। ਡੋਮਿਨਿਕ ਪੈਲੀਕੋਟ ਵਲੋਂ ਆਪਣੀ ਪਤਨੀ ਗਿਜ਼ਲ ਪੇਲੀਕੋਟ ਨੂੰ ਨਸ਼ੇ ਦੀਆਂ ਦਵਾਈਆਂ ਦੇ ਕੇ ਬੇਹੋਸ਼ ਕੀਤਾ ਜਾਂਦਾ ਸੀ। ਮੁਲਜ਼ਮ ਡੋਮਿਨਿਕ ਦੀ ਉਮਰ ਹੁਣ 72 ਸਾਲ ਹੈ, ਜਿਸ ਦਾ ਮਤਲਬ ਹੈ ਕਿ ਉਸ ਨੂੰ ਆਪਣੀ ਬਾਕੀ ਦੀ ਜ਼ਿੰਦਗੀ ਜੇਲ੍ਹ ਵਿਚ ਹੀ ਬਿਤਾਉਣੀ ਹੋਵੇਗੀ।

ਉਸ ਦੇ ਨਾਲ ਹੀ 50 ਉਨ੍ਹਾਂ ਦੋਸ਼ੀਆਂ ਨੂੰ ਵੀ 20 ਸਾਲ ਦੀ ਸਜ਼ਾ ਸੁਣਾਈ ਗਈ ਹੈ ਜਿਨ੍ਹਾਂ ਨੇ ਗਿਜ਼ਲ ਪੇਲੀਕੋਟ ਦਾ ਬੋਹੋਸ਼ੀ ਦੀ ਹਾਲਤ ਵਿਚ ਰੇਪ ਕੀਤਾ। ਔਰਤ ਨਾਲ ਬਲਾਤਕਾਰ ਕਰਨ ਵਾਲੇ ਮੁਲਜ਼ਮਾਂ ਵਿਚ ਫਾਇਰਮੈਨ, ਡਰਾਈਵਰ,ਮਿਉਂਸਪਲ ਕੌਂਸਲਰ, ਬੈਂਕ ਮੁਲਾਜ਼ਮ, ਜੇਲ੍ਹ ਗਾਰਡ, ਨਰਸ ਅਤੇ ਪੱਤਰਕਾਰ ਤੱਕ ਸ਼ਾਮਲ ਹਨ। ਪੁਲਿਸ ਮੁਤਾਬਕ ਇਨ੍ਹਾਂ ਵਿਚੋਂ ਕਈਆਂ ਨੇ ਇੱਕ ਵਾਰ ਔਰਤ ਨਾਲ ਰੇਪ ਕੀਤਾ ਅਤੇ ਕਈਆਂ ਨੇ ਛੇ ਵਾਰ ਤੱਕ ਕੀਤਾ।

ਇਨ੍ਹਾਂ ਮੁਲਜ਼ਮਾਂ ਦੀ ਉਮਰ 26 ਤੋਂ 73 ਸਾਲ ਦਰਮਿਆਨ ਹੈ। ਮਾਮਲਾ ਸਾਹਮਣੇ ਆਉਣ ਤੋਂ ਬਾਅਦ ਫਰਾਂਸ ਦੇ ਵੱਖ-ਵੱਖ ਸ਼ਹਿਰਾਂ ਵਿਚ ਪ੍ਰਦਰਸ਼ਨ ਵੀ ਹੋਏ ਸਨ। ਵੀਰਵਾਰ ਯਾਨੀ ਅੱਜ ਸੁਣਵਾਈ ਦੌਰਾਨ ਵੀ ਕਈ ਪ੍ਰਦਰਸ਼ਨਕਾਰੀ ਕੋਰਟ ਰੂਮ ਦੇ ਬਾਹਰ ਪਹੁੰਚੇ ਸਨ।



Latest news

bmo-announces-70-billion-investment-over-10-years-in-key-canadian-sectors
Punjabi

BMO ਵੱਲੋਂ ਕੈਨੇਡਾ ਦੇ ਮਹੱਤਵਪੂਰਨ ਸੈਕਟਰਾਂ ਲਈ 10 ਸਾਲਾਂ ’ਚ $70 ਬਿਲੀਅਨ ਨਿਵੇਸ਼ ਦਾ ਐਲਾਨ

ਕੈਨੇਡਾ ਦੇ ਪ੍ਰਮੁੱਖ ਬੈਂਕ ਵਿਚੋਂ ਇੱਕ ਬੈਂਕ ਔਫ਼ ਮਾਂਟਰੀਅਲ ਨੇ ਦੇਸ਼ ਦੀ ਆਰਥਿਕਤਾ ਲਈ ਮਹੱਤਵਪੂਰਨ ਮੰਨੇ ਜਾਣ ਵਾਲੇ ਮਹੱਤਵਪੂਰਨ ਖਣਿਜ ਅਤੇ ਬਿਜਲੀ ਵਰਗੇ ਸੈਕਟਰ ਲਈ ਅਗਲੇ 10 ਸਾਲਾਂ ਵਿਚ $70-ਬਿਲੀਅਨ ਦਾ ਕੈਪੀਟਲ ਲਗਾਉਣ ਦਾ ਐਲਾਨ ਕੀਤਾ ਹੈ। ਬੈਂਕ ਦਾ ਕਹਿਣਾ ਹੈ ਕਿ ਇਸ ਕਦਮ ਦਾ ਮਕਸਦ ਕੈਨੇਡਾ ਦੀ ਆਰਥਿਕ ਸੁਰੱਖਿਆ ਅਤੇ ਸਥਿਰਤਾ ਨੂੰ ਮਜ਼ਬੂਤ ਕਰਨਾ ਹੈ।
canada-ends-special-family-sponsorship-exemption-for-refugees
Punjabi

ਕੈਨੇਡਾ ਨੇ ਸ਼ਰਨਾਰਥੀਆਂ ਲਈ ਪਰਿਵਾਰ ਸਪਾਂਸਰ ਕਰਨ ਵਾਲੀ ਵਿਸ਼ੇਸ਼ ਛੋਟ ਕੀਤੀ ਖ਼ਤਮ

ਕੈਨੇਡਾ ਸਰਕਾਰ ਨੇ ਸ਼ਰਨਾਰਥੀਆਂ ਲਈ ਸਥਾਈ ਨਿਵਾਸ ਦੀ ਉਸ ਵਿਸ਼ੇਸ਼ ਪੌਲਿਸੀ ਨੂੰ ਚੁੱਪ-ਚਪੀਤੇ ਖ਼ਤਮ ਕਰ ਦਿੱਤਾ ਹੈ, ਜਿਸ ਤਹਿਤ ਕੁਝ ਸ਼ਰਨਾਰਥੀਆਂ ਨੂੰ ਆਪਣੇ ਪਰਿਵਾਰ ਦੇ ਉਨ੍ਹਾਂ ਮੈਂਬਰਾਂ ਨੂੰ ਵੀ ਸਪਾਂਸਰ ਕਰਨ ਦੀ ਛੋਟ ਮਿਲ ਰਹੀ ਸੀ, ਜਿਨ੍ਹਾਂ ਦਾ ਜ਼ਿਕਰ ਉਨ੍ਹਾਂ ਨੇ ਆਪਣੀ ਸ਼ੁਰੂਆਤੀ ਅਰਜ਼ੀਆਂ ਵਿਚ ਨਹੀਂ ਕੀਤਾ ਸੀ।
bc-anti-gang-task-force-seizes-guns-drugs-and-cash-in-fort-st-john
Punjabi

ਬੀ.ਸੀ. ਦੇ ਫੋਰਟ ਸੇਂਟ ਜੌਨ ’ਚ ਪੁਲਿਸ ਦੀ ਵੱਡੀ ਕਾਰਵਾਈ, ਹਥਿਆਰ ਤੇ ਨਸ਼ੀਲੇ ਪਦਾਰਥ ਜ਼ਬਤ

ਬੀ.ਸੀ. ਦੀ ਐਂਟੀ-ਗੈਂਗ ਪੁਲਿਸ ਟਾਸਕ ਫੋਰਸ ਨੇ ਫੋਰਟ ਸੇਂਟ ਜੌਨ ਕਮਿਊਨਿਟੀ ਵਿਚ ਇੱਕ ਵੱਡੀ ਕਾਰਵਾਈ ਕਰਦੇ ਹੋਏ ਭਾਰੀ ਮਾਤਰਾ ਵਿਚ ਹਥਿਆਰ, ਨਸ਼ੀਲੇ ਪਦਾਰਥ ਅਤੇ ਕਰੰਸੀ ਜ਼ਬਤ ਕੀਤੀ ਹੈ। ਸੂਬੇ ਦੀ ਕੰਬਾਇਡ ਫੋਰਸ ਸਪੈਸ਼ਲ ਇਨਫੋਰਸਮੈਂਟ ਯੂਨਿਟ ਦੀ ਸਾਰਜੈਂਟ ਸਰਬਜੀਤ ਕੌਰ ਸੰਘਾ ਮੁਤਾਬਕ, ਔਫੀਸਰ ਨੂੰ ਲੋਕਲ ਪੁਲਿਸ ਦੀ ਬੇਨਤੀ 'ਤੇ 21 ਅਗਸਤ ਤੋਂ 5 ਸਤੰਬਰ ਤੱਕ ਇਸ ਇਲਾਕੇ ਵਿਚ ਤਾਇਨਾਤ ਕੀਤਾ ਗਿਆ ਸੀ।
calgary-police-lay-extortion-charges-continue-search-for-suspect
Punjabi

ਕੈਲਗਰੀ ’ਚ ਫਿਰੌਤੀ ਮਾਮਲਾ: 23 ਸਾਲਾ ਕਨੂਰੀਤ ਕੌਰ ਖ਼ਿਲਾਫ਼ ਦੋਸ਼ ਤੈਅ, ਤਨਵੀਰ ਸਿੰਘ ਦੀ ਭਾਲ ਜਾਰੀ

ਕੈਲਗਰੀ ਪੁਲਿਸ ਨੇ ਫਿਰੌਤੀ ਮੰਗਣ ਦੇ ਮਾਮਲੇ ਵਿੱਚ ਕਨੂਰੀਤ ਕੌਰ, ਤਨਵੀਰ ਸਿੰਘ ਅਤੇ ਇਕ ਨਾਬਾਲਗ ਖ਼ਿਲਾਫ਼ ਦੋਸ਼ ਤੈਅ ਕੀਤੇ ਹਨ। ਪੁਲਿਸ ਇਸ ਮਾਮਲੇ ਵਿੱਚ ਕੈਲਗਰੀ ਦੇ 21 ਸਾਲਾ ਤਨਵੀਰ ਸਿੰਘ ਦੀ ਭਾਲ ਕਰ ਰਹੀ ਹੈ, ਜਿਸ ਖ਼ਿਲਾਫ਼ 5,000 ਡਾਲਰ ਤੋਂ ਵੱਧ ਦੀ ਚੋਰੀ ਦੀ ਜਾਇਦਾਦ ਰੱਖਣ ਦੇ ਵਾਰੰਟ ਜਾਰੀ ਕੀਤੇ ਗਏ ਹਨ।ਗੌਰਤਲਬ ਹੈ ਕਿ 25 ਮਾਰਚ ਨੂੰ ਸ਼ਾਮ 4:30 ਵਜੇ ਇੱਕ ਔਰਤ ਨੂੰ ਵਟਸਐਪ 'ਤੇ ਇੱਕ ਅਣਪਛਾਤੇ ਨੰਬਰ ਤੋਂ ਪੈਸੇ ਮੰਗੇ ਗਏ। ਸ਼ੱਕੀਆਂ ਕੋਲ ਪੀੜਤ ਦੇ ਨਿੱਜੀ ਅਤੇ ਵਪਾਰਕ ਮਾਮਲਿਆਂ ਬਾਰੇ ਪੂਰੀ ਜਾਣਕਾਰੀ ਸੀ।
canada-u-s-remain-in-contact-despite-trade-talks-breakdown-leblanc
Punjabi

ਟ੍ਰੇਡ ਵਾਰਤਾ ਟੁੱਟਣ ਦੇ ਬਾਵਜੂਦ ਕੈਨੇਡਾ-ਅਮਰੀਕਾ ਵਿਚਾਲੇ ਸੰਪਰਕ ਜਾਰੀ: ਲੇਬਲੈਂਕ

ਕੈਨੇਡਾ ਅਤੇ ਅਮਰੀਕਾ ਟ੍ਰੇ਼ਡ ਵਾਰਤਾ ਟੁੱਟਣ ਦੇ ਬਾਵਜੂਦ ਇੱਕ-ਦੂਜੇ ਲਗਾਤਾਰ ਸੰਪਰਕ ਵਿਚ ਹਨ, ਇਸ ਗੱਲ ਦੀ ਪੁਸ਼ਟੀ ਮੰਤਰੀ ਡੋਮਿਨਿਕ ਲੇਬਲੈਂਕ ਨੇ ਕੀਤੀ ਹੈ। ਉਨ੍ਹਾਂ ਕਿਹਾ ਕਿ ਭਾਵੇਂ ਅਸੀਂ ਇਸ ਵੇਲੇ ਵਾਸ਼ਿੰਗਟਨ ਨਾਲ ਸਿੱਧੇ ਕਿਸੇ ਰਸਮੀ ਵਪਾਰਕ ਗੱਲਬਾਤ ਵਿਚ ਸ਼ਾਮਲ ਨਹੀਂ ਹਾਂ ਪਰ ਸਾਡੇ ਵਿਚਾਲੇ ਆਪਸੀ ਸੰਪਰਕ ਅਜੇ ਵੀ ਬਣਿਆ ਹੋਇਆ ਹੈ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link