16.84C Vancouver
ADS

Jul 13, 2021 9:12 PM -

ਅਨਮਾਰਕਡ ਗ੍ਰੇਵਸ ਸੰਬੰਧੀ ਕਿਸੇ ਵੀ ਫੈਸਲੇ ਤੋਂ ਪਹਿਲਾਂ ਸਰਕਾਰ ਕਰ ਰਹੀ ਪੈਨੇਲਾਕੁਤ ਟ੍ਰਾਈਬ ਤੇ ਹੋਰ ਫਰਸਟ ਨੇਸ਼ਨਸ ਦੇ ਨਿਰਦੇਸ਼ਾਂ ਦੀ ਉਡੀਕ: ਪ੍ਰੀਮਿਅਰ ਹੌਰਗਨ

Share On
government-awaiting-the-direction-of-penelakut-tribe-and-other-bc-first-nations-before-acting-on-the-recent-discoveries-of-unmarked-graves-premier-horgan
Horgan says his government is awaiting the direction of the Penelakut Tribe and other BC First Nations before acting on the recent discoveries. (Photo - John Horgan/Twitter)

ਪ੍ਰੀਮਿਅਰ ਜੌਨ ਹੌਰਗਨ ਨੇ ਬੀ.ਸੀ. 'ਚ ਵੈਨਕੂਵਰ ਆਈਲੈਂਡ 'ਤੇ ਮਿਲੇ ਅਨਮਾਰਕਡ ਗ੍ਰੇਵਸ ਬਾਰੇ ਕਿਹਾ ਹੈ ਕਿ ਇਹ ਖੋਜ ਬੇਹੱਦ ਭਿਆਨਕ ਹੈ।

ਹੌਰਗਨ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਪੈਨੇਲਾਕੁਤ ਟ੍ਰਾਈਬ ਅਤੇ ਹੋਰ ਬੀ.ਸੀ. ਫਰਸਟ ਨੇਸ਼ਨਸ ਦੇ ਨਿਰਦੇਸ਼ਾਂ ਦੀ ਉਡੀਕ ਕਰ ਰਹੀ ਹੈ ਅਤੇ ਉਸ ਤੋਂ ਬਾਅਦ ਹੀ ਹਾਲ ਦੀਆਂ ਕੁਝ ਖੋਜਾਂ 'ਤੇ ਕੋਈ ਕਾਰਵਾਈ ਕੀਤੀ ਜਾਵੇਗੀ।

ਉਨ੍ਹਾਂ ਕਿਹਾ ਕਿ ਇਹ ਬਚਕਾਨਾ ਹੋਵੇਗਾ ਜੇਕਰ ਅਜਿਹੇ ਸਮੇਂ 'ਤੇ ਕੁਝ ਵੀ ਹੋਰ ਕਰਨ ਦਾ ਫੈਸਲਾ ਲਿਆ ਜਾਵੇ ਜਦ ਇੰਡੀਜਨਸ ਲੋਕ ਦੁੱਖ ਵਿੱਚ ਹਨ ਅਤੇ ਪੀੜ੍ਹੀਆਂ ਦੇ ਦੁੱਖ ਵਿੱਚੋਂ ਲੰਘ ਰਹੇ ਹਨ।

ਯਾਦ ਰਹੇ ਅੱਜ ਸਵੇਰੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੇ ਕਿਹਾ ਸੀ ਕਿ ਉਨ੍ਹਾਂ ਦੀ ਸਰਕਾਰ ਸੱਚ ਦੱਸਣ ਨੂੰ ਤਿਆਰ ਹੈ ਕਿ ਰੈਜ਼ੀਡੈਂਸ਼ੀਅਲ ਸਕੂਲਾਂ 'ਚ ਕੀ ਹੁੰਦਾ ਰਿਹਾ ਹੈ।

ਪ੍ਰੀਮਿਅਰ ਜੌਨ ਹੌਰਗਨ ਦਾ ਟਵੀਟ:

We join the survivors and their families, the Penelakut Tribe, and all Indigenous communities in grief for these stolen children who never came home due to the atrocities of residential schools.

ਪ੍ਰਧਾਨ ਮੰਤਰੀ ਜਸਟਿਨ ਟਰੂਡੋ ਦਾ ਟਵੀਟ:

The news that more unmarked graves have been found near the former Kuper Island residential school is horrific and heartbreaking. To members of the Penelakut Tribe, and to all Indigenous Peoples, I know these findings deepen your pain and reaffirm a truth you have long known.

Latest news

motorcyclist-seriously-injured-after-surrey-police-attempted-traffic-stop-iio-investigating
Punjabi

ਸਰੀ 'ਚ ਪੁਲਿਸ ਵੱਲੋਂ ਰੋਕਣ ਦੀ ਕੋਸ਼ਿਸ਼ ਤੋਂ ਬਾਅਦ ਮੋਟਰਸਾਈਕਲ ਸਵਾਰ ਹਾਦਸੇ ਵਿੱਚ ਜ਼ਖ਼ਮੀ, IIO ਨੇ ਸੰਭਾਲੀ ਜਾਂਚ

ਸਰੀ ਪੁਲਿਸ ਸਰਵਿਸ ਵੱਲੋਂ ਜਾਰੀ ਤਾਜ਼ਾ ਅਪਡੇਟ ਮੁਤਾਬਕ, ਸ਼ੁੱਕਰਵਾਰ ਤੜਕੇ ਇੱਕ ਕਾਰ ਅਤੇ ਮੋਟਰਸਾਈਕਲ ਵਿਚਕਾਰ ਹੋਈ ਟੱਕਰ ਦੀ ਜਾਂਚ ਬੀ.ਸੀ. ਦੇ Independent Investigations Office ਵਲੋਂ ਆਪਣੇ ਹੱਥਾਂ ਵਿਚ ਲੈ ਲਈ ਗਈ ਹੈ।
canadian-dairy-farmers-urge-ottawa-not-to-make-dairy-concessions-in-u-s-trade-talks
Punjabi

ਅਮਰੀਕਾ ਨਾਲ ਵਪਾਰਕ ਗੱਲਬਾਤ ਦੌਰਾਨ ਡੇਅਰੀ ਸੈਕਟਰ 'ਤੇ ਕੋਈ ਰਿਆਇਤ ਨਾ ਦਿੱਤੀ ਜਾਵੇ: ਡੇਅਰੀ ਫਾਰਮਰ ਔਫ ਕੈਨੇਡਾ

ਕੈਨੇਡੀਅਨ ਕਿਸਾਨਾਂ ਨੇ ਅਮਰੀਕੀ ਟੈਰਿਫ ਡੈੱਡਲਾਈਨ ਤੋਂ ਪਹਿਲਾਂ ਚੱਲ ਰਹੀ ਵਪਾਰਕ ਗੱਲਬਾਤ ਵਿਚ ਡੇਅਰੀ ਸੈਕਟਰ ਵਿਚ ਵਾਸ਼ਿੰਗਟਨ ਨੂੰ ਕੋਈ ਵੀ ਰਿਆਇਤਾਂ ਦੇਣ ਵਿਰੁੱਧ ਸਰਕਾਰ ਨੂੰ ਸਖ਼ਤ ਚਿਤਾਵਨੀ ਦਿੱਤੀ ਹੈ। ਡੇਅਰੀ ਫਾਰਮਰ ਔਫ ਕੈਨੇਡਾ ਸੰਗਠਨ ਨੇ ਇੱਕ ਬਿਆਨ ਜਾਰੀ ਕਰਦਿਆਂ ਕਿਹਾ ਕਿ ਸਾਡੀ food sovereignty ਵਿਕਾਊ ਨਹੀਂ ਹੈ ਅਤੇ ਕੋਈ ਵੀ ਮਾੜਾ ਸਮਝੌਤਾ ਦੇਸ਼ ਦੇ ਹਿੱਤ ਵਿਚ ਨਹੀਂ ਹੋਵੇਗਾ।
punjab-seeks-centres-intervention-over-canadian-work-permit-issues-affecting-students
Punjabi

ਕੈਨੇਡਾ ਵਿੱਚ ਵਰਕ ਪਰਮਿਟ ਮੁਸ਼ਕਲਾਂ: ਪੰਜਾਬ ਸਰਕਾਰ ਨੇ ਕੇਂਦਰ ਤੋਂ ਕੂਟਨੀਤਕ ਦਖ਼ਲ ਦੀ ਮੰਗ ਕੀਤੀ

ਪੰਜਾਬ ਦੇ ਐਨ.ਆਰ.ਆਈ. ਮਾਮਲਿਆਂ ਬਾਰੇ ਮੰਤਰੀ ਡਾ. ਰਵਜੋਤ ਸਿੰਘ ਨੇ ਕੈਨੇਡਾ ’ਚ ਵਰਕ ਪਰਮਿਟ ਸਬੰਧੀ ਦਰਪੇਸ਼ ਮੁਸ਼ਕਲਾਂ ਦਾ ਸਾਹਮਣਾ ਕਰ ਰਹੇ ਪੰਜਾਬੀ ਵਿਦਿਆਰਥੀਆਂ ਦੇ ਮਾਮਲੇ ਬਾਰੇ ਗੱਲ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਉਨ੍ਹਾਂ ਦੇ ਹਿੱਤਾਂ ਦੀ ਰਾਖੀ ਲਈ ਹਰ ਸੰਭਵ ਯਤਨ ਕਰ ਰਹੀ ਹੈ।
rcmp-investigating-five-suspicious-brush-fires-near-shuswap-lake-amid-extreme-wildfire-danger
Punjabi

ਸ਼ੁਸਵਾਪ ਲੇਕ ਨੇੜੇ ਇੱਕੋ ਸ਼ਾਮ ਪੰਜ ਸ਼ੱਕੀ ਜੰਗਲੀ ਅੱਗਾਂ, ਆਰਸੀਐਮਪੀ ਨੇ ਜਾਂਚ ਸ਼ੁਰੂ ਕੀਤੀ

ਬੀ.ਸੀ. ਵਿਚ ਜੰਗਲੀ ਅੱਗ ਦੇ ਭਾਰੀ ਖਤਰੇ ਵਿਚਕਾਰ ਸ਼ੁਸਵਾਪ ਲੇਕ ਦੇ ਨੇੜੇ ਇੱਕੋ ਸ਼ਾਮ ਪੰਜ ਸ਼ੱਕੀ brush fires ਦੀਆਂ ਘਟਨਾਵਾਂ ਸਾਹਮਣੇ ਆਈਆਂ ਹਨ, ਜਿਨ੍ਹਾਂ ਪਿੱਛੇ ਜਾਣਬੁੱਝ ਕੇ ਅੱਗ ਲਗਾਉਣ ਦਾ ਖਦਸ਼ਾ ਜਤਾਇਆ ਜਾ ਰਿਹਾ ਹੈ। ਇਸੇ ਤਰ੍ਹਾਂ ਕੈਲੋਨਾ ਦੇ ਇੱਕ ਲੋਕਲ ਅਰਬਨ ਪਾਰਕ ਵਿਚ ਅੱਗ ਲਗਾਉਣ ਦੀਆਂ ਸ਼ੱਕੀ ਘਟਨਾਵਾਂ ਦੀ ਜਾਂਚ ਕੀਤੀ ਜਾ ਰਹੀ ਹੈ।
canada-weighs-trade-concessions-as-it-seeks-relief-from-u-s-tariffs
Punjabi

ਕੈਨੇਡਾ ਟਰੰਪ ਟੈਰਿਫ ਵਿਵਾਦ ਸੁਲਝਾਉਣ ਲਈ ਵਪਾਰਕ ਰਿਆਇਤਾਂ 'ਤੇ ਕਰ ਰਿਹਾ ਹੈ ਵਿਚਾਰ

ਕੈਨੇਡਾ ਸਰਕਾਰ ਟਰੰਪ ਪ੍ਰਸ਼ਾਸਨ ਦੇ ਟੈਰਿਫਸ ਤੋਂ ਰਾਹਤ ਪਾਉਣ ਲਈ ਕੁਝ ਸੂਬਿਆਂ ਵਿਚ ਅਮਰੀਕੀ ਸ਼ਰਾਬ 'ਤੇ ਲੱਗੀਆਂ ਪਾਬੰਦੀਆਂ ਨੂੰ ਖ਼ਤਮ ਕਰਨ, autos 'ਤੇ ਜਵਾਬੀ ਟੈਰਿਫ ਹਟਾਉਣ ਅਤੇ ਅਮਰੀਕੀ ਡੇਅਰੀ ਆਯਾਤ ਦੀ ਪਹੁੰਚ ਵਧਾਉਣ ਸਮੇਤ ਕਈ ਹੋਰ ਮੰਗਾਂ ਨੂੰ ਮੰਨਣ 'ਤੇ ਵਿਚਾਰ ਕਰ ਰਹੀ ਹੈ। ਸੂਤਰਾਂ ਦੇ ਹਵਾਲੇ ਨਾਲ ਸਾਹਮਣੇ ਆਈ ਜਾਣਕਾਰੀ ਮੁਤਾਬਕ, ਕਾਰਨੀ ਸਰਕਾਰ ਟਰੰਪ ਪ੍ਰਸ਼ਾਸਨ ਨੂੰ ਇਹ ਜਤਾਉਣਾ ਚਾਹੁੰਦੀ ਹੈ ਕਿ ਉਹ ਵਪਾਰਕ ਸਬੰਧਾਂ ਨੂੰ ਸੁਖਾਵਾਂ ਬਣਾਉਣ ਲਈ ਗੰਭੀਰਤਾ ਨਾਲ ਕੰਮ ਕਰ ਰਹੀ ਹੈ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link