10.76C Vancouver
ADS

Feb 10, 2022 9:24 PM - The Canadian Press, translated by Connect News

ਕਰਾਊਡ ਫੰਡਿੰਗ ਸਾਈਟ ਗੋਫੰਡਮੀ ਦੇ ਨੁਮਾਇੰਦੇ ਹੋਣਗੇ ਹਾਊਸ ਆਫ ਕਾਮਨਜ਼ ਦੀ ਸਟੈਂਡਿੰਗ ਕਮੇਟੀ ਸਾਹਮਣੇ ਪੇਸ਼

Share On
gofundme-representatives-to-testify-before-mps-about-funding-of-extremism
Crowdfunding site GoFundMe will speak to members of Parliament about what measures it has in place to prevent the funding of extremism. (Photo - The Canadian Press)

ਕਰਾਊਡਫੰਡਿੰਗ ਸਾਈਟ ਗੋ-ਫੰਡ-ਮੀ ਦੇ ਨੁਮਾਇੰਦੇ ਮੈਂਬਰ ਪਾਰਲੀਅਮੈਂਟਸ ਸਾਹਮਣੇ ਪੇਸ਼ ਹੋਣਗੇ। ਨੁਮਾਇੰਦੇ ਦੱਸਣਗੇ ਕਿ ਉਹ ਕੀ ਕਦਮ ਚੁੱਕਣਗੇ ਜਿਸ ਨਾਲ ਐਕਟਰੀਮੀਜ਼ਮ ਯਾਨੀ ਕਲੀ ਅੱਤਵਾਦ ਸੰਬੰਧੀ ਫੰਡਿੰਗ ਨੂੰ ਰੋਕਿਆ ਜਾ ਸਕੇ।

ਐਨ.ਡੀ.ਪੀ. ਐਮ.ਪੀ. ਐਲਿਸਟਰ ਮੈਕਗਰੈਗਰ ਨੇ ਅੱਜ ਐਲਾਨ ਕੀਤਾ ਕਿ ਸਾਈਟ ਦੇ ਨੁਮਾਇੰਦਿਆਂ ਨੇ ਹਾਊਸ ਆਫ ਕਾਮਨਜ਼ ਦੀ ਸਟੈਂਡਿੰਗ ਕਮੇਟੀ ਸਾਹਮਣੇ ਪੇਸ਼ ਹੋਣ ਸੰਬੰਧੀ ਬੇਨਤੀ ਨੂੰ ਮਨਜੂਰ ਕਰ ਲਿਆ ਹੈ।

ਬੇਨਤੀ ਕੀਤੀ ਗਈ ਸੀ ਕਿ ਪਬਲਿਕ ਸੇਫਟੀ ਅਤੇ ਰਾਸ਼ਟਰੀ ਸੁਰੱਖਿਆ ਦੇ ਮਸਲੇ 'ਤੇ ਕਮੇਟੀ ਸਾਹਮਣੇ ਪੇਸ਼ ਹੋਇਆ ਜਾਵੇ।

ਮੈਕਗਰੈਗਰ ਨੇ ਇਸ ਸੰਬੰਧੀ ਮਤਾ ਪੇਸ਼ ਕੀਤਾ ਸੀ ਅਤੇ ਉਨ੍ਹਾਂ ਦੱਸਿਆ ਕਿ ਨੁਮਾਇੰਦੇ 3 ਮਾਰਚ ਨੂੰ ਪੇਸ਼ ਹੋਣਗੇ।

ਯਾਦ ਰਹੇ ਗੋ-ਫੰਡ-ਮੀ ਆਸਰੇ ਹੋਈ ਔਟਵਾ 'ਚ ਜਾਰੀ ਪ੍ਰਦਰਸ਼ਨਾਂ ਸੰਬੰਧੀ ਫੰਡਿੰਗ ਬਾਰੇ ਸਵਾਲ ਉੱਠੇ ਸਨ।

ਇਨ੍ਹਾਂ ਪ੍ਰਦਰਸ਼ਨਾਂ ਨੂੰ ਹੁਣ ਕਰੀਬ 2 ਹਫ਼ਤੇ ਹੋ ਚੱਲੇ ਹਨ।

ਇਸ ਸਾਈਟ ਆਸਰੇ ਡੋਨਰਸ ਨੇ $10 ਮਿਲੀਅਨ ਤੋਂ ਵਧੇਰੇ ਰਾਸ਼ੀ ਡੋਨੇਟ ਕੀਤੀ ਸੀ।

ਹਾਲਾਂਕਿ ਸਾਈਟ ਨੇ ਬੀਤੇ ਹਫ਼ਤੇ ਐਲਾਨ ਕੀਤਾ ਸੀ ਕਿ ਇਹ ਪੈਸਾ ਰਿਫੰਡ ਕੀਤਾ ਜਾਵੇਗਾ।

ਸਾਈਟ ਦਾ ਕਹਿਣਾ ਸੀ ਕਿ ਪਹਿਲਾਂ ਉਨ੍ਹਾਂ ਨੂੰ ਲਗਦਾ ਸੀ ਕਿ ਪ੍ਰਦਰਸ਼ਨ ਸ਼ਾਂਤਮਈ ਹੋਣਗੇ ਪਰ ਬਾਅਦ 'ਚ ਸਾਈਟ ਨੇ ਆਖਿਆ ਕਿ ਉਨ੍ਹਾਂ ਕੋਲ ਪ੍ਰਮਾਣ ਹਨ ਕਿ ਪ੍ਰਦਰਸ਼ਨ ਹਿੰਸਕ ਹੋ ਰਹੇ ਹਨ।

Latest news

rustad-backs-alberta-pipeline-project-criticizes-b-c-governments-opposition
Punjabi

ਜੌਨ ਰਸਟੈਡ ਨੇ ਐਲਬਰਟਾ ਦੇ ਪਾਈਪਲਾਈਨ ਪ੍ਰੋਜੈਕਟ ਦੀ ਕੀਤੀ ਹਿਮਾਇਤ, ਈਬੀ ਸਰਕਾਰ 'ਤੇ ਸਾਧਿਆ ਨਿਸ਼ਾਨਾ

ਬੀ.ਸੀ.ਕੰਜ਼ਰਵੇਟਿਵ ਪਾਰਟੀ ਦੇ ਸਾਬਕਾ ਲੀਡਰ ਜੌਨ ਰਸਟੈਡ ਨੇ 1 ਜੁਲਾਈ ਤੱਕ ਐਲਬਰਟਾ ਵਲੋਂ ਪਾਈਪਲਾਈਨ ਪ੍ਰੋਜੈਕਟ ਲਈ ਦਾਇਰ ਕੀਤੀ ਜਾਣ ਵਾਲੀ ਅਰਜ਼ੀ ਦਾ ਪੁਰਜ਼ੋਰ ਸਮਰਥਨ ਕੀਤਾ ਹੈ। ਉਨ੍ਹਾਂ ਪ੍ਰੀਮੀਅਰ ਡੇਵਿਡ ਈਬੀ ਦੀ ਆਲੋਚਨਾ ਕਰਦਿਆਂ ਕਿਹਾ ਕਿ ਸੂਬੇ ਨੂੰ ਇਸ ਪ੍ਰੋਜੈਕਟ ਦੇ ਰਾਹ ਵਿਚ ਰੋੜਾ ਬਣਨ ਦੀ ਬਜਾਏ ਇਸ ਲਈ ਅੱਗੇ ਆਉਣਾ ਚਾਹੀਦਾ ਹੈ।
rcmp-investigating-stabbing-near-port-place-mall-in-nanaimo
Punjabi

ਨੈਨਾਇਮੋ ਦੇ ਪੋਰਟ ਪਲੇਸ ਮਾਲ ਨੇੜੇ ਛੁਰੇਬਾਜ਼ੀ ਦੀ ਵਾਪਰੀ ਘਟਨਾ,ਆਰ.ਸੀ.ਐਮ.ਪੀ. ਵੱਲੋਂ ਜਾਂਚ ਜਾਰੀ

ਵੈਨਕੂਵਰ ਆਈਲੈਂਡ ਦੇ ਸ਼ਹਿਰ ਨੈਨਾਇਮੋ ਵਿਚ ਪੋਰਟ ਪਲੇਸ ਮਾਲ ਨੇੜੇ ਬੱਸ ਸਟੌਪ 'ਤੇ ਛੁਰੇਬਾਜ਼ੀ ਦੀ ਵਾਰਦਾਤ ਸਾਹਮਣੇ ਆਈ ਹੈ। ਘਟਨਾ ਵੀਰਵਾਰ ਰਾਤ ਲਗਭਗ 8:30 ਵਜੇ ਵਾਪਰੀ। ਸੂਚਨਾ ਮਿਲਦੇ ਹੀ ਪੁਲਿਸ ਮੌਕੇ 'ਤੇ ਪਹੁੰਚੀ, ਜਿਥੇ ਅਧਿਕਾਰੀਆਂ ਨੇ ਇੱਕ ਵਿਅਕਤੀ ਨੂੰ ਜ਼ਖਮੀ ਮਿਲਿਆ, ਜਿਸ ਦੀ ਬਾਂਹ 'ਤੇ ਚਾਕੂ ਨਾਲ ਹਮਲਾ ਕੀਤਾ ਗਿਆ ਸੀ।
ontario-announces-major-changes-to-immigrant-nominee-program
Punjabi

ਓਨਟਾਰੀਓ ਸਰਕਾਰ ਨੇ Immigrant Nominee Program ਵਿੱਚ ਕੀਤੇ ਵੱਡੇ ਬਦਲਾਅ

ਓਨਟਾਰੀਓ ਸਰਕਾਰ ਨੇ ਆਪਣੇ Immigrant Nominee Program ਵਿਚ ਵੱਡੇ ਸੁਧਾਰਾਂ ਦਾ ਐਲਾਨ ਕੀਤਾ ਹੈ। ਇਸ ਨਵੇਂ ਬਦਲਾਅ ਤਹਿਤ ਮੌਜੂਦਾ 8 ਸਟ੍ਰੀਮਸ ਨੂੰ ਘਟਾ ਕੇ ਚਾਰ ਕਰ ਦਿੱਤਾ ਗਿਆ ਹੈ, ਤਾਂ ਜੋ ਬਿਨੈਕਾਰਾਂ ਅਤੇ ਇਪਲੋਇਰਸ ਲਈ ਰਸਤਾ ਵਧੇਰੇ ਸਪੱਸ਼ਟ ਅਤੇ ਆਸਾਨ ਹੋ ਸਕੇ। ਇਸ ਪ੍ਰੋਗਰਾਮ ਤਹਿਤ ਸਭ ਤੋਂ ਪਹਿਲਾਂ ਓਨਟਾਰੀਓ ਵਰਕਫੋਰਸ Priority ਸਟ੍ਰੀਮ ਸ਼ੁਰੂ ਕੀਤਾ ਜਾ ਰਿਹਾ ਹੈ, ਜੋ ਯੋਗ ਵਿਦੇਸ਼ੀ ਕਾਮਿਆਂ ਲਈ ਪੀ. ਆਰ. ਦਾ ਰਾਹ ਵੀ ਖੋਲ੍ਹੇਗਾ।
indo-pacific-key-to-canadas-trade-diversification-strategy-maninder-sidhu
Punjabi

ਇੰਡੋ-ਪੈਸੀਫਿਕ ਖੇਤਰ ਕੈਨੇਡਾ ਦੀ ਵਪਾਰਕ ਰਣਨੀਤੀ ਦਾ ਅਹਿਮ ਹਿੱਸਾ: ਮਨਿੰਦਰ ਸਿੱਧੂ

ਕੈਨੇਡਾ ਦੇ ਅੰਤਰਰਾਸ਼ਟਰੀ ਵਪਾਰ ਮੰਤਰੀ ਮਨਿੰਦਰ ਸਿੱਧੂ ਨੇ ਅਮਰੀਕਾ ਤੋਂ ਇਲਾਵਾ ਹੋਰ ਬਾਜ਼ਾਰਾਂ ਵਿਚ ਨਿਰਯਾਤ ਵਧਾਉਣ ਦੇ ਟੀਚੇ ਲਈ ਇੰਡੋ-ਪੈਸੀਫਿਕ ਖੇਤਰ ਨੂੰ ਬੇਹੱਦ ਅਹਿਮ ਦੱਸਿਆ ਹੈ। ਸਿੱਧੂ ਪਿਛਲੇ ਦਿਨਾਂ ਤੋਂ 300 ਮੈਂਬਰੀ ਕਾਰੋਬਾਰੀ ਵਫ਼ਦ ਨਾਲ ਜਾਪਾਨ ਦੇ 4 ਦਿਨਾਂ ਦੌਰੇ 'ਤੇ ਸਨ, ਜੋ ਕਿ ਇੰਡੋ-ਪੈਸੀਫਿਕ ਲਈ ਹੁਣ ਤੱਕ ਦਾ ਕੈਨੇਡਾ ਸਭ ਤੋਂ ਵੱਡਾ ਵਫ਼ਦ ਰਿਹਾ ਹੈ। ਇਸ ਖੇਤਰ ਵਿਚ ਕੈਨੇਡਾ ਦੇ ਤਿੰਨ ਸਭ ਤੋਂ ਵੱਡੇ ਵਪਾਰਕ ਭਾਈਵਾਲ ਹਨ, ਜਿਨ੍ਹਾਂ ਵਿਚ ਚੀਨ, ਜਾਪਾਨ ਅਤੇ ਸਾਊਥ ਕੋਰੀਆ ਸ਼ਾਮਲ ਹਨ ਪਰ ਇੱਥੇ ਵਪਾਰ ਅਤੇ ਨਿਵੇਸ਼ ਨੂੰ ਵਧਾਉਣ ਦੇ ਯਤਨ ਹਮੇਸ਼ਾ ਸਫ਼ਲ ਨਹੀਂ ਰਹੇ ਸਨ।
japanese-prime-minister-sanae-takaichi-to-visit-india-from-july-1-to-3
Punjabi

ਜਾਪਾਨ ਦੀ ਪ੍ਰਧਾਨ ਮੰਤਰੀ ਸਾਨਾਏ ਤਾਕਾਈਚੀ 1 ਤੋਂ 3 ਜੁਲਾਈ ਤੱਕ ਭਾਰਤ ਦੇ ਦੌਰੇ 'ਤੇ

ਭਾਰਤ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਸੱਦੇ 'ਤੇ ਜਾਪਾਨ ਦੀ ਪ੍ਰਧਾਨ ਮੰਤਰੀ ਸਾਨਾਏ ਤਾਕਾਈਚੀ 1 ਜੁਲਾਈ ਤੋਂ 3 ਜੁਲਾਈ ਤੱਕ ਨਵੀਂ ਦਿੱਲੀ ਦਾ ਅਧਿਕਾਰਿਕ ਦੌਰਾ ਕਰਨਗੇ। ਇਸ ਦੌਰਾਨ ਉਹ ਪ੍ਰਧਾਨ ਮੰਤਰੀ ਮੋਦੀ ਨਾਲ ਮਿਲ ਕੇ 16ਵੇਂ ਭਾਰਤ-ਜਾਪਾਨ ਸਾਲਾਨਾ ਸਿਖਰ ਸੰਮੇਲਨ ਦੀ ਸਾਂਝੀ ਅਗਵਾਈ ਕਰਨਗੇ। ਇਹ ਪ੍ਰਧਾਨ ਮੰਤਰੀ ਤਾਕਾਈਚੀ ਦਾ ਭਾਰਤ ਦਾ ਪਹਿਲਾ ਅਧਿਕਾਰਿਕ ਦੌਰਾ ਹੋਵੇਗਾ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link